John 6:65 ਯਿਸੂ ਨੇ ਕਿਹਾ, “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ‘ਕਿ ਜਦੋਂ ਤੱਕ ਪਿਤਾ ਇੱਕ ਵਿਅਕਤੀ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ ਉਹ ਮੇਰੇ ਕੋਲ ਨਹੀਂ ਆ ਸੱਕਦਾ।’”
John 6:65 in Other Translations
King James Version (KJV) And he said, Therefore said I unto you, that no man can come unto me, except it were given unto him of my Father.
American Standard Version (ASV) And he said, For this cause have I said unto you, that no man can come unto me, except it be given unto him of the Father.
Bible in Basic English (BBE) And he said, This is why I said to you, No man is able to come to me if he is not given the power to do so by the Father.
Darby English Bible (DBY) And he said, Therefore said I unto you, that no one can come to me unless it be given to him from the Father.
World English Bible (WEB) He said, "For this cause have I said to you that no one can come to me, unless it is given to him by my Father."
Young's Literal Translation (YLT) and he said, `Because of this I have said to you -- No one is able to come unto me, if it may not have been given him from my Father.'
And
καὶ
kai
kay
he said,
ἔλεγεν
legō
LAY-goh
Therefore
Διὰ
dia
thee-AH
τοῦτο
touto
TOO-toh
said I
εἴρηκα
ereō
ay-RAY-oh
unto you,
ὑμῖν
hymin
yoo-MEEN
that
ὅτι
hoti
OH-tee
no man
οὐδεὶς
oudeis
oo-THEES
can
δύναται
dynamai
THYOO-na-may
come
ἐλθεῖν
erchomai
ARE-hoh-may
unto
πρός
pros
prose
me,
με
me
may
except
ἐὰν
ean
ay-AN
μὴ
mē
may
it were
ᾖ
ō
oh
given
δεδομένον
didōmi
THEE-thoh-mee
unto him
αὐτῷ
autos
af-TOSE
of
ἐκ
ek
ake
τοῦ
ho
oh
Father.
πατρός
patēr
pa-TARE
my
μου
mou
moo
Read Full Chapter :
John 6
Cross Reference
ਯੂਹੰਨਾ 6:44
ਕੋਈ ਵੀ ਵਿਅਕਤੀ ਮੇਰੇ ਤੱਕ ਨਹੀਂ ਆ ਸੱਕਦਾ ਜਦੋਂ ਤੱਕ ਕਿ ਪਿਤਾ ਜਿਸਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਤੱਕ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤਲੇ ਦਿਨ ਜਿਉਂਦਾ ਉੱਠਾਵਾਂਗਾ।
ਯੂਹੰਨਾ 6:37
ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦਿੰਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।
ਅਫ਼ਸੀਆਂ 2:8
ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ।
੨ ਤਿਮੋਥਿਉਸ 2:25
ਪ੍ਰਭੂ ਦੇ ਸੇਵਕ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਉਪਦੇਸ਼ ਦੇਵੇ ਜਿਹੜੇ ਉਸ ਨਾਲ ਸਹਿਮਤ ਨਹੀਂ ਹਨ। ਸ਼ਾਇਦ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਇਸ ਤਰ੍ਹਾਂ ਤਬਦੀਲ ਕਰ ਦੇਵੇ ਕਿ ਉਹ ਸੱਚ ਨੂੰ ਪ੍ਰਵਾਨ ਕਰ ਲੈਣ।
ਫ਼ਿਲਿੱਪੀਆਂ 1:29
ਤੁਹਾਨੂੰ ਸਿਰਫ਼ ਮਸੀਹ ਵਿੱਚ ਵਿਸ਼ਵਾਸ ਰੱਖਣ ਦਾ ਹੀ ਅਧਿਕਾਰ ਨਹੀਂ ਦਿੱਤਾ ਗਿਆ, ਸਗੋਂ ਮਸੀਹ ਲਈ ਦੁੱਖ ਝੱਲਣ ਦਾ ਵੀ। ਪਰ ਇਹ ਗੱਲਾਂ ਮਸੀਹ ਲਈ ਮਹਿਮਾ ਲਿਆਉਂਦੀਆਂ ਹਨ।
੧ ਤਿਮੋਥਿਉਸ 1:14
ਪਰ ਸਾਡੇ ਪ੍ਰਭੂ ਦੀ ਕਿਰਪਾ ਮੈਨੂੰ ਪੂਰੀ ਤਰ੍ਹਾਂ ਦਿੱਤੀ ਹੋਈ ਸੀ, ਅਤੇ ਕਿਰਪਾ ਦੇ ਨਾਲ ਵਿਸ਼ਵਾਸ ਅਤੇ ਉਹ ਪਿਆਰ ਆਇਆ ਜੋ ਮਸੀਹ ਯਿਸੂ ਵਿੱਚ ਹੈ।
ਯੂਹੰਨਾ 3:27
ਯੂਹੰਨਾ ਨੇ ਉੱਤਰ ਦਿੱਤਾ, “ਬੰਦਾ ਉਹੀ ਪ੍ਰਾਪਤ ਕਰ ਸੱਕਦਾ ਹੈ ਜੋ ਉਸ ਨੂੰ ਪਰਮੇਸ਼ੁਰ ਦਿੰਦਾ।
ਇਬਰਾਨੀਆਂ 12:2
ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।
ਯਾਕੂਬ 1:16
ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਇਸ ਗੱਲੋਂ ਮੂਰਖ ਨਾ ਬਣੋ।
ਤੀਤੁਸ 3:3
ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।
ਯੂਹੰਨਾ 10:16
ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਆਜੜੀ ਹੋਵੇਗਾ।
ਯੂਹੰਨਾ 10:26
ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂ ਕਿ ਤੁਸੀਂ ਮੇਰੇ ਇੱਜੜ ਦੀਆਂ ਭੇਡਾਂ ਨਹੀਂ ਹੋ।
ਯੂਹੰਨਾ 12:37
ਯਹੂਦੀਆਂ ਨੇ ਯਿਸੂ ਨੂੰ ਮੰਨਣ ਤੋਂ ਇਨਕਾਰ ਕੀਤਾ ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਕਰਿਸ਼ਮੇ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਪਰ ਨਿਹਚਾ ਨਹੀਂ ਕੀਤੀ।