Genesis 35:27 in Punjabi

Punjabi Punjabi Bible Genesis Genesis 35 Genesis 35:27

Genesis 35:27
ਯਾਕੂਬ ਕਿਰਿਯਥ ਅਰਬਾ (ਹਬਰੋਨ) ਵਿੱਚ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿਖੇ ਚੱਲਾ ਗਿਆ। ਇਹੀ ਉਹ ਥਾਂ ਹੈ ਜਿੱਥੇ ਅਬਰਾਹਾਮ ਅਤੇ ਇਸਹਾਕ ਰਹਿ ਚੁੱਕੇ ਸਨ।

Genesis 35:26Genesis 35Genesis 35:28

Genesis 35:27 in Other Translations

King James Version (KJV)
And Jacob came unto Isaac his father unto Mamre, unto the city of Arba, which is Hebron, where Abraham and Isaac sojourned.

American Standard Version (ASV)
And Jacob came unto Isaac his father to Mamre, to Kiriath-arba (the same is Hebron), where Abraham and Isaac sojourned.

Bible in Basic English (BBE)
And Jacob came to his father Isaac at Mamre, at Kiriath-arba, that is, Hebron, where Abraham and Isaac had been living.

Darby English Bible (DBY)
And Jacob came to Isaac his father to Mamre -- to Kirjath-Arba, which is Hebron; where Abraham had sojourned, and Isaac.

Webster's Bible (WBT)
And Jacob came to Isaac his father to Mamre, to the city of Arbah (which is Hebron) where Abraham and Isaac sojourned.

World English Bible (WEB)
Jacob came to Isaac his father, to Mamre, to Kiriath Arba (the same is Hebron), where Abraham and Isaac lived as foreigners.

Young's Literal Translation (YLT)
And Jacob cometh unto Isaac his father, at Mamre, the city of Arba (which `is' Hebron), where Abraham and Isaac have sojourned.

And
Jacob
וַיָּבֹ֤אwayyābōʾva-ya-VOH
came
יַֽעֲקֹב֙yaʿăqōbya-uh-KOVE
unto
אֶלʾelel
Isaac
יִצְחָ֣קyiṣḥāqyeets-HAHK
father
his
אָבִ֔יוʾābîwah-VEEOO
unto
Mamre,
מַמְרֵ֖אmamrēʾmahm-RAY
Arbah,
of
city
the
unto
קִרְיַ֣תqiryatkeer-YAHT
which
הָֽאַרְבַּ֑עhāʾarbaʿha-ar-BA
is
Hebron,
הִ֣ואhiwheev
where
חֶבְר֔וֹןḥebrônhev-RONE

אֲשֶׁרʾăšeruh-SHER
Abraham
גָּֽרgārɡahr
and
Isaac
שָׁ֥םšāmshahm
sojourned.
אַבְרָהָ֖םʾabrāhāmav-ra-HAHM
וְיִצְחָֽק׃wĕyiṣḥāqveh-yeets-HAHK

Cross Reference

Genesis 13:18
ਇਸ ਤਰ੍ਹਾਂ ਅਬਰਾਮ ਨੇ ਆਪਣਾ ਤੰਬੂ ਪੁੱਟ ਲਿਆ। ਉਹ ਮਮਰੇ ਦੇ ਵੱਡੇ ਰੁੱਖਾਂ ਨੇੜੇ ਜਾਕੇ ਰਹਿਣ ਲੱਗ ਪਿਆ। ਇਹ ਥਾਂ ਹਬਰੋਨ ਸ਼ਹਿਰ ਦੇ ਨੇੜੇ ਸੀ। ਉਸ ਥਾਂ ਉੱਤੇ ਵੀ ਅਬਰਾਮ ਨੇ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ।

Genesis 23:19
ਇਸਤੋਂ ਮਗਰੋਂ, ਅਬਰਾਹਾਮ ਨੇ ਆਪਣੀ ਪਤਨੀ ਨੂੰ ਮਕਫ਼ੇਲਾਹ ਦੇ ਖੇਤ ਉਤਲੀ ਗੁਫ਼ਾ ਵਿੱਚ, ਮਮਰੇ ਦੇ ਨੇੜੇ (ਹੁਣ ਹਬਰੋਨ ਕਹਾਉਂਦੇ) ਕਨਾਨ ਦੀ ਜ਼ਮੀਨ ਵਿੱਚ ਦਫ਼ਨਾ ਦਿੱਤਾ।

Genesis 18:1
ਤਿੰਨ ਮਹਿਮਾਨ ਬਾਦ ਵਿੱਚ, ਯਹੋਵਾਹ ਨੇ ਫ਼ੇਰ ਅਬਰਾਹਾਮ ਨੂੰ ਦਰਸ਼ਨ ਦਿੱਤਾ। ਅਬਰਾਹਾਮ ਮਮਰੇ ਦੇ ਬਲੂਤ ਦੇ ਰੁੱਖਾਂ ਨੇੜੇ ਰਹਿ ਰਿਹਾ ਸੀ। ਇੱਕ ਦਿਨ, ਸਖ਼ਤ ਗਰਮੀ ਵੇਲੇ, ਅਬਰਾਹਾਮ ਆਪਣੇ ਤੰਬੂ ਦੇ ਦਰਵਾਜ਼ੇ ਉੱਤੇ ਬੈਠਾ ਹੋਇਆ ਸੀ।

Joshua 15:13
ਯਹੋਵਾਹ ਨੇ ਯਹੋਸ਼ੁਆ ਨੂੰ ਯਹੂਦਾਹ ਦੀ ਧਰਤੀ ਦਾ ਇੱਕ ਹਿੱਸਾ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਦੇਣ ਦਾ ਆਦੇਸ ਦਿੱਤਾ ਸੀ। ਇਸ ਲਈ ਯਹੋਸ਼ੁਆ ਨੇ ਕਾਲੇਬ ਨੂੰ ਉਹ ਧਰਤੀ ਦੇ ਦਿੱਤੀ ਜਿਸਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਯਹੋਸ਼ੁਆ ਨੇ ਉਸ ਨੂੰ ਕਿਰਯਥ ਅਰਬਾ (ਹਬਰੋਨ) ਦਾ ਕਸਬਾ ਦੇ ਦਿੱਤਾ। (ਅਰਬਾ ਅਨੋਕ ਦਾ ਪਿਤਾ ਸੀ)

Genesis 23:2
ਉਸਦਾ ਦੇਹਾਂਤ ਕਨਾਨ ਦੀ ਧਰਤੀ ਉੱਤੇ ਕਿਰਿਯਤ ਅਰਬਾ (ਹਬਰੋਨ) ਦੇ ਸ਼ਹਿਰ ਵਿੱਚ ਹੋਇਆ। ਅਬਰਾਹਾਮ ਬਹੁਤ ਉਦਾਸ ਹੋ ਗਿਆ ਅਤੇ ਉੱਥੇ ਉਸ ਲਈ ਰੋਂਦਾ ਰਿਹਾ।

2 Samuel 5:5
ਉਸ ਨੇ ਸੱਤ ਵਰ੍ਹੇ ਛੇ ਮਹੀਨੇ ਯਹੂਦਾਹ ਉੱਤੇ ਹਬਰੋਨ ਵਿੱਚ, ਅਤੇ ਯਰੂਸ਼ਲਮ ਵਿੱਚ 33 ਵਰ੍ਹੇ ਰਾਜ ਕੀਤਾ।

2 Samuel 5:3
ਇਸਰਾਏਲ ਦੇ ਸਾਰੇ ਆਗੂ ਹਬਰੋਨ ਵਿੱਚ ਪਾਤਸ਼ਾਹ ਦਾਊਦ ਨੂੰ ਮਿਲਣ ਲਈ ਆਏ। ਦਾਊਦ ਨੇ ਇਨ੍ਹਾਂ ਬਜ਼ੁਰਗਾਂ ਨਾਲ ਯਹੋਵਾਹ ਦੇ ਸਾਹਮਣੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਇਨ੍ਹਾਂ ਸਾਰੇ ਪਰਿਵਾਰਾਂ ਦੇ ਬਜ਼ੁਰਗਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਵਜੋਂ ਮਸਹ ਕੀਤਾ।

2 Samuel 5:1
ਇਸਰਾਏਲੀ ਦਾਊਦ ਨੂੰ ਪਾਤਸ਼ਾਹ ਬਣਾਉਂਦੇ ਹਨ ਫ਼ਿਰ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਹਬਰੋਨ ਵਿੱਚ ਦਾਊਦ ਕੋਲ ਆਏ ਅਤੇ ਉਸ ਨੂੰ ਕਹਿਣ ਲੱਗੇ, “ਵੇਖੋ! ਅਸੀਂ ਸਾਰੇ ਇੱਕ ਹੀ ਪਰਿਵਾਰ, ਇੱਕੋ ਹੀ ਮਾਸ ਅਤੇ ਖੂਨ ਦੇ ਹਾਂ!

2 Samuel 2:11
ਹਬਰੋਨ ਵਿੱਚ ਦਾਊਦ ਨੇ ਯਹੂਦਾਹ ਦੇ ਘਰਾਣੇ ਉੱਪਰ ਸੱਤ ਸਾਲ ਅਤੇ ਛੇ ਮਹੀਨੇ ਰਾਜ ਕੀਤਾ।

2 Samuel 2:3
ਦਾਊਦ ਆਪਣੇ ਨਾਲ ਆਪਣੇ ਸਾਬੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਲੈ ਗਿਆ। ਉਨ੍ਹਾਂ ਸਾਰਿਆਂ ਨੇ ਆਪਣੇ ਘਰ ਹਬਰੋਨ ਦੇ ਪਿੰਡਾਂ ਵਿੱਚ ਵਸਾ ਲਏ।

2 Samuel 2:1
ਦਾਊਦ ਅਤੇ ਉਸ ਦੇ ਸਾਥੀਆਂ ਦਾ ਹਬਰੋਨ ਨੂੰ ਜਾਣਾ ਉਪਰੰਤ ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਪੁੱਛਿਆ, “ਕੀ ਮੈਨੂੰ ਯਹੂਦਾਹ ਦੇ ਕਿਸੇ ਵੀ ਨਗਰ ਤਾਈਂ ਜਾਣਾ ਚਾਹੀਦਾ?” ਯਹੋਵਾਹ ਨੇ ਦਾਊਦ ਨੂੰ ਕਿਹਾ, “ਚਲਾ ਜਾ।” ਦਾਊਦ ਨੇ ਪੁੱਛਿਆ, “ਮੈਂ ਕਿੱਥੋ ਜਾਵਾਂ?” ਯਹੋਵਾਹ ਨੇ ਆਖਿਆ, “ਹਬਰੋਨ ਨੂੰ ਚੱਲਿਆਂ ਜਾ।”

Joshua 21:11
ਉਨ੍ਹਾਂ ਨੇ ਉਨ੍ਹਾਂ ਨੂੰ ਕਿਰਯਥ ਅਰਬਾ ਦਿੱਤਾ (ਇਹ ਹਬਰੋਨ ਹੈ। ਇਸਦਾ ਨਾਮ ਅਰਬਾ ਨਾਮ ਦੇ ਆਦਮੀ ਉੱਤੇ ਰੱਖਿਆ ਗਿਆ ਸੀ। ਅਰਬਾ ਅਨੋਕ ਦਾ ਪਿਉ ਸੀ।) ਉਨ੍ਹਾਂ ਨੇ ਉਨ੍ਹਾਂ ਦੇ ਜਾਨਵਰਾਂ ਲਈ ਕਸਬੇ ਦੇ ਨਜ਼ਦੀਕ ਕੁਝ ਧਰਤੀ ਵੀ ਦੇ ਦਿੱਤੀ।

Joshua 14:12
ਇਸ ਲਈ ਹੁਣ ਮੈਨੂੰ ਉਹ ਪਹਾੜੀ ਇਲਾਕਾ ਦੇ ਦੇਵੋ ਜਿਸ ਬਾਰੇ ਯਹੋਵਾਹ ਨੇ ਉਸ ਦਿਨ ਬਹੁਤ ਪਹਿਲਾਂ ਮੈਨੂੰ ਦੇਣ ਦਾ ਇਕਰਾਰ ਕੀਤਾ ਸੀ। ਉਸ ਸਮੇਂ, ਤੁਸੀਂ ਸੁਣਿਆ ਹੋਵੇਗਾ ਕਿ ਉੱਥੇ ਤਾਕਤਵਰ ਅਨਾਕੀ ਲੋਕ ਰਹਿੰਦੇ ਸਨ, ਅਤੇ ਸ਼ਹਿਰ ਬਹੁਤ ਵੱਡੇ ਅਤੇ ਬਹੁਤ ਸੁਰੱਖਿਅਤ ਸਨ। ਪਰ ਹੁਣ, ਸ਼ਾਇਦ ਯਹੋਵਾਹ ਮੇਰੇ ਨਾਲ ਹੋਵੇ ਅਤੇ ਮੈਂ ਉਸ ਧਰਤੀ ਨੂੰ ਹਾਸਿਲ ਕਰ ਲਵਾ ਜਿਹਾ ਕਿ ਯਹੋਵਾਹ ਨੇ ਆਖਿਆ ਸੀ।”

Genesis 28:5
ਇਸ ਲਈ ਇਸਹਾਕ ਨੇ ਯਾਕੂਬ ਨੂੰ ਰਿਬਕਾਹ ਦੇ ਭਰਾ ਕੋਲ ਪਦਨ ਅਰਾਮ ਭੇਜ ਦਿੱਤਾ। ਇਸ ਤਰ੍ਹਾਂ ਯਾਕੂਬ ਆਰਾਮੀ ਬਥੂਏਲ ਦੇ ਪੁੱਤਰ ਲਾਬਾਨ ਕੋਲ ਚੱਲਾ ਗਿਆ। ਲਾਬਾਨ ਰਿਬਕਾਹ ਦਾ ਭਰਾ ਸੀ। ਰਿਬਕਾਹ ਯਾਕੂਬ ਅਤੇ ਏਸਾਓ ਦੀ ਮਾਂ ਸੀ।

Genesis 27:43
ਇਸ ਲਈ, ਪੁੱਤਰ ਉਹੀ ਕਰ ਜੋ ਮੈ ਆਖਦੀ ਹਾਂ। ਮੇਰਾ ਭਰਾ ਲਾਬਾਨ, ਹਾਰਾਨ ਵਿੱਚ ਰਹਿੰਦਾ ਹੈ। ਉਸ ਕੋਲ ਚੱਲਿਆ ਜਾਹ ਅਤੇ ਛੁਪ ਜਾਹ।

Genesis 14:13
ਉਨ੍ਹਾਂ ਵਿੱਚੋਂ ਇੱਕ ਆਦਮੀ ਜਿਹੜਾ ਫ਼ੜਿਆ ਨਹੀਂ ਗਿਆ ਸੀ, ਅਬਰਾਮ ਇਬਰਾਨੀ ਵੱਲ ਗਿਆ ਅਤੇ ਉਸ ਨੂੰ ਜਾਕੇ ਸਾਰਾ ਹਾਲ ਦੱਸਿਆ। ਅਬਰਾਮ ਦਾ ਡੇਰਾ ਉਨ੍ਹਾਂ ਰੁੱਖਾਂ ਦੇ ਲਾਗੇ ਸੀ ਜੋ ਮਮਰੇ ਅਮੋਰੀ ਦੇ ਸਨ। ਮਮਰੇ, ਅਸ਼ਕੋਲ ਅਤੇ ਆਨੇਰ ਨੇ ਅਬਰਾਮ ਨਾਲ ਇੱਕ ਦੂਸਰੇ ਦੀ ਸਹਾਇਤਾ ਕਰਨ ਦਾ ਇਕਰਾਰਨਾਮਾ ਕੀਤਾ ਹੋਇਆ ਸੀ।