Genesis 34:2
ਉਸ ਧਰਤੀ ਦਾ ਰਾਜਾ ਹਮੋਰ ਸੀ। ਉਸ ਦੇ ਪੁੱਤਰ ਸ਼ਕਮ ਨੇ ਦੀਨਾਹ ਨੂੰ ਦੇਖਿਆ। ਸ਼ਕਮ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਉਸਦਾ ਬਲਾਤਕਾਰ ਕੀਤਾ।
Genesis 34:2 in Other Translations
King James Version (KJV)
And when Shechem the son of Hamor the Hivite, prince of the country, saw her, he took her, and lay with her, and defiled her.
American Standard Version (ASV)
And Shechem the son of Hamor the Hivite, the prince of the land, saw her; And he took her, and lay with her, and humbled her.
Bible in Basic English (BBE)
And when Shechem, the son of Hamor the Hivite who was the chief of that land, saw her, he took her by force and had connection with her.
Darby English Bible (DBY)
And when Shechem, the son of Hamor the Hivite, the prince of the country, saw her, he took her, and lay with her, and humbled her.
Webster's Bible (WBT)
And when Shechem, the son of Hamor the Hivite, prince of the country, saw her, he took her, and lay with her, and defiled her.
World English Bible (WEB)
Shechem the son of Hamor the Hivite, the prince of the land, saw her. He took her, lay with her, and humbled her.
Young's Literal Translation (YLT)
and Shechem, son of Hamor the Hivite, a prince of the land, seeth her, and taketh her, and lieth with her, and humbleth her;
| And when Shechem | וַיַּ֨רְא | wayyar | va-YAHR |
| the son | אֹתָ֜הּ | ʾōtāh | oh-TA |
| Hamor of | שְׁכֶ֧ם | šĕkem | sheh-HEM |
| the Hivite, | בֶּן | ben | ben |
| prince | חֲמ֛וֹר | ḥămôr | huh-MORE |
| country, the of | הַֽחִוִּ֖י | haḥiwwî | ha-hee-WEE |
| saw | נְשִׂ֣יא | nĕśîʾ | neh-SEE |
| her, he took | הָאָ֑רֶץ | hāʾāreṣ | ha-AH-rets |
| lay and her, | וַיִּקַּ֥ח | wayyiqqaḥ | va-yee-KAHK |
| with her, and defiled her. | אֹתָ֛הּ | ʾōtāh | oh-TA |
| וַיִּשְׁכַּ֥ב | wayyiškab | va-yeesh-KAHV | |
| אֹתָ֖הּ | ʾōtāh | oh-TA | |
| וַיְעַנֶּֽהָ׃ | wayʿannehā | vai-ah-NEH-ha |
Cross Reference
Genesis 6:2
ਪਰਮੇਸ਼ੁਰ ਦੇ ਪੁੱਤਰਾਂ ਨੇ ਦੇਖਿਆ ਕਿ ਇਹ ਕੁੜੀਆਂ ਸੁੰਦਰ ਸਨ। ਇਸ ਲਈ ਪਰਮੇਸ਼ੁਰ ਦੇ ਪੁੱਤਰਾਂ ਨੇ ਆਪਣੀ ਚੁਣੀ ਹੋਈ ਕਿਸੇ ਵੀ ਕੁੜੀ ਨਾਲ ਸ਼ਾਦੀ ਕੀਤੀ। ਇਨ੍ਹਾਂ ਔਰਤਾਂ ਨੇ ਬੱਚਿਆਂ ਨੂੰ ਜਨਮ ਦਿੱਤਾ। ਉਸ ਸਮੇਂ ਦੌਰਾਨ ਅਤੇ ਬਾਅਦ ਵਿੱਚ, ਧਰਤੀ ਉੱਤੇ ਨੇਫ਼ਿਲੀਮ ਲੋਕ ਰਹਿੰਦੇ ਸਨ। ਉਹ ਮਸ਼ਹੂਰ ਲੋਕ ਸਨ। ਉਹ ਪੁਰਾਣੇ ਵੇਲਿਆਂ ਤੋਂ ਹੀ ਨਾਇੱਕ ਸਨ। ਫ਼ੇਰ ਯਹੋਵਾਹ ਨੇ ਆਖਿਆ, “ਲੋਕ ਤਾਂ ਸਿਰਫ਼ ਇਨਸਾਨ ਹਨ; ਮੈਂ ਆਪਣੇ ਆਤਮੇ ਨੂੰ ਉਨ੍ਹਾਂ ਖਾਤਿਰ ਸਦਾ ਲਈ ਪਰੇਸ਼ਾਨ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ 120 ਵਰ੍ਹਿਆਂ ਦਾ ਜੀਵਨ ਦੇਵਾਂਗਾ।”
Ezekiel 22:10
ਯਰੂਸ਼ਲਮ ਵਿੱਚ ਲੋਕ ਆਪਣੇ ਪਿਤਾ ਦੀ ਪਤਨੀ ਨਾਲ ਵੀ ਬਦਕਾਰੀ ਕਰਦੇ ਹਨ। ਯਰੂਸ਼ਲਮ ਵਿੱਚ ਆਦਮੀ ਔਰਤਾਂ ਨਾਲ ਬਲਾਤਕਾਰ ਕਰਦੇ ਹਨ-ਉਨ੍ਹਾਂ ਦੇ ਮਾਹਵਾਰੀ ਦੇ ਦਿਨਾਂ ਵਿੱਚ ਵੀ।
Proverbs 13:20
ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ।
Job 31:9
“ਜੇ ਮੈਂ ਕਿਸੇ ਹੋਰ ਔਰਤ ਨੂੰ ਚਾਹਿਆ, ਜਾਂ ਆਪਣੇ ਗੁਆਂਢੀ ਦੇ ਦਰਵਾਜ਼ੇ ਤੇ, ਉਸਦੀ ਪਤਨੀ ਨਾਲ ਪਾਪ ਕਰਨ ਲਈ ਇੰਤਜ਼ਾਰ ਕੀਤਾ ਹੈ।
Job 31:1
“ਮੈਂ ਆਪਣੀਆਂ ਅੱਖਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ ਮੈਂ ਕਿਸੇ ਕੁੜੀ ਨੂੰ ਇਸ ਤਰ੍ਹਾਂ ਨਹੀਂ ਦੇਖਾਂਗਾ, ਜੋ ਉਸ ਲਈ ਮੇਰੇ ਅੰਦਰ ਚਾਹਤ ਪੈਦਾ ਕਰੇ।
2 Samuel 11:2
ਸ਼ਾਮ ਨੂੰ ਦਾਊਦ ਆਪਣੇ ਬਿਸਤਰ ਤੋਂ ਉੱਠਿਆ ਅਤੇ ਸ਼ਾਹੀ ਮਹਿਲ ਦੀ ਛੱਤ ਉੱਪਰ ਫ਼ਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਔਰਤ ਨੂੰ ਇਸਨਾਨ ਕਰਦਿਆਂ ਵੇਖਿਆ। ਉਹ ਔਰਤ ਬਹੁਤ ਹੀ ਖੂਬਸੂਰਤ ਸੀ।
Judges 19:24
ਦੇਖੋ, ਇਹ ਮੇਰੀ ਧੀ ਹੈ। ਇਸਨੇ ਹਾਲੇ ਤੱਕ ਕਿਸੇ ਨਾਲ ਵੀ ਜਿਨਸੀ ਸੰਬੰਧ ਨਹੀਂ ਬਣਾਏ। ਮੈਂ ਉਸ ਨੂੰ ਅਤੇ ਇਸਦੀ ਰੱਖੈਲ ਨੂੰ ਤੁਹਾਡੇ ਕੋਲ ਲਿਆਉਂਦਾ ਹਾਂ। ਤੁਸੀਂ ਉਨ੍ਹਾਂ ਨਾਲ ਜੋ ਚਾਹੋਂ ਕਰ ਸੱਕਦੇ ਹੋ। ਪਰ ਇਸ ਆਦਮੀ ਨਾਲ ਇਹੋ ਜਿਹਾ ਭਿਆਨਕ ਪਾਪ ਨਾ ਕਰੋ।”
Judges 14:1
ਸਮਸੂਨ ਦਾ ਵਿਆਹ ਸਮਸੂਨ ਤਿਮਨਾਯ ਸ਼ਹਿਰ ਵਿੱਚ ਗਿਆ। ਉੱਥੇ ਉਸ ਨੂੰ ਇੱਕ ਨੌਜਵਾਨ ਫ਼ਲਿਸਤੀ ਔਰਤ ਮਿਲੀ।
Deuteronomy 22:29
ਤਾਂ ਉਸ ਨੂੰ ਕੁੜੀ ਦੇ ਪਿਤਾ ਨੂੰ ਵੀਹ ਓਸ ਚਾਂਦੀ ਦੇਣੀ ਚਾਹੀਦੀ ਹੈ। ਅਤੇ ਉਹ ਉਸਦੀ ਪਤਨੀ ਬਣ ਜਾਵੇਗੀ। ਕਿਉਂਕਿ ਉਸ ਨੇ ਉਸਦਾ ਨਿਰਾਦਰ ਕੀਤਾ, ਉਹ ਉਸ ਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸੱਕਦਾ।
Deuteronomy 22:24
ਤਾਂ ਤੁਹਾਨੂੰ ਚਾਹੀਦਾ ਹੈ ਕਿ ਦੋਹਾਂ ਨੂੰ ਸ਼ਹਿਰ ਦੇ ਦਰਵਾਜ਼ੇ ਨੇੜੇ ਜਨਤਕ ਥਾਂ ਉੱਤੇ ਲੈ ਆਉ ਅਤੇ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿਉ। ਤੁਹਾਨੂੰ ਆਦਮੀ ਨੂੰ ਮਾਰਨਾ ਚਾਹੀਦਾ ਹੈ ਕਿਉਂਕਿ ਉਸ ਨੇ ਕਿਸੇ ਹੋਰ ਦੀ ਪਤਨੀ ਨਾਲ ਜਿਨਸੀ ਪਾਪ ਕੀਤਾ। ਅਤੇ ਤੁਹਾਨੂੰ ਉਸ ਕੁੜੀ ਨੂੰ ਮਾਰ ਦੇਣਾ ਚਾਹੀਦਾ ਹੈ ਕਿਉਂਕਿ ਉਸ ਨੇ ਸ਼ਹਿਰ ਵਿੱਚ ਹੁੰਦਿਆ ਸਹਾਇਤਾ ਲਈ ਪੁਕਾਰ ਨਹੀਂ ਕੀਤੀ। ਤੁਹਾਨੂੰ ਆਪਣੇ ਲੋਕਾਂ ਵਿੱਚੋਂ ਇਸ ਬਦੀ ਨੂੰ ਦੂਰ ਕਰ ਦੇਣਾ ਚਾਹੀਦਾ ਹੈ।
Deuteronomy 21:14
ਜੇ ਤੁਸੀਂ ਉਸ ਕੋਲੋਂ ਪ੍ਰਸੰਨ ਨਾ ਹੋਵੋ ਤੁਸੀਂ ਉਸ ਨੂੰ ਤਲਾਕ ਦੇ ਦਿਉ ਅਤੇ ਉਸ ਨੂੰ ਆਜ਼ਾਦ ਕਰ ਦਿਉਂਗੇ। ਤੁਹਾਨੂੰ ਉਸ ਨੂੰ ਵੇਚਣਾ ਨਹੀਂ ਚਾਹੀਦਾ ਅਤੇ ਉਸ ਨਾਲ ਇੱਕ ਗੁਲਾਮ ਵਰਗਾ ਸਲੂਕ ਨਹੀਂ ਕਰਨਾ ਚਾਹੀਦਾ। ਕਿਉਂ ਕਿ ਤੁਸੀਂ ਉਸਦਾ ਨਿਰਾਦਰ ਕੀਤਾ ਹੈ।
Genesis 39:6
ਇਸ ਲਈ ਪੋਟੀਫ਼ਰ ਨੇ ਯੂਸੁਫ਼ ਨੂੰ ਘਰ ਦੀ ਹਰ ਸ਼ੈਅ ਦੀ ਜ਼ਿਂਮੇਦਾਰੀ ਸੌਂਪ ਦਿੱਤੀ। ਪੋਟੀਫ਼ਰ ਨੂੰ ਕਿਸੇ ਚੀਜ਼ ਦਾ ਫ਼ਿਕਰ ਨਹੀਂ ਸੀ ਉਹ ਸਿਰਫ਼ ਆਪਣੇ ਭੋਜਨ ਦਾ ਹੀ ਧਿਆਨ ਕਰਦਾ ਸੀ। ਯੂਸੁਫ਼ ਦਾ ਪੋਟੀਫ਼ਰ ਦੀ ਪਤਨੀ ਨੂੰ ਇਨਕਾਰ ਯੂਸੁਫ਼ ਬਹੁਤ ਸੋਹਣਾ ਸੁਨਖਾ ਆਦਮੀ ਸੀ।
Genesis 33:19
ਜਿਸ ਮੈਦਾਨ ਵਿੱਚ ਯਾਕੂਬ ਨੇ ਡੇਰਾ ਲਾਇਆ ਸੀ ਉਹ ਉਸ ਨੇ ਸ਼ਕਮ ਦੇ ਪਿਤਾ ਹਮੋਰ ਦੇ ਪਰਿਵਾਰ ਤੋਂ ਖਰੀਦਿਆ ਹੋਇਆ ਸੀ। ਯਾਕੂਬ ਨੇ ਇਸ ਲਈ 100 ਚਾਂਦੀ ਦੇ ਸਿੱਕੇ ਦਿੱਤੇ ਸਨ।
Genesis 20:2
ਅਬਰਾਹਾਮ ਨੇ ਲੋਕਾਂ ਨੂੰ ਆਖਿਆ ਕਿ ਸਾਰਾਹ ਉਸਦੀ ਭੈਣ ਸੀ। ਇਸ ਲਈ ਅਬੀਮਲਕ ਗਰਾਰ ਦੇ ਰਾਜੇ ਨੇ ਸਾਰਾਹ ਨੂੰ ਆਪਣੀ ਪਤਨੀ ਬਨਾਉਣ ਲਈ ਲੈ ਲਿਆ।
Genesis 10:17
ਹਿੱਵੀ ਲੋਕਾਂ, ਅਰਕੀ ਲੋਕਾਂ, ਸੀਨੀ ਲੋਕਾਂ,
Matthew 5:28
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਬੁਰੀ ਇੱਛਾ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁੱਕਿਆ ਹੈ।