Hosea 10:6
ਇਸ ਨੂੰ ਤੋਹਫ਼ੇ ਵਜੋਂ ਅੱਸ਼ੂਰ ਦੇ ਮਹਾਨ ਰਾਜੇ ਨੂੰ ਦੇ ਦਿੱਤਾ ਜਾਵੇਗਾ। ਅਤੇ ਉਹ ਅਫ਼ਰਾਈਮ ਦੇ ਸ਼ਰਮਨਾਕ ਬੁੱਤ ਨੂੰ ਰੱਖੇਗਾ। ਇਸਰਾਏਲ ਆਪਣੇ ਬੁੱਤਾਂ ਵਜੋਂ ਸ਼ਰਮਸਾਰ ਹੋਵੇਗਾ।
Hosea 10:6 in Other Translations
King James Version (KJV)
It shall be also carried unto Assyria for a present to king Jareb: Ephraim shall receive shame, and Israel shall be ashamed of his own counsel.
American Standard Version (ASV)
It also shall be carried unto Assyria for a present to king Jareb: Ephraim shall receive shame, and Israel shall be ashamed of his own counsel.
Bible in Basic English (BBE)
And they will take it to Assyria and give it to the great king; shame will come on Ephraim, and Israel will be shamed because of its image.
Darby English Bible (DBY)
Yea, it shall be carried unto Assyria [as] a present for king Jareb: Ephraim shall be seized with shame, and Israel shall be ashamed of his own counsel.
World English Bible (WEB)
It also will be carried to Assyria for a present to a great king. Ephraim will receive shame, And Israel will be ashamed of his own counsel.
Young's Literal Translation (YLT)
Also it to Asshur is carried, a present to a warlike king, Shame doth Ephraim receive, And ashamed is Israel of its own counsel.
| It shall be also | גַּם | gam | ɡahm |
| carried | אוֹתוֹ֙ | ʾôtô | oh-TOH |
| Assyria unto | לְאַשּׁ֣וּר | lĕʾaššûr | leh-AH-shoor |
| for a present | יוּבָ֔ל | yûbāl | yoo-VAHL |
| to king | מִנְחָ֖ה | minḥâ | meen-HA |
| Jareb: | לְמֶ֣לֶךְ | lĕmelek | leh-MEH-lek |
| Ephraim | יָרֵ֑ב | yārēb | ya-RAVE |
| shall receive | בָּשְׁנָה֙ | bošnāh | bohsh-NA |
| shame, | אֶפְרַ֣יִם | ʾeprayim | ef-RA-yeem |
| and Israel | יִקָּ֔ח | yiqqāḥ | yee-KAHK |
| ashamed be shall | וְיֵב֥וֹשׁ | wĕyēbôš | veh-yay-VOHSH |
| of his own counsel. | יִשְׂרָאֵ֖ל | yiśrāʾēl | yees-ra-ALE |
| מֵעֲצָתֽוֹ׃ | mēʿăṣātô | may-uh-tsa-TOH |
Cross Reference
Hosea 5:13
ਜਦ ਅਫ਼ਰਾਈਮ ਨੇ ਆਪਣਾ ਰੋਗ ਵੇਖਿਆ ਅਤੇ ਯਹੂਦਾਹ ਨੇ, ਆਪਣਾ ਜ਼ਖਮ, ਉਹ ਮਦਦ ਲਈ ਅੱਸ਼ੂਰ ਨੂੰ ਭੱਜੇ। ਉਨ੍ਹਾਂ ਨੇ ਆਪਣੀਆਂ ਮੁਸੀਬਤਾਂ ਮਹਾਨ ਪਾਤਸ਼ਾਹ ਨੂੰ ਦੱਸੀਆਂ ਪਰ ਉਹ ਰਾਜਾ ਤੁਹਾਨੂੰ ਰਾਜੀ ਨਹੀਂ ਕਰ ਸੱਕਦਾ, ਉਹ ਤੁਹਾਡੇ ਜ਼ਖਮਾਂ ਨੂੰ ਨਹੀਂ ਭਰ ਸੱਕੇਗਾ।
Isaiah 30:3
“ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਿਸਰ ਵਿੱਚ ਲੁਕੱਣ ਨਾਲ ਤੁਹਾਡੀ ਸਹਾਇਤਾ ਨਹੀਂ ਹੋਵੇਗੀ। ਮਿਸਰ ਤੁਹਾਡੀ ਰਾਖੀ ਨਹੀਂ ਕਰ ਸੱਕੇਗਾ।
Daniel 11:8
ਉਹ ਉਨ੍ਹਾਂ ਦੇ ਦੇਵਤਿਆਂ ਦੇ ਬੁੱਤਾਂ ਨੂੰ ਖੋਹ ਲਵੇਗਾ। ਉਹ ਉਨ੍ਹਾਂ ਦੇ ਧਾਤ ਦੇ ਬੁੱਤਾਂ ਨੂੰ ਸੋਨੇ ਚਾਂਦੀ ਦੀਆਂ ਬਣੀਆਂ ਹੋਈਆਂ ਮਹਿੰਗੀਆਂ ਚੀਜ਼ਾਂ ਨੂੰ ਖੋਹ ਲਵੇਗਾ। ਉਹ ਉਨ੍ਹਾਂ ਚੀਜ਼ਾਂ ਨੂੰ ਚੁੱਕ ਕੇ ਮਿਸਰ ਨੂੰ ਲੈ ਜਾਵੇਗਾ। ਫ਼ੇਰ ਉਹ ਕੁਝ ਸਾਲਾਂ ਤੱਕ ਉੱਤਰੀ ਰਾਜੇ ਨੂੰ ਪਰੇਸ਼ਾਨ ਨਹੀਂ ਕਰੇਗਾ।
Jeremiah 7:24
“ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਜ਼ਿੱਦੀ ਸਨ ਅਤੇ ਮਨ ਆਈਆਂ ਕਰਦੇ ਸਨ। ਉਹ ਨੇਕ ਨਹੀਂ ਬਣੇ। ਉਹ ਹੋਰ ਵੀ ਮੰਦੇ ਬਣ ਗਏ-ਉਹ ਪਿੱਛਾਂਹ ਮੁੜ ਗਏ, ਅਗਾਂਹ ਨਹੀਂ ਵੱਧੇ।
Hosea 4:7
ਉਹ ਹਂਕਾਰੀ ਹੋਏ ਤੇ ਉਨ੍ਹਾਂ ਮੇਰੇ ਵਿਰੁੱਧ ਹੋਰ ਘਨੇ ਪਾਪ ਕੀਤੇ ਇਸ ਲਈ ਮੈਂ ਉਨ੍ਹਾਂ ਦੇ ਮਨਾਂ ਨੂੰ ਸ਼ਰਮਿੰਦਗੀ ਵਿੱਚ ਬਦਲਾਂਗਾ।
Hosea 4:19
ਉਹ ਇੱਕ ਵਾ-ਵਰੋਲੇ ਵਾਂਗ ਉਡਾਏ ਜਾ ਚੁੱਕੇ ਹਨ। ਉਨ੍ਹਾਂ ਦੀਆਂ ਬਲੀਆਂ ਉਨ੍ਹਾਂ ਲਈ ਸ਼ਰਮ ਲਿਆਉਂਦੀਆਂ ਹਨ। ਹਨ।
Hosea 11:5
“ਇਸਰਾਏਲੀ ਪਰਮੇਸ਼ੁਰ ਵੱਲ ਮੁੜਨ ਤੋਂ ਇਨਕਾਰ ਕਰਦੇ ਹਨ। ਤਾਂ ਇਸ ਲਈ, ਉਹ ਵਾਪਸ ਮਿਸਰ ਨੂੰ ਜਾਣਗੇ। ਅੱਸ਼ੂਰ ਦਾ ਰਾਜਾ ਉਨ੍ਹਾਂ ਦਾ ਰਾਜਾ ਬਣ ਜਾਵੇਗਾ।
Micah 6:16
ਕਿਉਂ ਕਿ ਤੁਸੀਂ ਇਸਰਾਏਲ ਦੇ ਪਾਤਸ਼ਾਹ ਓਮਰੀ ਦੀ ਬਿਵਸਬਾ ਨੂੰ ਮੰਨਦੇ ਹੋ। ਤੁਸੀਂ ਉਹ ਸਾਰੇ ਮੰਦੇ ਕੰਮ ਕਰਦੇ ਹੋ ਜੋ ਅਹਾਬ ਦੇ ਘਰਾਣੇ ਨੇ ਕੀਤੇ, ਅਤੇ ਤੁਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋ। ਇਸੇ ਲਈ, ਮੈਂ ਤੁਹਾਨੂੰ ਤਬਾਹ ਹੋਣ ਦੇਵਾਂਗਾ। ਜਦੋਂ ਲੋਕ ਤੁਹਾਡਾ ਉਜੜਿਆ ਸ਼ਹਿਰ ਵੇਖਣਗੇ, ਉਹ ਹੈਰਾਨੀ ਵਿੱਚ ਸੀਟੀਆਂ ਮਾਰਨਗੇ। ਇਸ ਲਈ ਤੁਸੀ ਕੌਮਾਂ ਦੀ ਨਿੰਦਿਆ ਸਹਾਰੋਗੇ।
Ezekiel 36:31
ਤੁਸੀਂ ਆਪਣੇ ਮੰਦੇ ਕੰਮਾਂ ਨੂੰ ਯਾਦ ਕਰੋਂਗੇ। ਤੁਸੀਂ ਯਾਦ ਕਰੋਗੇ ਕਿ ਉਹ ਗੱਲਾਂ ਚੰਗੀਆਂ ਨਹੀਂ ਸਨ। ਫ਼ੇਰ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਭਿਆਨਕ ਕਾਰਿਆਂ ਕਾਰਣ ਆਪਣੇ ਆਪਨੂੰ ਨਫ਼ਰਤ ਕਰੋਂਗੇ।”
Jeremiah 48:13
ਫ਼ੇਰ ਮੋਆਬ ਦੇ ਲੋਕ ਸ਼ਰਮਸਾਰ ਹੋਣਗੇ ਆਪਣੇ ਝੂਠੇ ਦੇਵਤੇ ਕਮੋਸ਼ ਕਾਰਣ। ਇਸਰਾਏਲ ਦੇ ਲੋਕਾਂ ਨੇ ਬੈਤ-ੇਲ ਵਿੱਚ ਉਸ (ਝੂਠੇ ਦੇਵਤੇ) ਉੱਤੇ ਭਰੋਸਾ ਕੀਤਾ ਅਤੇ ਇਸਰਾਏਲ ਦੇ ਲੋਕਾਂ ਨੂੰ ਉਦੋਂ ਨਮੋਸ਼ੀ ਹੋਈ ਜਦੋਂ ਉਸ ਝੂਠੇ ਦੇਵਤੇ ਨੇ ਉਨ੍ਹਾਂ ਦੀ ਕੋਈ ਸਹਾਇਤਾ ਨਹੀਂ ਕੀਤੀ। ਮੋਆਬ ਇਸੇ ਤਰ੍ਹਾਂ ਹੋਵੇਗਾ।
Jeremiah 43:12
ਨਬੂਕਦਨੱਸਰ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਬਾਲੇਗਾ। ਉਹ ਉਨ੍ਹਾਂ ਮੰਦਰਾਂ ਨੂੰ ਸਾੜ ਦੇਵੇਗਾ ਅਤੇ ਉਹ ਉਨ੍ਹਾਂ ਬੁੱਤਾਂ ਨੂੰ ਚੁੱਕ ਕੇ ਲੈ ਜਾਵੇਗਾ। ਜਿਵੇਂ ਇੱਕ ਆਜੜੀ ਆਪਣੇ ਆਪ ਨੂੰ ਗਰਮ ਕਪੜਿਆਂ ਵਿੱਚ ਲਪੇਟਦਾ ਹੈ, ਨਬੂਕਦਨੱਸਰ ਆਪਣੇ-ਆਪ ਨੂੰ ਮਿਸਰ ਦੀ ਧਰਤੀ ਨਾਲ ਲਪੇਟੇਗਾ ਅਤੇ ਮਿਸਰ ਨੂੰ ਸੁਰੱਖਿਅਤ ਛੱਡ ਜਾਵੇਗਾ।
Job 18:7
ਉਸ ਦੇ ਕਦਮ ਫ਼ੇਰ ਕਦੇ ਵੀ ਮਜ਼ਬੂਤ ਅਤੇ ਤੇਜ਼ ਨਹੀਂ ਹੋਣਗੇ। ਪਰ ਉਹ ਹੌਲੀ-ਹੌਲੀ ਤੁਰੇਗਾ ਤੇ ਕਮਜ਼ੋਰ ਹੋ ਜਾਵੇਗਾ, ਉਸ ਦੀਆਂ ਆਪਣੀਆਂ ਬੁਰੀਆਂ ਯੋਜਨਾਵਾਂ ਉਸ ਨੂੰ ਡੇਗ ਦੇਣਗੀਆਂ।
Isaiah 1:29
ਭਵਿੱਖ ਵਿੱਚ, ਤੁਸੀਂ ਉਨ੍ਹਾਂ ਬਗੀਚਿਆਂ ਅਤੇ ਓਕ ਦੇ ਰੁੱਖਾਂ ਤੇ ਸ਼ਰਮਸ਼ਾਰ ਹੋਵੋਂਗੇ ਜਿਨ੍ਹਾਂ ਨੂੰ ਤੁਸੀਂ ਆਪਣੇ ਬੁੱਤਾਂ ਦੀ ਉਪਾਸਨਾ ਲਈ ਚੁਣਿਆ ਸੀ।
Isaiah 44:9
ਝੂਠੇ ਦੇਵਤੇ ਫ਼ਜ਼ੂਲ ਹਨ ਜਿਹੜੇ ਲੋਕ ਮੂਰਤੀਆਂ ਬਣਾਉਂਦੇ ਹਨ, ਬੇਕਾਰ ਹਨ। ਉਹ ਉਨ੍ਹਾਂ ਮੂਰਤੀਆਂ ਨੂੰ ਪਿਆਰ ਕਰਦੇ ਹਨ ਪਰ ਉਹ ਮੂਰਤੀਆਂ ਬੇਕਾਰ ਹਨ। ਉਹ ਮੂਰਤੀਆਂ ਖੁਦ ਸਾਬਤ ਕਰਦੀਆਂ ਹਨ ਕਿ ਉਹ ਵਿਅਰਬ ਹਨ। ਕਿਉਂ ਕਿ ਉਹ ਵੇਖ ਨਹੀਂ ਸੱਕਦੀਆਂ ਅਤੇ ਉਹ ਕੁਝ ਨਹੀਂ ਸਮਝਦੀਆਂ। ਇਸ ਲਈ ਜਿਨ੍ਹਾਂ ਨੇ ਉਨ੍ਹਾਂ ਨੂੰ ਬਣਾਇਆ ਸ਼ਰਮਸਾਰ ਹੋਣਗੇ।
Isaiah 45:16
ਬਹੁਤੇ ਲੋਕ ਝੂਠੇ ਦੇਵਤੇ ਬਣਾਉਂਦੇ ਨੇ। ਪਰ ਉਹ ਲੋਕ ਨਿਰਾਸ਼ ਹੋਣਗੇ। ਉਹ ਸਾਰੇ ਲੋਕ ਸ਼ਰਮਸਾਰ ਹੋਕੇ ਚੱਲੇ ਜਾਣਗੇ।
Isaiah 46:1
ਝੂਠੇ ਦੇਵਤੇ ਬੇਕਾਰ ਹਨ ਬੇਲ ਅਤੇ ਨੇਬੋ ਮੇਰੇ ਅੱਗੇ ਝੁਕਣਗੇ। ਉਹ ਝੂਠੇ ਦੇਵਤੇ ਸਿਰਫ਼ ਮੂਰਤੀਆਂ ਹੀ ਹਨ। “ਲੋਕਾਂ ਨੇ ਉਨ੍ਹਾਂ ਮੂਰਤੀਆਂ ਨੂੰ ਜਾਨਵਰਾਂ ਦੀਆਂ ਪਿੱਠਾ ਉੱਤੇ ਲਦਿਆ ਉਹ ਮੂਰਤੀਆਂ ਸਿਰਫ਼ ਚੁੱਕਣ ਵਾਲਾ ਵੱਡਾ ਭਾਰ ਹਨ। ਝੂਠੇ ਦੇਵਤੇ ਹੋਰ ਕੁਝ ਨਹੀਂ ਕਰਦੇ ਸਿਰਫ਼ ਲੋਕਾਂ ਨੂੰ ਬਕਾਉਂਦੇ ਹਨ।
Jeremiah 2:26
“ਚੋਰ ਸ਼ਰਮਸਾਰ ਹੁੰਦਾ ਹੈ ਜਦੋਂ ਲੋਕ ਉਸ ਨੂੰ ਫ਼ੜ ਲੈਂਦੇ ਹਨ। ਇਸੇ ਤਰ੍ਹਾਂ, ਇਸਰਾਏਲ ਦੇ ਲੋਕ ਸ਼ਰਮਸਾਰ ਹਨ, ਰਾਜੇ ਅਤੇ ਆਗੂ ਸ਼ਰਮਸਾਰ ਹਨ, ਜਾਜਕ ਅਤੇ ਨਬੀ ਸ਼ਰਮਸਾਰ ਹਨ।
Jeremiah 2:36
ਤੁਹਾਡੇ ਲਈ ਆਪਣੇ ਮਨ ਨੂੰ ਬਦਲਣਾ ਕਿੰਨਾ ਅਸਾਨ ਹੈ। ਅੱਸ਼ੂਰ ਨੇ ਤੁਹਾਨੂੰ ਨਿਰਾਸ਼ ਕੀਤਾ, ਇਸ ਲਈ ਤੁਸੀਂ ਅੱਸ਼ੂਰ ਨੂੰ ਛੱਡ ਦਿੱਤਾ ਅਤੇ ਸਹਾਇਤਾ ਲਈ, ਮਿਸਰ ਕੋਲ ਚੱਲੇ ਗਏ। ਪਰ ਮਿਸਰ ਵੀ ਤੁਹਾਨੂੰ ਨਿਰਾਸ਼ ਕਰੇਗਾ।
Jeremiah 3:24
ਭਿਆਨਕ ਝੂਠੇ ਦੇਵਤੇ ਬਆਲ ਨੇ ਹਰ ਉਹ ਚੀਜ਼ ਖਾ ਲਈ ਹੈ ਜਿਹੜੀ ਸਾਡੇ ਪੁਰਖਿਆਂ ਦੀ ਮਲਕੀਅਤ ਸੀ। ਇਹ ਉਦੋਂ ਤੋਂ ਵਾਪਰਿਆ ਜਦੋਂ ਅਸੀਂ ਬੱਚੇ ਸਾਂ।” ਉਸ ਭਿਆਨਕ ਝੂਠੇ ਦੇਵਤੇ ਨੇ ਸਾਡੇ ਪੁਰਖਿਆਂ ਦੀਆਂ ਭੇਡਾਂ ਅਤੇ ਪਸ਼ੂਆਂ ਨੂੰ ਅਤੇ ਉਨ੍ਹਾਂ ਦੇ ਪੁੱਤਰਾਂ ਅਤੇ ਧੀਆਂ ਨੂੰ ਖੋਹ ਲਿਆ।
2 Kings 17:3
ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਉਸ ਉੱਪਰ ਚੜ੍ਹਾਈ ਕੀਤੀ ਅਤੇ ਹੋਸ਼ੇਆ ਉਸਦਾ ਦਾਸ ਹੋ ਗਿਆ ਤਾਂ ਉਸ ਨੇ ਸ਼ਲਮਨਸਰ ਨੂੰ ਨਜ਼ਰ ਭੇਟ ਦਿੱਤੀ।