Hosea 2:4
ਮੈ ਉਸ ਦੇ ਬੱਚਿਆਂ ਤ੍ਤੇ ਕੋਈ ਤਰਸ ਨਹੀਂ ਕਰਾਂਗਾ ਕਿਉਂ ਕਿ ਉਹ ਵੇਸਵਾਈ ਦੇ ਬੱਚੇ ਹਨ।
Hosea 2:4 in Other Translations
King James Version (KJV)
And I will not have mercy upon her children; for they be the children of whoredoms.
American Standard Version (ASV)
Yea, upon her children will I have no mercy; for they are children of whoredom;
Bible in Basic English (BBE)
And I will have no mercy on her children, for they are the children of her loose ways.
Darby English Bible (DBY)
And I will not have mercy upon her children; for they are the children of whoredoms.
World English Bible (WEB)
Indeed, on her children I will have no mercy; For they are children of unfaithfulness;
Young's Literal Translation (YLT)
And her sons I do not pity, For sons of whoredoms `are' they,
| And I will not | וְאֶת | wĕʾet | veh-ET |
| have mercy upon | בָּנֶ֖יהָ | bānêhā | ba-NAY-ha |
| children; her | לֹ֣א | lōʾ | loh |
| for | אֲרַחֵ֑ם | ʾăraḥēm | uh-ra-HAME |
| they | כִּֽי | kî | kee |
| be the children | בְנֵ֥י | bĕnê | veh-NAY |
| of whoredoms. | זְנוּנִ֖ים | zĕnûnîm | zeh-noo-NEEM |
| הֵֽמָּה׃ | hēmmâ | HAY-ma |
Cross Reference
Hosea 1:6
ਲੋ-ਰੂਹਾਮਾਹ ਦਾ ਜਨਮ ਗੋਮਰ ਫ਼ਿਰ ਗਰਭਵਤੀ ਹੋਈ ਅਤੇ ਇਸ ਵਾਰ ਉਸ ਨੇ ਇੱਕ ਧੀ ਨੂੰ ਜਨਮ ਦਿੱਤਾ। ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, “ਇਸ ਦਾ ਨਾਉਂ ਲੋ-ਰੂਹਾਮਾਹ ਰੱਖ। ਕਿਉਂ ਕਿ ਮੈਂ ਹੋਰ ਵੱਧੇਰੇ ਇਸਰਾਏਲ ਦੀ ਕੌਮ ਉੱਪਰ ਰਹਿਮ ਨਹੀਂ ਵਰਸਾਵਾਂਗਾ ਅਤੇ ਮੈਂ ਉਨ੍ਹਾਂ ਨੂੰ ਨਹੀਂ ਬਖਸ਼ਾਂਗਾ।
Hosea 1:2
ਯਹੋਵਾਹ ਨੇ ਆਪਣੇ ਪਹਿਲੇ ਸੰਦੇਸ਼ ਵਿੱਚ ਹੋਸ਼ੇਆ ਨੂੰ ਇਹ ਆਖਿਆ, “ਜਾ ਅਤੇ ਜਾਕੇ ਇੱਕ ਵੇਸ਼ਵਾ ਨਾਲ ਵਿਆਹ ਕਰਵਾ ਜਿਸਦੇ ਬੱਚੇ ਵੀ ਇਸ ਚੋ ਪੈਦਾ ਹੋਏ ਹੋਣ ਕਿਉਂ ਕਿ ਇਸ ਦੇਸ ਦੇ ਮਨੁੱਖਾਂ ਨੇ ਯਹੋਵਾਹ ਨਾਲ ਵੇਸਵਾਵਾਂ ਵਰਗਾ ਹੀ ਸਲੂਕ ਕੀਤਾ ਹੈ, ਉਨ੍ਹਾਂ ਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ ਹੈ।”
Ezekiel 8:18
ਮੈਂ ਉਨ੍ਹਾਂ ਨੂੰ ਆਪਣਾ ਕਹਿਰ ਦਰਸਾਵਾਂਗਾ। ਮੈਂ ਉਨ੍ਹਾਂ ਉੱਤੇ ਕੋਈ ਰਹਿਮ ਨਹੀਂ ਕਰਾਂਗਾ! ਮੈਨੂੰ ਉਨ੍ਹਾਂ ਬਾਰੇ ਕੋਈ ਅਫ਼ਸੋਸ ਨਹੀਂ ਹੋਵੇਗਾ! ਉਹ ਮੇਰੇ ਅੱਗੇ ਉੱਚੀ-ਉੱਚੀ ਪੁਕਾਰ ਕਰਨਗੇ-ਪਰ ਮੈਂ ਉਨ੍ਹਾਂ ਦੀ ਪੁਕਾਰ ਸੁਣਨ ਤੋਂ ਇਨਕਾਰ ਕਰਾਂਗਾ!”
Jeremiah 13:14
ਮੈਂ ਯਹੂਦਾਹ ਦੇ ਲੋਕਾਂ ਨੂੰ ਇੱਕ ਦੂਜੇ ਵਿੱਚ ਵਜ੍ਜ ਕੇ ਡਿੱਗਣ ਲਾ ਦਿਆਂਗਾ। ਪਿਤਾ ਅਤੇ ਪੁੱਤਰ ਇੱਕ ਦੂਜੇ ਨਾਲ ਟਕਰਾ ਕੇ ਡਿਗ ਪੈਣਗੇ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ ‘ਮੈਨੂੰ ਉਨ੍ਹਾਂ ਉੱਤੇ ਕੋਈ ਤਰਸ ਜਾਂ ਅਫ਼ਸੋਸ ਨਹੀਂ ਹੋਵੇਗਾ। ਮੈਂ ਆਪਣੇ ਰਹਿਮ ਕਾਰਣ ਯਹੂਦਾਹ ਦੇ ਲੋਕਾਂ ਨੂੰ ਤਬਾਹ ਕਰਨ ਤੋਂ ਨਹੀਂ ਹਟਾਂਗਾ।’”
James 2:13
ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਆਂ ਕਰੇਗਾ। ਪਰ ਇੱਕ ਜਿਹੜਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸੱਕਦਾ ਹੈ ਜਦੋਂ ਉਸਦਾ ਨਿਆਂ ਕੀਤਾ ਜਾ ਰਿਹਾ ਹੋਵੇਗਾ।
Romans 11:22
ਤਾਂ ਵੇਖ ਪਰਮੇਸ਼ੁਰ ਕਿੰਨਾ ਦਿਆਲੂ ਹੈ, ਅਤੇ ਉਹ ਕਿੰਨਾ ਸਖਤ ਵੀ ਹੈ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ ਜੋ ਉਸ ਨੂੰ ਮੰਨਣੋ ਹਟ ਜਾਂਦੇ ਹਨ, ਪਰ ਪਰਮੇਸ਼ੁਰ ਤੇਰੇ ਲਈ ਦਿਆਲੂ ਹੋਵੇਗਾ ਜੇਕਰ ਤੂੰ ਉਸਦੀ ਮਿਹਰ ਵਿੱਚ ਸਥਿਰ ਰਹੇਂ। ਨਹੀਂ ਤਾਂ ਤੂੰ ਵੀ ਦਰੱਖਤ ਤੋਂ ਵੱਢ ਦਿੱਤਾ ਜਾਵੇਂਗਾ।
Romans 9:18
ਇਸ ਲਈ ਪਰਮੇਸ਼ੁਰ ਉਸ ਮਨੁੱਖ ਤੇ ਮਿਹਰ ਵਿਖਾਉਂਦਾ ਹੈ ਜਿਸਤੇ ਉਹ ਮਿਹਰ ਵਿਖਾਉਣੀ ਚਾਹੁੰਦਾ ਹੈ। ਅਤੇ ਉਹ ਉਨ੍ਹਾਂ ਲੋਕਾਂ ਨੂੰ ਕਠੋਰ ਬਨਾਉਂਦਾ ਹੈ ਜਿਨ੍ਹਾਂ ਨੂੰ ਉਹ ਕਠੋਰ ਬਨਾਉਣਾ ਚਾਹੁੰਦਾ ਹੈ।
John 8:41
ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਵਾਂਗ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”
Zechariah 1:12
ਤਦ ਯਹੋਵਾਹ ਦੇ ਦੂਤ ਨੇ ਆਖਿਆ, “ਯਹੋਵਾਹ! ਤੂੰ ਕਦੋਂ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਸ਼ਾਂਤੀ ਤੇ ਸੁੱਖ ਬਹਾਲ ਕਰੇਂਗਾ? ਸੱਤਰ ਸਾਲ ਹੋ ਗਏ ਹਨ ਤੈਨੂੰ ਇਨ੍ਹਾਂ ਸ਼ਹਿਰਾਂ ਤੇ ਆਪਣੀ ਕਰੋਪੀ ਵਿਖਾਉਂਦਿਆਂ।”
Ezekiel 9:10
ਅਤੇ ਮੈਂ ਕੋਈ ਰਹਿਮ ਨਹੀਂ ਦਰਸਾਵਾਂਗਾ। ਮੈਂ ਇਨ੍ਹਾਂ ਲੋਕਾਂ ਲਈ ਕੋਈ ਅਫ਼ਸੋਸ ਨਹੀਂ ਕਰਾਂਗਾ। ਉਨ੍ਹਾਂ ਨੇ ਇਸ ਨੂੰ ਖੁਦ ਸੱਦਾ ਦਿੱਤਾ-ਮੈਂ ਤਾਂ ਇਨ੍ਹਾਂ ਲੋਕਾਂ ਨੂੰ ਸਿਰਫ਼ ਉਹੀ ਸਜ਼ਾ ਦੇ ਰਿਹਾ ਹਾਂ ਜਿਸਦੇ ਉਹ ਅਧਿਕਾਰੀ ਹਨ!”
Jeremiah 16:5
ਇਸ ਲਈ ਯਹੋਵਾਹ ਆਖਦਾ ਹੈ: “ਯਿਰਮਿਯਾਹ, ਉਸ ਘਰ ਵਿੱਚ ਨਾ ਜਾਵੀਂ ਜਿੱਥੇ ਲੋਕ ਅੰਤਿਮ ਸੰਸਾਰ ਦਾ ਭੋਜਨ ਖਾ ਰਹੇ ਹੋਣ। ਓੱਥੇ ਮਰੇ ਹੋਏ ਲਈ ਰੋਣ ਨਾ ਜਾਵੀਂ ਅਤੇ ਨਾ ਸੋਗ ਕਰਨ ਜਾਵੀਂ। ਇਹ ਗੱਲਾਂ ਨਾ ਕਰੀਂ। ਕਿਉਂ? ਕਿਉਂ ਕਿ ਮੈਂ ਆਪਣੀਆਂ ਅਸੀਸਾਂ ਵਾਪਸ ਲੈ ਲਈਆਂ ਹਨ। ਮੈਂ ਯਹੂਦਾਹ ਦੇ ਇਨ੍ਹਾਂ ਲੋਕਾਂ ਉੱਪਰ ਮਿਹਰ ਨਹੀਂ ਕਰਾਂਗਾ। ਮੈਂ ਉਨ੍ਹਾਂ ਲਈ ਅਫ਼ਸੋਸ ਨਹੀਂ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Isaiah 57:3
“ਜਾਦੂਗਰਨੀਆਂ ਦੇ ਬਚਿਓ ਇੱਥੇ ਆਓ। ਤੁਹਾਡਾ ਪਿਤਾ ਵਿਭਚਾਰ ਦਾ ਪਾਪੀ ਹੈ ਤੇ ਤੁਹਾਡੀ ਮਾਂ ਆਪਣਾ ਸ਼ਰੀਰ ਕਾਮ ਲਈ ਵੇਚਦੀ ਹੈ। ਇੱਥੇ ਆਓ!
Isaiah 27:11
ਵੇਲਾਂ ਸੁੱਕ ਜਾਣਗੀਆਂ। ਸਾਰੀਆਂ ਟਾਹਣੀਆਂ ਟੁੱਟ ਜਾਣਗੀਆਂ ਔਰਤਾਂ ਇਨ੍ਹਾਂ ਟਾਹਣੀਆਂ ਨੂੰ ਬਾਲਣ ਲਈ ਵਰਤਣਗੀਆਂ।ਲੋਕ ਸਮਝਣ ਤੋਂ ਇਨਕਾਰ ਕਰਦੇ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਮਾਲਿਕ, ਉਨ੍ਹਾਂ ਨੂੰ ਹੌਸਲਾ ਨਹੀਂ ਦੇਵੇਗਾ। ਉਨ੍ਹਾਂ ਦਾ ਸਿਰਜਣਹਾਰ ਉਨ੍ਹਾਂ ਉੱਤੇ ਮਿਹਰਬਾਨ ਨਹੀਂ ਹੋਵੇਗਾ।
2 Kings 9:22
ਯੋਰਾਮ ਨੇ ਯੇਹੂ ਨੂੰ ਵੇਖਿਆ ਤਾਂ ਪੁੱਛਿਆ, “ਯੇਹੂ, ਕੀ ਤੂੰ ਸੁੱਖ-ਸ਼ਾਂਤੀ ਵਿੱਚ ਆਇਆ ਹੈਂ?” ਯੇਹੂ ਨੇ ਆਖਿਆ, “ਜਦੋਂ ਤੇਰੀ ਮਾਂ ਈਜ਼ਬਲ ਦੀਆਂ ਵੇਸ਼ਵਾਗਿਰੀ ਅਤੇ ਜਾਦੂਗਰੀਆਂ ਇੰਨੀਆਂ ਵਧੀਆਂ ਹੋਣ ਤਾਂ ਸ਼ਾਂਤੀ ਕੈਸੀ?”