Cross Reference
ਹੋ ਸੀਅ 5:1
ਆਗੂ ਇਸਰਾਏਲ ਅਤੇ ਯਹੂਦਾਹ ਤੋਂ ਪਾਪ ਕਰਵਾਉਂਦੇ ਹਨ “ਹੇ ਜਾਜਕੋ, ਇਸਰਾਏਲ ਦੇ ਲੋਕੋ ਅਤੇ ਪਾਤਸ਼ਾਹ ਦੇ ਘਰਾਣੇ ਦੇ ਲੋਕੋ! ਮੇਰੀ ਗੱਲ ਧਿਆਨ ਨਾਲ ਸੁਣੋ! ਤੁਸੀਂ ਦੋਸ਼ੀ ਠਹਿਰਾਏ ਗਏ ਹੋ। “ਤੁਸੀਂ ਮਿਸਪਾਹ ਵਿਖੇ ਇੱਕ ਫ਼ਂਦੇ ਵਾਂਗ ਸੀ ਅਤੇ ਤਾਬੋਰ ਵਿਖੇ ਧਰਤੀ ਤੇ ਵਿਛੇ ਹੋਏ ਜਾਲ ਵਾਂਗ ਸੀ।
ਹਿਜ਼ ਕੀ ਐਲ 3:17
“ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦਾ ਇੱਕ ਪਹਿਰੇਦਾਰ ਬਣਾ ਰਿਹਾ ਹਾਂ। ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਨ੍ਹਾਂ ਨਾਲ ਵਾਪਰਨਗੀਆਂ। ਅਤੇ ਤੈਨੂੰ ਉਨ੍ਹਾਂ ਗੱਲਾਂ ਬਾਰੇ ਇਸਰਾਏਲ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ।
ਯਸਈਆਹ 62:6
ਹੇ ਯਰੂਸ਼ਲਮ, ਮੈਂ ਪਹਿਰੇਦਾਰ (ਨਬੀ) ਤੇਰੀ ਕੰਧ ਉੱਤੇ ਬਿਠਾਉਂਦਾ ਹਾਂ। ਉਹ ਪਹਿਰੇਦਾਰ ਚੁੱਪ ਨਹੀਂ ਹੋਣਗੇ। ਉਹ ਦਿਨ ਰਾਤ ਪ੍ਰਾਰਥਨਾ ਕਰਦੇ ਰਹਿਣਗੇ। ਰਾਖਿਓ, ਤੁਹਾਨੂੰ ਯਹੋਵਾਹ ਅੱਗੇ ਪ੍ਰਾਰਥਨਾ ਕਰਦੇ ਰਹਿਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਕਿ ਉਸ ਨੂੰ ਉਸ ਦਾ ਇਕਰਾਰ ਚੇਤੇ ਕਰਾਉ। ਪ੍ਰਾਰਥਨਾ ਕਰਨੋ ਨਾ ਹਟੋ।
੨ ਸਲਾਤੀਨ 6:17
ਤਦ ਅਲੀਸ਼ਾ ਨੇ ਪ੍ਰਾਰਥਨਾ ਕੀਤੀ ਅਤੇ ਆਖਿਆ, “ਹੇ ਯਹੋਵਾਹ! ਮੈਂ ਬੇਨਤੀ ਕਰਦਾ ਹਾਂ ਕਿ ਤੂੰ ਮੇਰੇ ਸੇਵਕ ਦੀਆਂ ਅੱਖਾਂ ਖੋਲ੍ਹ ਤਾਂ ਜੋ ਉਹ ਵੇਖ ਸੱਕੇ।” ਯਹੋਵਾਹ ਨੇ ਉਸ ਨੌਜੁਆਨ ਦੀਆਂ ਅੱਖਾਂ ਖੋਲ੍ਹੀਆਂ ਤਾਂ ਸੇਵਕ ਨੇ ਵੇਖਿਆ ਕਿ ਅਲੀਸ਼ਾ ਦੇ ਇਰਦ ਗਿਰਦ ਤਾਂ ਪਹਾੜ ਅੱਗ ਦੇ ਘੋੜਿਆ ਤੇ ਰਥਾਂ ਨਾਲ ਭਰਿਆ ਹੋਇਆ ਹੈ।
ਯਰਮਿਆਹ 31:6
ਉਹ ਅਜਿਹਾ ਸਮਾਂ ਹੋਵੇਗਾ ਜਦੋਂ ਚੌਕੀਦਾਰ ਕੂਕ ਕੇ ਇਹ ਸੰਦੇਸ਼ ਸੁਣਾਵੇਗਾ: ਆਓ, ਅਸੀਂ ਸੀਯੋਨ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਚੱਲੀਏ! ਅਫ਼ਰਾਈਮ ਦੇ ਪਹਾੜੀ ਦੇਸ਼ ਅੰਦਰ ਵੀ ਚੌਕੀਦਾਰ ਉਹ ਸੰਦੇਸ਼ ਕੂਕ ਸੁਣਾਵੇਗਾ।”
ਨੂਹ 2:14
ਤੇਰੇ ਨਬੀਆਂ ਨੇ ਤੇਰੇ ਲਈ ਦਰਸ਼ਨ ਵੇਖੇ। ਪਰ ਇਹ ਤੇਰੇ ਲਈ ਬੇਕਾਰ ਝੂਠ ਸਨ। ਉਨ੍ਹਾਂ ਨੇ ਤੇਰੇ ਪਾਪਾਂ ਦੇ ਵਿਰੁੱਧ ਪ੍ਰਚਾਰ ਨਹੀਂ ਕੀਤਾ। ਉਨ੍ਹਾਂ ਨੇ ਮਾਹੌਲ ਨੂੰ ਸੁਧਰਨ ਦੀ ਕੋਸ਼ਿਸ਼ ਨਹੀ ਕੀਤੀ। ਉਨ੍ਹਾਂ ਨੇ ਤੇਰੇ ਲਈ ਸੰਦੇਸਾਂ ਦਾ ਪ੍ਰਚਾਰ ਕੀਤਾ। ਪਰ ਇਹ ਝੂਠੇ, ਅਤੇ ਗੁਮਰਾਹ ਕਰਨ ਵਾਲੇ ਸੰਦੇਸ਼ ਸਨ।
ਨੂਹ 4:13
ਇਹ ਇਸ ਲਈ ਵਾਪਰਿਆ ਕਿਉਂ ਕਿ ਯਰੂਸ਼ਲਮ ਦੇ ਨਬੀਆਂ ਨੇ ਪਾਪ ਕੀਤਾ। ਇਹ ਇਸ ਲਈ ਵਾਪਰਿਆ ਕਿਉਂ ਕਿ ਯਰੂਸ਼ਲਮ ਦੇ ਜ਼ਾਜਕਾਂ ਨੇ ਦੁਸ਼ਟ ਗੱਲਾਂ ਕੀਤੀਆਂ। ਉਹ ਲੋਕ ਯਰੂਸ਼ਲਮ ਅੰਦਰ ਧਰਮੀ ਲੋਕਾਂ ਦਾ ਖੂਨ ਵਗਾ ਰਹੇ ਸਨ।
ਹਿਜ਼ ਕੀ ਐਲ 33:7
“ਹੁਣ, ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵਾਸਤੇ ਚੌਕੀਦਾਰ ਵਜੋਂ ਚੁਣ ਰਿਹਾ ਹਾਂ। ਜੇ ਤੂੰ ਮੇਰੇ ਮੂੰਹੋਁ ਸੰਦੇਸ਼ ਸੁਣੇ ਤਾਂ ਤੈਨੂੰ ਲੋਕਾਂ ਨੂੰ ਮੇਰੇ ਲਈ ਅਵੱਸ਼ ਚੇਤਾਵਨੀ ਦੇਣੀ ਚਾਹੀਦੀ ਹੈ।
ਮੀਕਾਹ 7:4
ਉਨ੍ਹਾਂ ਵਿੱਚੋਂ ਵੱਧੀਆ ਮਨੁੱਖ ਵੀ ਬੋਹਰ ਵਰਗੇ ਹਨ। ਸਗੋਂ ਜਿੰਨੇ ਵੱਧੀਆ ਓਨੇ ਖੋਟੇ ਹਨ, ਉਹ ਜੰਗਲੀ ਕੰਡਿਆਂ ਤੋਂ ਵੀ ਨਖਿੱਧ ਹਨ। ਸਜ਼ਾ ਦਾ ਦਿਨ ਆ ਰਿਹਾ ਹੈ ਤੇਰੇ ਨਬੀਆਂ ਦਾ ਕਹਿਣਾ ਹੈ ਕਿ ਉਹ ਦਿਨ ਆਵੇਗਾ। ਤੇਰੇ ਰਾਖਿਆਂ ਦਾ ਦਿਨ, ਤੇਰੇ ਦਰਬਾਨਾਂ ਦਾ ਦਿਨ ਆ ਗਿਆ ਹੈ। ਹੁਣ ਤੁਹਾਨੂੰ ਸਜ਼ਾ ਦਿੱਤੀ ਜਾਵੇਗੀ ਅਤੇ ਤੁਸੀਂ ਘਬਰਾ ਜਾਵੋਂਗੇ।
ਯੂਹੰਨਾ 15:24
ਉਨ੍ਹਾਂ ਵਿੱਚਕਾਰ, ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਵੀ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੈਨੂੰ, ਇੱਥੋਂ ਤੱਕ ਕਿ ਮੇਰੇ ਪਿਤਾ ਨੂੰ ਵੀ, ਨਫ਼ਰਤ ਕਰਦੇ ਹਨ।
ਇਬਰਾਨੀਆਂ 13:17
ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
੧ ਸਲਾਤੀਨ 22:22
ਯਹੋਵਾਹ ਨੇ ਫ਼ੁਰਮਾਇਆ, ‘ਭਲਾ, ਤੂੰ ਅਹਾਬ ਨੂੰ ਕਿਵੇਂ ਭਰਮਾਏਂਗਾ?’ ਦੂਤ ਨੇ ਆਖਿਆ, ‘ਮੈਂ ਜਾਵਾਂਗਾ ਅਤੇ ਉਸ ਦੇ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠ ਬੋਲਦਾ ਆਤਮਾ ਹੋਵਾਂਗਾ।’ ਤਾਂ ਯਹੋਵਾਹ ਨੇ ਫ਼ੁਰਮਾਇਆ, ‘ਚੰਗੀ ਗੱਲ ਹੈ, ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਭਰਮਾ, ਤੂੰ ਉਸ ਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ।’”
੧ ਸਲਾਤੀਨ 22:28
ਮੀਕਾਯਾਹ ਉੱਚੀ ਆਵਾਜ਼ ’ਚ ਬੋਲਿਆ, “ਹੇ ਲੋਕੋ! ਤੁਸੀਂ ਸਾਰੇ ਜੋ ਮੈਂ ਆਖ ਰਿਹਾ ਹਾਂ ਸੁਣ ਲਵੋ! ਅਹਾਬ ਪਾਤਸ਼ਾਹ! ਜੇਕਰ ਤੂੰ ਉਸ ਜੰਗ ਵਿੱਚੋਂ ਜਿਉਂਦਾ ਮੁੜ ਆਇਆ ਤਾਂ ਸਮਝੀ ਯਹੋਵਾਹ ਦੀ ਆਤਮਾ ਮੇਰੇ ਮੂੰਹੋ ਨਹੀਂ ਸੀ ਬੋਲੀ ਤੇ ਮੈਂ ਝੂਠ ਆਖਿਆ ਸੀ।”
੨ ਸਲਾਤੀਨ 2:14
ਜਦ ਅਲੀਸ਼ਾ ਨੇ ਪਾਣੀ ਨੂੰ ਮਾਰਿਆ ਤਾਂ ਪਾਣੀ ਖੱਬੇ-ਸੱਜੇ ਦੋ ਹਿੱਸਿਆ ਵਿੱਚ ਵੰਡਿਆਂ ਗਿਆ ਅਤੇ ਅਲੀਸ਼ਾ ਦਰਿਆ ਪਾਰ ਕਰ ਗਿਆ।
੨ ਸਲਾਤੀਨ 2:21
ਤਾਂ ਅਲੀਸ਼ਾ ਉਸ ਥਾਵੇਂ ਗਿਆ ਜਿੱਥੇ ਕਿ ਪਾਣੀ ਧਰਤੀ ਵਿੱਚੋਂ ਨਿਕਲਦਾ ਸੀ। ਉਸ ਥਾਵੇਂ, ਅਲੀਸ਼ਾ ਨੇ ਭਾਂਡੇ ਵਿੱਚੋਂ ਲੂਣ ਡੋਲ੍ਹਿਆ ਅਤੇ ਆਖਿਆ, “ਯਹੋਵਾਹ ਨੇ ਆਖਿਆ ਹੈ, ‘ਮੈਂ ਇਸ ਪਾਣੀ ਨੂੰ ਸਾਫ਼ ਕਰ ਰਿਹਾ ਹਾਂ ਹੁਣ ਤੋਂ ਇਸ ਪਾਣੀ ਨੂੰ ਪੀਕੇ ਕੋਈ ਨਹੀਂ ਮਰੇਗਾ ਅਤੇ ਨਾ ਹੀ ਧਰਤੀ ਤੇ ਫ਼ਸਲ ਹੋਣ ਵਿੱਚ ਕੋਈ ਰੁਕਾਵਟ ਪਾਵੇਗਾ।’”
੨ ਸਲਾਤੀਨ 3:15
ਹੁਣ ਕਿਸੇ ਅਜਿਹੇ ਵਿਅਕਤੀ ਨੂੰ ਮੇਰੇ ਕੋਲ ਲਿਆਓ ਜੋ ਰਬਾਬ ਵਜਾ ਸੱਕਦਾ ਹੋਵੇ।” ਜਦੋਂ ਵਿਅਕਤੀ ਨੇ ਰਬਾਬ ਵਜਾਇਆ ਯਹੋਵਾਹ ਦੀ ਸ਼ਕਤੀ ਅਲੀਸ਼ਾ ਦੇ ਉੱਪਰ ਆਈ।
੨ ਸਲਾਤੀਨ 4:1
ਇੱਕ ਨਬੀ ਦੀ ਵਿਧਵਾ ਵੱਲੋਂ ਅਲੀਸ਼ਾ ਤੋਂ ਮਦਦ ਮੰਗਣਾ ਨਬੀਆਂ ਦੇ ਟੋਲੇ ਵਿੱਚ ਇੱਕ ਨਬੀ ਦੀ ਬੀਵੀ ਸੀ ਜਿਸਦੇ ਪਤੀ ਦੀ ਮੌਤ ਹੋ ਗਈ। ਉਸਦੀ ਪਤਨੀ ਅਲੀਸ਼ਾ ਅੱਗੇ ਜਾਕੇ ਪਿੱਟੀ, “ਮੇਰਾ ਪਤੀ ਤੇਰੇ ਸੇਵਕਾਂ ਵਰਗਾ ਸੀ। ਹੁਣ ਉਸਦੀ ਮੌਤ ਹੋ ਗਈ ਹੈ। ਤੈਨੂੰ ਪਤਾ ਹੈ ਕਿ ਉਹ ਯਹੋਵਾਹ ਦਾ ਭੈ ਮੰਨਦਾ ਹੈ। ਉਸ ਨੇ ਇੱਕ ਆਦਮੀ ਤੋਂ ਉਧਾਰ ਲਿਆ ਸੀ ਤੇ ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਨਾਉਣ ਲਈ ਲੈਣ ਆ ਰਿਹਾ ਹੈ।”
੨ ਸਲਾਤੀਨ 4:33
ਅਲੀਸ਼ਾ ਕਮਰੇ ਅੰਦਰ ਗਿਆ ਅਤੇ ਅੰਦਰੋਂ ਉਸ ਨੇ ਦਰਵਾਜ਼ਾ ਬੰਦ ਕਰ ਲਿਆ। ਹੁਣ ਉਹ ਬਾਲਕ ਤੇ ਅਲੀਸ਼ਾ ਕਮਰੇ ਵਿੱਚ ਇੱਕਲੇ ਸਨ ਤਦ ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।
੨ ਸਲਾਤੀਨ 4:41
ਪਰ ਅਲੀਸ਼ਾ ਨੇ ਕਿਹਾ, “ਕੁਝ ਆਟਾ ਲਿਆਓ।” ਤਾਂ ਉਨ੍ਹਾਂ ਨੇ ਕੁਝ ਆਟਾ ਲਿਆਕੇ ਉਸ ਨੂੰ ਦਿੱਤਾ। ਤਾਂ ਉਸ ਨੇ ਉਹ ਆਟਾ ਉਸ ਸ਼ੋਰਬੇ ਦੀ ਦੇਗ ਵਿੱਚ ਸੁੱਟ ਦਿੱਤਾ। ਤਦ ਅਲੀਸ਼ਾ ਨੇ ਆਖਿਆ, “ਹੁਣ ਤੁਸੀਂ ਲੋਕਾਂ ਨੂੰ ਇਹ ਦੇਗ ਮੁੜ ਤੋਂ ਪਰੋਸੋ। ਤਾਂ ਜੋ ਉਹ ਆਪਣਾ ਪੇਟ ਭਰ ਸੱਕਣ।” ਅਤੇ ਹੁਣ ਉਸ ਸ਼ੋਰਬੇ ਵਿੱਚ ਕੋਈ ਕਸਰ ਨਾ ਰਹੀ।
੨ ਸਲਾਤੀਨ 4:43
ਪਰ ਉਸ ਦੇ ਸੇਵਕ ਨੇ ਆਖਿਆ, “ਭਲਾ ਮੈਂ 100 ਆਦਮੀਆਂ ਦੇ ਅੱਗੇ ਇਹ ਕਿਵੇਂ ਪਰੋਸ ਸੱਕਦਾ ਹਾਂ!” ਪਰ ਅਲੀਸ਼ਾ ਨੇ ਕਿਹਾ, “ਤੂੰ ਲੋਕਾਂ ਨੂੰ ਇਹ ਦੇ ਤਾਂ ਜੋ ਉਹ ਖਾਣ। ਯਹੋਵਾਹ ਫ਼ਰਮਾਉਂਦਾ ਹੈ ਕਿ ਜਦੋਂ ਉਹ ਖਾਣਗੇ ਤਾਂ ਬਾਕੀ ਹੀ ਛੱਡਣਗੇ ਰੋਟੀਆਂ ਥੁੜਣਗੀਆਂ ਨਹੀਂ।”
੨ ਸਲਾਤੀਨ 5:14
ਤਦ ਨਅਮਾਨ ਨੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਦੇ ਕਹੇ ਅਨੁਸਾਰ ਉਵੇਂ ਹੀ ਕੀਤਾ। ਉਸ ਨੇ ਯਰਦਨ ਨਦੀ ਵਿੱਚ ਸੱਤ ਵਾਰੀ ਚੁੱਬੀ ਮਾਰੀ ਤਾਂ ਉਸ ਦਾ ਕੋੜ੍ਹ ਠੀਕ ਹੋ ਗਿਆ ਤੇ ਉਹ ਸ਼ੁੱਧ ਹੋ ਗਿਆ। ਉਸਦੀ ਚਮੜੀ ਬੱਚਿਆਂ ਦੀ ਚਮੜੀ ਵਰਗੀ ਨਰਮ ਤੇ ਨਰੋਈ ਹੋ ਗਈ।
੨ ਸਲਾਤੀਨ 5:27
ਹੁਣ ਇਸੇ ਕਾਰਣ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਹਮੇਸ਼ਾ ਤੀਕ ਲੱਗਾ ਰਹੇਗਾ।” ਜਦੋਂ ਗੇਹਾਜੀ ਅਲੀਸ਼ਾ ਕੋਲੋਂ ਬਾਹਰ ਗਿਆ, ਉਸ ਨੂੰ ਕੋੜ੍ਹ ਹੋ ਗਿਆ ਅਤੇ ਉਸਦੀ ਚਮੜੀ ਬਰਫ਼ ਜਿੰਨੀ ਸਫ਼ੇਦ ਸੀ।
੨ ਸਲਾਤੀਨ 7:2
ਤਦ ਉਹ ਅਫ਼ਸਰ ਜਿਹੜਾ ਪਾਤਸ਼ਾਹ ਦਾ ਬੜਾ ਕਰੀਬ ਦਾ ਸੀ ਨੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੂੰ ਕਿਹਾ, “ਜੇਕਰ ਯਹੋਵਾਹ ਅਕਾਸ਼ ਵਿੱਚ ਤਾਕੀਆਂ ਵੀ ਲਗਾ ਦੇਵੇ ਤਾਂ ਵੀ ਇਹ ਗੱਲ ਸੰਭਵ ਨਹੀਂ ਹੋ ਸੱਕਦੀ।” ਅਲੀਸ਼ਾ ਨੇ ਕਿਹਾ, “ਤੂੰ ਇਹ ਘਟਨਾ ਆਪਣੀਆਂ ਅੱਖਾਂ ਸਾਹਮਣੇ ਵੇਖਣ ਵਾਲਾ ਹੈਂ, ਪਰ ਤੂੰ ਉਸ ਵਿੱਚੋਂ ਕੁਝ ਖਾ ਨਾ ਸੱਕੇਂਗਾ।”
੨ ਸਲਾਤੀਨ 7:19
ਪਰ ਅਫ਼ਸਰ ਨੇ ਅਲੀਸ਼ਾ ਨੂੰ ਇਹ ਆਖਿਆ ਸੀ ਕਿ “ਜੇਕਰ ਯਹੋਵਾਹ ਅਕਾਸ਼ ਵਿੱਚ ਵੀ ਤਾਕੀਆਂ ਲਗਾ ਦੇਵੇ ਤਾਂ ਵੀ ਅਜਿਹਾ ਨਹੀਂ ਹੋ ਸੱਕਦਾ।” ਤਾਂ ਅਲੀਸ਼ਾ ਨੇ ਉਸ ਨੂੰ ਆਖਿਆ ਸੀ, “ਤੂੰ ਆਪਣੀਆਂ ਅੱਖਾਂ ਸਾਹਮਣੇ ਇਹ ਨਜ਼ਾਰਾ ਵੇਖੇਂਗਾ ਪਰ ਤੂੰ ਉਸ ਅੰਨ ਵਿੱਚੋਂ ਕੁਝ ਖਾ ਨਹੀਂ ਸੱਕੇਂਗਾ।”
੨ ਸਲਾਤੀਨ 13:21
ਜਦੋਂ ਉਹ ਇਸਰਾਏਲੀ ਇੱਕ ਲਾਸ਼ ਨੂੰ ਦਫ਼ਨਾਅ ਰਹੇ ਸਨ ਤਾਂ ਉਨ੍ਹਾਂ ਨੇ ਇੱਕ ਜੱਥਾ ਵੇਖਿਆ ਸੋ ਉਨ੍ਹਾਂ ਨੇ ਜਲਦੀ ’ਚ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦੋਂ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾਕੇ ਛੋਹਿਆ ਤਾਂ ਉਹ ਜਿਉਂ ਪਿਆ ਅਤੇ ਆਪਣੇ ਪੈਰਾਂ ਉੱਪਰ ਖੜ ਗਿਆ।
ਗ਼ਜ਼ਲ ਅਲਗ਼ਜ਼ਲਾਤ 3:3
ਪਹਿਰੇਦਾਰਾਂ ਨੇ ਜਿਹੜੇ ਨਗਰ ਦੇ ਦੁਆਲੇ ਜਾਂਦੇ ਨੇ ਉਨ੍ਹਾਂ ਮੈਨੂੰ ਲੱਭ ਲਿਆ। ਪੁੱਛਿਆ ਮੈਂ ਉਨ੍ਹਾਂ ਕੋਲੋਂ “ਕੀ ਦੇਖਿਆ ਹੈ ਤੁਸੀਂ ਮੇਰੇ ਪ੍ਰੀਤਮ ਨੂੰ?”
ਯਰਮਿਆਹ 6:14
ਉਹ ਮੇਰੇ ਲੋਕਾਂ ਦੇ ਗੰਭੀਰ ਜ਼ਖਮਾਂ ਦਾ ਇੰਝ ਇਲਾਜ ਕਰਦੇ ਹਨ ਜਿਵੇਂ ਕਿ ਉਹ ਹਲਕੀਆਂ ਜਿਹੀਆਂ ਝਰੀਟਾਂ ਹੋਣ। ਆਖਦੇ ਨੇ ਉਹ, ‘ਇਹ ਸਭ ਠੀਕ ਹੈ, ਹਰ ਚੀਜ਼ ਵੱਧੀਆ ਹੈ!’ ਪਰ ਠੀਕ ਨਹੀਂ ਹੈ ਸਭ ਕੁਝ!
ਯਰਮਿਆਹ 6:17
ਮੈਂ ਤੁਹਾਡੀ ਨਿਗਰਾਨੀ ਕਰਨ ਲਈ, ਪਹਿਰੇਦਾਰਾਂ ਨੂੰ ਚੁਣਿਆ ਸੀ। ਮੈਂ ਉਨ੍ਹਾਂ ਨੂੰ ਆਖਿਆ ਸੀ, ‘ਜੰਗੀ ਤੁਰ੍ਹੀਆਂ ਦੀਆਂ ਅਵਾਜ਼ਾਂ ਨੂੰ ਧਿਆਨ ਨਾਲ ਸੁਣਦੇ ਰਹਿਣਾ।’ ਪਰ ਉਨ੍ਹਾਂ ਨੇ ਆਖਿਆ, ‘ਅਸੀਂ ਨਹੀਂ ਸੁਣਾਂਗੇ!’
ਯਰਮਿਆਹ 14:13
ਪਰ ਮੈਂ ਯਹੋਵਾਹ ਨੂੰ ਆਖਿਆ, “ਯਹੋਵਾਹ, ਮੇਰੇ ਪ੍ਰਭੂ, ਨਬੀ ਤਾਂ ਲੋਕਾਂ ਨੂੰ ਬਿਲਕੁਲ ਵੱਖਰੀਆਂ ਗੱਲਾਂ ਦੱਸ ਰਹੇ ਸਨ। ਉਨ੍ਹਾਂ ਨੇ ਯਹੂਦਾਹ ਦੇ ਲੋਕਾਂ ਨੂੰ ਦੱਸਿਆ, ‘ਤੁਸੀਂ ਲੋਕੀ ਕਿਸੇ ਦੁਸ਼ਮਣ ਦੀ ਤਲਵਾਰ ਦਾ ਵਾਰ ਨਹੀਂ ਸਹੋਁਗੇ। ਤੁਸੀਂ ਕਦੇ ਵੀ ਭੁੱਖੇ ਨਹੀਂ ਮਰੋਗੇ। ਯਹੋਵਾਹ ਤੁਹਾਨੂੰ ਇਸ ਧਰਤੀ ਉੱਤੇ ਸ਼ਾਂਤੀ ਦੇਵੇਗਾ।’”
੧ ਸਲਾਤੀਨ 22:6
ਤਾਂ ਅਹਾਬ ਨੇ ਨਬੀਆਂ ਦੀ ਇੱਕ ਬੈਠਕ ਬੁਲਾਈ। ਉਸ ਵਕਤ ਉੱਥੇ ਕੋਈ 400 ਦੇ ਕਰੀਬ ਨਬੀ ਸਨ। ਅਹਾਬ ਨੇ ਨਬੀਆਂ ਨੂੰ ਪੁੱਛਿਆ, “ਕੀ ਮੈਨੂੰ ਰਾਮੋਥ ਵਿੱਚ ਅਰਾਮ ਦੀ ਸੈਨਾ ਦੇ ਖਿਲਾਫ਼ ਜੰਗ ਕਰਨੀ ਚਾਹੀਦੀ ਹੈ? ਜਾਂ ਮੈਂ ਕਿਸੇ ਹੋਰ ਵੇਲੇ ਲਈ ਉਡੀਕ ਕਰਾਂ?” ਨਬੀਆਂ ਨੇ ਕਿਹਾ, “ਤੈਨੂੰ ਹੁਣੇ ਹੀ ਜਾਕੇ ਯੁੱਧ ਕਰਨਾ ਚਾਹੀਦਾ ਹੈ ਤੇ ਯਹੋਵਾਹ ਤੈਨੂੰ ਜਿੱਤ ਬਖਸ਼ੇਗਾ।”
੧ ਸਲਾਤੀਨ 22:11
ਨਬੀਆਂ ਵਿੱਚੋਂ ਇੱਕ ਕਨਾਨਾਹ ਦਾ ਪੁੱਤਰ ਸਿਦਕੀਯਾਹ ਸੀ। ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਅਹਾਬ ਨੂੰ ਆਖਿਆ, “ਯਹੋਵਾਹ ਫੁਰਮਾਉਂਦਾ ਹੈ, ‘ਅਰਾਮ ਦੀ ਸੈਨਾ ਨੂੰ ਇਨ੍ਹਾਂ ਨਾਲ ਉਦੋਂ ਤੱਕ ਮਾਰਦਾ ਰਹੀਁ ਜਦੋਂ ਤੱਕ ਉਹ ਸਾਰੇ ਮਰ ਨਹੀਂ ਜਾਂਦੇ। ਤੁਸੀਂ ਉਨ੍ਹਾਂ ਨੂੰ ਹਰਾ ਦੇਵੋਂਗੇ ਅਤੇ ਤਬਾਹ ਕਰ ਦੇਵੋਂਗੇ।’”
ਰੋਮੀਆਂ 3:7
ਕੋਈ ਮਨੁੱਖ ਆਖ ਸੱਕਦਾ ਹੈ, “ਜਦੋਂ ਮੈਂ ਝੂਠ ਬੋਲਦਾ ਹਾਂ, ਪਰਮੇਸ਼ੁਰ ਨੂੰ ਮਹਿਮਾ ਮਿਲਦੀ ਹੈ, ਕਿਉਂਕਿ ਮੇਰਾ ਝੂਠ ਉਸ ਦੇ ਸੱਚ ਨੂੰ ਚਾਨਣੇ ਵਿੱਚ ਲਿਆਉਂਦਾ ਹੈ। ਤਾਂ ਫ਼ਿਰ ਮੈਂ ਪਾਪੀ ਕਿਉਂ ਕਹਾਉਂਦਾ ਹਾਂ?”
੧ ਸਲਾਤੀਨ 18:19
ਹੁਣ ਸਗੋਂ ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਨੂੰ ਕਰਮਲ ਪਰਬਤ ਕੋਲ ਇਕੱਠੇ ਕਰ ਅਤੇ ਬਆਲ ਦੇ 450 ਨਬੀ ਅਤੇ ਅਸ਼ੇਰਾਹ ਦੇਵੀ ਦੇ 400 ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਸਨ, ਉਨ੍ਹਾਂ ਨੂੰ ਵੀ ਬੁਲਾ।”
੧ ਸਲਾਤੀਨ 18:1
ਏਲੀਯਾਹ ਅਤੇ ਬਆਲ ਦੇ ਨਬੀ ਜਦੋਂ ਤੀਜੇ ਵਰ੍ਹੇ ਵਿੱਚ ਵੀ ਕੋਈ ਮੀਂਹ ਨਾ ਪਿਆ ਤਾਂ ਯਹੋਵਾਹ ਨੇ ਏਲੀਯਾਹ ਨੂੰ ਕਿਹਾ, “ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਮਿਲ। ਮੈਂ ਜਲਦੀ ਹੀ ਮੀਂਹ ਵਰਸਾਵਾਂਗਾ।”
੧ ਸਲਾਤੀਨ 18:36
ਤਾਂ ਤਕਾਲਾਂ ਦੀ ਬਲੀ ਚੜ੍ਹਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।
੧ ਸਲਾਤੀਨ 17:1
ਏਲੀਯਾਹ ਅਤੇ ਸੋਕਾ ਏਲੀਯਾਹ ਗਿਲਆਦ ਵਿੱਚ ਤਿਸ਼ਬੀ ਸ਼ਹਿਰ ਦਾ ਨਬੀ ਸੀ। ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸੇਵਕ ਹਾਂ। ਉਸਦੀ ਸ਼ਕਤੀ ਨਾਲ, ਮੈਂ ਇਕਰਾਰ ਕਰਦਾ ਹਾਂ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ, ਨਾ ਮੀਂਹ ਪਵੇਗਾ ਨਾ ਤ੍ਰੇਲ। ਮੀਂਹ ਉਦੋਂ ਹੀ ਪਵੇਗਾ ਜਦੋਂ ਮੈਂ ਹੁਕਮ ਦੇਵਾਂਗਾ।”