Hosea 9:11
ਇਸਰਾਏਲੀਆਂ ਦੇ ਉਲਾਦ ਨਹੀਂ ਹੋਵੇਗੀ “ਅਫ਼ਰਾਈਮ ਦਾ ਪ੍ਰਤਾਪ ਪੰਛੀ ਵਾਂਗ ਉੱਡ-ਪੁੱਡ ਜਾਵੇਗਾ। ਹੁਣ ਉੱਥੋਂ ਦੀਆਂ ਔਰਤਾਂ ਨੂੰ ਨਾ ਗਰਭ ਠਹਿਰੇਗਾ ਨਾ ਕੋਈ ਬੱਚਾ ਜਨਮ ਲਵੇਗਾ।
Hosea 9:11 in Other Translations
King James Version (KJV)
As for Ephraim, their glory shall fly away like a bird, from the birth, and from the womb, and from the conception.
American Standard Version (ASV)
As for Ephraim, their glory shall fly away like a bird: there shall be no birth, and none with child, and no conception.
Bible in Basic English (BBE)
As for Ephraim, their glory will go in flight like a bird: there will be no birth and no one with child and no giving of life.
Darby English Bible (DBY)
As for Ephraim, their glory shall fly away as a bird, -- no birth, no pregnancy, no conception!
World English Bible (WEB)
As for Ephraim, their glory will fly away like a bird. There will be no birth, none with child, and no conception.
Young's Literal Translation (YLT)
Ephraim `is' as a fowl, Fly away doth their honour, without birth, And without womb, and without conception.
| As for Ephraim, | אֶפְרַ֕יִם | ʾeprayim | ef-RA-yeem |
| their glory | כָּע֖וֹף | kāʿôp | ka-OFE |
| away fly shall | יִתְעוֹפֵ֣ף | yitʿôpēp | yeet-oh-FAFE |
| like a bird, | כְּבוֹדָ֑ם | kĕbôdām | keh-voh-DAHM |
| birth, the from | מִלֵּדָ֥ה | millēdâ | mee-lay-DA |
| and from the womb, | וּמִבֶּ֖טֶן | ûmibbeṭen | oo-mee-BEH-ten |
| and from the conception. | וּמֵהֵרָיֽוֹן׃ | ûmēhērāyôn | oo-may-hay-RAI-one |
Cross Reference
Hosea 10:5
ਸਾਮਰਿਯਾ ਦੇ ਲੋਕ ਬੈਤ-ਆਵਨ ਦੇ ਵੱਛਿਆਂ ਦੀ ਉਪਾਸਨਾ ਕਰਦੇ ਹਨ। ਉਹ ਲੋਕ ਰੋਣਗੇ ਅਤੇ ਸੋਗ ਕਰਨਗੇ। ਜਿਨ੍ਹਾਂ ਜਾਜਕਾਂ ਨੇ ਉਸ ਬੁੱਤ ਦੀ ਖੂਬਸੂਰਤੀ ਤੇ ਆਨੰਦ ਮਾਣਿਆ, ਉਹ ਵੀ ਸੋਗ ਮਨਾਉਣਗੇ, ਕਿਉਂ ਕਿ ਇਹ ਉਨ੍ਹਾਂ ਤੋਂ ਲੈ ਲਿਆ ਗਿਆ ਹੈ।
Hosea 9:14
ਹੇ ਯਹੋਵਾਹ, ਉਨ੍ਹਾਂ ਨੂੰ ਦੇ ਜੋ ਤੈਨੂੰ ਪਸੰਦ ਹੈ। ਉਨ੍ਹਾਂ ਨੂੰ ਕੁੱਖ ਦੇ ਜੋ ਜੁਆਕਾਂ ਨੂੰ ਗੁਆਵੇ ਅਤੇ ਸੁੱਕੀਆਂ ਛਾਤੀਆਂ ਦੇ।
Hosea 4:7
ਉਹ ਹਂਕਾਰੀ ਹੋਏ ਤੇ ਉਨ੍ਹਾਂ ਮੇਰੇ ਵਿਰੁੱਧ ਹੋਰ ਘਨੇ ਪਾਪ ਕੀਤੇ ਇਸ ਲਈ ਮੈਂ ਉਨ੍ਹਾਂ ਦੇ ਮਨਾਂ ਨੂੰ ਸ਼ਰਮਿੰਦਗੀ ਵਿੱਚ ਬਦਲਾਂਗਾ।
Deuteronomy 28:18
ਤੁਸੀਂ ਸਰਾਪੇ ਜਾਵੋਂਗੇ ਅਤੇ ਤੁਹਾਡੇ ਬਹੁਤ ਬੱਚੇ ਨਹੀਂ ਹੋਣਗੇ। ਤੁਹਾਡੀ ਧਰਤੀ ਨੂੰ ਸਰਾਪ ਮਿਲੇਗਾ ਅਤੇ ਤੁਹਾਨੂੰ ਚੰਗੀ ਫ਼ਸਲ ਪ੍ਰਾਪਤ ਨਹੀਂ ਹੋਵੇਗੀ। ਤੁਹਾਡੇ ਪਸ਼ੂਆਂ ਨੂੰ ਸਰਾਪ ਮਿਲੇਗਾ ਅਤੇ ਉਨ੍ਹਾਂ ਦੇ ਬਹੁਤ ਸਾਰੇ ਬੱਚੇ ਨਹੀਂ ਹੋਣਗੇ। ਤੁਹਾਡੇ ਸਾਰੇ ਵੱਛਿਆਂ ਅਤੇ ਲੇਲਿਆਂ ਨੂੰ ਸਰਾਪ ਮਿਲੇਗਾ।
Luke 23:29
ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਆਖਣਗੇ, ‘ਧੰਨ ਹਨ ਜੋ ਬਾਂਝ ਹਨ ਅਤੇ ਜਿਨ੍ਹਾਂ ਕੋਲ ਕੋਈ ਬੱਚਾ ਨਹੀਂ ਹੈ। ਧੰਨ ਹਨ ਉਹ ਜਿਨ੍ਹਾਂ ਕੋਲ ਦੁੱਧ ਪੀਂਦੇ ਬੱਚੇ ਨਹੀਂ ਹਨ।’
Amos 1:13
ਅਮੋਨੀਆਂ ਲਈ ਸਜ਼ਾ ਯਹੋਵਾਹ ਨੇ ਇਉਂ ਫ਼ੁਰਮਾਇਆ: “ਮੈਂ ਅਮੋਨ ਦੇ ਲੋਕਾਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਦੰਡ ਦਾ ਭਾਗੀ ਬਣਾਵਾਂਗਾ। ਕਿਉਂ ਕਿ ਉਨ੍ਹਾਂ ਨੇ ਗਿਲਆਦ ਵਿੱਚ ਗਰਭਵਤੀ ਔਰਤਾਂ ਨੂੰ ਵੱਢਿਆ। ਇਹ ਸਭ ਜ਼ੁਲਮ ਉਨ੍ਹਾਂ ਨੇ ਆਪਣੇ ਰਾਜ ਨੂੰ ਵਿਸ਼ਾਲ ਕਰਨ ਲਈ ਅਤੇ ਉਨ੍ਹਾਂ ਦੀ ਜ਼ਮੀਨ ਹਬਿਆਉਣ ਲਈ ਕੀਤਾ।
Ecclesiastes 6:3
ਜੇਕਰ ਕੋਈ ਵਿਅਕਤੀ ਬਹੁਤ ਚਿਰ ਜਿਉਂਦਾ, ਕੋਈ ਫ਼ਰਕ ਨਹੀਂ ਪੈਂਦਾ ਕਿ ਕਿੰਨਾ ਚਿਰ, ਅਤੇ ਉਸ ਦੇ 100 ਬੱਚੇ ਹੋ ਸੱਕਦੇ ਹਨ। ਪਰ ਜੇ ਉਹ ਚੰਗੀਆਂ ਚੀਜਾਂ ਨਾਲ ਸੰਤੁਸ਼ਟ ਨਹੀਂ ਅਤੇ ਉਸਦਾ ਅੰਤਿਮ-ਸਂਸੱਕਾਰ ਵੀ ਨਹੀਂ ਹੁੰਦਾ, ਮੈਂ ਆਖਦਾ ਹਾਂ, ਉਸ ਬੰਦੇ ਨਾਲੋਂ ਮਰਿਆ ਪੈਦਾ ਹੋਇਆ ਜੁਆਕ ਬਿਹਤਰ ਹੈ।
Psalm 58:8
ਉਨ੍ਹਾਂ ਨੂੰ ਪਿਘਲ ਜਾਣ ਦਿਉ ਜਿਵੇਂ ਕਿ ਉਹ ਘੋਗਿਆਂ ਵਾਂਗ ਤੁਰਦੇ ਹਨ। ਉਨ੍ਹਾਂ ਨੂੰ ਉਸ ਬੱਚੇ ਵਾਂਗ ਸੂਰਜ ਦੀ ਰੌਸ਼ਨੀ ਨਾ ਵੇਖਣ ਦਿਉ ਜਿਹੜਾ ਮੁਰਦਾ ਜੰਮਿਆ ਸੀ।
Job 18:18
ਲੋਕ ਉਸ ਨੂੰ ਰੌਸ਼ਨੀ ਤੋਂ ਬਾਹਰ ਹਨੇਰੇ ਵਿੱਚ ਧੱਕ ਦੇਣਗੇ। ਉਹ ਉਸ ਨੂੰ ਇਸ ਦੁਨੀਆਂ ਤੋਂ ਬਾਹਰ ਭਜਾ ਦੇਣਗੇ।
Job 18:5
“ਹਾਂ, ਬੁਰੇ ਆਦਮੀ ਦੀ ਰੋਸ਼ਨੀ ਗੁੱਲ ਹੋ ਜਾਵੇਗੀ। ਉਸ ਦੀ ਅੱਗ ਜਲਣੋ ਹਟ ਜਾਵੇਗੀ।
Deuteronomy 33:17
ਅਫ਼ਰਾਈਮ ਅਤੇ ਮਨੱਸ਼ਹ ਪਹਿਲੋਠੇ ਬਲਦ ਵਾਂਗ ਤੇਜਸਵੀ ਹਨ। ਉਹ ਹੋਰਨਾ ਲੋਕਾਂ ਉੱਤੇ ਹਮਲਾ ਕਰਨਗੇ ਅਤੇ ਉਨ੍ਹਾਂ ਨੂੰ ਧਰਤੀ ਦੇ ਅੰਤ ਤੀਕ ਧੱਕ ਦੇਣਗੇ! ਹਾਂ, ਮਨੱਸ਼ਹ ਕੋਲ ਹਜ਼ਾਰਾ ਲੋਕ ਹਨ, ਅਤੇ ਅਫ਼ਰਾਈਮ ਕੋਲ 10,000 ਹਨ।”
Deuteronomy 28:57
ਉਹ ਆਪਣੇ ਪੈਦਾ ਕੀਤੇ ਹੋਏ ਜੁਆਕ ਨੂੰ ਅਤੇ ਜੁਆਕ ਨਾਲ ਨਿਕਲੇ ਹੋਏ ਸਾਰੇ ਪਦਾਰਥ ਨੂੰ ਉਨ੍ਹਾਂ ਨਾਲ ਸਾਂਝਾ ਨਹੀਂ ਕਰੇਗੀ। ਇਹ ਸਾਰੀਆਂ ਮੰਦੀਆਂ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਦੁਸ਼ਮਣ ਤੁਹਾਡੇ ਸ਼ਹਿਰਾਂ ਨੂੰ ਘੇਰਾ ਪਾਉਣ ਆ ਜਾਵੇਗਾ ਅਤੇ ਤੁਹਾਨੂੰ ਦੁੱਖ ਦੇਵੇਗਾ।
Genesis 49:22
ਯੂਸੁਫ਼ “ਯੂਸੁਫ਼ ਬਹੁਤ ਸਫ਼ਲ ਹੈ। ਯੂਸੁਫ਼ ਫ਼ਲ ਨਾਲ ਲੱਦੀ ਅੰਗੂਰੀ ਵੇਲ, ਚਸ਼ਮੇ ਲਾਗੇ ਉੱਗ ਰਹੀ ਵੇਲ ਵਾਂਗ, ਅਤੇ ਕੰਧ ਉੱਤੇ ਉੱਗ ਰਹੀ ਵੇਲ ਵਾਂਗ ਹੈ।
Genesis 48:16
ਉਹ ਦੂਤ ਸੀ, ਜਿਸਨੇ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ ਸੀ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਨ੍ਹਾਂ ਮੁੰਡਿਆਂ ਨੂੰ ਅਸੀਸ ਦੇਵੇ। ਹੁਣ ਇਨ੍ਹਾਂ ਮੁੰਡਿਆਂ ਨੂੰ ਮੇਰਾ ਅਤੇ ਸਾਡੇ ਪੁਰਖਿਆਂ ਅਬਰਾਹਾਮ ਅਤੇ ਇਸਹਾਕ ਦਾ ਨਾਮ ਮਿਲੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਵੱਧ ਫ਼ੁੱਲ ਕੇ ਧਰਤੀ ਦੇ ਮਹਾਨ ਪਰਿਵਾਰ ਅਤੇ ਕੌਮਾਂ ਬਨਣ।”
Genesis 41:52
ਯੂਸੁਫ਼ ਨੇ ਦੂਸਰੇ ਪੁੱਤਰ ਦਾ ਨਾਮ ਇਫ਼ਰਾਈਮ ਰੱਖਿਆ। ਯੂਸੁਫ਼ ਨੇ ਉਸ ਨੂੰ ਇਹ ਨਾਮ ਇਸ ਲਈ ਦਿੱਤਾ ਕਿਉਂਕਿ ਯੂਸੁਫ਼ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਉਸ ਧਰਤੀ ਉੱਤੇ ਸਫ਼ਲਤਾ ਦਿੱਤੀ ਜਿੱਥੇ ਮੈਂ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਸੀ।”