Bible

Genesis 22 - ASV (Punjabi)

1 And it came to pass after these things, that God did prove Abraham, and said unto him, Abraham. And he said, Here am I.ਅਬਰਾਹਾਮ, ਆਪਣੇ ਪੁੱਤਰ ਨੂੰ ਮਾਰ ਦੇ ਇਨ੍ਹਾਂ ਘਟਾਨਾਵਾਂ ਤੋਂ ਮਗਰੋਂ, ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰੱਖਣ ਦਾ ਨਿਆਂ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਅਬਰਾਹਾਮ!” ਅਤੇ ਅਬਰਾਹਾਮ ਨੇ ਆਖਿਆ, “ਹਾਂ ਯਹੋਵਾਹ!”

2 And he said, Take now thy son, thine only son, whom thou lovest, even Isaac, and get thee into the land of Moriah. And offer him there for a burnt-offering upon one of the mountains which I will tell thee of.ਫ਼ੇਰ ਪਰਮੇਸ਼ੁਰ ਨੇ ਆਖਿਆ, “ਆਪਣੇ ਪੁੱਤਰ ਨੂੰ ਮੋਰੀਆਹ ਦੀ ਧਰਤੀ ਉੱਤੇ ਲੈ ਜਾ। ਮੋਰੀਆਹ ਉੱਤੇ ਜਾ ਕੇ ਆਪਣੇ ਪੁੱਤਰ ਦੀ ਮੇਰੇ ਲਈ ਬਲੀ ਚੜ੍ਹਾ। ਇਹ ਤੇਰਾ ਇੱਕ ਲੌਤਾ ਪੁੱਤਰ, ਇਸਹਾਕ ਹੀ ਹੋਣਾ ਚਾਹੀਦਾ ਹੈ-ਉਹ ਪੁੱਤਰ ਜਿਸ ਨੂੰ ਤੂੰ ਪਿਆਰ ਕਰਦਾ ਹੈਂ। ਉਸ ਨੂੰ ਇੱਥੋਂ ਦੇ ਪਹਾੜਾਂ ਵਿੱਚੋਂ ਕਿਸੇ ਇੱਕ ਉੱਤੇ ਹੋਮ ਦੀ ਭੇਟ ਵਜੋਂ ਵਰਤ। ਮੈਂ ਤੈਨੂੰ ਦੱਸਾਂਗਾ ਕਿਹੜੇ ਪਰਬਤ ਉੱਤੇ।”

3 And Abraham rose early in the morning, and saddled his ass, and took two of his young men with him, and Isaac his son. And he clave the wood for the burnt-offering, and rose up, and went unto the place of which God had told him.ਸਵੇਰੇ ਅਬਰਾਹਾਮ ਉੱਠਿਆ ਅਤੇ ਆਪਣੇ ਖੋਤੇ ਨੂੰ ਕਾਠੀ ਪਾਈ। ਅਬਰਾਹਾਮ ਨੇ ਇਸਹਾਕ ਅਤੇ ਆਪਣੇ ਦੋ ਨੌਕਰਾਂ ਨੂੰ ਨਾਲ ਲੈ ਲਿਆ। ਅਬਰਾਹਾਮ ਨੇ ਬਲੀ ਲਈ ਲੱਕੜ ਕੱਟੀ। ਫ਼ੇਰ ਉਹ ਉਸ ਥਾਂ ਚੱਲੇ ਗਏ ਜਿੱਥੇ ਜਾਣ ਬਾਰੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਸੀ।

4 On the third day Abraham lifted up his eyes, and saw the place afar off.ਤਿੰਨ ਦਿਨ ਸਫ਼ਰ ਕਰਨ ਤੋਂ ਮਗਰੋਂ, ਅਬਰਾਹਾਮ ਨੇ ਉੱਪਰ ਵੱਲ ਦੇਖਿਆ ਅਤੇ ਕੁਝ ਦੂਰੀ ਤੇ, ਉਸ ਨੇ ਉਹ ਥਾਂ ਦੇਖੀ ਜਿੱਥੇ ਉਹ ਜਾ ਰਿਹਾ ਸੀ।

5 And Abraham said unto his young men, Abide ye here with the ass, and I and the lad will go yonder; and we will worship, and come again to you.ਫ਼ੇਰ ਅਬਰਾਹਾਮ ਨੇ ਆਪਣੇ ਨੌਕਰਾਂ ਨੂੰ ਆਖਿਆ, “ਖੋਤੇ ਨਾਲ ਇੱਥੇ ਹੀ ਠਹਿਰੋ। ਮੈਂ ਆਪਣੇ ਪੁੱਤਰ ਨੂੰ ਨਾਲ ਲੈ ਕੇ ਉਸ ਉਪਾਸਨਾ ਵਾਲੀ ਥਾਂ ਉੱਤੇ ਜਾਵਾਂਗਾ। ਫ਼ੇਰ ਅਸੀਂ ਤੁਹਾਡੇ ਕੋਲ ਵਾਪਸ ਆ ਜਾਵਾਂਗੇ।”

6 And Abraham took the wood of the burnt-offering, and laid it upon Isaac his son. And he took in his hand the fire and the knife. And they went both of them together.ਅਬਰਾਹਾਮ ਨੇ ਬਲੀ ਲਈ ਲੱਕੜਾਂ ਲਈਆਂ ਅਤੇ ਇਹ ਆਪਣੇ ਪੁੱਤਰ ਇਸਹਾਕ ਉੱਤੇ ਰੱਖ ਦਿੱਤੀਆਂ। ਅਬਰਾਹਾਮ ਨੇ ਖੁਦ ਅੱਗ ਅਤੇ ਚਾਕੂ ਨੂੰ ਚੁੱਕਿਆ। ਅਤੇ ਉਹ ਦੋਵੇਂ ਇਕੱਠੇ ਤੁਰ ਪਏ।

7 And Isaac spake unto Abraham his father, and said, My father. And he said, Here am I, my son. And he said, Behold, the fire and the wood. But where is the lamb for a burnt-offering?ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, “ਪਿਤਾ ਜੀ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਪੁੱਤਰ।” ਇਸਹਾਕ ਨੇ ਆਖਿਆ, “ਮੈਨੂੰ ਲੱਕੜਾਂ ਅਤੇ ਅੱਗ ਤਾਂ ਨਜ਼ਰ ਆਉਂਦੀ ਹੈ। ਪਰ ਉਹ ਲੇਲਾ ਕਿੱਥੇ ਹੈ ਜਿਸ ਨੂੰ ਅਸੀਂ ਬਲੀ ਚੜ੍ਹਾਵਾਂਗੇ?”

8 And Abraham said, God will provide himself the lamb for a burnt-offering, my son. So they went both of them together.ਅਬਰਾਹਾਮ ਨੇ ਜਵਾਬ ਦਿੱਤਾ, “ਪਰਮੇਸ਼ੁਰ ਖੁਦ ਹੀ ਬਲੀ ਲਈ ਲੇਲਾ ਭੇਜ ਰਿਹਾ ਹੈ, ਮੇਰੇ ਪੁੱਤਰ।” ਇਸ ਤਰ੍ਹਾਂ ਅਬਰਾਹਾਮ ਅਤੇ ਉਸਦਾ ਪੁੱਤਰ ਦੋਵੇਂ ਉਸ ਥਾਂ ਚੱਲੇ ਗਏ।

9 And they came to the place which God had told him of. And Abraham built the altar there, and laid the wood in order, and bound Isaac his son, and laid him on the altar, upon the wood.ਉਹ ਉਸ ਥਾਂ ਗਏ ਜਿੱਥੇ ਉਨ੍ਹਾਂ ਨੂੰ ਪਰਮੇਸ਼ੁਰ ਨੇ ਜਾਣ ਵਾਸਤੇ ਆਖਿਆ ਸੀ। ਉੱਥੇ ਅਬਰਾਹਾਮ ਨੇ ਜਗਵੇਦੀ ਉਸਾਰੀ ਅਤੇ ਜਗਵੇਦੀ ਉੱਤੇ ਲੱਕੜਾਂ ਰੱਖ ਦਿੱਤੀਆਂ। ਫ਼ੇਰ ਅਬਰਾਹਾਮ ਨੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਦਿੱਤਾ। ਅਬਰਾਹਾਮ ਨੇ ਇਸਹਾਕ ਨੂੰ ਜਗਵੇਦੀ ਉੱਤੇ ਲੱਕੜਾਂ ਉੱਪਰ ਰੱਖ ਦਿੱਤਾ।

10 And Abraham stretched forth his hand, and took the knife to slay his son.ਫ਼ੇਰ ਅਬਰਾਹਾਮ ਨੇ ਆਪਣੀ ਛੁਰੀ ਕੱਢ ਲਈ ਅਤੇ ਆਪਣੇ ਪੁੱਤਰ ਨੂੰ ਮਾਰਨ ਲਈ ਤਿਆਰ ਹੋ ਗਿਆ।

11 And the angel of Jehovah called unto him out of heaven, and said, Abraham, Abraham. And he said, Here I am.ਪਰ ਫ਼ੇਰ ਯਹੋਵਾਹ ਦੇ ਦੂਤ ਨੇ ਅਬਰਾਹਾਮ ਨੂੰ ਰੋਕ ਲਿਆ। ਦੂਤ ਨੇ ਆਕਾਸ਼ ਵਿੱਚੋਂ ਆਵਾਜ਼ ਦਿੱਤੀ ਅਤੇ ਆਖਿਆ, “ਅਬਰਾਹਾਮ, ਅਬਰਾਹਾਮ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਜੀ।”

12 And he said, Lay not thy hand upon the lad, neither do thou anything unto him. For now I know that thou fearest God, seeing thou hast not withheld thy son, thine only son, from me.ਦੂਤ ਨੇ ਆਖਿਆ, “ਆਪਣੇ ਪੁੱਤਰ ਨੂੰ ਨਾ ਮਾਰ ਅਤੇ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾ। ਹੁਣ ਮੈਂ ਦੇਖ ਸੱਕਦਾ ਹਾਂ ਕਿ ਤੂੰ ਸੱਚਮੁੱਚ ਪਰਮੇਸ਼ੁਰ ਦਾ ਆਦਰ ਕਰਦਾ ਹੈਂ ਅਤੇ ਉਸਦਾ ਹੁਕਮ ਮੰਨਦਾ ਹੈਂ। ਮੈਂ ਦੇਖ ਰਿਹਾ ਹਾਂ ਕਿ ਤੂੰ ਮੇਰੇ ਲਈ ਆਪਣੇ ਪੁੱਤਰ, ਆਪਣੇ ਇੱਕੋ-ਇੱਕ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੈਂ।”

13 And Abraham lifted up his eyes, and looked, and behold, behind `him' a ram caught in the thicket by his horns. And Abraham went and took the ram, and offered him up for a burnt-offering in the stead of his son.ਫ਼ੇਰ ਅਬਰਾਹਾਮ ਨੇ ਇੱਕ ਭੇਡੂ ਦੇਖਿਆ। ਭੇਡੂ ਦੇ ਸਿੰਗ ਝਾੜੀ ਵਿੱਚ ਫ਼ਸੇ ਹੋਏ ਸਨ। ਇਸ ਲਈ ਅਬਰਾਹਾਮ ਗਿਆ ਅਤੇ ਭੇਡੂ ਨੂੰ ਲੈ ਕੇ ਇਸ ਨੂੰ ਆਪਣੇ ਪੁੱਤਰ ਦੀ ਬਜਾਇ ਪਰਮੇਸ਼ੁਰ ਨੂੰ ਬਲੀ ਵਜੋਂ ਚੜ੍ਹਾ ਦਿੱਤਾ।

14 And Abraham called the name of that place Jehovah-jireh. As it is said to this day, In the mount of Jehovah it shall be provided.ਇਸ ਲਈ ਅਬਰਾਹਾਮ ਨੇ ਉਸ ਥਾਂ ਨੂੰ ਨਾਮ ਦਿੱਤਾ, “ਯਾਹਵੇਹ ਯਿਰਹ।” ਅੱਜ ਵੀ ਲੋਕ ਆਖਦੇ ਹਨ, “ਇਸ ਪਰਬਤ ਉੱਤੇ ਯਹੋਵਾਹ ਦਾ ਦੀਦਾਰ ਕੀਤਾ ਜਾ ਸੱਕਦਾ ਹੈ।”

15 And the angel of Jehovah called unto Abraham a second time out of heaven,ਯਹੋਵਾਹ ਦੇ ਦੂਤ ਨੇ ਦੂਸਰੀ ਵਾਰ ਅਬਰਾਹਾਮ ਨੂੰ ਆਕਾਸ਼ੋਂ ਆਵਾਜ਼ ਦਿੱਤੀ।

16 and said, By myself have I sworn, saith Jehovah, because thou hast done this thing, and hast not withheld thy son, thine only son,ਦੂਤ ਨੇ ਆਖਿਆ, “ਤੂੰ ਮੇਰੀ ਖਾਤਿਰ ਆਪਣੇ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੋ ਗਿਆ ਸੀ। ਇਹ ਤੇਰਾ ਇੱਕਲੌਤਾ ਪੁੱਤਰ ਸੀ। ਕਿਉਂਕਿ ਤੂੰ ਮੇਰੀ ਖਾਤਿਰ ਅਜਿਹਾ ਕੀਤਾ, ਮੈਂ ਤੈਨੂੰ ਇਹ ਬਚਨ ਦਿੰਦਾ ਹਾਂ: ਮੈਂ, ਯਹੋਵਾਹ, ਇਕਰਾਰ ਕਰਦਾ ਹਾਂ ਕਿ

17 that in blessing I will bless thee, and in multiplying I will multiply thy seed as the stars of the heavens, and as the sand which is upon the seashore. And thy seed shall possess the gate of his enemies.ਮੈਂ ਤੈਨੂੰ ਸੱਚਮੁੱਚ ਅਸੀਸ ਦੇਵਾਂਗਾ। ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ, ਜਿੰਨੇ ਕਿ ਆਕਾਸ਼ ਵਿੱਚ ਤਾਰੇ ਹਨ। ਇੱਥੇ ਇੰਨੇ ਲੋਕ ਹੋਣਗੇ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਣ ਹਨ। ਅਤੇ ਤੇਰੇ ਲੋਕ ਉਨ੍ਹਾਂ ਸ਼ਹਿਰਾਂ ਵਿੱਚ ਰਹਿਣਗੇ ਜਿਹੜੇ ਉਹ ਆਪਣੇ ਦੁਸ਼ਮਣਾ ਤੋਂ ਜਿੱਤਣਗੇ।

18 And in thy seed shall all the nations of the earth be blessed. Because thou hast obeyed my voice.ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਕਾਰਣ ਅਸੀਸਮਈ ਹੋਣਗੀਆਂ, ਕਿਉਂਕਿ ਤੂੰ ਮੇਰੇ ਆਦੇਸ਼ਾਂ ਨੂੰ ਮੰਨਿਆ।”

19 So Abraham returned unto his young men, and they rose up and went together to Beer-sheba. And Abraham dwelt at Beer-sheba.ਫ਼ੇਰ ਅਬਰਾਹਾਮ ਆਪਣੇ ਨੌਕਰਾਂ ਕੋਲ ਵਾਪਸ ਚੱਲਾ ਗਿਆ। ਉਹ ਸਾਰੇ ਬਏਰਸਬਾ ਵਾਪਸ ਪਰਤ ਗਏ ਅਤੇ ਅਬਰਾਹਾਮ ਉੱਥੇ ਠਹਿਰ ਗਿਆ।

20 And it came to pass after these things, that it was told Abraham, saying, Behold, Milcah, she also hath borne children unto they brother Nahor.ਇਹ ਸਭ ਗੱਲਾਂ ਵਾਪਰਨ ਤੋਂ ਬਾਦ, ਅਬਰਾਹਾਮ ਨੂੰ ਇੱਕ ਸੰਦੇਸ਼ ਭੇਜਿਆ ਗਿਆ। ਸੰਦੇਸ਼ ਵਿੱਚ ਆਖਿਆ ਗਿਆ ਸੀ, “ਤੇਰੇ ਭਰਾ ਨਾਹੋਰ ਅਤੇ ਉਸਦੀ ਪਤਨੀ ਮਿਲਕਾਹ ਦੇ ਹੁਣ ਬੱਚੇ ਹਨ।

21 Uz his first-born, and Buz his brother, and Kemuel the father of Aram.ਪਹਿਲੇ ਪੁੱਤਰ ਦਾ ਨਾਮ ਊਸ ਹੈ। ਦੂਸਰੇ ਪੁੱਤਰ ਦਾ ਨਾਮ ਬੂਜ਼ ਹੈ। ਤੀਸਰਾ ਪੁੱਤਰ ਅਰਾਮ ਦਾ ਪਿਤਾ, ਕਮੂਏਲ ਹੈ।

22 And Chesed, and Hazo, and Pildash, and Jidlaph, and Bethuel.ਫ਼ੇਰ ਕਸਦ, ਹਜ਼ੋ, ਪਿਲਦਾਸ਼ ਅਤੇ ਯਿਦਲਾਫ਼ ਬਥੂਏਲ ਹਨ।”

23 And Bethuel begat Rebekah. These eight did Milcah bear to Nahor, Abraham's brother.ਬਥੂਏਲ ਰਿਬਕਾਹ ਦਾ ਪਿਤਾ ਸੀ। ਮਿਲਕਾਹ ਇਨ੍ਹਾਂ ਅੱਠਾਂ ਪੁੱਤਰਾਂ ਦੀ ਮਾਂ ਸੀ ਅਤੇ ਨਾਹੋਰ ਉਨ੍ਹਾਂ ਦਾ ਪਿਤਾ ਸੀ। ਨਾਹੋਰ ਅਬਰਾਹਾਮ ਦਾ ਭਰਾ ਸੀ।

24 And his concubine, whose name was Reumah, she also bare Tebah, and Gaham, and Tahash, and Maacah.ਨਾਹੋਰ ਦੇ ਆਪਣੀ ਦਾਸੀ ਰੂਮਾਹ ਤੋਂ ਵੀ ਚਾਰ ਪੁੱਤਰ ਸਨ। ਇਹ ਪੁੱਤਰ ਸਨ, ਤਬਹ, ਗਹਮ, ਤਹਸ਼ ਅਤੇ ਮਾਕਾਹ।

Punjabi Bible