Hosea 8:4 in Punjabi

Punjabi Punjabi Bible Hosea Hosea 8 Hosea 8:4

Hosea 8:4
ਇਸਰਾਏਲੀਆਂ ਨੇ ਆਪਣੇ ਪਾਤਸ਼ਾਹ ਬਣਾਏ, ਪਰ ਉਹ ਮੇਰੇ ਕੋਲ ਸਲਾਹ ਲਈ ਨਾ ਆਏ। ਉਨ੍ਹਾਂ ਆਪਣੇ ਆਗੂ ਚੁਣੇ ਪਰ ਜਿਨ੍ਹਾਂ ਮਨੁੱਖਾਂ ਨੂੰ ਮੈਂ ਜਾਣਦਾ ਸੀ, ਉਨ੍ਹਾਂ ਨੇ ਉਹ ਨਾ ਚੁਣੇ। ਉਨ੍ਹਾਂ ਨੇ ਚਾਂਦੀ ਅਤੇ ਸੋਨੇ ਦੀ ਵਰਤੋਂ ਆਪਣੇ ਬੁੱਤਾਂ ਨੂੰ ਬਨਾਉਣ ਲਈ ਕੀਤੀ। ਇਸ ਲਈ ਉਹ ਤਬਾਹ ਹੋ ਜਾਣਗੇ।

Hosea 8:3Hosea 8Hosea 8:5

Hosea 8:4 in Other Translations

King James Version (KJV)
They have set up kings, but not by me: they have made princes, and I knew it not: of their silver and their gold have they made them idols, that they may be cut off.

American Standard Version (ASV)
They have set up kings, but not by me; they have made princes, and I knew it not: of their silver and their gold have they made them idols, that they may be cut off.

Bible in Basic English (BBE)
They have put up kings, but not by me; they have made princes, but I had no knowledge of it; they have made images of silver and gold, so that they may be cut off.

Darby English Bible (DBY)
They have set up kings, but not by me; they have made princes, and I knew it not; of their silver and their gold have they made them idols, that they may be cut off.

World English Bible (WEB)
They have set up kings, but not by me. They have made princes, and I didn't approve. Of their silver and their gold they have made themselves idols, That they may be cut off.

Young's Literal Translation (YLT)
They have made kings, and not by Me, They have made princes, and I have not known, Their silver and their gold they have made to them idols, So that they are cut off.

They
הֵ֤םhēmhame
have
set
up
kings,
הִמְלִיכוּ֙himlîkûheem-lee-HOO
not
but
וְלֹ֣אwĕlōʾveh-LOH
by
מִמֶּ֔נִּיmimmennîmee-MEH-nee
princes,
made
have
they
me:
הֵשִׂ֖ירוּhēśîrûhay-SEE-roo
and
I
knew
וְלֹ֣אwĕlōʾveh-LOH
not:
it
יָדָ֑עְתִּיyādāʿĕttîya-DA-eh-tee
of
their
silver
כַּסְפָּ֣םkaspāmkahs-PAHM
and
their
gold
וּזְהָבָ֗םûzĕhābāmoo-zeh-ha-VAHM
made
they
have
עָשׂ֤וּʿāśûah-SOO
them
idols,
לָהֶם֙lāhemla-HEM
that
עֲצַבִּ֔יםʿăṣabbîmuh-tsa-BEEM
they
may
be
cut
off.
לְמַ֖עַןlĕmaʿanleh-MA-an
יִכָּרֵֽת׃yikkārētyee-ka-RATE

Cross Reference

Hosea 13:2
ਅਤੇ ਹੁਣ ਇਸਰਾਏਲੀ ਹੋਰ ਵੱਧੇਰੇ ਪਾਪ ਕਰ ਰਹੇ ਸਨ। ਉਨ੍ਹਾਂ ਆਪਣੇ ਲਈ ਬੁੱਤ ਬਣਾਏ ਸਿਰਜ ਲੇ। ਕਾਮੇ ਚਾਂਦੀ ਦੇ ਬੁੱਤ ਉਨ੍ਹਾਂ ਦੇਵਤਿਆਂ ਦੇ ਬਣਾਉਂਦੇ ਅਤੇ ਫ਼ਿਰ ਉਹ ਲੋਕ ਉਨ੍ਹਾਂ ਬੁੱਤਾਂ ਨਾਲ ਗੱਲਾਂ ਕਰਦੇ ਅਤੇ ਉਨ੍ਹਾਂ ਬੁੱਤਾਂ ਅੱਗੇ ਬਲੀਆਂ ਭੇਟ ਕੀਤੀਆਂ ਜਾਂਦੀਆਂ। ਉਹ ਉਨ੍ਹਾਂ ਸੋਨੇ ਦੇ ਵੱਛਿਆਂ ਨੂੰ ਚੁੰਮਦੇ।

Hosea 2:8
“ਉਹ (ਇਸਰਾਏਲ) ਨਹੀਂ ਜਾਣਦੀ ਕਿ ਮੈਂ (ਯਹੋਵਾਹ) ਹੀ ਉਸ ਨੂੰ ਅੰਨ-ਦਾਣੇ ਸ਼ਰਾਬ ਅਤੇ ਤੇਲ ਬਖਸ਼ੇ ਹਨ ਅਤੇ ਚਾਂਦੀ-ਸੋਨਾ ਵੀ ਵਾਫ਼ਰ ਦਿੰਦਾ ਰਿਹਾ ਹਾਂ ਪਰ ਇਨ੍ਹਾਂ ਇਸਰਾਏਲੀਆਂ ਨੇ ਉਸ ਚਾਂਦੀ ਅਤੇ ਸੋਨੇ ਦੀ ਬਆਲਾਂ ਦੀਆਂ ਮੂਰਤਾਂ ਬਨਾਉਣ ਲਈ ਕੁਵਰਤੋਂ ਕੀਤੀ।

2 Kings 15:10
ਤਦ ਯਾਬੇਸ਼ ਦੇ ਪੁੱਤਰ ਸ਼ੱਲੁਮ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਉਸ ਨੇ ਉਸ ਨੂੰ ਹੇਠਾਂ ਧੱਕ ਦਿੱਤਾ ਅਤੇ ਉਸ ਨੂੰ ਖੁਲੇਆਮ ਮਾਰਕੇ ਉਸਦੀ ਥਾਵੇਂ ਖੁਦ ਰਾਜ ਕਰਨ ਲੱਗ ਪਿਆ।

Galatians 4:9
ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁੱਚ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁੱਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਣਨਾ ਚਾਹੁੰਦੇ ਹੋ?

John 10:14
“ਮੈਂ ਚੰਗਾ ਆਜੜੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ।

Luke 13:27
ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿੱਥੋਂ ਆਏ ਹੋ? ਮੇਰੇ ਕੋਲੋਂ ਦੂਰ ਚੱਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’

Luke 13:25
ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸ ਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖੜ੍ਹੇ ਹੋਕੇ ਦਰਵਾਜਾ ਖੜਕਾਉਂਗੇ। ਤੁਸੀਂ ਆਖ ਸੱਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿੱਥੋਂ ਆਏ ਹੋ।’

Matthew 25:12
“ਪਰ ਲਾੜੇ ਨੇ ਜਵਾਬ ਦਿੱਤਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਕਿ ਤੁਸੀਂ ਕੌਣ ਹੋ।’

Hosea 13:9
ਕੋਈ ਵੀ ਇਸਰਾਏਲ ਨੂੰ ਪਰਮੇਸ਼ੁਰ ਦੇ ਕ੍ਰੋਧਤੋਂ ਨਾ ਬਚਾਵੇਗਾ “ਹੇ ਇਸਰਾਏਲ! ਮੈਂ ਤੇਰੀ ਮਦਦ ਕੀਤੀ ਪਰ ਤੂੰ ਮੇਰੇ ਵਿਰੁੱਧ ਹੋ ਗਿਆ। ਇਸ ਲਈ ਹੁਣ ਮੈਂ ਤੈਨੂੰ ਨਸ਼ਟ ਕਰ ਦਿਆਂਗਾ।

Ezekiel 18:31
ਉਨ੍ਹਾਂ ਸਾਰੀਆਂ ਭਿਆਨਕ ਚੀਜ਼ਾਂ ਤੋਂ ਖਹਿੜਾ ਛੁਡਾ ਲਵੋ ਜੋ ਤੁਸੀਂ ਕਰਦੇ ਰਹੇ ਹੋਂ। ਆਪਣੇ ਦਿਲ ਅਤੇ ਆਪਣੇ ਆਤਮੇ ਨੂੰ ਬਦਲ ਦਿਓ! ਇਸਰਾਏਲ ਦੇ ਲੋਕੋ, ਤੁਸੀਂ ਆਪਣੇ ਆਪ ਲਈ ਮੌਤ ਕਿਉਂ ਲਿਆਉਂਦੇ ਹੋਂ?

Jeremiah 44:7
ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਤੁਸੀਂ ਬੁੱਤਾਂ ਦੀ ਉਪਾਸਨਾ ਕਰਕੇ ਆਪਣੇ-ਆਪ ਨੂੰ ਕਿਉਂ ਦੁੱਖ ਪਹੁੰਚਾ ਰਹੇ ਹੋ? ਤੁਸੀਂ ਆਦਮੀਆਂ, ਔਰਤਾਂ ਬੱਚਿਆਂ ਅਤੇ ਨਿੱਕੇ ਨਿਆਣਿਆਂ ਨੂੰ ਯਹੂਦਾਹ ਦੇ ਪਰਿਵਾਰ ਕੋਲੋਂ ਕਿਉਂ ਵੱਖ ਕਰ ਰਹੇ ਹੋ। ਅਤੇ ਇਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਯਹੂਦਾਹ ਦੇ ਪਰਿਵਾਰ ਤੋਂ ਬਚੇ ਹੋਏ ਲੋਕਾਂ ਤੋਂ ਬਿਨਾ ਰੱਖ ਰਹੇ ਹੋ।

1 Kings 16:31
ਅਹਾਬ ਲਈ ਉਹੀ ਪਾਪ ਕਰਨੇ ਕਾਫ਼ੀ ਨਹੀਂ ਸਨ ਜਿਹੜੇ ਨਾਬਾਟ ਦੇ ਪੁੱਤਰ ਯਾਰਾਬੁਆਮ ਨੇ ਕੀਤੇ ਸਨ ਇਸ ਲਈ ਉਸ ਨੇ ਸਿਦੋਨ ਦੇ ਰਾਜੇ ਏਥਬਾਲ ਦੀ ਧੀ,ਈਜ਼ਬਲ ਨਾਲ ਵਿਆਹ ਕੀਤਾ, ਅਤੇ ਉਸ ਨੇ ਬਾਅਲ ਦੀ ਸੇਵਾ ਕੀਤੀ ਅਤੇ ਉਸ ਦੀ ਉਪਾਸਨਾ ਕੀਤੀ।

1 Kings 13:34
ਇਹ ਅਮਲ ਯਾਰਾਬੁਆਮ ਦੇ ਪਰਿਵਾਰ ਦਾ ਪਾਪ ਸੀ ਅਤੇ ਇਹ ਉਸ ਦੀ ਤਬਾਹੀ ਅਤੇ ਧਰਤੀ ਤੋਂ ਉਸ ਦੇ ਅਲੋਪ ਹੋਣ ਦਾ ਕਾਰਣ ਬਣਿਆ।

1 Kings 12:28
ਤਾਂ ਪਾਤਸ਼ਾਹ ਨੇ ਆਪਣੇ ਸਲਾਹਕਾਰਾਂ ਕੋਲੋਂ ਸਲਾਹ ਲਿੱਤੀ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਉਸ ਨੂੰ ਆਪਣੇ ਵਿੱਚਾਰ ਪ੍ਰਗਟ ਕੀਤੇ। ਤਾਂ ਪਾਤਸ਼ਾਹ ਨੇ ਸੋਨੇ ਦੇ ਦੋ ਵੱਛੇ ਬਣਾਏ। ਪਾਤਸ਼ਾਹ ਯਾਰਾਬੁਆਮ ਨੇ ਲੋਕਾਂ ਨੂੰ ਕਿਹਾ, “ਤੁਹਾਨੂੰ ਯਰੂਸ਼ਲਮ ਵਿੱਚ ਉਪਾਸਨਾ ਕਰਨ ਜਾਣ ਦੀ ਲੋੜ ਨਹੀਂ। ਵੇਖੋ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ!”

1 Kings 12:16
ਸਾਰੇ ਇਸਰਾਏਲ ਦੇ ਲੋਕਾਂ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਸੁਣਾਈ ਤੋਂ ਇਨਕਾਰ ਕੀਤਾ ਹੈ ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, “ਅਸੀਂ ਦਾਊਦ ਦੇ ਘਰਾਣੇ ਦਾ ਹਿੱਸਾ ਨਹੀਂ ਹਾਂ! ਸਾਡੀ ਯੱਸੀ ਦੇ ਪੁੱਤਰ ਨਾਲ ਕੋਈ ਵੰਡ ਨਹੀਂ! ਹੇ ਇਸਰਾਏਲੀਓ, ਆਪਣੇ ਤੰਬੂਆਂ ਵਿੱਚ ਵਾਪਸ ਚੱਲੇ ਜਾਓ। ਹੇ ਦਾਊਦ ਦੇ ਪਰਿਵਾਰ, ਆਪਣੇ ਖੁਦ ਦੇ ਘਰ ਦਾ ਖਿਆਲ ਰੱਖ!”