Hebrews 10:14
ਸਿਰਫ਼ ਇੱਕ ਹੀ ਬਲੀ ਰਾਹੀਂ ਮਸੀਹ ਨੇ ਸਦਾ ਲਈ ਆਪਣੇ ਲੋਕਾਂ ਨੂੰ ਪੂਰਨ ਕਰ ਦਿੱਤਾ। ਉਹ ਉਹੀ ਲੋਕ ਹਨ ਜਿਹੜੇ ਪਵਿੱਤਰ ਬਣਾਏ ਜਾ ਰਹੇ ਹਨ।
Hebrews 10:14 in Other Translations
King James Version (KJV)
For by one offering he hath perfected for ever them that are sanctified.
American Standard Version (ASV)
For by one offering he hath perfected for ever them that are sanctified.
Bible in Basic English (BBE)
Because by one offering he has made complete for ever those who are made holy.
Darby English Bible (DBY)
For by one offering he has perfected in perpetuity the sanctified.
World English Bible (WEB)
For by one offering he has perfected forever those who are being sanctified.
Young's Literal Translation (YLT)
for by one offering he hath perfected to the end those sanctified;
| For | μιᾷ | mia | mee-AH |
| by one | γὰρ | gar | gahr |
| offering | προσφορᾷ | prosphora | prose-foh-RA |
| he hath perfected | τετελείωκεν | teteleiōken | tay-tay-LEE-oh-kane |
| for | εἰς | eis | ees |
| τὸ | to | toh | |
| ever | διηνεκὲς | diēnekes | thee-ay-nay-KASE |
| τοὺς | tous | toos | |
| them that are sanctified. | ἁγιαζομένους | hagiazomenous | a-gee-ah-zoh-MAY-noos |
Cross Reference
Hebrews 10:1
ਮਸੀਹ ਦਾ ਬਲਿਦਾਨ ਸਾਨੂੰ ਸੰਪੂਰਣ ਬਨਾਉਂਦਾ ਹੈ ਸ਼ਰ੍ਹਾ ਸਾਨੂੰ ਭਵਿੱਖ ਵਿੱਚ ਆਉਣ ਵਾਲੀਆਂ ਚੰਗੀਆਂ ਗੱਲਾਂ ਦੀ ਇੱਕ ਧੁੰਦਲੀ ਜਿਹੀ ਤਸਵੀਰ ਦਿਖਾਉਂਦੀ ਹੈ। ਸ਼ਰ੍ਹਾਂ ਅਸਲੀ ਚੀਜ਼ਾਂ ਦੀ ਸੰਪੂਰਣ ਤਸਵੀਰ ਨਹੀਂ ਹੈ। ਸ਼ਰ੍ਹਾਂ ਲੋਕਾਂ ਨੂੰ ਹਰ ਸਾਲ ਉਹੀ ਬਲੀਆਂ ਚੜ੍ਹਾਉਣ ਲਈ ਆਖਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਨ ਆਉਂਦੇ ਹਨ ਉਹੀ ਬਲੀਆਂ ਚੜ੍ਹਾਉਂਦੇ ਰਹਿੰਦੇ ਹਨ। ਪਰ ਸ਼ਰ੍ਹਾਂ ਉਨ੍ਹਾਂ ਲੋਕਾਂ ਨੂੰ ਕਦੇ ਵੀ ਸੰਪੂਰਣ ਨਹੀਂ ਬਣਾ ਸੱਕਦੀ।
Romans 15:16
ਪਰਮੇਸ਼ੁਰ ਨੇ ਮੈਨੂੰ ਮਸੀਹ ਯਿਸੂ ਦਾ ਸੇਵਕ ਗੈਰ ਯਹੂਦੀਆਂ ਵਾਸਤੇ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਫ਼ੈਲਾਉਣ ਲਈ ਬਣਾਇਆ ਹੈ। ਮੈਂ ਇਹ ਗੈਰ ਯਹੂਦੀਆਂ ਦੀ ਖਾਤਿਰ ਇੱਕ ਭੇਂਟ ਬਨਣ ਲਈ ਕਰ ਰਿਹਾ ਹਾਂ ਜੋ ਪਰਮੇਸ਼ੁਰ ਦੁਆਰਾ ਕਬੂਲੀ ਜਾਵੇਗੀ। ਇਹ ਪਵਿੱਤਰ ਆਤਮਾ ਦੁਆਰਾ ਬਣਾਈ ਪਵਿੱਤਰ ਭੇਂਟ ਹੋਵੇਗੀ।
Hebrews 7:25
ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸੱਕਦਾ ਹੈ ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸੱਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁੱਖ ਆਉਂਦੇ ਹਨ।
Jude 1:1
ਯਹੂਦਾਹ ਵੱਲੋਂ, ਜੋ ਮਸੀਹ ਯਿਸੂ ਦਾ ਸੇਵਕ ਹੈ ਅਤੇ ਯਾਕੂਬ ਦਾ ਭਰਾ ਹੈ, ਉਨ੍ਹਾਂ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ ਜਿਨ੍ਹਾਂ ਨੂੰ ਪਰਮੇਸ਼ੁਰ ਦੁਆਰਾ ਸੱਦਿਆ ਗਿਆ ਹੈ। ਪਰਮੇਸ਼ੁਰ ਪਿਤਾ ਤੁਹਾਨੂੰ ਪਿਆਰ ਕਰਦਾ ਹੈ ਅਤੇ ਤੁਹਾਨੂੰ ਯਿਸੂ ਮਸੀਹ ਦੇ ਵਿੱਚ ਸੁੱਰੱਖਿਅਤ ਰੱਖਿਆ ਗਿਆ ਹੈ।
Hebrews 13:12
ਇਸੇ ਲਈ ਯਿਸੂ ਵੀ ਸ਼ਹਿਰ ਤੋਂ ਬਾਹਰ ਪ੍ਰਾਣ ਹੀਣ ਹੋਇਆ। ਯਿਸੂ ਆਪਣੇ ਲੋਕਾਂ ਨੂੰ ਆਪਣੇ ਹੀ ਲਹੂ ਰਾਹੀਂ ਪਵਿੱਤਰ ਬਨਾਉਣ ਦੇ ਉਦੇਸ਼ ਨਾਲ ਮਰਿਆ।
Hebrews 9:14
ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵੱਧ ਕਰ ਸੱਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮਾ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਵੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁੱਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸੱਕੀਏ।
Hebrews 9:10
ਇਹ ਚੜ੍ਹਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰੱਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।
Hebrews 7:19
ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸੱਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸੱਕਦੇ ਹਾਂ।
Hebrews 6:13
ਪਰਮੇਸ਼ੁਰ ਨੇ ਅਬਰਾਹਾਮ ਨਾਲ ਇੱਕ ਵਾਇਦਾ ਕੀਤਾ। ਜਿਵੇਂ ਕਿ ਉੱਥੇ ਪਰਮੇਸ਼ੁਰ ਨਾਲੋਂ ਵਡੇਰਾ ਕੋਈ ਨਹੀਂ ਸੀ, ਉਸ ਨੇ ਸੌਂਹ ਖਾਣ ਲਈ ਆਪਣਾ ਹੀ ਨਾਂ ਇਸਤੇਮਾਲ ਕੀਤਾ ਕਿ ਉਹ ਉਹੀ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਸੀ।
Hebrews 2:11
ਉਹ ਇੱਕ ਜਿਹੜਾ ਲੋਕਾਂ ਨੂੰ ਪਵਿੱਤਰ ਬਣਾਉਂਦਾ ਹੈ ਅਤੇ ਉਹ ਲੋਕ ਜਿਹੜੇ ਪਵਿੱਤਰ ਬਣਾਏ ਜਾਂਦੇ ਹਨ, ਇੱਕੋ ਹੀ ਪਰਿਵਾਰ ਦੇ ਹਨ। ਇਸ ਲਈ ਉਹ ਉਨ੍ਹਾਂ ਲੋਕਾਂ ਨੂੰ ਆਪਣੇ ਭਰਾ ਅਤੇ ਭੈਣਾਂ ਆਖਦਿਆਂ ਕੋਈ ਦੋਸ਼ੀ ਮਹਿਸੂਸ ਨਹੀਂ ਕਰਦਾ।
Ephesians 5:26
ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁੱਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ।
1 Corinthians 1:2
ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸੱਦਿਆ ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ।
Acts 26:13
ਇਹ ਦੁਪਿਹਰ ਸੀ ਅਤੇ ਮੈਂ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ। ਫ਼ੇਰ, ਹੇ ਪਾਤਸ਼ਾਹ, ਮੈਂ ਅਕਾਸ਼ ਤੋਂ ਇੱਕ ਰੋਸ਼ਨੀ ਵੇਖੀ ਜੋ ਕਿ ਸੂਰਜ ਤੋਂ ਵੀ ਵੱਧ ਚਮਕੀਲੀ ਸੀ। ਉਹ ਰੋਸ਼ਨੀ ਮੇਰੇ ਚਾਰੇ ਪਾਸੇ ਫ਼ੈਲ ਗਈ ਅਤੇ ਮੇਰੇ ਨਾਲ ਜਿਹੜੇ, ਮੇਰੇ ਸਾਥੀ ਸਫ਼ਰ ਕਰ ਰਹੇ ਸਨ ਉਨ੍ਹਾਂ ਉੱਤੇ ਵੀ।
Acts 20:32
“ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਸਦੀ ਕਿਰਪਾ ਦੇ ਸੰਦੇਸ਼ ਦੇ ਅਰਪਨ ਕਰਦਾ ਹਾਂ। ਇਹ ਜੋ ਤੁਹਾਨੂੰ ਤਾਕਤਵਰ ਬਨਾਵੇਗਾ। ਅਤੇ ਤੁਹਾਨੂੰ ਅਸੀਸਾਂ ਦੇਵੇਗਾ ਜੋ ਉਹ ਆਪਣੇ ਸਾਰੇ ਪਵਿੱਤਰ ਲੋਕਾਂ ਨੂੰ ਦਿੰਦਾ ਹੈ।