Genesis 5:5
ਇਸ ਤਰ੍ਹਾਂ ਆਦਮ ਕੁੱਲ 930 ਵਰ੍ਹੇ ਜੀਵਿਆ; ਫ਼ੇਰ ਉਸ ਦਾ ਦੇਹਾਂਤ ਹੋ ਗਿਆ।
And all | וַיִּֽהְי֞וּ | wayyihĕyû | va-yee-heh-YOO |
the days | כָּל | kāl | kahl |
that | יְמֵ֤י | yĕmê | yeh-MAY |
Adam | אָדָם֙ | ʾādām | ah-DAHM |
lived | אֲשֶׁר | ʾăšer | uh-SHER |
were | חַ֔י | ḥay | hai |
nine | תְּשַׁ֤ע | tĕšaʿ | teh-SHA |
hundred | מֵאוֹת֙ | mēʾôt | may-OTE |
שָׁנָ֔ה | šānâ | sha-NA | |
and thirty | וּשְׁלֹשִׁ֖ים | ûšĕlōšîm | oo-sheh-loh-SHEEM |
years: | שָׁנָ֑ה | šānâ | sha-NA |
and he died. | וַיָּמֹֽת׃ | wayyāmōt | va-ya-MOTE |
Cross Reference
Genesis 5:11
ਇਸ ਤਰ੍ਹਾਂ ਅਨੋਸ਼ ਕੁੱਲ 905 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
Genesis 5:8
ਇਸ ਤਰ੍ਹਾਂ ਸੇਥ ਕੁੱਲ 912 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
Genesis 3:19
ਤੈਨੂੰ ਆਪਣੇ ਭੋਜਨ ਲਈ ਸਖ਼ਤ ਮਿਹਨਤ ਕਰਨੀ ਪਵੇਗੀ ਜਦੋਂ ਤੀਕ ਕਿ ਤੇਰਾ ਚਿਹਰਾ ਮੁੜਕੇ ਨਾਲ ਭਿੱਜ ਨਹੀਂ ਜਾਂਦਾ। ਤੈਨੂੰ ਮਰਨ ਤੀਕ ਸਖ਼ਤ ਮਿਹਨਤ ਕਰਨੀ ਪਵੇਗੀ। ਫ਼ੇਰ ਤੂੰ ਖਾਕ ਹੋ ਜਾਵੇਂਗਾ। ਮੈਂ ਤੈਨੂੰ ਖਾਕ ਨਾਲ ਸਾਜਿਆ ਸੀ ਅਤੇ ਮਰਕੇ ਫ਼ਿਰ ਤੋਂ ਤੂੰ ਖਾਕ ਹੋ ਜਾਵੇਗਾ।”
1 Corinthians 15:21
ਉਵੇਂ ਹੀ ਜਿਵੇਂ ਲੋਕੀਂ ਇੱਕ ਆਦਮੀ ਦੇ ਪਾਪਾਂ ਕਾਰਣ ਮਰਦੇ ਹਨ, ਮੁਰਦੇ ਵੀ ਜ਼ਿੰਦਗੀ ਵੱਲ ਸਿਰਫ਼ ਇੱਕ ਆਦਮੀ ਦੇ ਕਾਰਣ ਜੀ ਉੱਠਦੇ ਹਨ।
2 Samuel 14:14
ਅਸੀਂ ਸਭਨਾਂ ਨੇ ਇੱਕ ਨਾ ਇੱਕ ਦਿਨ ਮਰਨਾ ਹੈ। ਅਸੀਂ ਉਸ ਪਾਣੀ ਵਰਗੇ ਹਾਂ ਜੋ ਧਰਤੀ ਤੇ ਡੋਲ੍ਹਿਆ ਜਾਂਦਾ ਹੈ, ਤੇ ਫ਼ਿਰ ਧਰਤੀ ਤੇ ਡੁਲ੍ਹੇ ਪਾਣੀ ਨੂੰ ਕੋਈ ਮੁੜ ਇਕੱਠਾ ਨਹੀਂ ਕਰ ਸੱਕਦਾ। ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਸਗੋਂ ਜਿਹੜੇ ਘਰੋ ਜਬਰਦਸਤੀ ਕੱਢੇ ਜਾਂਦੇ ਹਨ, ਪਰਮੇਸ਼ੁਰ ਉਨ੍ਹਾਂ ਦੀ ਸੁਰੱਖਿਆ ਦੀ ਵਿਉਂਤ ਬਣਾਉਂਦਾ ਹੈ-ਪਰਮੇਸ਼ੁਰ ਉਨ੍ਹਾਂ ਨੂੰ ਆਪਣੀ ਨਜ਼ਰ ਤੋਂ ਦੂਰ ਕਰਨ ਦਾ ਹੁਕਮ ਨਹੀਂ ਦਿੰਦਾ।
Hebrews 9:27
ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰੱਖਿਆ ਜਾਂਦਾ ਹੈ।
Romans 5:12
ਆਦਮ ਅਤੇ ਮਸੀਹ ਇੱਕ ਬੰਦੇ ਦੇ ਕਾਰਣ ਸੰਸਾਰ ਵਿੱਚ ਪਾਪ ਆਇਆ, ਅਤੇ ਇਸੇ ਪਾਪ ਤੋਂ ਮੌਤ ਆਈ। ਇਸੇ ਲਈ ਮੌਤ ਸਭਨਾਂ ਲੋਕਾਂ ਤੇ ਆਈ, ਕਿਉਂਕਿ ਸਭਨਾ ਨੇ ਪਾਪ ਕੀਤਾ।
Ezekiel 18:4
ਮੈਂ ਹਰ ਬੰਦੇ ਨਾਲ ਓਸੇ ਤਰ੍ਹਾਂ ਦਾ ਵਿਹਾਰ ਕਰਾਂਗਾ। ਇਸ ਨਾਲ ਕੋਈ ਫ਼ਰਕ ਨਹੀਂ ਪਵੇਗਾ ਕਿ ਉਹ ਬੰਦਾ ਮਾਪਾ ਹੈ ਜਾਂ ਬੱਚਾ। ਜਿਹੜਾ ਬੰਦਾ ਪਾਪ ਕਰਦਾ ਹੈ ਓਹੀ ਮਰੇਗਾ!
Ecclesiastes 12:7
ਅਤੇ ਉਹ ਧਰਤੀ ਧੂੜ ਵਿੱਚ ਵਾਪਸ ਚੱਲਿਆ ਜਾਵੇ, ਜਿਸ ਵਿੱਚੋਂ ਉਹ ਆਇਆ, ਅਤੇ ਉਸ ਦੇ ਸਾਹ ਪਰਮੇਸ਼ੁਰ ਕੋਲ ਪਰਤ ਜਾਣ, ਜਿਸਨੇ ਇਸ ਨੂੰ ਦਿੱਤਾ।
Ecclesiastes 12:5
ਤੁਹਾਨੂੰ ਉੱਚੀਆਂ ਥਾਵਾਂ ਤੋਂ ਡਰ ਲੱਗੇਗਾ। ਤੁਸੀਂ ਰਸਤੇ ਦੀ ਛੋਟੀ ਜਿਹੀ ਚੀਜ਼ ਤੋਂ ਵੀ ਠੇਡਾ ਖਾਕੇ ਡਿਗਣ ਤੋਂ ਵੀ ਡਰੋਗੇ। ਤੁਹਾਡੇ ਵਾਲ ਅਖਰੋਟ ਦੇ ਫੁੱਲਾਂ ਵਾਂਗ ਸਫੇਦ ਹੋ ਜਾਣਗੇ। ਚੱਲਣ ਵੇਲੇ ਘਾਹ ਦੇ ਟਿੱਡੇ ਵਾਂਗ ਆਪਣੇ-ਆਪ ਨੂੰ ਘਸੀਟੋਁਗੇ ਅਤੇ ਤੁਹਾਡੀਆਂ ਇੱਛਾਵਾਂ ਹੋਰ ਵੱਧੇਰੇ ਨਹੀਂ ਉਕਸਾਉਂਦੀਆਂ। ਤਾਂ ਆਦਮੀ ਆਪਣੇ ਸਦੀਵੀ ਘਰ ਵੱਲ ਜਾ ਰਿਹਾ। ਜਦੋਂ ਕਿ ਤੁਹਾਡੀ ਲਾਸ਼ ਨੂੰ ਚੁੱਕਣ ਵਾਲੇ ਲੋਕ ਗਲੀਆਂ ਵਿੱਚ ਇਕੱਠੇ ਹੋ ਜਾਣਗੇ ਜਦੋਂ ਉਹ ਤੁਹਾਡੀ ਲਾਸ਼ ਨੂੰ ਤੁਹਾਡੀ ਕਬਰ ਵੱਲ ਲੈ ਜਾਣਗੇ।
Ecclesiastes 9:8
ਸੋਹਣੇ ਕੱਪੜੇ ਪਹਿਨੋ ਅਤੇ ਆਪਣੀ ਦਿਖ੍ਖ ਨੂੰ ਸੁੰਦਰ ਬਣਾਓ।
Ecclesiastes 9:5
ਜਿਉਂਦੇ ਲੋਕ ਜਾਣਦੇ ਹਨ ਕਿ ਉਹ ਮਰ ਜਾਣਗੇ, ਪਰ ਇੱਕ ਮੁਰਦਾ ਬੰਦਾ ਕੁਝ ਵੀ ਨਹੀਂ ਜਾਣਦਾ। ਮੁਰਦਾ ਲੋਕਾਂ ਲਈ ਹੋਰ ਕੋਈ ਇਨਾਮ ਨਹੀਂ ਹੁੰਦਾ। ਲੋਕੀ ਛੇਤੀ ਹੀ ਇਨ੍ਹਾਂ ਨੂੰ ਭੁੱਲ ਜਾਣਗੇ।
Psalm 90:10
ਇਹ ਹੋ ਸੱਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ। ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸੱਕਦੀਆਂ ਹਨ। ਸਾਡੀਆਂ ਜ਼ਿੰਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ। ਫ਼ਿਰ ਅਚਾਨਕ, ਸਾਡੀਆਂ ਜ਼ਿੰਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ।
Psalm 89:48
ਕੋਈ ਵੀ ਬੰਦਾ ਅਜਿਹਾ ਨਹੀਂ ਜਿਹੜਾ ਜੀਵੇਗਾ ਅਤੇ ਕਦੀ ਨਹੀਂ ਮਰੇਗਾ। ਕੋਈ ਬੰਦਾ ਕਬਰ ਪਾਸੋਂ ਨਹੀਂ ਬਚੇਗਾ।
Psalm 49:7
ਕੋਈ ਐਸਾ ਇਨਸਾਨੀ ਦੋਸਤ ਨਹੀਂ ਜਿਹੜਾ ਤੁਹਾਨੂੰ ਬਚਾ ਸੱਕੇ। ਅਤੇ ਤੁਸੀਂ ਪਰਮੇਸ਼ੁਰ ਨੂੰ ਰਿਸ਼ਵਤ ਨਹੀਂ ਦੇ ਸੱਕਦੇ।
Job 30:23
ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਮੇਰੀ ਮੌਤ ਵੱਲ ਭੇਜੋਂਗੇ, ਹਰ ਜਿਉਂਦਾ ਬੰਦਾ ਜ਼ਰੂਰ ਮਰਦਾ ਹੈ।
Deuteronomy 30:20
ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰੋ ਅਤੇ ਉਸਦਾ ਹੁਕਮ ਮੰਨੋ। ਉਸ ਨੂੰ ਕਦੇ ਵੀ ਨਾ ਛੱਡੋ! ਕਿਉਂਕਿ ਯਹੋਵਾਹ ਤੁਹਾਡਾ ਜੀਵਨ ਹੈ। ਅਤੇ ਯਹੋਵਾਹ ਤੁਹਾਨੂੰ ਉਸ ਧਰਤੀ ਉੱਤੇ ਲੰਮੀ ਉਮਰ ਦੇਵੇਗਾ ਜਿਹੜੀ ਉਸ ਨੇ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”
Genesis 5:14
ਇਸ ਤਰ੍ਹਾਂ ਕੇਨਾਨ ਕੁੱਲ 910 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।