Genesis 3 - DBY (Punjabi)
1 And the serpent was more crafty than any animal of the field which Jehovah Elohim had made. And it said to the woman, Is it even so, that God has said, Ye shall not eat of every tree of the garden?ਪਾਪ ਦੀ ਸ਼ੁਰੂਆਤ ਸੱਪ ਉਨ੍ਹਾਂ ਸਾਰਿਆਂ ਜੰਗਲੀ ਜਾਨਵਰਾਂ ਵਿੱਚੋਂ ਸਭ ਤੋਂ ਚਾਲਾਕ ਸੀ ਜੋ ਯਹੋਵਾਹ ਪਰਮੇਸ਼ੁਰ ਦੁਆਰਾ ਸਾਜੇ ਗਏ ਸਨ। ਸੱਪ ਨੇ ਔਰਤ ਨਾਲ ਗੱਲ ਕੀਤੀ ਤੇ ਆਖਿਆ, “ਹੇ ਔਰਤ, ਕੀ ਪਰਮੇਸ਼ੁਰ ਨੇ ਸੱਚਮੁੱਚ ਤੈਨੂੰ ਆਖਿਆ ਸੀ ਕਿ ਤੈਨੂੰ ਬਾਗ਼ ਵਿੱਚਲੇ ਕਿਸੇ ਵੀ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ?”
2 And the woman said to the serpent, We may eat of the fruit of the trees of the garden;ਔਰਤ ਨੇ ਸੱਪ ਨੂੰ ਜਵਾਬ ਦਿੱਤਾ, “ਅਸੀਂ ਬਾਗ ਦੇ ਰੁੱਖਾਂ ਦੇ ਫ਼ਲ ਖਾ ਸੱਕਦੇ ਹਾਂ।
3 but of the fruit of the tree that is in the midst of the garden, God has said, Ye shall not eat of it, and ye shall not touch it, lest ye die.ਪਰ ਇੱਕ ਰੁੱਖ ਹੈ ਜਿਸਦੇ ਫ਼ਲ ਸਾਨੂੰ ਨਹੀਂ ਖ਼ਾਣੇ ਚਾਹੀਦੇ। ਪਰਮੇਸ਼ੁਰ ਨੇ ਸਾਨੂੰ ਆਖਿਆ ਸੀ, ‘ਤੁਹਾਨੂੰ ਉਸ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ ਜਿਹੜਾ ਬਾਗ ਦੇ ਵਿੱਚਕਾਰ ਹੈ। ਤੁਹਾਨੂੰ ਉਸ ਰੁੱਖ ਨੂੰ ਹੱਥ ਵੀ ਨਹੀਂ ਲਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਮਾਰੇ ਜਾਓਂਗੇ।’”
4 And the serpent said to the woman, Ye will not certainly die;ਪਰ ਸੱਪ ਨੇ ਔਰਤ ਨੂੰ ਆਖਿਆ, “ਤੁਸੀਂ ਮਰੋਂਗੇ ਨਹੀਂ।
5 but God knows that in the day ye eat of it, your eyes will be opened, and ye will be as God, knowing good and evil.ਪਰਮੇਸ਼ੁਰ ਜਾਣਦਾ ਹੈ ਕਿ ਜੇ ਤੁਸੀਂ ਉਸ ਰੁੱਖ ਦਾ ਫ਼ਲ ਖਾ ਲਿਆ ਤੁਸੀਂ ਪਰਮੇਸ਼ੁਰ ਵਰਗੇ ਹੋ ਜਾਵੋਂਗੇ, ਕਿਉਂਕਿ ਤੁਸੀਂ ਜਾਣ ਜਾਵੋਂਗੇ ਕਿ ਕੀ ਚੰਗਾ ਹੈ ਤੇ ਕੀ ਬੁਰਾ।”
6 And the woman saw that the tree was good for food, and that it was a pleasure for the eyes, and the tree was to be desired to give intelligence; and she took of its fruit, and ate, and gave also to her husband with her, and he ate.ਔਰਤ ਨੇ ਦੇਖਿਆ ਕਿ ਰੁੱਖ ਬੜਾ ਸੋਹਣਾ ਸੀ। ਉਸ ਨੇ ਦੇਖਿਆ ਕਿ ਫ਼ਲ ਖਾਣ ਲਈ ਚੰਗਾ ਸੀ ਅਤੇ ਇਹ ਕਿ ਰੁੱਖ ਉਸ ਨੂੰ ਸਿਆਣੀ ਬਣਾ ਸੱਕਦਾ ਸੀ। ਇਸ ਲਈ ਔਰਤ ਨੇ ਰੁੱਖ ਤੋਂ ਫ਼ਲ ਤੋੜਿਆ ਅਤੇ ਖਾ ਲਿਆ। ਉਸਦਾ ਪਤੀ ਵੀ ਉਸ ਦੇ ਨਾਲ ਸੀ, ਇਸ ਲਈ ਉਸ ਨੇ ਫ਼ਲ ਵਿੱਚੋਂ ਕੁਝ ਹਿੱਸਾ ਉਸ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
7 And the eyes of them both were opened, and they knew that they were naked. And they sewed fig-leaves together, and made themselves aprons.ਫ਼ੇਰ ਦੋਵੇਂ ਆਦਮੀ ਅਤੇ ਔਰਤ ਚੀਜ਼ਾਂ ਨੂੰ ਹੋਰ ਤਰ੍ਹਾਂ ਵੇਖ ਸੱਕਦੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਉਹ ਨੰਗੇ ਸਨ। ਇਸ ਲਈ ਉਨ੍ਹਾਂ ਨੇ ਅੰਜੀਰ ਦੇ ਕੁਝ ਪੱਤੇ ਲੈ ਕੇ ਉਨ੍ਹਾਂ ਨੂੰ ਸਿਉਂ ਲਿਆ ਅਤੇ ਉਨ੍ਹਾਂ ਨੂੰ ਕੱਪੜਿਆਂ ਵਾਂਗੂ ਪਹਿਨ ਲਿਆ।
8 And they heard the voice of Jehovah Elohim, walking in the garden in the cool of the day. And Man and his wife hid themselves from the presence of Jehovah Elohim, in the midst of the trees of the garden.ਦਿਨ ਦੇ ਸੁਹਾਵਨੇ ਸਮੇਂ, ਯਹੋਵਾਹ ਪਰਮੇਸ਼ੁਰ ਬਾਗ ਵਿੱਚ ਸੈਰ ਕਰ ਰਿਹਾ ਸੀ। ਆਦਮ ਅਤੇ ਔਰਤ ਨੇ ਉਸਦੀ ਆਹਟ ਸੁਣੀ, ਅਤੇ ਬਾਗ ਦੇ ਰੁੱਖਾਂ ਵਿੱਚ ਛੁੱਪ ਗਏ।
9 And Jehovah Elohim called to Man, and said to him, Where art thou?ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਆਵਾਜ਼ ਦਿੱਤੀ, “ਕਿੱਥੇ ਹੈਂ ਤੂੰ?”
10 And he said, I heard thy voice in the garden, and I feared, because I am naked; and I hid myself.ਆਦਮ ਨੇ ਆਖਿਆ, “ਮੈਂ ਤੁਹਾਡੀ ਬਾਗ਼ ਵਿੱਚ ਤੁਰਨ ਫ਼ਿਰਨ ਦੀ ਆਹਟ ਸੁਣਕੇ ਮੈਂ ਡਰ ਗਿਆ ਸੀ। ਮੈਂ ਨੰਗਾ ਸੀ ਇਸ ਲਈ ਮੈਂ ਛੁਪ ਗਿਆ।”
11 And he said, Who told thee that thou art naked? Hast thou eaten of the tree of which I commanded thee not to eat?ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ, “ਤੈਨੂੰ ਕਿਸਨੇ ਦੱਸਿਆ ਕਿ ਤੂੰ ਨੰਗਾ ਹੈਂ? ਕੀ ਤੂੰ ਉਸ ਖਾਸ ਰੁੱਖ ਦਾ ਫ਼ਲ ਖਾਧਾ? ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਤੂੰ ਉਸ ਰੁੱਖ ਦਾ ਫ਼ਲ ਨਾ ਖਾਵੀਂ!”
12 And Man said, The woman, whom thou hast given [to be] with me, she gave me of the tree, and I ate.ਆਦਮੀ ਨੇ ਆਖਿਆ, “ਜਿਹੜੀ ਔਰਤ ਤੂੰ ਮੇਰੇ ਲਈ ਸਾਜੀ ਸੀ ਉਸ ਨੇ ਮੈਨੂੰ ਉਸ ਰੁੱਖ ਦਾ ਫ਼ਲ ਦਿੱਤਾ ਸੀ। ਇਸ ਲਈ ਮੈਂ ਖਾ ਲਿਆ।”
13 And Jehovah Elohim said to the woman, What is this thou hast done? And the woman said, The serpent deceived me, and I ate.ਤਾਂ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਤੂੰ ਕੀ ਕਰ ਬੈਠੀ ਹੈਂ?” ਔਰਤ ਨੇ ਆਖਿਆ, “ਸੱਪ ਨੇ ਮੈਨੂੰ ਗੁਮਰਾਹ ਕਰ ਦਿੱਤਾ ਸੀ, ਇਸ ਲਈ ਮੈਂ ਫ਼ਲ ਖਾ ਲਿਆ।”
14 And Jehovah Elohim said to the serpent, Because thou hast done this, be thou cursed above all cattle, and above every beast of the field. On thy belly shalt thou go, and eat dust all the days of thy life.ਇਸ ਲਈ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, “ਤੂੰ ਇਹ ਬਹੁਤ ਮੰਦੀ ਗੱਲ ਕੀਤੀ, ਇਸ ਲਈ ਤੇਰੇ ਨਾਲ ਮੰਦੀਆਂ ਗੱਲਾ ਵਾਪਰਨਗੀਆਂ। ਤੇਰੇ ਨਾਲ ਹੋਰ ਕਿਸੇ ਵੀ ਜਾਨਵਰ ਨਾਲੋਂ ਮੰਦਾ ਹੋਵੇਗਾ। ਤੈਨੂੰ ਢਿੱਡ ਭਾਰ ਰੀਂਗਣਾ ਪਵੇਗਾ ਅਤੇ ਤੈਨੂੰ ਜੀਵਨ ਭਰ ਲਈ ਮਿੱਟੀ ਖਾਣੀ ਪਵੇਗੀ।
15 And I will put enmity between thee and the woman, and between thy seed and her seed; he shall crush thy head, and thou shalt crush his heel.ਮੈਂ ਤੈਨੂੰ ਅਤੇ ਔਰਤ ਨੂੰ ਇੱਕ ਦੂਜੇ ਦੇ ਦੁਸ਼ਮਣ ਬਣਾ ਦਿਆਂਗਾ। ਤੇਰੇ ਬੱਚੇ ਅਤੇ ਉਸ ਦੇ ਬੱਚੇ ਇੱਕ ਦੂਜੇ ਦੇ ਦੁਸ਼ਮਣ ਹੋਣਗੇ। ਉਸਦਾ ਪੁੱਤਰ ਤੇਰਾ ਸਿਰ ਕੁਚਲੇਗਾ, ਅਤੇ ਤੂੰ ਉਸ ਦੇ ਪੈਰ ਨੂੰ ਡਸੇਂਗਾ।”
16 To the woman he said, I will greatly increase thy travail and thy pregnancy; with pain thou shalt bear children; and to thy husband shall be thy desire, and he shall rule over thee.ਫ਼ੇਰ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਮੈਂ ਤੈਨੂੰ ਬਹੁਤ ਦੁੱਖ ਦੇਵਾਂਗਾ ਜਦੋਂ ਤੂੰ ਗਰਭਵਤੀ ਹੋਵੇਂਗੀ, ਅਤੇ ਜਦੋਂ ਤੂੰ ਬੱਚੇ ਜਣੇਂਗੀ, ਤੈਨੂੰ ਬਹੁਤ ਦਰਦ ਹੋਵੇਗਾ। ਤੂੰ ਆਪਣੇ ਪਤੀ ਨੂੰ ਬਹੁਤ ਚਾਹੇਂਗੀ ਪਰ ਉਹ ਤੇਰੇ ਉੱਤੇ ਰਾਜ ਕਰੇਗਾ।”
17 And to Adam he said, Because thou hast hearkened to the voice of thy wife, and eaten of the tree of which I commanded thee saying, Thou shalt not eat of it: cursed be the ground on thy account; with toil shalt thou eat [of] it all the days of thy life;ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ, “ਮੈਂ ਤੈਨੂੰ ਆਦੇਸ਼ ਦਿੱਤਾ ਸੀ, ਕਿ ਓਸ ਰੁੱਖ ਦਾ ਫ਼ਲ ਨਾ ਖਾਵੀਂ। ਪਰ ਤੂੰ ਆਪਣੀ ਪਤਨੀ ਦੀ ਗੱਲ ਸੁਣਕੇ ਓਸ ਰੁੱਖ ਦਾ ਫ਼ਲ ਖਾ ਲਿਆ। ਇਸ ਲਈ ਤੇਰੀ ਖਾਤਰ ਮੈਂ ਧਰਤੀ ਨੂੰ ਸਰਾਪ ਦੇਵਾਂਗਾ। ਤੈਂਨੂੰ ਧਰਤੀ ਤੋਂ ਭੋਜਨ ਲੈਣ ਲਈ ਜੀਵਨ ਭਰ ਸਖ਼ਤ ਮਿਹਨਤ ਕਰਨੀ ਪਵੇਗੀ।
18 and thorns and thistles shall it yield thee; and thou shalt eat the herb of the field.ਧਰਤੀ ਤੇਰੇ ਲਈ ਖਰ ਪਤਵਾਰ ਤੇ ਕੰਡੇ ਉਗਾਵੇਗੀ। ਅਤੇ ਤੈਨੂੰ ਜੰਗਲੀ ਪੌਦੇ ਖਾਣੇ ਪੈਣਗੇ ਜਿਹੜੇ ਖੇਤਾਂ ਅੰਦਰ ਉੱਗਦੇ ਹਨ।
19 In the sweat of thy face shalt thou eat bread, until thou return to the ground: for out of it wast thou taken. For dust thou art; and unto dust shalt thou return.ਤੈਨੂੰ ਆਪਣੇ ਭੋਜਨ ਲਈ ਸਖ਼ਤ ਮਿਹਨਤ ਕਰਨੀ ਪਵੇਗੀ ਜਦੋਂ ਤੀਕ ਕਿ ਤੇਰਾ ਚਿਹਰਾ ਮੁੜਕੇ ਨਾਲ ਭਿੱਜ ਨਹੀਂ ਜਾਂਦਾ। ਤੈਨੂੰ ਮਰਨ ਤੀਕ ਸਖ਼ਤ ਮਿਹਨਤ ਕਰਨੀ ਪਵੇਗੀ। ਫ਼ੇਰ ਤੂੰ ਖਾਕ ਹੋ ਜਾਵੇਂਗਾ। ਮੈਂ ਤੈਨੂੰ ਖਾਕ ਨਾਲ ਸਾਜਿਆ ਸੀ ਅਤੇ ਮਰਕੇ ਫ਼ਿਰ ਤੋਂ ਤੂੰ ਖਾਕ ਹੋ ਜਾਵੇਗਾ।”
20 And Man called his wife's name Eve; because she is the mother of all living.ਆਦਮ ਨੇ ਆਪਣੀ ਪਤਨੀ ਨੂੰ ਹੱਵਾਹ ਦਾ ਨਾਮ ਦਿੱਤਾ। ਆਦਮ ਨੇ ਇਹ ਨਾਮ ਉਸ ਨੂੰ ਇਸ ਲਈ ਦਿੱਤਾ ਕਿਉਂ ਕਿ ਹੱਵਾਹ ਹਰ ਓਸ ਬੰਦੇ ਦੀ ਮਾਂ ਹੈ ਜਿਹੜਾ ਕਦੇ ਜੀਵਿਆ ਸੀ।
21 And Jehovah Elohim made Adam and his wife coats of skin, and clothed them.ਯਹੋਵਾਹ ਪਰਮੇਸ਼ੁਰ ਨੇ ਜਾਨਵਰਾਂ ਦੀਆਂ ਖੱਲਾਂ ਲਈਆਂ ਅਤੇ ਆਦਮੀ ਤੇ ਉਸਦੀ ਪਤਨੀ ਲਈ ਕੱਪੜੇ ਬਣਾਏ। ਫ਼ੇਰ ਉਹ ਕੱਪੜੇ ਉਸ ਨੇ ਉਨ੍ਹਾਂ ਉੱਪਰ ਪਾ ਦਿੱਤੇ।
22 And Jehovah Elohim said, Behold, Man is become as one of us, to know good and evil. And now, lest he stretch out his hand, and take also of the tree of life, and eat, and live for ever ...!ਯਹੋਵਾਹ ਪਰਮੇਸ਼ੁਰ ਨੇ ਆਖਿਆ, “ਦੇਖੋ, ਆਦਮੀ ਸਾਡੇ ਵਾਂਗ ਬਣ ਗਿਆ ਹੈ-ਅਤੇ ਉਹ ਜਾਣਦਾ ਹੈ ਕੀ ਚੰਗਾ ਹੈ ਅਤੇ ਕੀ ਮਾੜਾ ਅਤੇ ਹੁਣ ਸੰਭਵ ਹੈ ਕਿ ਆਦਮ ਜੀਵਨ ਬਿਰੱਖ ਦਾ ਫ਼ਲ ਖਾ ਲਵੇ। ਜੇ ਆਦਮੀ ਨੇ ਉਸ ਰੁੱਖ ਦਾ ਫ਼ਲ ਖਾ ਲਿਆ ਤਾਂ ਉਹ ਸਦਾ ਲਈ ਜਿਉਂਦਾ ਰਹੇਗਾ।”
23 Therefore Jehovah Elohim sent him forth from the garden of Eden, to till the ground from which he was taken.ਇਸ ਲਈ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਅਦਨ ਦੇ ਬਾਗ਼ ਵਿੱਚੋਂ ਬਾਹਰ ਕੱਢ ਦਿੱਤਾ। ਆਦਮ ਨੂੰ ਉਸ ਧਰਤੀ ਨੂੰ ਵਾਹੁਣ ਲਈ ਮਜਬੂਰ ਕਰ ਦਿੱਤਾ ਗਿਆ ਜਿਸ ਵਿੱਚੋਂ ਉਹ ਸਾਜਿਆ ਗਿਆ ਸੀ।
24 And he drove out Man; and he set the Cherubim, and the flame of the flashing sword, toward the east of the garden of Eden, to guard the way to the tree of life.ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਬਾਗ਼ ਵਿੱਚੋਂ ਕੱਢ ਦਿੱਤਾ। ਫ਼ੇਰ ਯਹੋਵਾਹ ਨੇ ਬਾਗ਼ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਕਰੂਬੀ ਦੂਤਾਂ ਨੂੰ ਤੈਨਾਤ ਕਰ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਉੱਥੇ ਅਗਨੀ ਦੀ ਤਲਵਾਰ ਰੱਖ ਦਿੱਤੀ। ਇਹ ਤਲਵਾਰ ਜੀਵਨ ਬਿਰੱਖ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਹਰ ਪਾਸੇ ਲਿਸ਼ਕਦੀ ਸੀ।
Punjabi Bible