Genesis 3 - BBE (Punjabi)
1 Now the snake was wiser than any beast of the field which the Lord God had made. And he said to the woman, Has God truly said that you may not take of the fruit of any tree in the garden?ਪਾਪ ਦੀ ਸ਼ੁਰੂਆਤ ਸੱਪ ਉਨ੍ਹਾਂ ਸਾਰਿਆਂ ਜੰਗਲੀ ਜਾਨਵਰਾਂ ਵਿੱਚੋਂ ਸਭ ਤੋਂ ਚਾਲਾਕ ਸੀ ਜੋ ਯਹੋਵਾਹ ਪਰਮੇਸ਼ੁਰ ਦੁਆਰਾ ਸਾਜੇ ਗਏ ਸਨ। ਸੱਪ ਨੇ ਔਰਤ ਨਾਲ ਗੱਲ ਕੀਤੀ ਤੇ ਆਖਿਆ, “ਹੇ ਔਰਤ, ਕੀ ਪਰਮੇਸ਼ੁਰ ਨੇ ਸੱਚਮੁੱਚ ਤੈਨੂੰ ਆਖਿਆ ਸੀ ਕਿ ਤੈਨੂੰ ਬਾਗ਼ ਵਿੱਚਲੇ ਕਿਸੇ ਵੀ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ?”
2 And the woman said, We may take of the fruit of the trees in the garden:ਔਰਤ ਨੇ ਸੱਪ ਨੂੰ ਜਵਾਬ ਦਿੱਤਾ, “ਅਸੀਂ ਬਾਗ ਦੇ ਰੁੱਖਾਂ ਦੇ ਫ਼ਲ ਖਾ ਸੱਕਦੇ ਹਾਂ।
3 But of the fruit of the tree in the middle of the garden, God has said, If you take of it or put your hands on it, death will come to you.ਪਰ ਇੱਕ ਰੁੱਖ ਹੈ ਜਿਸਦੇ ਫ਼ਲ ਸਾਨੂੰ ਨਹੀਂ ਖ਼ਾਣੇ ਚਾਹੀਦੇ। ਪਰਮੇਸ਼ੁਰ ਨੇ ਸਾਨੂੰ ਆਖਿਆ ਸੀ, ‘ਤੁਹਾਨੂੰ ਉਸ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ ਜਿਹੜਾ ਬਾਗ ਦੇ ਵਿੱਚਕਾਰ ਹੈ। ਤੁਹਾਨੂੰ ਉਸ ਰੁੱਖ ਨੂੰ ਹੱਥ ਵੀ ਨਹੀਂ ਲਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਮਾਰੇ ਜਾਓਂਗੇ।’”
4 And the snake said, Death will not certainly come to you:ਪਰ ਸੱਪ ਨੇ ਔਰਤ ਨੂੰ ਆਖਿਆ, “ਤੁਸੀਂ ਮਰੋਂਗੇ ਨਹੀਂ।
5 For God sees that on the day when you take of its fruit, your eyes will be open, and you will be as gods, having knowledge of good and evil.ਪਰਮੇਸ਼ੁਰ ਜਾਣਦਾ ਹੈ ਕਿ ਜੇ ਤੁਸੀਂ ਉਸ ਰੁੱਖ ਦਾ ਫ਼ਲ ਖਾ ਲਿਆ ਤੁਸੀਂ ਪਰਮੇਸ਼ੁਰ ਵਰਗੇ ਹੋ ਜਾਵੋਂਗੇ, ਕਿਉਂਕਿ ਤੁਸੀਂ ਜਾਣ ਜਾਵੋਂਗੇ ਕਿ ਕੀ ਚੰਗਾ ਹੈ ਤੇ ਕੀ ਬੁਰਾ।”
6 And when the woman saw that the tree was good for food, and a delight to the eyes, and to be desired to make one wise, she took of its fruit, and gave it to her husband.ਔਰਤ ਨੇ ਦੇਖਿਆ ਕਿ ਰੁੱਖ ਬੜਾ ਸੋਹਣਾ ਸੀ। ਉਸ ਨੇ ਦੇਖਿਆ ਕਿ ਫ਼ਲ ਖਾਣ ਲਈ ਚੰਗਾ ਸੀ ਅਤੇ ਇਹ ਕਿ ਰੁੱਖ ਉਸ ਨੂੰ ਸਿਆਣੀ ਬਣਾ ਸੱਕਦਾ ਸੀ। ਇਸ ਲਈ ਔਰਤ ਨੇ ਰੁੱਖ ਤੋਂ ਫ਼ਲ ਤੋੜਿਆ ਅਤੇ ਖਾ ਲਿਆ। ਉਸਦਾ ਪਤੀ ਵੀ ਉਸ ਦੇ ਨਾਲ ਸੀ, ਇਸ ਲਈ ਉਸ ਨੇ ਫ਼ਲ ਵਿੱਚੋਂ ਕੁਝ ਹਿੱਸਾ ਉਸ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
7 And their eyes were open and they were conscious that they had no clothing and they made themselves coats of leaves stitched together.ਫ਼ੇਰ ਦੋਵੇਂ ਆਦਮੀ ਅਤੇ ਔਰਤ ਚੀਜ਼ਾਂ ਨੂੰ ਹੋਰ ਤਰ੍ਹਾਂ ਵੇਖ ਸੱਕਦੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਉਹ ਨੰਗੇ ਸਨ। ਇਸ ਲਈ ਉਨ੍ਹਾਂ ਨੇ ਅੰਜੀਰ ਦੇ ਕੁਝ ਪੱਤੇ ਲੈ ਕੇ ਉਨ੍ਹਾਂ ਨੂੰ ਸਿਉਂ ਲਿਆ ਅਤੇ ਉਨ੍ਹਾਂ ਨੂੰ ਕੱਪੜਿਆਂ ਵਾਂਗੂ ਪਹਿਨ ਲਿਆ।
8 And there came to them the sound of the Lord God walking in the garden in the evening wind: and the man and his wife went to a secret place among the trees of the garden, away from the eyes of the Lord God.ਦਿਨ ਦੇ ਸੁਹਾਵਨੇ ਸਮੇਂ, ਯਹੋਵਾਹ ਪਰਮੇਸ਼ੁਰ ਬਾਗ ਵਿੱਚ ਸੈਰ ਕਰ ਰਿਹਾ ਸੀ। ਆਦਮ ਅਤੇ ਔਰਤ ਨੇ ਉਸਦੀ ਆਹਟ ਸੁਣੀ, ਅਤੇ ਬਾਗ ਦੇ ਰੁੱਖਾਂ ਵਿੱਚ ਛੁੱਪ ਗਏ।
9 And the voice of the Lord God came to the man, saying, Where are you?ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਆਵਾਜ਼ ਦਿੱਤੀ, “ਕਿੱਥੇ ਹੈਂ ਤੂੰ?”
10 And he said, Hearing your voice in the garden I was full of fear, because I was without clothing: and I kept myself from your eyes.ਆਦਮ ਨੇ ਆਖਿਆ, “ਮੈਂ ਤੁਹਾਡੀ ਬਾਗ਼ ਵਿੱਚ ਤੁਰਨ ਫ਼ਿਰਨ ਦੀ ਆਹਟ ਸੁਣਕੇ ਮੈਂ ਡਰ ਗਿਆ ਸੀ। ਮੈਂ ਨੰਗਾ ਸੀ ਇਸ ਲਈ ਮੈਂ ਛੁਪ ਗਿਆ।”
11 And he said, Who gave you the knowledge that you were without clothing? Have you taken of the fruit of the tree which I said you were not to take?ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ, “ਤੈਨੂੰ ਕਿਸਨੇ ਦੱਸਿਆ ਕਿ ਤੂੰ ਨੰਗਾ ਹੈਂ? ਕੀ ਤੂੰ ਉਸ ਖਾਸ ਰੁੱਖ ਦਾ ਫ਼ਲ ਖਾਧਾ? ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਤੂੰ ਉਸ ਰੁੱਖ ਦਾ ਫ਼ਲ ਨਾ ਖਾਵੀਂ!”
12 And the man said, The woman whom you gave to be with me, she gave me the fruit of the tree and I took it.ਆਦਮੀ ਨੇ ਆਖਿਆ, “ਜਿਹੜੀ ਔਰਤ ਤੂੰ ਮੇਰੇ ਲਈ ਸਾਜੀ ਸੀ ਉਸ ਨੇ ਮੈਨੂੰ ਉਸ ਰੁੱਖ ਦਾ ਫ਼ਲ ਦਿੱਤਾ ਸੀ। ਇਸ ਲਈ ਮੈਂ ਖਾ ਲਿਆ।”
13 And the Lord God said to the woman, What have you done? And the woman said, I was tricked by the deceit of the snake and I took it.ਤਾਂ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਤੂੰ ਕੀ ਕਰ ਬੈਠੀ ਹੈਂ?” ਔਰਤ ਨੇ ਆਖਿਆ, “ਸੱਪ ਨੇ ਮੈਨੂੰ ਗੁਮਰਾਹ ਕਰ ਦਿੱਤਾ ਸੀ, ਇਸ ਲਈ ਮੈਂ ਫ਼ਲ ਖਾ ਲਿਆ।”
14 And the Lord God said to the snake, Because you have done this you are cursed more than all cattle and every beast of the field; you will go flat on the earth, and dust will be your food all the days of your life:ਇਸ ਲਈ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, “ਤੂੰ ਇਹ ਬਹੁਤ ਮੰਦੀ ਗੱਲ ਕੀਤੀ, ਇਸ ਲਈ ਤੇਰੇ ਨਾਲ ਮੰਦੀਆਂ ਗੱਲਾ ਵਾਪਰਨਗੀਆਂ। ਤੇਰੇ ਨਾਲ ਹੋਰ ਕਿਸੇ ਵੀ ਜਾਨਵਰ ਨਾਲੋਂ ਮੰਦਾ ਹੋਵੇਗਾ। ਤੈਨੂੰ ਢਿੱਡ ਭਾਰ ਰੀਂਗਣਾ ਪਵੇਗਾ ਅਤੇ ਤੈਨੂੰ ਜੀਵਨ ਭਰ ਲਈ ਮਿੱਟੀ ਖਾਣੀ ਪਵੇਗੀ।
15 And there will be war between you and the woman and between your seed and her seed: by him will your head be crushed and by you his foot will be wounded.ਮੈਂ ਤੈਨੂੰ ਅਤੇ ਔਰਤ ਨੂੰ ਇੱਕ ਦੂਜੇ ਦੇ ਦੁਸ਼ਮਣ ਬਣਾ ਦਿਆਂਗਾ। ਤੇਰੇ ਬੱਚੇ ਅਤੇ ਉਸ ਦੇ ਬੱਚੇ ਇੱਕ ਦੂਜੇ ਦੇ ਦੁਸ਼ਮਣ ਹੋਣਗੇ। ਉਸਦਾ ਪੁੱਤਰ ਤੇਰਾ ਸਿਰ ਕੁਚਲੇਗਾ, ਅਤੇ ਤੂੰ ਉਸ ਦੇ ਪੈਰ ਨੂੰ ਡਸੇਂਗਾ।”
16 To the woman he said, Great will be your pain in childbirth; in sorrow will your children come to birth; still your desire will be for your husband, but he will be your master.ਫ਼ੇਰ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਮੈਂ ਤੈਨੂੰ ਬਹੁਤ ਦੁੱਖ ਦੇਵਾਂਗਾ ਜਦੋਂ ਤੂੰ ਗਰਭਵਤੀ ਹੋਵੇਂਗੀ, ਅਤੇ ਜਦੋਂ ਤੂੰ ਬੱਚੇ ਜਣੇਂਗੀ, ਤੈਨੂੰ ਬਹੁਤ ਦਰਦ ਹੋਵੇਗਾ। ਤੂੰ ਆਪਣੇ ਪਤੀ ਨੂੰ ਬਹੁਤ ਚਾਹੇਂਗੀ ਪਰ ਉਹ ਤੇਰੇ ਉੱਤੇ ਰਾਜ ਕਰੇਗਾ।”
17 And to Adam he said, Because you gave ear to the voice of your wife and took of the fruit of the tree which I said you were not to take, the earth is cursed on your account; in pain you will get your food from it all your life.ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ, “ਮੈਂ ਤੈਨੂੰ ਆਦੇਸ਼ ਦਿੱਤਾ ਸੀ, ਕਿ ਓਸ ਰੁੱਖ ਦਾ ਫ਼ਲ ਨਾ ਖਾਵੀਂ। ਪਰ ਤੂੰ ਆਪਣੀ ਪਤਨੀ ਦੀ ਗੱਲ ਸੁਣਕੇ ਓਸ ਰੁੱਖ ਦਾ ਫ਼ਲ ਖਾ ਲਿਆ। ਇਸ ਲਈ ਤੇਰੀ ਖਾਤਰ ਮੈਂ ਧਰਤੀ ਨੂੰ ਸਰਾਪ ਦੇਵਾਂਗਾ। ਤੈਂਨੂੰ ਧਰਤੀ ਤੋਂ ਭੋਜਨ ਲੈਣ ਲਈ ਜੀਵਨ ਭਰ ਸਖ਼ਤ ਮਿਹਨਤ ਕਰਨੀ ਪਵੇਗੀ।
18 Thorns and waste plants will come up, and the plants of the field will be your food;ਧਰਤੀ ਤੇਰੇ ਲਈ ਖਰ ਪਤਵਾਰ ਤੇ ਕੰਡੇ ਉਗਾਵੇਗੀ। ਅਤੇ ਤੈਨੂੰ ਜੰਗਲੀ ਪੌਦੇ ਖਾਣੇ ਪੈਣਗੇ ਜਿਹੜੇ ਖੇਤਾਂ ਅੰਦਰ ਉੱਗਦੇ ਹਨ।
19 With the hard work of your hands you will get your bread till you go back to the earth from which you were taken: for dust you are and to the dust you will go back.ਤੈਨੂੰ ਆਪਣੇ ਭੋਜਨ ਲਈ ਸਖ਼ਤ ਮਿਹਨਤ ਕਰਨੀ ਪਵੇਗੀ ਜਦੋਂ ਤੀਕ ਕਿ ਤੇਰਾ ਚਿਹਰਾ ਮੁੜਕੇ ਨਾਲ ਭਿੱਜ ਨਹੀਂ ਜਾਂਦਾ। ਤੈਨੂੰ ਮਰਨ ਤੀਕ ਸਖ਼ਤ ਮਿਹਨਤ ਕਰਨੀ ਪਵੇਗੀ। ਫ਼ੇਰ ਤੂੰ ਖਾਕ ਹੋ ਜਾਵੇਂਗਾ। ਮੈਂ ਤੈਨੂੰ ਖਾਕ ਨਾਲ ਸਾਜਿਆ ਸੀ ਅਤੇ ਮਰਕੇ ਫ਼ਿਰ ਤੋਂ ਤੂੰ ਖਾਕ ਹੋ ਜਾਵੇਗਾ।”
20 And the man gave his wife the name of Eve because she was the mother of all who have life.ਆਦਮ ਨੇ ਆਪਣੀ ਪਤਨੀ ਨੂੰ ਹੱਵਾਹ ਦਾ ਨਾਮ ਦਿੱਤਾ। ਆਦਮ ਨੇ ਇਹ ਨਾਮ ਉਸ ਨੂੰ ਇਸ ਲਈ ਦਿੱਤਾ ਕਿਉਂ ਕਿ ਹੱਵਾਹ ਹਰ ਓਸ ਬੰਦੇ ਦੀ ਮਾਂ ਹੈ ਜਿਹੜਾ ਕਦੇ ਜੀਵਿਆ ਸੀ।
21 And the Lord God made for Adam and for his wife coats of skins for their clothing.ਯਹੋਵਾਹ ਪਰਮੇਸ਼ੁਰ ਨੇ ਜਾਨਵਰਾਂ ਦੀਆਂ ਖੱਲਾਂ ਲਈਆਂ ਅਤੇ ਆਦਮੀ ਤੇ ਉਸਦੀ ਪਤਨੀ ਲਈ ਕੱਪੜੇ ਬਣਾਏ। ਫ਼ੇਰ ਉਹ ਕੱਪੜੇ ਉਸ ਨੇ ਉਨ੍ਹਾਂ ਉੱਪਰ ਪਾ ਦਿੱਤੇ।
22 And the Lord God said, Now the man has become like one of us, having knowledge of good and evil; and now if he puts out his hand and takes of the fruit of the tree of life, he will go on living for ever.ਯਹੋਵਾਹ ਪਰਮੇਸ਼ੁਰ ਨੇ ਆਖਿਆ, “ਦੇਖੋ, ਆਦਮੀ ਸਾਡੇ ਵਾਂਗ ਬਣ ਗਿਆ ਹੈ-ਅਤੇ ਉਹ ਜਾਣਦਾ ਹੈ ਕੀ ਚੰਗਾ ਹੈ ਅਤੇ ਕੀ ਮਾੜਾ ਅਤੇ ਹੁਣ ਸੰਭਵ ਹੈ ਕਿ ਆਦਮ ਜੀਵਨ ਬਿਰੱਖ ਦਾ ਫ਼ਲ ਖਾ ਲਵੇ। ਜੇ ਆਦਮੀ ਨੇ ਉਸ ਰੁੱਖ ਦਾ ਫ਼ਲ ਖਾ ਲਿਆ ਤਾਂ ਉਹ ਸਦਾ ਲਈ ਜਿਉਂਦਾ ਰਹੇਗਾ।”
23 So the Lord God sent him out of the garden of Eden to be a worker on the earth from which he was taken.ਇਸ ਲਈ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਅਦਨ ਦੇ ਬਾਗ਼ ਵਿੱਚੋਂ ਬਾਹਰ ਕੱਢ ਦਿੱਤਾ। ਆਦਮ ਨੂੰ ਉਸ ਧਰਤੀ ਨੂੰ ਵਾਹੁਣ ਲਈ ਮਜਬੂਰ ਕਰ ਦਿੱਤਾ ਗਿਆ ਜਿਸ ਵਿੱਚੋਂ ਉਹ ਸਾਜਿਆ ਗਿਆ ਸੀ।
24 So he sent the man out; and at the east of the garden of Eden he put winged ones and a flaming sword turning every way to keep the way to the tree of life.ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਬਾਗ਼ ਵਿੱਚੋਂ ਕੱਢ ਦਿੱਤਾ। ਫ਼ੇਰ ਯਹੋਵਾਹ ਨੇ ਬਾਗ਼ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਕਰੂਬੀ ਦੂਤਾਂ ਨੂੰ ਤੈਨਾਤ ਕਰ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਉੱਥੇ ਅਗਨੀ ਦੀ ਤਲਵਾਰ ਰੱਖ ਦਿੱਤੀ। ਇਹ ਤਲਵਾਰ ਜੀਵਨ ਬਿਰੱਖ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਹਰ ਪਾਸੇ ਲਿਸ਼ਕਦੀ ਸੀ।
Punjabi Bible