Genesis 31:21
ਯਾਕੂਬ ਨੇ ਆਪਣਾ ਪਰਿਵਾਰ ਅਤੇ ਆਪਣੀਆਂ ਸਾਰੀਆਂ ਚੀਜ਼ਾਂ ਲਈਆਂ ਅਤੇ ਕਾਹਲੀ ਨਾਲ ਤੁਰ ਪਿਆ। ਉਨ੍ਹਾਂ ਨੇ ਫ਼ਰਾਤ ਦਰਿਆ ਪਾਰ ਕੀਤਾ ਅਤੇ ਗਿਲਆਦ ਦੇ ਪਹਾੜੀ ਇਲਾਕੇ ਵੱਲ ਸਫ਼ਰ ਕਰਨ ਲੱਗੇ।
Genesis 31:21 in Other Translations
King James Version (KJV)
So he fled with all that he had; and he rose up, and passed over the river, and set his face toward the mount Gilead.
American Standard Version (ASV)
So he fled with all that he had; and he rose up, and passed over the River, and set his face toward the mountain of Gilead.
Bible in Basic English (BBE)
So he went away with all he had, and went across the River in the direction of the hill-country of Gilead.
Darby English Bible (DBY)
And he fled with all that he had; and he rose up and passed over the river, and set his face [toward] mount Gilead.
Webster's Bible (WBT)
So he fled with all that he had; and he arose, and passed over the river, and set his face towards the mount Gilead.
World English Bible (WEB)
So he fled with all that he had. He rose up, passed over the River, and set his face toward the mountain of Gilead.
Young's Literal Translation (YLT)
and he fleeth, he and all that he hath, and riseth, and passeth over the River, and setteth his face `toward' the mount of Gilead.
| So he | וַיִּבְרַ֥ח | wayyibraḥ | va-yeev-RAHK |
| fled | הוּא֙ | hûʾ | hoo |
| with all | וְכָל | wĕkāl | veh-HAHL |
| that | אֲשֶׁר | ʾăšer | uh-SHER |
| up, rose he and had; he | ל֔וֹ | lô | loh |
| over passed and | וַיָּ֖קָם | wayyāqom | va-YA-kome |
| וַיַּֽעֲבֹ֣ר | wayyaʿăbōr | va-ya-uh-VORE | |
| the river, | אֶת | ʾet | et |
| and set | הַנָּהָ֑ר | hannāhār | ha-na-HAHR |
| וַיָּ֥שֶׂם | wayyāśem | va-YA-sem | |
| his face | אֶת | ʾet | et |
| toward the mount | פָּנָ֖יו | pānāyw | pa-NAV |
| Gilead. | הַ֥ר | har | hahr |
| הַגִּלְעָֽד׃ | haggilʿād | ha-ɡeel-AD |
Cross Reference
2 Kings 12:17
ਯਹੋਆਸ਼ ਦਾ ਯਰੂਸ਼ਲਮ ਨੂੰ ਹਜ਼ਾਏਲ ਤੋਂ ਬਚਾਉਣਾ ਅਰਾਮ ਦੇ ਰਾਜੇ ਹਜ਼ਾਏਲ ਨੇ ਗਥ ਸ਼ਹਿਰ ਦੇ ਵਿਰੁੱਧ ਲੜਾਈ ਕਰਕੇ ਉਸ ਤੇ ਕਬਜ਼ਾ ਕਰ ਲਿਆ। ਉਸਤੋਂ ਬਾਅਦ ਉਸ ਨੇ ਯਰੂਸ਼ਲਮ ਦੇ ਉੱਪਰ ਹਮਲਾ ਕਰਨ ਦੀ ਸੋਚੀ।
Luke 9:51
ਸਾਮਰਿਯਾ ਸ਼ਹਿਰ ਉਹ ਵਕਤ ਨੇੜੇ ਆ ਰਿਹਾ ਸੀ ਜਦੋਂ ਯਿਸੂ ਛੱਡ ਕੇ ਸੁਰਗ ਵੱਲ ਜਾਵੇਗਾ।
Jeremiah 50:5
ਉਹ ਲੋਕ ਪੁੱਛਣਗੇ ਕਿ ਸੀਯੋਨ ਨੂੰ ਕਿਵੇਂ ਜਾਈ ਦਾ ਹੈ। ਉਹ ਉਸ ਤਰਫ਼ ਨੂੰ ਜਾਣਾ ਸ਼ੁਰੂ ਕਰਨਗੇ। ਲੋਕ ਆਖਣਗੇ, ‘ਆਓ ਆਪਾਂ ਯਹੋਵਾਹ ਨਾਲ ਰਲ ਜਾਈਏ। ਆਓ ਇੱਕ ਇਕਰਾਰ ਕਰੀਏ ਜਿਹੜਾ ਸਦਾ ਲਈ ਰਹੇਗਾ। ਆਓ ਇੱਕ ਇਕਰਾਰ ਕਰੀਏ ਜਿਹੜਾ ਕਦੇ ਨਾ ਭੁੱਲੀਏ।’
1 Kings 17:1
ਏਲੀਯਾਹ ਅਤੇ ਸੋਕਾ ਏਲੀਯਾਹ ਗਿਲਆਦ ਵਿੱਚ ਤਿਸ਼ਬੀ ਸ਼ਹਿਰ ਦਾ ਨਬੀ ਸੀ। ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸੇਵਕ ਹਾਂ। ਉਸਦੀ ਸ਼ਕਤੀ ਨਾਲ, ਮੈਂ ਇਕਰਾਰ ਕਰਦਾ ਹਾਂ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ, ਨਾ ਮੀਂਹ ਪਵੇਗਾ ਨਾ ਤ੍ਰੇਲ। ਮੀਂਹ ਉਦੋਂ ਹੀ ਪਵੇਗਾ ਜਦੋਂ ਮੈਂ ਹੁਕਮ ਦੇਵਾਂਗਾ।”
Judges 10:18
ਗਿਲਆਦ ਦੇ ਇਲਾਕੇ ਵਿੱਚ ਰਹਿੰਦੇ ਲੋਕਾਂ ਦੇ ਆਗੂਆਂ ਨੇ ਆਖਿਆ, “ਜਿਹੜਾ ਵੀ ਅੰਮੋਨ ਦੇ ਲੋਕਾਂ ਦੇ ਵਿਰੁੱਧ ਹਮਲਾ ਕਰਨ ਵਿੱਚ ਸਾਡੀ ਅਗਵਾਈ ਕਰੇਗਾ ਉਹ ਗਿਲਆਦ ਵਿੱਚ ਰਹਿੰਦੇ ਸਾਰੇ ਲੋਕਾਂ ਦਾ ਮੁਖੀ ਬਣ ਜਾਵੇਗਾ।”
Joshua 24:2
ਫ਼ੇਰ ਯਹੋਸ਼ੁਆ ਨੇ ਸਾਰੇ ਲੋਕਾਂ ਨਾਲ ਗੱਲ ਕੀਤੀ ਅਤੇ ਆਖਿਆ, “ਮੈਂ ਤੁਹਾਨੂੰ ਉਹੋ ਕੁਝ ਦੱਸ ਰਿਹਾ ਹਾਂ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਤੁਹਾਨੂੰ ਆਖਦਾ ਹੈ: ‘ਬਹੁਤ ਸਮਾਂ ਪਹਿਲਾਂ, ਤੁਹਾਡੇ ਪੁਰਖੇ ਤੇਰਹ, ਅਬਰਾਹਾਮ ਅਤੇ ਨਾਹੋਰ ਦੇ ਪਿਤਾ ਸਮੇਤ ਫ਼ਰਾਤ ਨਦੀ ਦੇ ਪਰਲੇ ਕੰਢੇ ਰਹਿੰਦੇ ਸਨ। ਉਨ੍ਹਾਂ ਨੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ।
Joshua 13:8
ਧਰਤੀ ਦੀ ਵੰਡ ਰਊਬੇਨ, ਗਾਦ ਅਤੇ ਮਨੱਸ਼ਹ ਦੇ ਦੂਸਰੇ ਅੱਧੇ ਪਰਿਵਰ-ਸਮੂਹ ਪਹਿਲਾਂ ਹੀ ਆਪਣੀ ਸਾਰੀ ਧਰਤੀ ਲੈ ਚੁੱਕੇ ਹਨ। ਯਹੋਵਾਹ ਦੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ ਦਿੱਤੀ ਸੀ।
Deuteronomy 3:12
ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ “ਇਸ ਲਈ ਅਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ। ਮੈਂ ਇਸ ਧਰਤੀ ਵਿੱਚੋਂ ਇੱਕ ਹਿੱਸਾ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਦੇ ਦਿੱਤਾ। ਮੈਂ ਉਨ੍ਹਾਂ ਨੂੰ ਅਰਨੋਨ ਵਾਦੀ ਵਿੱਚਲੇ ਅਰੋਏਰ ਤੋਂ ਲੈ ਕੇ ਗਿਲਆਦ ਦੇ ਪਹਾੜੀ ਪ੍ਰਦੇਸ਼ ਤੱਕ ਦੀ ਧਰਤੀ, ਸ਼ਹਿਰਾਂ ਸਮੇਤ, ਦੇ ਦਿੱਤੀ। ਉਨ੍ਹਾਂ ਨੂੰ ਗਿਲਆਦ ਦੇ ਪਹਾੜੀ ਪ੍ਰਦੇਸ਼ ਦਾ ਅੱਧਾ ਹਿੱਸਾ ਮਿਲਿਆ।
Numbers 32:1
ਯਰਦਨ ਨਦੀ ਦੇ ਪੂਰਬ ਦੇ ਪਰਿਵਾਰ-ਸਮੂਹ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਕੋਲ ਬਹੁਤ ਸਾਰੀਆਂ ਗਾਵਾਂ ਸਨ। ਉਨ੍ਹਾਂ ਲੋਕਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਨੇੜੇ ਦੀ ਜ਼ਮੀਨ ਵੱਲ ਦੇਖਿਆ। ਉਨ੍ਹਾਂ ਨੇ ਦੇਖਿਆ ਕਿ ਇਹ ਧਰਤੀ ਉਨ੍ਹਾਂ ਦੀਆਂ ਗਾਵਾਂ ਲਈ ਚੰਗੀ ਸੀ।
Numbers 24:1
ਬਿਲਆਮ ਦਾ ਤੀਸਰਾ ਸੰਦੇਸ਼ ਬਿਲਆਮ ਨੇ ਦੇਖਿਆ ਕਿ ਯਹੋਵਾਹ ਇਸਰਾਏਲ ਨੂੰ ਅਸੀਸ ਦੇਣਾ ਚਾਹੁੰਦਾ ਸੀ। ਇਸ ਲਈ ਬਿਲਆਮ ਨੇ ਇਸ ਨੂੰ ਕਿਸੇ ਵੀ ਤਰ੍ਹਾਂ ਕਾਲੇ ਇਲਮ ਰਾਹੀ ਬਦਲਣ ਦੀ ਕੋਸ਼ਿਸ਼ ਨਹੀਂ ਕੀਤੀ। ਪਰ ਬਿਲਆਮ ਨੇ ਆਪਣਾ ਮੂੰਹ ਮੋੜਕੇ ਮਾਰੂਥਲ ਵੱਲ ਦੇਖਿਆ।
Genesis 46:28
ਇਸਰਾਏਲ ਮਿਸਰ ਵਿੱਚ ਪਹੁੰਚਦਾ ਹੈ ਯਾਕੂਬ ਨੇ ਯੂਸੁਫ਼ ਨਾਲ ਮੁਲਾਕਾਤ ਕਰਨ ਲਈ ਪਹਿਲਾਂ ਯਹੂਦਾਹ ਨੂੰ ਭੇਜਿਆ। ਯਹੂਦਾਹ ਗੋਸ਼ਨ ਦੀ ਧਰਤੀ ਉੱਤੇ ਯੂਸੁਫ਼ ਕੋਲ ਗਿਆ। ਫ਼ੇਰ ਯਾਕੂਬ ਅਤੇ ਉਸ ਦੇ ਆਦਮੀ ਉਸ ਧਰਤੀ ਉੱਤੇ ਗਏ।
Genesis 37:25
ਜਦੋਂ ਯੂਸੁਫ਼ ਖੂਹ ਵਿੱਚ ਸੀ ਤਾਂ ਭਰਾ ਰੋਟੀ ਖਾਣ ਬੈਠ ਗਏ। ਫ਼ੇਰ ਉਨ੍ਹਾਂ ਨੇ ਦੇਖਿਆ ਕਿ ਵਪਾਰੀਆਂ ਦਾ ਇੱਕ ਟੋਲਾ ਗਿਲਆਦ ਤੋਂ ਮਿਸਰ ਵੱਲ ਜਾ ਰਿਹਾ ਸੀ। ਉਨ੍ਹਾਂ ਦੇ ਊਠਾਂ ਉੱਤੇ ਬਹੁਤ ਤਰ੍ਹਾਂ ਦੇ ਮਸਾਲੇ ਅਤੇ ਦੌਲਤਾਂ ਲੱਦੀਆਂ ਹੋਈਆਂ ਸਨ।
Genesis 31:23
ਇਸ ਲਈ ਲਾਬਾਨ ਨੇ ਆਪਣੇ ਆਦਮੀ ਇਕੱਠੇ ਕੀਤੇ ਅਤੇ ਯਾਕੂਬ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸੱਤਾਂ ਦਿਨਾਂ ਮਗਰੋਂ ਲਾਬਾਨ ਨੂੰ ਯਾਕੂਬ ਗਿਲਆਦ ਦੇ ਪਹਾੜੀ ਇਲਾਕੇ ਵਿੱਚ ਮਿਲ ਗਿਆ।
Genesis 15:18
ਇਸ ਲਈ ਉਸ ਦਿਨ, ਯਹੋਵਾਹ ਨੇ ਅਬਰਾਮ ਨਾਲ ਇਹ ਆਖਦਿਆਂ ਹੋਇਆਂ ਇਕਰਾਰ ਕੀਤਾ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀਆਂ ਨੂੰ ਦੇਵਾਂਗਾ। ਉਨ੍ਹਾਂ ਦੀ ਧਰਤੀ ਮਿਸਰ ਵਿੱਚਲੀ ਨੀਲ ਨਦੀ ਤੋਂ ਫ਼ਰਾਤ ਨਦੀ ਤਾਈਂ ਫੈਲੇਗੀ।
Genesis 2:14
ਤੀਸਰੀ ਨਦੀ ਦਾ ਨਾਮ ਹਿੱਦਕਾਲ ਸੀ। ਇਹ ਨਦੀ ਅੱਸ਼ੂਰ ਦੇ ਪੂਰਬ ਵਿੱਚ ਵਗਦੀ ਸੀ। ਚੌਥੀ ਨਦੀ ਫ਼ਰਾਤ ਸੀ।