Hosea 12
1 ਯਹੋਵਾਹ ਇਸਰਾਏਲ ਦੇ ਵਿਰੁੱਧ ਅਫ਼ਰਾਈਮ ਆਪਣਾ ਵਕਤ ਜਾਇਆ ਕਰ ਰਿਹਾ ਹੈ ਅਤੇ ਇਸਰਾਏਲ ਸਾਰਾ ਦਿਨ “ਹਵਾ ਦੇ ਪਿੱਛੇ ਦੌੜਦਾ ਹੈ।” ਲੋਕੀ ਬਹੁਤ ਸਾਰੇ ਅਪਰਾਧ ਕਰਦੇ ਹਨ ਅਤੇ ਅਨੇਕਾਂ ਝੂਠ ਬੋਲਦੇ ਹਨ। ਉਨ੍ਹਾਂ ਨੇ ਅਸ਼ੂਰ ਨਾਲ ਇਕਰਾਰਨਾਮੇ ਕੀਤੇ ਹੋਏ ਹਨ ਅਤੇ ਉਹ ਆਪਣੇ ਜੈਤੂਨ ਦੇ ਤੇਲ ਨੂੰ ਮਿਸਰ ਵੱਲ ਲੈ ਜਾ ਰਹੇ ਹਨ।
2 “ਯਹੋਵਾਹ ਦੀ ਦਲੀਲ ਇਸਰਾਏਲ ਦੇ ਖਿਲਾਫ਼ ਹੈ। ਯਾਕੂਬ ਆਪਣੀਆਂ ਕਰਨੀਆਂ ਕਾਰਣ ਸਜ਼ਾ ਪਾਵੇਗਾ। ਉਸ ਨੂੰ ਉਸ ਦੀਆਂ ਦੁਸ਼ਟ ਕਰਨੀਆਂ ਅਨੁਸਾਰ ਮੁੱਲ ਜ਼ਰੂਰ ਦਿੱਤਾ ਜਾਣਾ ਚਾਹੀਦਾ।
3 ਯਾਕੂਬ ਨੇ ਆਪਣੀ ਮਾਂ ਦੇ ਗਰਭ ਵਿੱਚੋਂ ਹੀ ਆਪਣੇ ਭਰਾ ਨਾਲ ਚਾਲਾਕੀ ਕਰਨੀ ਸ਼ੁਰੂ ਕਰ ਦਿੱਤੀ ਸੀ। ਯਾਕੂਬ ਇੱਕ ਬਹਾਦਰ ਨੌਜੁਆਨ ਸੀ ਅਤੇ ਉਸ ਵਕਤ ਉਹ ਪਰਮੇਸ਼ੁਰ ਨਾਲ ਲੜਿਆ।
4 ਯਾਕੂਬ ਪਰਮੇਸ਼ੁਰ ਦੇ ਦੂਤ ਨਾਲ ਲੜਿਆ ਅਤੇ ਜਿੱਤ ਪ੍ਰਾਪਤ ਕੀਤੀ। ਉਸ ਨੇ ਰੋ ਕੇ ਇੱਕ ਉਪਕਾਰ ਲਈ ਮੰਗ ਕੀਤੀ। ਇਹ ਬੈਤਅਲ ਵਿਖੇ ਵਾਪਰਿਆ, ਅਤੇ ਉੱਥੇ ਉਸ ਨੇ ਸਾਡੇ ਨਾਲ ਗੱਲ ਕੀਤੀ।
5 ਹਾਂ! ਯਾਹਵੇਹ ਫ਼ੌਜਾਂ ਦਾ ਪਰਮੇਸ਼ੁਰ ਹੈ। ਉਸ ਦਾ ਨਾਉਂ ਯਾਹਵੇਹ ਹੈ।
6 ਤਾਂ ਆ ਆਪਣੇ ਪਰਮੇਸ਼ੁਰ ਵੱਲ ਪਰਤ ਨਿਆਂ ਅਤੇ ਦਯਾ ਨੂੰ ਬਣਾਈ ਰੱਖ ਅਤੇ ਹਮੇਸ਼ਾ ਆਪਣੇ ਪਰਮੇਸ਼ੁਰ ਤੇ ਨਿਰਭਰ ਕਰ।
7 “ਯਾਕੂਬ ਅਸਲੀ ਵਪਾਰੀ ਹੈ। ਉਹ ਆਪਣੇ ਮਿੱਤਰ ਨੂੰ ਵੀ ਧੋਖਾ ਦੇ ਦਿੰਦਾ। ਉਹ ਗ਼ਲਤ ਤੋਂਲ ਇਸਤੇਮਾਲ ਕਰਦਾ ਹੈ।
8 ਅਫ਼ਰਾਈਮ ਨੇ ਕਿਹਾ, ‘ਮੈਂ ਅਮੀਰ ਹਾਂ। ਮੈਂ ਅਸਲੀ ਅਮੀਰੀ ਪਾਈ ਹੈ। ਕੋਈ ਵੀ ਵਿਅਕਤੀ ਮੇਰੀਆਂ ਕੀਤੀਆਂ ਸਾਰੀਆਂ ਗੱਲਾਂ ਵਿੱਚ ਕੁਝ ਵੀ ਅਜਿਹਾ ਨਹੀਂ ਲੱਭ ਸੱਕੇਗਾ ਜਿਸ ਨੂੰ ਪਾਪ ਕਿਹਾ ਜਾ ਸੱਕੇ।’
9 “ਪਰ ਮੈਂ, ਤੁਹਾਡੇ ਮਿਸਰ ਦੇਸ਼ ਵਿੱਚ ਰਹਿਣ ਦੇ ਸਮੇਂ ਤੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਰਿਹਾ ਹਾਂ, ਮੈਂ ਫ਼ਿਰ ਤੋਂ ਤੁਹਾਨੂੰ ਤੰਬੂਆਂ ਵਿੱਚ ਵਸਾਵਾਂਗਾ ਜਿਵੇਂ ਤੁਸੀਂ ਮੰਡਲੀ ਦੇ ਤੰਬੂ ਦੇ ਸਮੇਂ ਦੌਰਾਨ ਤੰਬੂਆਂ ਵਿੱਚ ਰਹਿੰਦੇ ਸੀ।
10 ਮੈਂ ਨਬੀਆਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਅਨੇਕਾਂ ਦਰਸ਼ਨ ਦਿੱਤੇ ਹਨ। ਕਿੰਨੀ ਵਾਰੀ ਮੈਂ ਨਬੀਆਂ ਦੇ ਰਾਹੀਂ ਤੁਹਾਨੂੰ ਮੇਰੇ ਸਬਕ ਦਿੱਤੇ ਹਨ।
11 ਪਰ ਗਿਲਆਦ ਵਿੱਚ ਲੋਕ ਪਾਪ ਕਰਦੇ ਰਹੇ। ਉੱਥੇ ਉਨ੍ਹਾਂ ਨੇ ਇੰਨੇ ਬੁੱਤ ਸਥਾਪਿਤ ਕੀਤੇ। ਲੋਕਾਂ ਨੇ ਗਿਲਆਦ ਵਿੱਚ ਬਲਦਾਂ ਨੂੰ ਬਲੀਆਂ ਦਿੱਤੀਆਂ। ਉਨ੍ਹਾਂ ਕੋਲ ਕਿੰਨੀਆਂ ਜਗਵੇਦੀਆਂ ਹਨ। ਓੱਥੇ ਵਾਹੇ ਹੋਏ ਖੇਤਾਂ ਦੀ ਕਤਾਰਾਂ ਵਿੱਚ ਪਈ ਗੰਦਗੀ ਦੀ ਤਰ੍ਹਾਂ, ਜਗਵੇਦੀਆਂ ਦੀਆਂ ਅਨੇਕਾਂ ਕਤਾਰਾਂ ਹਨ।
12 “ਯਾਕੂਬ ਅਰਾਮ ਦੀ ਧਰਤੀ ਨੂੰ ਭੱਜ ਗਿਆ। ਉਸ ਬਾਵੇਂ, ਇਸਰਾਏਲ ਨੇ ਪਤਨੀ ਲਈ ਕੰਮ ਕੀਤਾ ਅਤੇ ਇੱਕ ਹੋਰ ਪਤਨੀ ਪਾਉਣ ਲਈ ਭੇਡਾਂ ਦੀ ਰਾਖੀ ਕੀਤੀ।
13 ਪਰ ਯਹੋਵਾਹ ਇੱਕ ਨਬੀ ਦੀ ਸਹਾਇਤਾ ਨਾਲ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਉਸ ਨਬੀ ਰਾਹੀਂ ਯਹੋਵਾਹ ਨੇ ਇਸਰਾਏਲ ਨੂੰ ਸੁਰੱਖਿਅਤ ਰੱਖਿਆ।
14 ਪਰ ਅਫ਼ਰਾਈਮ ਨੇ ਯਹੋਵਾਹ ਨੂੰ ਗੁੱਸੇ ਕਰ ਦਿੱਤਾ। ਕਿਉਂ ਕਿ ਉਸ ਨੇ ਅਨੇਕਾਂ ਲੋਕਾਂ ਦੀ ਹਤਿਆ ਕੀਤੀ। ਇਸ ਲਈ ਉਸ ਨੂੰ ਉਸ ਦੇ ਜੁਰਮ ਦੀ ਸਜ਼ਾ ਮਿਲੇਗੀ, ਅਤੇ ਉਸ ਦਾ ਮਾਲਕ (ਯਹੋਵਾਹ) ਉਸ ਨੂੰ ਉਸ ਦੀ ਸ਼ਰਮ ਸਹਾਰਨ ਦੇਵੇਗਾ।”
1 Ephraim feedeth on wind, and followeth after the east wind: he daily increaseth lies and desolation; and they do make a covenant with the Assyrians, and oil is carried into Egypt.
2 The Lord hath also a controversy with Judah, and will punish Jacob according to his ways; according to his doings will he recompense him.
3 He took his brother by the heel in the womb, and by his strength he had power with God:
4 Yea, he had power over the angel, and prevailed: he wept, and made supplication unto him: he found him in Beth-el, and there he spake with us;
5 Even the Lord God of hosts; the Lord is his memorial.
6 Therefore turn thou to thy God: keep mercy and judgment, and wait on thy God continually.
7 He is a merchant, the balances of deceit are in his hand: he loveth to oppress.
8 And Ephraim said, Yet I am become rich, I have found me out substance: in all my labours they shall find none iniquity in me that were sin.
9 And I that am the Lord thy God from the land of Egypt will yet make thee to dwell in tabernacles, as in the days of the solemn feast.
10 I have also spoken by the prophets, and I have multiplied visions, and used similitudes, by the ministry of the prophets.
11 Is there iniquity in Gilead? surely they are vanity: they sacrifice bullocks in Gilgal; yea, their altars are as heaps in the furrows of the fields.
12 And Jacob fled into the country of Syria, and Israel served for a wife, and for a wife he kept sheep.
13 And by a prophet the Lord brought Israel out of Egypt, and by a prophet was he preserved.
14 Ephraim provoked him to anger most bitterly: therefore shall he leave his blood upon him, and his reproach shall his Lord return unto him.