Genesis 17:10 in Punjabi

Punjabi Punjabi Bible Genesis Genesis 17 Genesis 17:10

Genesis 17:10
ਇਕਰਾਰਨਾਮਾ ਇਹ ਹੈ ਜਿਹੜਾ ਤੁਸੀਂ ਮੰਨੋਂਗੇ। ਇਹ ਇਕਰਾਰਨਾਮਾ ਤੁਹਾਡੇ ਤੇ ਮੇਰੇ ਵਿੱਚਕਾਰ ਹੈ। ਇਹ ਤੁਹਾਡੇ ਸਾਰੇ ਉੱਤਰਾਧਿਕਾਰੀਆਂ ਲਈ ਹੈ: ਜਿਹੜਾ ਵੀ ਮੁੰਡਾ ਜੰਮੇ ਉਸਦੀ ਸੁੰਨਤ ਕਰਨੀ ਜ਼ਰੂਰੀ ਹੈ।

Genesis 17:9Genesis 17Genesis 17:11

Genesis 17:10 in Other Translations

King James Version (KJV)
This is my covenant, which ye shall keep, between me and you and thy seed after thee; Every man child among you shall be circumcised.

American Standard Version (ASV)
This is my covenant, which ye shall keep, between me and you and thy seed after thee: every male among you shall be circumcised.

Bible in Basic English (BBE)
And this is the agreement which you are to keep with me, you and your seed after you: every male among you is to undergo circumcision.

Darby English Bible (DBY)
This is my covenant which ye shall keep, between me and you and thy seed after thee -- that every male among you be circumcised.

Webster's Bible (WBT)
This is my covenant, which ye shall keep between me and you, and thy seed after thee; Every male-child among you shall be circumcised.

World English Bible (WEB)
This is my covenant, which you shall keep, between me and you and your seed after you. Every male among you shall be circumcised.

Young's Literal Translation (YLT)
this `is' My covenant which ye keep between Me and you, and thy seed after thee: Every male of you `is' to be circumcised;

This
זֹ֣אתzōtzote
is
my
covenant,
בְּרִיתִ֞יbĕrîtîbeh-ree-TEE
which
אֲשֶׁ֣רʾăšeruh-SHER
keep,
shall
ye
תִּשְׁמְר֗וּtišmĕrûteesh-meh-ROO
between
בֵּינִי֙bêniybay-NEE
seed
thy
and
you
and
me
וּבֵ֣ינֵיכֶ֔םûbênêkemoo-VAY-nay-HEM
after
וּבֵ֥יןûbênoo-VANE
thee;
Every
זַרְעֲךָ֖zarʿăkāzahr-uh-HA
child
man
אַֽחֲרֶ֑יךָʾaḥărêkāah-huh-RAY-ha
among
you
shall
be
circumcised.
הִמּ֥וֹלhimmôlHEE-mole
לָכֶ֖םlākemla-HEM
כָּלkālkahl
זָכָֽר׃zākārza-HAHR

Cross Reference

Acts 7:8
“ਅਤੇ ਪਰਮੇਸ਼ੁਰ ਨੇ ਉਸ ਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅੱਠਵੇਂ ਦਿਨ ਹੀ ਉਸ ਨੇ ਮੁੰਡੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪੂਰਵਜ਼ ਬਣੇ।

Colossians 2:11
ਮਸੀਹ ਦੇ ਨਮਿੱਤ ਤੁਸੀਂ ਵੱਖਰੀ ਤਰ੍ਹਾਂ ਦੀ ਸੁੰਨਤ ਵਾਲੇ ਹੋ। ਉਹ ਸੁੰਨਤ ਕਿਸੇ ਵਿਅਕਤੀ ਦੇ ਹੱਥੋਂ ਨਹੀਂ ਕੀਤੀ ਗਈ। ਮਸੀਹ ਦੀ ਕੀਤੀ ਸੁੰਨਤ ਰਾਹੀਂ ਤੁਸੀਂ ਪਾਪੀ ਆਪੇ ਦੀ ਸ਼ਕਤੀ ਤੋਂ ਮੁਕਤ ਕੀਤੇ ਗਏ ਹੋ।

Romans 3:28
ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਵਿਅਕਤੀ ਨਿਹਚਾ ਰਾਹੀਂ ਧਰਮੀ ਬਣਾਇਆ ਜਾਂਦਾ ਹੈ, ਨਾ ਕਿ ਸ਼ਰ੍ਹਾ ਨੂੰ ਮੰਨਣ ਨਾਲ ਜੋ ਗੱਲਾਂ ਉਹ ਕਰਦਾ ਹੈ।

Romans 3:30
ਉਹ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਉਹ ਗੈਰ-ਯਹੂਦੀਆਂ ਨੂੰ ਵੀ ਉਨ੍ਹਾਂ ਦੀ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ।

Romans 4:9
ਕੀ ਇਹ ਖੁਸ਼ ਨਸੀਬੀ ਸਿਰਫ਼ ਸੁੰਨਤੀਆਂ ਲਈ ਹੀ ਹੈ? ਜਾਂ ਕੀ ਇਹ ਉਨ੍ਹਾਂ ਲਈ ਵੀ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਅਬਰਾਹਾਮ ਦੀ ਵਿਸ਼ਵਾਸ ਪਰਮੇਸ਼ੁਰ ਦੁਆਰਾ ਕਬੂਲੀ ਗਈ ਸੀ ਅਤੇ ਉਸਦੀ ਵਿਸ਼ਵਾਸ ਨੇ ਉਸ ਨੂੰ ਧਰਮੀ ਬਣਾਇਆ।

1 Corinthians 7:18
ਜੇ ਇੱਕ ਆਦਮੀ ਦੀ ਉਦੋਂ ਸੁੰਨਤ ਨਹੀਂ ਹੋਈ ਸੀ, ਜਦੋਂ ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ, ਤਾ ਉਸਦੀ ਸੁੰਨਤ ਨਹੀਂ ਹੋਣੀ ਚਾਹੀਦੀ। ਜੇ ਕਿਸੇ ਬੰਦੇ ਦੀ ਬੁਲਾਵੇ ਸਮੇਂ ਸੁੰਨਤ ਨਹੀਂ ਹੋਈ ਤਾਂ ਉਸਦੀ ਸੁੰਨਤ ਨਹੀਂ ਕਰਨੀ ਚਾਹੀਦੀ।

Galatians 3:28
ਹੁਣ, ਮਸੀਹ ਯਿਸੂ ਵਿੱਚ, ਯਹੂਦੀਆਂ ਅਤੇ ਯੂਨਾਨੀਆਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਇੱਥੇ ਗੁਲਾਮਾਂ ਅਤੇ ਆਜ਼ਾਦਾਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਨਰ ਅਤੇ ਮਾਦਾ ਵਿੱਚ ਕੋਈ ਫ਼ਰਕ ਨਹੀਂ ਹੈ। ਕਿਉਂ ਕਿ ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇੱਕ ਹੋ।

Galatians 5:3
ਇੱਕ ਵਾਰੀ ਫ਼ੇਰ, ਮੈਂ ਹਰ ਮਨੁੱਖ ਨੂੰ ਚਿਤਾਵਨੀ ਦਿੰਦਾ ਹਾਂ; ਜੇ ਤੁਸੀਂ ਆਪਣੀ ਸੁੰਨਤ ਕਰਨ ਦਿਉਂਗੇ ਤਾਂ ਤੁਹਾਨੂੰ ਮੂਸਾ ਦੇ ਸਾਰੇ ਨੇਮਾਂ ਦਾ ਪਾਲਣ ਕਰਨਾ ਪਵੇਗਾ।

Galatians 6:12
ਕੁਝ ਲੋਕ ਤੁਹਾਨੂੰ ਸੁੰਨਤੀਏ ਹੋਣ ਲਈ ਮਜਬੂਰ ਕਰ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂ ਜੋ ਉਹ ਚਾਹੁੰਦੇ ਹਨ ਕਿ ਦੂਸਰੇ ਉਨ੍ਹਾਂ ਨੂੰ ਕਬੂਲਣ। ਅਤੇ ਉਹ ਤੁਹਾਨੂੰ ਸਿਰਫ਼ ਇਸ ਡਰ ਦੇ ਕਾਰਣ ਸੁੰਨਤ ਕਰਾਉਣ ਲਈ ਮਜਬੂਰ ਕਰਦੇ ਹਨ, ਕਿ ਜੇਕਰ ਉਹ ਸਿਰਫ਼ ਮਸੀਹ ਦੀ ਸਲੀਬ ਦਾ ਅਨੁਸਰਣ ਕਰਨਗੇ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਣਗੇ।

Ephesians 2:11
ਮਸੀਹ ਵਿੱਚ ਇੱਕਮਿਕ ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹੜੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹੜੀ ਉਹ ਖੁਦ ਆਪਣੇ ਸਰੀਰਾਂ ਉੱਪਰ ਕਰਦੇ ਹਨ।

Philippians 3:3
ਪਰ ਅਸੀਂ ਉਹ ਲੋਕ ਹਾਂ ਜਿਨ੍ਹਾਂ ਦੀ ਸੱਚੀ ਸੁੰਨਤ ਹੋਈ ਹੈ। ਅਸੀਂ ਪਰਮੇਸ਼ੁਰ ਦੀ ਉਪਾਸਨਾ ਉਸ ਦੇ ਆਤਮਾ ਰਾਹੀਂ ਕਰਦੇ ਹਾਂ ਅਤੇ ਆਪਣਾ ਵਿਸ਼ਵਾਸ ਆਪਣੇ ਖੁਦ ਵਿੱਚ ਰੱਖਣ ਦੀ ਬਜਾਏ ਮਸੀਹ ਯਿਸੂ ਵਿੱਚ ਰੱਖਦੇ ਹਾਂ।

Romans 3:25
ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸ ਨੇ ਅਜਿਹਾ ਇਹ ਵਿਖਾਉਣ ਲਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ।

Romans 2:28
ਉਹ ਮਨੁੱਖ ਸੱਚਾ ਯਹੂਦੀ ਨਹੀਂ ਹੈ, ਜੇਕਰ ਉਹ ਸਿਰਫ਼ ਆਪਣੇ ਸਰੀਰ ਵਜੋਂ ਯਹੂਦੀ ਹੈ। ਸੱਚੀ ਸੁੰਨਤ ਸਰੀਰ ਤੇ ਨਿਸ਼ਾਨ ਹੋਣਾ ਨਹੀਂ ਹੈ।

Genesis 34:15
ਪਰ ਅਸੀਂ ਤੈਨੂੰ ਉਸ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਦੇ ਸੱਕਦੇ ਹਾਂ ਜੇ ਤੂੰ ਇੱਕ ਗੱਲ ਕਰੇਂ: ਤੇਰੇ ਕਸਬੇ ਦੇ ਹਰ ਆਦਮੀ ਦੀ ਸਾਡੇ ਵਾਂਗ ਸੁੰਨਤ ਹੋਣੀ ਚਾਹੀਦੀ ਹੈ।

Exodus 4:25
ਪਰ ਸਿੱਪੋਰਾਹ ਨੇ ਇੱਕ ਫ਼ੌਲਾਦੀ ਛੁਰੀ ਲਈ ਅਤੇ ਆਪਣੇ ਪੁੱਤਰ ਦੀ ਸੁੰਨਤ ਕਰ ਦਿੱਤੀ। ਉਸ ਨੇ ਚਮੜੀ ਲਈ ਅਤੇ ਉਸ ਦੇ ਪੈਰੀਂ ਹੱਥ ਲਾਇਆ। ਫ਼ੇਰ ਉਸ ਨੇ ਮੂਸਾ ਨੂੰ ਆਖਿਆ, “ਤੂੰ ਮੇਰੇ ਲਈ ਖੂਨ ਦਾ ਲਾੜਾ ਹੈਂ।”

Exodus 12:48
ਜੇ ਤੁਹਾਡੇ ਦਰਮਿਆਨ ਕੋਈ ਗੈਰ-ਇਸਰਾਏਲੀ ਰਹਿੰਦਾ ਹੈ ਅਤੇ ਜੇ ਉਹ ਯਹੋਵਾਹ ਦੇ ਪਸਾਹ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੈ, ਤਾਂ ਉਸਦੀ ਸੁੰਨਤ ਅਵੱਸ਼ ਹੋਣੀ ਚਾਹੀਦੀ ਹੈ। ਫ਼ੇਰ ਉਹ ਇਸਰਾਏਲ ਦੇ ਕਿਸੇ ਵੀ ਹੋਰ ਸ਼ਹਿਰੀ ਵਰਗਾ ਹੋਵੇਗਾ, ਇਸ ਲਈ ਉਹ ਭੋਜਨ ਸਾਂਝਾ ਕਰ ਸੱਕਦਾ ਹੈ। ਪਰ ਜੇ ਕਿਸੇ ਬੰਦੇ ਦੀ ਸੁੰਨਤ ਨਹੀਂ ਹੋਈ ਤਾਂ ਉਹ ਪਸਾਹ ਦਾ ਭੋਜਨ ਨਹੀਂ ਖਾ ਸੱਕਦਾ।

Deuteronomy 10:16
“ਆਪਣੇ ਦਿਲਾਂ ਦੀ ਚਮੜੀ ਦੀ ਸੁੰਨਤ ਕਰੋ, ਅਤੇ ਜ਼ਿੱਦੀ ਹੋਣਾ ਬੰਦ ਕਰੋ।

Deuteronomy 30:6
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਦਿਲਾ ਅਤੇ ਤੁਹਾਡੇ ਬੱਚਿਆਂ ਦੇ ਦਿਲਾ ਦੀ ਸੁੰਨਤ ਕਰੇਗਾ। ਫ਼ੇਰ ਤੁਸੀਂ ਆਪਣੇ ਯਹੋਵਾਹ ਨੂੰ ਤਹੇ ਦਿਲੋਂ ਪਿਆਰ ਕਰੋਗੇ ਅਤੇ ਜੀਵੋਗੇ!

Joshua 5:2
ਇਸਰਾਏਲੀਆਂ ਦੀ ਸੁੰਨਤ ਕੀਤੀ ਗਈ ਉਸ ਵੇਲੇ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਲੋਹੇ ਦੇ ਪੱਥਰਾਂ ਤੋਂ ਛੁਰੀਆਂ ਬਣਾਉ ਅਤੇ ਇਸਰਾਏਲ ਦੇ ਆਦਮੀਆਂ ਦੀ ਸੁੰਨਤ ਕਰੋ।”

Joshua 5:4
ਯਹੋਸ਼ੁਆ ਦਾ ਆਦਮੀਆ ਦੀ ਸੁੰਨਤ ਕਰਨ ਦਾ ਕਾਰਣ ਇਹ ਸੀ: ਜਦੋਂ ਇਸਰਾਏਲ ਦੇ ਲੋਕਾਂ ਨੇ ਮਿਸਰ ਛੱਡਿਆ, ਉੱਨ੍ਹਾਂ ਸਾਰੇ ਆਦਮੀਆਂ ਦੀ, ਜਿਹੜੇ ਫ਼ੌਜ ਵਿੱਚ ਹੋਣ ਦੇ ਯੋਗ ਸਨ, ਸੁੰਨਤ ਕੀਤੀ ਗਈ ਸੀ। ਮਾਰੂਥਲ ਅੰਦਰ ਬਹੁਤ ਸਾਰੇ ਲੜਨ ਵਾਲੇ ਆਦਮੀਆਂ ਨੇ ਯਹੋਵਾਹ ਦੀ ਗੱਲ ਵੱਲ ਧਿਆਨ ਨਹੀਂ ਦਿੱਤਾ। ਇਸ ਲਈ ਯਹੋਵਾਹ ਨੇ ਇਕਰਾਰ ਕੀਤਾ ਕਿ ਉਹ ਬੰਦੇ “ਉਸ ਧਰਤੀ ਨੂੰ ਨਹੀਂ ਦੇਖਣਗੇ ਜਿੱਥੇ ਬਹੁਤ ਫ਼ਸਲ ਹੁੰਦੀ ਹੈ” ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਕਿ ਉਹ ਸਾਨੂੰ ਉਹ ਧਰਤੀ ਦੇਵੇਗਾ ਪਰ ਉਨ੍ਹਾਂ ਆਦਮੀਆਂ ਕਾਰਣ ਪਰਮੇਸ਼ੁਰ ਨੇ ਲੋਕਾਂ ਨੂੰ 40 ਵਰ੍ਹਿਆਂ ਤੱਕ ਮਾਰੂਥਲ ਅੰਦਰ ਭਟਕਣ ਲਈ ਮਜ਼ਬੂਰ ਕੀਤਾ-ਉਸ ਤਰ੍ਹਾਂ ਉਹ ਸਾਰੇ ਲੜਨ ਵਾਲੇ ਆਦਮੀ ਮਰਨਗੇ। ਉਹ ਸਾਰੇ ਲੜਾਕੂ ਮਰ ਗਏ, ਅਤੇ ਉਨ੍ਹਾਂ ਦੇ ਪੁੱਤਰਾਂ ਨੇ ਉਨ੍ਹਾਂ ਦੀ ਥਾਂ ਲੈ ਲਈ। ਪਰ ਉਨ੍ਹਾਂ ਮੁੰਡਿਆਂ ਵਿੱਚੋਂ ਜਿਹੜੇ ਮਿਸਰ ਤੋਂ ਕੀਤੇ ਸਫ਼ਰ ਵੇਲੇ ਮਾਰੂਥਲ ਅੰਦਰ ਜਨਮੇ ਸਨ, ਕਿਸੇ ਦੀ ਵੀ ਸੁੰਨਤ ਨਹੀਂ ਸੀ ਹੋਈ। ਇਸ ਲਈ ਯਹੋਸ਼ੁਆ ਨੇ ਉਨ੍ਹਾਂ ਦੀ ਸੁੰਨਤ ਕੀਤੀ।

Jeremiah 4:4
ਯਹੋਵਾਹ ਦੇ ਬੰਦੇ ਬਣ ਜਾਓ। ਆਪਣੇ ਦਿਲਾਂ ਨੂੰ ਬਦਲ ਦਿਓ! ਯਹੂਦਾਹ ਦੇ ਬੰਦਿਓ ਅਤੇ ਯਰੂਸ਼ਲਮ ਦੇ ਲੋਕੋ, ਜੇ ਤੁਸੀਂ ਨਹੀਂ ਬਦਲੋਁਗੇ ਤਾਂ ਮੈਂ ਬਹੁਤ ਕਹਿਰਵਾਨ ਹੋ ਜਾਵਾਂਗਾ। ਮੇਰਾ ਕਹਿਰ ਅੱਗ ਵਾਂਗ, ਤੇਜ਼ੀ ਨਾਲ ਫ਼ੈਲ ਜਾਵੇਗਾ, ਅਤੇ ਮੇਰਾ ਕਹਿਰ ਤੁਹਾਨੂੰ ਸਾੜ ਕੇ ਸੁਆਹ ਕਰ ਦੇਵੇਗਾ। ਅਤੇ ਉਸ ਅੱਗ ਨੂੰ ਕੋਈ ਵੀ ਨਹੀਂ ਬੁਝਾ ਸੱਕੇਗਾ। ਇਹ ਕਿਉਂ ਵਾਪਰੇਗਾ? ਕਿਉਂ ਕਿ ਤੁਸੀਂ ਮੰਦੀਆਂ ਗੱਲਾਂ ਕੀਤੀਆਂ ਨੇ।”

Jeremiah 9:25
ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਸਮਾਂ ਆ ਰਿਹਾ ਹੈ ਜਦੋਂ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਸਿਰਫ਼ ਸਰੀਰਕ ਤੌਰ ਤੇ ਹੀ ਸੁੰਨਤ ਕਰਵਾਈ ਹੈ।

John 7:22
ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਸ਼ਰ੍ਹਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਵੀ ਸੁੰਨਤ ਕਰਦੇ ਹੋ।

Genesis 17:11
ਤੁਸੀਂ ਇਹ ਦਰਸ਼ਾਉਣ ਲਈ ਮਾਸ ਨੂੰ ਕੱਟੋਂਗੇ ਕਿ ਤੁਸੀਂ ਮੇਰੇ ਤੇ ਤੁਹਾਡੇ ਦਰਮਿਆਨ ਹੋਏ ਇਕਰਾਰਨਾਮੇ ਉੱਤੇ ਚੱਲਦੇ ਹੋਂ।