Bible

Genesis 18 - WEB (Punjabi)

1 Yahweh appeared to him by the oaks of Mamre, as he sat in the tent door in the heat of the day.ਤਿੰਨ ਮਹਿਮਾਨ ਬਾਦ ਵਿੱਚ, ਯਹੋਵਾਹ ਨੇ ਫ਼ੇਰ ਅਬਰਾਹਾਮ ਨੂੰ ਦਰਸ਼ਨ ਦਿੱਤਾ। ਅਬਰਾਹਾਮ ਮਮਰੇ ਦੇ ਬਲੂਤ ਦੇ ਰੁੱਖਾਂ ਨੇੜੇ ਰਹਿ ਰਿਹਾ ਸੀ। ਇੱਕ ਦਿਨ, ਸਖ਼ਤ ਗਰਮੀ ਵੇਲੇ, ਅਬਰਾਹਾਮ ਆਪਣੇ ਤੰਬੂ ਦੇ ਦਰਵਾਜ਼ੇ ਉੱਤੇ ਬੈਠਾ ਹੋਇਆ ਸੀ।

2 He lifted up his eyes and looked, and saw that three men stood opposite him. When he saw them, he ran to meet them from the tent door, and bowed himself to the earth,ਅਬਰਾਹਾਮ ਨੇ ਉੱਪਰ ਵੱਲ ਤੱਕਿਆ ਅਤੇ ਤਿੰਨ ਆਦਮੀਆਂ ਨੂੰ ਆਪਣੇ ਸਾਹਮਣੇ ਖਲੋਤਿਆਂ ਦੇਖਿਆ। ਜਦੋਂ ਉਸ ਨੇ ਉਨ੍ਹਾਂ ਨੂੰ ਦੇਖਿਆ, ਉਹ ਉਨ੍ਹਾਂ ਵੱਲ ਦੌੜਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਝੁਕ ਕੇ ਸਨਮਾਨ ਦਿੱਤਾ।

3 and said, "My lord, if now I have found favor in your sight, please don't go away from your servant.ਅਬਰਾਹਾਮ ਨੇ ਆਖਿਆ, “ਸ਼੍ਰੀਮਾਨ ਜੀਓ, ਕੁਝ ਸਮਾਂ ਮੇਰੇ ਨਾਲ, ਆਪਣੇ ਨੌਕਰ, ਨਾਲ ਠਹਿਰੋ।

4 Now let a little water be fetched, wash your feet, and rest yourselves under the tree.ਮੈਂ ਤੁਹਾਡੇ ਚਰਨ ਧੋਣ ਲਈ ਕੁਝ ਪਾਣੀ ਲਿਆਉਂਦਾ ਹਾਂ। ਤੁਸੀਂ ਰੁੱਖਾਂ ਹੇਠਾਂ ਆਰਾਮ ਕਰ ਸੱਕਦੇ ਹੋਂ।

5 I will get a morsel of bread so you can refresh your heart. After that you may go your way, now that you have come to your servant." They said, "Very well, do as you have said."ਮੈਂ ਤੁਹਾਡੇ ਲਈ ਕੁਝ ਭੋਜਨ ਲਿਆਉਂਦਾ ਹਾਂ ਅਤੇ ਤੁਸੀਂ ਰੱਜ ਕੇ ਛਕੋ। ਫ਼ੇਰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।” ਤਿੰਨਾਂ ਆਦਮੀਆਂ ਨੇ ਆਖਿਆ, “ਚੰਗੀ ਗੱਲ ਹੈ। ਅਸੀਂ ਓਵੇਂ ਹੀ ਕਰਾਂਗੇ ਜਿਵੇਂ ਤੂੰ ਆਖਦਾ ਹੈਂ।”

6 Abraham hurried into the tent to Sarah, and said, "Quickly make ready three measures of fine meal, knead it, and make cakes."ਅਬਰਾਹਾਮ ਭੱਜ ਕੇ ਤੰਬੂ ਵੱਲ ਗਿਆ। ਅਬਰਾਹਾਮ ਨੇ ਸਾਰਾਹ ਨੂੰ ਆਖਿਆ, “ਛੇਤੀ ਨਾਲ ਤਿੰਨ ਆਦਮੀਆਂ ਲਈ ਚੋਖਾ ਸਾਰਾ ਆਟਾ ਗੁੰਨ੍ਹ ਅਤੇ ਤਿੰਨ ਰੋਟੀਆਂ ਪਕਾ।”

7 Abraham ran to the herd, and fetched a tender and good calf, and gave it to the servant. He hurried to dress it.ਫ਼ੇਰ ਅਬਰਾਹਾਮ ਆਪਣੇ ਪਸ਼ੂਆਂ ਵੱਲ ਦੌੜਿਆ। ਅਬਰਾਹਾਮ ਨੇ ਆਪਣਾ ਸਭ ਤੋਂ ਚੰਗਾ ਵੱਛਾ ਲਿਆ। ਅਬਰਾਹਾਮ ਨੇ ਵੱਛਾ ਨੌਕਰ ਨੂੰ ਦੇ ਦਿੱਤਾ। ਅਬਰਾਹਾਮ ਨੇ ਨੌਕਰ ਨੂੰ ਆਖਿਆ ਕਿ ਛੇਤੀ ਨਾਲ ਵਛਾ ਜਿਬਾਹ ਕਰੇ ਅਤੇ ਇਸਦਾ ਭੋਜਨ ਤਿਆਰ ਕਰੇ।

8 He took butter, milk, and the calf which he had dressed, and set it before them. He stood by them under the tree, and they ate.ਅਬਰਾਹਾਮ ਨੇ ਮਾਸ, ਦੁੱਧ ਅਤੇ ਮੱਖਣ ਲਿਆਂਦਾ ਅਤੇ ਇਨ੍ਹਾਂ ਨੂੰ ਤਿੰਨਾ ਆਦਮੀਆਂ ਅੱਗੇ ਧਰ ਦਿੱਤਾ। ਫ਼ੇਰ ਉਹ ਉਨ੍ਹਾਂ ਦੇ ਨੇੜੇ ਖਲੋ ਗਿਆ ਜਦੋਂ ਉਹ ਰੁੱਖ ਹੇਠਾਂ ਬੈਠੇ ਹੋਏ ਭੋਜਨ ਛਕ ਰਹੇ ਸਨ।

9 They said to him, "Where is Sarah, your wife? He said, "See, in the tent."ਫ਼ੇਰ ਆਦਮੀਆਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਪਤਨੀ ਸਾਰਾਹ ਕਿੱਥੇ ਹੈ?” ਅਬਰਾਹਾਮ ਨੇ ਆਖਿਆ, “ਉਹ ਤੰਬੂ ਵਿੱਚ ਹੈ।”

10 He said, "I will certainly return to you when the season comes round. Behold, Sarah your wife will have a son." Sarah heard in the tent door, which was behind him.ਤਾਂ ਯਹੋਵਾਹ ਨੇ ਆਖਿਆ, “ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ। ਓਸ ਸਮੇਂ, ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ।” ਸਾਰਾਹ ਤੰਬੂ ਵਿੱਚ ਖਲੋਤੀ ਇਹ ਗੱਲਾਂ ਸੁਣ ਰਹੀ ਸੀ।

11 Now Abraham and Sarah were old, well advanced in age. It had ceased to be with Sarah after the manner of women.ਅਬਰਾਹਾਮ ਅਤੇ ਸਾਰਾਹ ਬਹੁਤ ਬਿਰਧ ਸਨ। ਸਾਰਾਹ ਬੱਚੇ ਜਣਨ ਦੀ ਉਮਰ ਟੱਪ ਚੁੱਕੀ ਸੀ।

12 Sarah laughed within herself, saying, "After I have grown old will I have pleasure, my lord being old also?"ਇਸ ਲਈ ਸਾਰਾਹ ਨੇ ਜੋ ਸੁਣਿਆ ਸੀ ਉਸਤੇ ਵਿਸ਼ਵਾਸ ਨਹੀਂ ਕੀਤਾ। ਉਹ ਦਿਲ ਵਿੱਚ ਹੱਸੀ ਅਤੇ ਆਖਿਆ, “ਮੈਂ ਬੁੱਢੀ ਹਾਂ ਤੇ ਮੇਰਾ ਪਤੀ ਬੁੱਢਾ ਹੈ। ਮੈਂ ਇੰਨੀ ਬੁੱਢੀ ਹਾਂ ਕਿ ਬੱਚਾ ਨਹੀਂ ਜਣ ਸੱਕਦੀ।”

13 Yahweh said to Abraham, "Why did Sarah laugh, saying, 'Will I really bear a child, yet I am old?'ਤਾਂ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, “ਸਾਰਾਹ ਹਸੀ ਸੀ ਅਤੇ ਉਸ ਨੇ ਆਖਿਆ ਸੀ ਕਿ ਉਹ ਇੰਨੀ ਬੁੱਢੀ ਉਮਰੇ ਬੱਚਾ ਨਹੀਂ ਜਣ ਸੱਕਦੀ।

14 Is anything too hard for Yahweh? At the set time I will return to you, when the season comes round, and Sarah will have a son."ਕੀ ਯਹੋਵਾਹ ਲਈ ਕੋਈ ਗੱਲ ਇੰਨੀ ਔਖੀ ਹੈ? ਨਹੀਂ! ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ, ਜਦੋਂ ਮੈਂ ਆਖਿਆ ਹੈ ਤਾਂ ਆਵਾਂਗਾ। ਅਤੇ ਤੇਰੀ ਪਤਨੀ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।”

15 Then Sarah denied, saying, "I didn't laugh," for she was afraid." He said, "No, but you did laugh."ਪਰ ਸਾਰਾਹ ਨੇ ਆਖਿਆ, “ਮੈਂ ਨਹੀਂ ਹਸੀ!” (ਉਸ ਨੇ ਇਹ ਗੱਲ ਇਸ ਵਾਸਤੇ ਆਖੀ ਕਿਉਂਕਿ ਉਹ ਡਰ ਗਈ ਸੀ।) ਪਰ ਯਹੋਵਾਹ ਨੇ ਆਖਿਆ, “ਨਹੀਂ! ਮੈਂ ਜਾਣਦਾ ਹਾਂ ਕਿ ਇਹ ਸੱਚ ਨਹੀਂ ਹੈ। ਤੂੰ ਜ਼ਰੂਰ ਹਸੀ ਸੀ।”

16 The men rose up from there, and looked toward Sodom. Abraham went with them to see them on their way.ਫ਼ੇਰ ਆਦਮੀ ਜਾਣ ਲਈ ਉੱਠ ਖਲੋਤੇ। ਉਨ੍ਹਾਂ ਨੇ ਸਦੂਮ ਵੱਲ ਦੇਖਿਆ ਅਤੇ ਉਸ ਦਿਸ਼ਾ ਵੱਲ ਸਫ਼ਰ ਕਰਨਾ ਆਰੰਭ ਕਰ ਦਿੱਤਾ। ਅਬਰਾਹਾਮ ਉਨ੍ਹਾਂ ਨੂੰ ਛੱਡਣ ਲਈ ਕੁਝ ਦੂਰ ਉਨ੍ਹਾਂ ਦੇ ਨਾਲ ਗਿਆ।

17 Yahweh said, "Will I hide from Abraham what I do,ਅਬਰਾਹਾਮ ਦਾ ਪਰਮੇਸ਼ੁਰ ਨਾਲ ਸੌਦਾ ਯਹੋਵਾਹ ਨੇ ਮਨ ਵਿੱਚ ਆਖਿਆ, “ਕੀ ਮੈਨੂੰ ਅਬਰਾਹਾਮ ਨੂੰ ਉਹ ਗੱਲ ਦੱਸ ਦੇਣੀ ਚਾਹੀਦੀ ਹੈ ਜਿਹੜੀ ਮੈਂ ਹੁਣ ਕਰਾਂਗਾ?

18 seeing that Abraham has surely become a great and mighty nation, and all the nations of the earth will be blessed in him?ਅਬਰਾਹਾਮ ਇੱਕ ਮਹਾਨ ਤੇ ਸ਼ਕਤੀਸ਼ਾਲੀ ਕੌਮ ਬਣ ਜਾਵੇਗਾ। ਅਤੇ ਧਰਤੀ ਦੇ ਸਾਰੇ ਲੋਕਾਂ ਨੂੰ ਉਸ ਦੇ ਕਾਰਣ ਅਸੀਸ ਮਿਲੇਗੀ।

19 For I have known him, to the end that he may command his children and his household after him, that they may keep the way of Yahweh, to do righteousness and justice; to the end that Yahweh may bring on Abraham that which he has spoken of him."ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।”

20 Yahweh said, "Because the cry of Sodom and Gomorrah is great, and because their sin is very grievous,ਫ਼ੇਰ ਯਹੋਵਾਹ ਨੇ ਆਖਿਆ, “ਮੈਂ ਬਹੁਤ ਵਾਰੀ ਸੁਣਿਆ ਹੈ ਕਿ ਸਦੂਮ ਅਤੇ ਅਮੂਰਾਹ ਦੇ ਲੋਕ ਬਹੁਤ ਮਾੜੇ ਹਨ।

21 I will go down now, and see whether they have done altogether according to the cry of it, which is come to me. If not, I will know."ਇਸ ਲਈ ਮੈਂ ਜਾਕੇ ਦੇਖਾਂਗਾ ਕਿ ਕੀ ਹਾਲਾਤ ਇੰਨੇ ਹੀ ਮਾੜੇ ਹਨ ਜਿੰਨੇ ਮੈਂ ਸੁਣੇ ਹਨ। ਫੇਰ ਮੈਨੂੰ ਯਕੀਨ ਹੋ ਜਾਵੇਗਾ।”

22 The men turned from there, and went toward Sodom, but Abraham stood yet before Yahweh.ਇਸ ਤਰ੍ਹਾਂ ਆਦਮੀ ਮੁੜ ਪਏ ਅਤੇ ਸਦੂਮ ਵੱਲ ਤੁਰ ਪਏ। ਪਰ ਅਬਰਾਹਾਮ ਓੱਥੇ ਯਹੋਵਾਹ ਦੇ ਸਨਮੁੱਖ ਖਲੋਤਾ ਸੀ।

23 Abraham drew near, and said, "Will you consume the righteous with the wicked?ਫ਼ੇਰ ਅਬਰਾਹਾਮ ਯਹੋਵਾਹ ਵੱਲ ਆਇਆ ਤੇ ਆਖਿਆ, “ਯਹੋਵਾਹ, ਕੀ ਤੂੰ ਬੁਰੇ ਲੋਕਾਂ ਦੇ ਨਾਲ ਨੇਕ ਬੰਦਿਆਂ ਨੂੰ ਵੀ ਤਬਾਹ ਕਰਨ ਦੀ ਸੋਚ ਰਿਹਾ ਹੈਂ?

24 What if there are fifty righteous within the city? Will you consume and not spare the place for the fifty righteous who are therein?ਜੇ ਉਸ ਸ਼ਹਿਰ ਵਿੱਚ 50 ਨੇਕ ਆਦਮੀ ਹੋਣ, ਤਾਂ ਕੀ ਹੋਵੇਗਾ? ਕੀ ਫ਼ੇਰ ਵੀ ਤੂੰ ਉਸ ਸ਼ਹਿਰ ਨੂੰ, ਉਨ੍ਹਾਂ 50 ਚੰਗੇ ਲੋਕਾਂ ਦੀ ਖਾਤਿਰ ਬਚਾਉਣ ਦੀ ਬਜਾਇ ਤਬਾਹ ਕਰ ਦੇਵੇਂਗਾ।

25 Be it far from you to do things like that, to kill the righteous with the wicked, that so the righteous should be as the wicked. May that be far from you. Shouldn't the Judge of all the earth do right?"ਤੈਨੂੰ ਸ਼ਹਿਰ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਤੈਨੂੰ ਬੁਰੇ ਬੰਦਿਆਂ ਨੂੰ ਮਾਰਨ ਲਈ 50 ਨੇਕ ਬੰਦਿਆਂ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਜੇ ਅਜਿਹਾ ਵਾਪਰੇਗਾ ਤਾਂ ਨੇਕ ਬੰਦੇ ਅਤੇ ਬਦ ਬੰਦੇ ਇੱਕੋ ਜਿਹੇ ਹੋਣਗੇ-ਉਨ੍ਹਾਂ ਦੋਹਾਂ ਨੂੰ ਸਜ਼ਾ ਮਿਲੇਗੀ। ਤੂੰ ਸਾਰੀ ਦੁਨੀਆਂ ਦਾ ਮੁਨਸਿਫ਼ ਹੈਂ। ਮੈਂ ਜਾਣਦਾ ਹਾਂ ਕਿ ਤੂੰ ਸਹੀ ਗੱਲ ਕਰੇਂਗਾ।”

26 Yahweh said, "If I find in Sodom fifty righteous within the city, then I will spare all the place for their sake."ਫ਼ੇਰ ਯਹੋਵਾਹ ਨੇ ਆਖਿਆ, “ਜੇ ਮੈਨੂੰ ਸਦੂਮ ਦੇ ਸ਼ਹਿਰ ਵਿੱਚ 50 ਨੇਕ ਬੰਦੇ ਮਿਲ ਜਾਣਗੇ ਤਾਂ ਮੈਂ ਸਾਰੇ ਸ਼ਹਿਰ ਨੂੰ ਬਚਾ ਲਵਾਂਗਾ।”

27 Abraham answered, "See now, I have taken it on myself to speak to the Lord, who am but dust and ashes.ਤਾਂ ਅਬਰਾਹਾਮ ਨੇ ਆਖਿਆ, “ਤੇਰੇ ਸਾਹਮਣੇ ਤਾਂ ਯਹੋਵਾਹ ਮੈਂ ਸਿਰਫ਼ ਖਾਕ ਅਤੇ ਰਾਖ ਹਾਂ। ਪਰ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇਣਾ ਚਾਹੁੰਦਾ ਹਾਂ ਅਤੇ ਤੇਰੇ ਕੋਲੋਂ ਇਹ ਸਵਾਲ ਪੁੱਛਦਾ ਹਾਂ:

28 What if there will lack five of the fifty righteous? Will you destroy all the city for lack of five?" He said, "I will not destroy it, if I find forty-five there."ਜੇ ਭਲਾ ਪੰਜ ਨੇਕ ਆਦਮੀ ਘੱਟ ਹੋਣ ਫ਼ੇਰ ਕੀ ਹੋਵੇਗਾ? ਜੇ ਉਸ ਸ਼ਹਿਰ ਵਿੱਚ ਸਿਰਫ਼ 45 ਨੇਕ ਆਦਮੀ ਹੋਏ, ਫ਼ੇਰ? ਕੀ ਤੂੰ ਸਿਰਫ਼ ਪੰਜ ਬੰਦਿਆਂ ਕਾਰਣ ਸਾਰੇ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 45 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”

29 He spoke to him yet again, and said, "What if there are forty found there?" He said, "I will not do it for the forty's sake."ਅਬਰਾਹਾਮ ਫ਼ੇਰ ਬੋਲਿਆ। ਉਸ ਨੇ ਆਖਿਆ, “ਅਤੇ ਜੇ ਤੁਹਾਨੂੰ ਓੱਥੇ ਸਿਰਫ਼ 40 ਨੇਕ ਬੰਦੇ ਮਿਲੇ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ 40 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”

30 He said, "Oh don't let the Lord be angry, and I will speak. What if there are thirty found there?" He said, "I will not do it, if I find thirty there."ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਨੂੰ ਇਹ ਗਲ ਪੁੱਛਣ ਦੀ ਇਜਾਜ਼ਤ ਦੇ: ਜੇ ਤੁਹਾਨੂੰ ਸ਼ਹਿਰ ਵਿੱਚ 30 ਨੇਕ ਬੰਦੇ ਮਿਲ ਗਏ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ 30 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”

31 He said, "See now, I have taken it on myself to speak to the Lord. What if there are twenty found there?" He said, "I will not destroy it for the twenty's sake."ਫ਼ੇਰ ਅਬਰਾਹਾਮ ਨੇ ਆਖਿਆ, “ਕੀ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇ ਸੱਕਦਾ ਹਾਂ ਤੇ ਪੁੱਛ ਸੱਕਦਾ ਹਾਂ ਕਿ ਜੇ ਓੱਥੇ 20 ਨੇਕ ਬੰਦੇ ਹੋਣਗੇ ਫ਼ੇਰ ਕੀ ਹੋਵੇਗਾ?” ਯਹੋਵਾਹ ਨੇ ਜਵਾਬ ਦਿੱਤਾ, “ਜੇ ਮੈਨੂੰ 20 ਨੇਕ ਬੰਦੇ ਮਿਲਣਗੇ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”

32 He said, "Oh don't let the Lord be angry, and I will speak yet but this once. What if ten are found there?" He said, "I will not destroy it for the ten's sake."ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ ਪਰ ਮੈਂ ਤੈਨੂੰ ਇਹ ਆਖਰੀ ਵਾਰੀ ਖੇਚਲ ਦੇ ਰਿਹਾ ਹਾਂ। ਜੇ ਤੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਤੂੰ ਕੀ ਕਰੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਮੈਂ ਇਸ ਨੂੰ ਤਬਾਹ ਨਹੀਂ ਕਰਾਂਗਾ।”

33 Yahweh went his way, as soon as he had finished communing with Abraham, and Abraham returned to his place.ਯਹੋਵਾਹ ਨੇ ਅਬਰਾਹਾਮ ਨਾਲ ਗੱਲ ਮੁਕਾਈ, ਇਸ ਲਈ ਯਹੋਵਾਹ ਚੱਲਾ ਗਿਆ। ਅਤੇ ਅਬਰਾਹਾਮ ਆਪਣੇ ਘਰ ਵਾਪਸ ਚੱਲਾ ਗਿਆ।

Punjabi Bible