Genesis 22 - WEB (Punjabi)
1 It happened after these things, that God tested Abraham, and said to him, "Abraham!" He said, "Here I am."ਅਬਰਾਹਾਮ, ਆਪਣੇ ਪੁੱਤਰ ਨੂੰ ਮਾਰ ਦੇ ਇਨ੍ਹਾਂ ਘਟਾਨਾਵਾਂ ਤੋਂ ਮਗਰੋਂ, ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰੱਖਣ ਦਾ ਨਿਆਂ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਅਬਰਾਹਾਮ!” ਅਤੇ ਅਬਰਾਹਾਮ ਨੇ ਆਖਿਆ, “ਹਾਂ ਯਹੋਵਾਹ!”
2 He said, "Now take your son, your only son, whom you love, even Isaac, and go into the land of Moriah. Offer him there for a burnt offering on one of the mountains which I will tell you of."ਫ਼ੇਰ ਪਰਮੇਸ਼ੁਰ ਨੇ ਆਖਿਆ, “ਆਪਣੇ ਪੁੱਤਰ ਨੂੰ ਮੋਰੀਆਹ ਦੀ ਧਰਤੀ ਉੱਤੇ ਲੈ ਜਾ। ਮੋਰੀਆਹ ਉੱਤੇ ਜਾ ਕੇ ਆਪਣੇ ਪੁੱਤਰ ਦੀ ਮੇਰੇ ਲਈ ਬਲੀ ਚੜ੍ਹਾ। ਇਹ ਤੇਰਾ ਇੱਕ ਲੌਤਾ ਪੁੱਤਰ, ਇਸਹਾਕ ਹੀ ਹੋਣਾ ਚਾਹੀਦਾ ਹੈ-ਉਹ ਪੁੱਤਰ ਜਿਸ ਨੂੰ ਤੂੰ ਪਿਆਰ ਕਰਦਾ ਹੈਂ। ਉਸ ਨੂੰ ਇੱਥੋਂ ਦੇ ਪਹਾੜਾਂ ਵਿੱਚੋਂ ਕਿਸੇ ਇੱਕ ਉੱਤੇ ਹੋਮ ਦੀ ਭੇਟ ਵਜੋਂ ਵਰਤ। ਮੈਂ ਤੈਨੂੰ ਦੱਸਾਂਗਾ ਕਿਹੜੇ ਪਰਬਤ ਉੱਤੇ।”
3 Abraham rose early in the morning, and saddled his donkey, and took two of his young men with him, and Isaac his son. He split the wood for the burnt offering, and rose up, and went to the place of which God had told him.ਸਵੇਰੇ ਅਬਰਾਹਾਮ ਉੱਠਿਆ ਅਤੇ ਆਪਣੇ ਖੋਤੇ ਨੂੰ ਕਾਠੀ ਪਾਈ। ਅਬਰਾਹਾਮ ਨੇ ਇਸਹਾਕ ਅਤੇ ਆਪਣੇ ਦੋ ਨੌਕਰਾਂ ਨੂੰ ਨਾਲ ਲੈ ਲਿਆ। ਅਬਰਾਹਾਮ ਨੇ ਬਲੀ ਲਈ ਲੱਕੜ ਕੱਟੀ। ਫ਼ੇਰ ਉਹ ਉਸ ਥਾਂ ਚੱਲੇ ਗਏ ਜਿੱਥੇ ਜਾਣ ਬਾਰੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਸੀ।
4 On the third day Abraham lifted up his eyes, and saw the place far off.ਤਿੰਨ ਦਿਨ ਸਫ਼ਰ ਕਰਨ ਤੋਂ ਮਗਰੋਂ, ਅਬਰਾਹਾਮ ਨੇ ਉੱਪਰ ਵੱਲ ਦੇਖਿਆ ਅਤੇ ਕੁਝ ਦੂਰੀ ਤੇ, ਉਸ ਨੇ ਉਹ ਥਾਂ ਦੇਖੀ ਜਿੱਥੇ ਉਹ ਜਾ ਰਿਹਾ ਸੀ।
5 Abraham said to his young men, "Stay here with the donkey. The boy and I will go yonder. We will worship, and come back to you.ਫ਼ੇਰ ਅਬਰਾਹਾਮ ਨੇ ਆਪਣੇ ਨੌਕਰਾਂ ਨੂੰ ਆਖਿਆ, “ਖੋਤੇ ਨਾਲ ਇੱਥੇ ਹੀ ਠਹਿਰੋ। ਮੈਂ ਆਪਣੇ ਪੁੱਤਰ ਨੂੰ ਨਾਲ ਲੈ ਕੇ ਉਸ ਉਪਾਸਨਾ ਵਾਲੀ ਥਾਂ ਉੱਤੇ ਜਾਵਾਂਗਾ। ਫ਼ੇਰ ਅਸੀਂ ਤੁਹਾਡੇ ਕੋਲ ਵਾਪਸ ਆ ਜਾਵਾਂਗੇ।”
6 Abraham took the wood of the burnt offering and laid it on Isaac his son. He took in his hand the fire and the knife. They both went together.ਅਬਰਾਹਾਮ ਨੇ ਬਲੀ ਲਈ ਲੱਕੜਾਂ ਲਈਆਂ ਅਤੇ ਇਹ ਆਪਣੇ ਪੁੱਤਰ ਇਸਹਾਕ ਉੱਤੇ ਰੱਖ ਦਿੱਤੀਆਂ। ਅਬਰਾਹਾਮ ਨੇ ਖੁਦ ਅੱਗ ਅਤੇ ਚਾਕੂ ਨੂੰ ਚੁੱਕਿਆ। ਅਤੇ ਉਹ ਦੋਵੇਂ ਇਕੱਠੇ ਤੁਰ ਪਏ।
7 Isaac spoke to Abraham his father, and said, "My father?" He said, "Here I am, my son." He said, "Here is the fire and the wood, but where is the lamb for a burnt offering?"ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, “ਪਿਤਾ ਜੀ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਪੁੱਤਰ।” ਇਸਹਾਕ ਨੇ ਆਖਿਆ, “ਮੈਨੂੰ ਲੱਕੜਾਂ ਅਤੇ ਅੱਗ ਤਾਂ ਨਜ਼ਰ ਆਉਂਦੀ ਹੈ। ਪਰ ਉਹ ਲੇਲਾ ਕਿੱਥੇ ਹੈ ਜਿਸ ਨੂੰ ਅਸੀਂ ਬਲੀ ਚੜ੍ਹਾਵਾਂਗੇ?”
8 Abraham said, "God will provide himself the lamb for a burnt offering, my son." So they both went together.ਅਬਰਾਹਾਮ ਨੇ ਜਵਾਬ ਦਿੱਤਾ, “ਪਰਮੇਸ਼ੁਰ ਖੁਦ ਹੀ ਬਲੀ ਲਈ ਲੇਲਾ ਭੇਜ ਰਿਹਾ ਹੈ, ਮੇਰੇ ਪੁੱਤਰ।” ਇਸ ਤਰ੍ਹਾਂ ਅਬਰਾਹਾਮ ਅਤੇ ਉਸਦਾ ਪੁੱਤਰ ਦੋਵੇਂ ਉਸ ਥਾਂ ਚੱਲੇ ਗਏ।
9 They came to the place which God had told him of. Abraham built the altar there, and laid the wood in order, bound Isaac his son, and laid him on the altar, on the wood.ਉਹ ਉਸ ਥਾਂ ਗਏ ਜਿੱਥੇ ਉਨ੍ਹਾਂ ਨੂੰ ਪਰਮੇਸ਼ੁਰ ਨੇ ਜਾਣ ਵਾਸਤੇ ਆਖਿਆ ਸੀ। ਉੱਥੇ ਅਬਰਾਹਾਮ ਨੇ ਜਗਵੇਦੀ ਉਸਾਰੀ ਅਤੇ ਜਗਵੇਦੀ ਉੱਤੇ ਲੱਕੜਾਂ ਰੱਖ ਦਿੱਤੀਆਂ। ਫ਼ੇਰ ਅਬਰਾਹਾਮ ਨੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਦਿੱਤਾ। ਅਬਰਾਹਾਮ ਨੇ ਇਸਹਾਕ ਨੂੰ ਜਗਵੇਦੀ ਉੱਤੇ ਲੱਕੜਾਂ ਉੱਪਰ ਰੱਖ ਦਿੱਤਾ।
10 Abraham stretched forth his hand, and took the knife to kill his son.ਫ਼ੇਰ ਅਬਰਾਹਾਮ ਨੇ ਆਪਣੀ ਛੁਰੀ ਕੱਢ ਲਈ ਅਤੇ ਆਪਣੇ ਪੁੱਤਰ ਨੂੰ ਮਾਰਨ ਲਈ ਤਿਆਰ ਹੋ ਗਿਆ।
11 The angel of Yahweh called to him out of the sky, and said, "Abraham, Abraham!" He said, "Here I am."ਪਰ ਫ਼ੇਰ ਯਹੋਵਾਹ ਦੇ ਦੂਤ ਨੇ ਅਬਰਾਹਾਮ ਨੂੰ ਰੋਕ ਲਿਆ। ਦੂਤ ਨੇ ਆਕਾਸ਼ ਵਿੱਚੋਂ ਆਵਾਜ਼ ਦਿੱਤੀ ਅਤੇ ਆਖਿਆ, “ਅਬਰਾਹਾਮ, ਅਬਰਾਹਾਮ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਜੀ।”
12 He said, "Don't lay your hand on the boy, neither do anything to him. For now I know that you fear God, seeing you have not withheld your son, your only son, from me."ਦੂਤ ਨੇ ਆਖਿਆ, “ਆਪਣੇ ਪੁੱਤਰ ਨੂੰ ਨਾ ਮਾਰ ਅਤੇ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾ। ਹੁਣ ਮੈਂ ਦੇਖ ਸੱਕਦਾ ਹਾਂ ਕਿ ਤੂੰ ਸੱਚਮੁੱਚ ਪਰਮੇਸ਼ੁਰ ਦਾ ਆਦਰ ਕਰਦਾ ਹੈਂ ਅਤੇ ਉਸਦਾ ਹੁਕਮ ਮੰਨਦਾ ਹੈਂ। ਮੈਂ ਦੇਖ ਰਿਹਾ ਹਾਂ ਕਿ ਤੂੰ ਮੇਰੇ ਲਈ ਆਪਣੇ ਪੁੱਤਰ, ਆਪਣੇ ਇੱਕੋ-ਇੱਕ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੈਂ।”
13 Abraham lifted up his eyes, and looked, and saw that behind him was a ram caught in the thicket by his horns. Abraham went and took the ram, and offered him up for a burnt offering instead of his son.ਫ਼ੇਰ ਅਬਰਾਹਾਮ ਨੇ ਇੱਕ ਭੇਡੂ ਦੇਖਿਆ। ਭੇਡੂ ਦੇ ਸਿੰਗ ਝਾੜੀ ਵਿੱਚ ਫ਼ਸੇ ਹੋਏ ਸਨ। ਇਸ ਲਈ ਅਬਰਾਹਾਮ ਗਿਆ ਅਤੇ ਭੇਡੂ ਨੂੰ ਲੈ ਕੇ ਇਸ ਨੂੰ ਆਪਣੇ ਪੁੱਤਰ ਦੀ ਬਜਾਇ ਪਰਮੇਸ਼ੁਰ ਨੂੰ ਬਲੀ ਵਜੋਂ ਚੜ੍ਹਾ ਦਿੱਤਾ।
14 Abraham called the name of that place Yahweh-Jireh.{"Yahweh-Jireh" means "Yahweh is my provider."} As it is said to this day, "In Yahweh's mountain it will be provided.ਇਸ ਲਈ ਅਬਰਾਹਾਮ ਨੇ ਉਸ ਥਾਂ ਨੂੰ ਨਾਮ ਦਿੱਤਾ, “ਯਾਹਵੇਹ ਯਿਰਹ।” ਅੱਜ ਵੀ ਲੋਕ ਆਖਦੇ ਹਨ, “ਇਸ ਪਰਬਤ ਉੱਤੇ ਯਹੋਵਾਹ ਦਾ ਦੀਦਾਰ ਕੀਤਾ ਜਾ ਸੱਕਦਾ ਹੈ।”
15 The angel of Yahweh called to Abraham a second time out of the sky,ਯਹੋਵਾਹ ਦੇ ਦੂਤ ਨੇ ਦੂਸਰੀ ਵਾਰ ਅਬਰਾਹਾਮ ਨੂੰ ਆਕਾਸ਼ੋਂ ਆਵਾਜ਼ ਦਿੱਤੀ।
16 and said, "I have sworn by myself, says Yahweh, because you have done this thing, and have not withheld your son, your only son,ਦੂਤ ਨੇ ਆਖਿਆ, “ਤੂੰ ਮੇਰੀ ਖਾਤਿਰ ਆਪਣੇ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੋ ਗਿਆ ਸੀ। ਇਹ ਤੇਰਾ ਇੱਕਲੌਤਾ ਪੁੱਤਰ ਸੀ। ਕਿਉਂਕਿ ਤੂੰ ਮੇਰੀ ਖਾਤਿਰ ਅਜਿਹਾ ਕੀਤਾ, ਮੈਂ ਤੈਨੂੰ ਇਹ ਬਚਨ ਦਿੰਦਾ ਹਾਂ: ਮੈਂ, ਯਹੋਵਾਹ, ਇਕਰਾਰ ਕਰਦਾ ਹਾਂ ਕਿ
17 that in blessing I will bless you, and in multiplying I will multiply your seed as the stars of the heavens, and as the sand which is on the seashore. Your seed will possess the gate of his enemies.ਮੈਂ ਤੈਨੂੰ ਸੱਚਮੁੱਚ ਅਸੀਸ ਦੇਵਾਂਗਾ। ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ, ਜਿੰਨੇ ਕਿ ਆਕਾਸ਼ ਵਿੱਚ ਤਾਰੇ ਹਨ। ਇੱਥੇ ਇੰਨੇ ਲੋਕ ਹੋਣਗੇ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਣ ਹਨ। ਅਤੇ ਤੇਰੇ ਲੋਕ ਉਨ੍ਹਾਂ ਸ਼ਹਿਰਾਂ ਵਿੱਚ ਰਹਿਣਗੇ ਜਿਹੜੇ ਉਹ ਆਪਣੇ ਦੁਸ਼ਮਣਾ ਤੋਂ ਜਿੱਤਣਗੇ।
18 In your seed will all the nations of the earth be blessed, because you have obeyed my voice."ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਕਾਰਣ ਅਸੀਸਮਈ ਹੋਣਗੀਆਂ, ਕਿਉਂਕਿ ਤੂੰ ਮੇਰੇ ਆਦੇਸ਼ਾਂ ਨੂੰ ਮੰਨਿਆ।”
19 So Abraham returned to his young men, and they rose up and went together to Beersheba. Abraham lived at Beersheba.ਫ਼ੇਰ ਅਬਰਾਹਾਮ ਆਪਣੇ ਨੌਕਰਾਂ ਕੋਲ ਵਾਪਸ ਚੱਲਾ ਗਿਆ। ਉਹ ਸਾਰੇ ਬਏਰਸਬਾ ਵਾਪਸ ਪਰਤ ਗਏ ਅਤੇ ਅਬਰਾਹਾਮ ਉੱਥੇ ਠਹਿਰ ਗਿਆ।
20 It happened after these things, that it was told Abraham, saying, "Behold, Milcah, she also has borne children to your brother Nahor:ਇਹ ਸਭ ਗੱਲਾਂ ਵਾਪਰਨ ਤੋਂ ਬਾਦ, ਅਬਰਾਹਾਮ ਨੂੰ ਇੱਕ ਸੰਦੇਸ਼ ਭੇਜਿਆ ਗਿਆ। ਸੰਦੇਸ਼ ਵਿੱਚ ਆਖਿਆ ਗਿਆ ਸੀ, “ਤੇਰੇ ਭਰਾ ਨਾਹੋਰ ਅਤੇ ਉਸਦੀ ਪਤਨੀ ਮਿਲਕਾਹ ਦੇ ਹੁਣ ਬੱਚੇ ਹਨ।
21 Uz his firstborn, Buz his brother, Kemuel the father of Aram,ਪਹਿਲੇ ਪੁੱਤਰ ਦਾ ਨਾਮ ਊਸ ਹੈ। ਦੂਸਰੇ ਪੁੱਤਰ ਦਾ ਨਾਮ ਬੂਜ਼ ਹੈ। ਤੀਸਰਾ ਪੁੱਤਰ ਅਰਾਮ ਦਾ ਪਿਤਾ, ਕਮੂਏਲ ਹੈ।
22 Chesed, Hazo, Pildash, Jidlaph, and Bethuel."ਫ਼ੇਰ ਕਸਦ, ਹਜ਼ੋ, ਪਿਲਦਾਸ਼ ਅਤੇ ਯਿਦਲਾਫ਼ ਬਥੂਏਲ ਹਨ।”
23 Bethuel became the father of Rebekah. These eight Milcah bore to Nahor, Abraham's brother.ਬਥੂਏਲ ਰਿਬਕਾਹ ਦਾ ਪਿਤਾ ਸੀ। ਮਿਲਕਾਹ ਇਨ੍ਹਾਂ ਅੱਠਾਂ ਪੁੱਤਰਾਂ ਦੀ ਮਾਂ ਸੀ ਅਤੇ ਨਾਹੋਰ ਉਨ੍ਹਾਂ ਦਾ ਪਿਤਾ ਸੀ। ਨਾਹੋਰ ਅਬਰਾਹਾਮ ਦਾ ਭਰਾ ਸੀ।
24 His concubine, whose name was Reumah, also bare Tebah, Gaham, Tahash, and Maacah.ਨਾਹੋਰ ਦੇ ਆਪਣੀ ਦਾਸੀ ਰੂਮਾਹ ਤੋਂ ਵੀ ਚਾਰ ਪੁੱਤਰ ਸਨ। ਇਹ ਪੁੱਤਰ ਸਨ, ਤਬਹ, ਗਹਮ, ਤਹਸ਼ ਅਤੇ ਮਾਕਾਹ।
Punjabi Bible