Bible

Isaiah 18 - WEB (Punjabi)

1 Ah, the land of the rustling of wings, which is beyond the rivers of Ethiopia;ਪਰਮੇਸ਼ੁਰ ਦਾ ਸੰਦੇਸ਼ ਇਬੋਪੀਆ ਨੂੰ ਇਬੋਪੀਆ ਦੀਆਂ ਨਦੀਆਂ ਕੰਢੇ ਦੇ ਦੇਸ ਵੱਲ ਦੇਖੋ। ਧਰਤੀ ਕੀੜਿਆਂ ਨਾਲ ਭਰੀ ਹੋਈ ਹੈ, ਤੁਸੀਂ ਸੁਣ ਸੱਕਦੇ ਹੋ ਉਨ੍ਹਾਂ ਦੇ ਫ਼ਰਫ਼ਰਾਂਦੇ ਖੰਭਾਂ ਨੂੰ।

2 that sends ambassadors by the sea, even in vessels of papyrus on the waters, [saying], Go, you swift messengers, to a nation tall and smooth, to a people awesome from their beginning onward, a nation that measures out and treads down, whose land the rivers divide!ਉਹ ਧਰਤੀ ਲੋਕਾਂ ਨੂੰ ਕਾਨਿਆਂ ਦੀਆਂ ਕਿਸ਼ਤੀਆਂ ਵਿੱਚ ਸਮੁੰਦਰ ਪਾਰ ਭੇਜਦੀ ਹੈ। ਤੇਜ਼ ਸੰਦੇਸ਼ਵਾਹਕੋ, ਉਨ੍ਹਾਂ ਲੋਕਾਂ ਵੱਲ ਜਾਓ ਜਿਹੜੇ ਲੰਮੇ ਅਤੇ ਤਾਕਤਵਰ ਹਨ! ਸਭ ਥਾਵਾਂ ਦੇ ਲੋਕ ਇਨ੍ਹਾਂ ਲੰਮੇ ਅਤੇ ਤਾਕਤਵਰ ਲੋਕਾਂ ਤੋਂ ਡਰਦੇ ਹਨ। ਉਹ ਬਹੁਤ ਤਾਕਤਵਰ ਕੌਮ ਹਨ। ਉਨ੍ਹਾਂ ਦੀ ਕੌਮ ਹੋਰਨਾਂ ਕੌਮਾਂ ਨੂੰ ਹਰਾ ਦਿੰਦੀ ਹੈ। ਉਹ ਉਸ ਦੇਸ਼ ਵਿੱਚ ਹਨ ਜਿੱਥੇ ਨਦੀਆਂ ਦਾ ਜਾਲ ਵਿਛਿਆ ਹੋਇਆ ਹੈ।

3 All you inhabitants of the world, and you dwellers on the earth, when an ensign is lifted up on the mountains, look; and when the trumpet is blown, listen.ਉਨ੍ਹਾਂ ਲੋਕਾਂ ਨੂੰ ਚੇਤਾਨਵੀ ਦਿਓ ਕਿ ਉਨ੍ਹਾਂ ਨਾਲ ਕੁਝ ਮੰਦਾ ਵਾਪਰੇਗਾ। ਦੁਨੀਆਂ ਦੇ ਸਾਰੇ ਲੋਕ ਉਸ ਕੌਮ ਨਾਲ ਵਾਪਰਨ ਵਾਲੀ ਇਸ ਗੱਲ ਨੂੰ ਦੇਖਣਗੇ। ਇਸ ਨੂੰ ਲੋਕ ਪਹਾੜ ਉੱਤੇ ਲਹਿਰਾਏ ਝੰਡੇ ਵਾਂਗ ਸਾਫ਼-ਸਾਫ਼ ਦੇਖ ਲੈਣਗੇ। ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਨ੍ਹਾਂ ਲੰਮੇ ਲੋਕਾਂ ਨਾਲ ਵਾਪਰਨ ਵਾਲੀ ਹਰ ਗੱਲ ਨੂੰ ਸੁਣਨਗੇ। ਉਹ ਇਸ ਨੂੰ ਜੰਗ ਸ਼ੁਰੂ ਹੋਣ ਵੇਲੇ ਬਿਗਲ ਦੇ ਸ਼ੋਰ ਵਾਂਗ ਸਾਫ਼ ਸੁਣਨਗੇ।

4 For thus has Yahweh said to me, I will be still, and I will see in my dwelling-place, like clear heat in sunshine, like a cloud of dew in the heat of harvest.ਯਹੋਵਾਹ ਨੇ ਆਖਿਆ, “ਮੈਂ ਆਪਣੇ ਲਈ ਤਿਆਰ ਕੀਤੀ ਗਈ ਥਾਂ ਉੱਤੇ ਹੋਵਾਂਗਾ। ਮੈਂ ਇਨ੍ਹਾਂ ਗੱਲਾਂ ਨੂੰ ਵਾਪਰਦਿਆਂ ਦੇਖਾਂਗਾ।

5 For before the harvest, when the blossom is over, and the flower becomes a ripening grape, he will cut off the sprigs with pruning-hooks, and the spreading branches will he take away [and] cut down.ਗਰਮੀਆਂ ਦੇ ਇੱਕ ਸੁਹਣੇ ਦਿਨ, ਦੁਪਿਹਰ ਵੇਲੇ, ਲੋਕ ਆਰਾਮ ਕਰ ਰਹੇ ਹੋਣਗੇ। ਇਹ ਵੇਲਾ ਗਰਮੀਆਂ ਦੀਆਂ ਵਾਢੀਆਂ ਦਾ ਹੋਵੇਗਾ ਜਦੋਂ ਬਾਰਸ਼ ਨਹੀਂ ਪੈਂਦੀ, ਪਰ ਸਿਰਫ਼ ਸਵੇਰ ਦੀ ਤ੍ਰੇਲ ਹੀ ਹੁੰਦੀ। ਫ਼ੇਰ ਇੱਕ ਭਿਆਨਕ ਗੱਲ ਵਾਪਰੇਗੀ। ਇਹ ਫ਼ੁੱਲਾਂ ਦੇ ਖਿੜੇ ਹੋਣ ਤੋਂ ਬਾਅਦ ਦਾ ਸਮਾਂ ਹੋਵੇਗਾ ਨਵੇਂ ਅੰਗੂਰ ਨਿਕਲ ਰਹੇ ਹੋਣਗੇ ਅਤੇ ਵੱਧ ਫ਼ੁਲ ਰਹੇ ਹੋਣਗੇ। ਪਰ ਵਾਢੀ ਤੋਂ ਪਹਿਲਾਂ ਹੀ, ਦੁਸ਼ਮਣ ਆਵੇਗਾ ਤੇ ਪੌਦਿਆਂ ਨੂੰ ਕੱਟ ਸੁੱਟੇਗਾ। ਦੁਸ਼ਮਣ ਵੇਲਾਂ ਨੂੰ ਤੋੜ ਕੇ ਸੁੱਟ ਦੇਵੇਗਾ।

6 They shall be left together to the ravenous birds of the mountains, and to the animals of the earth; and the ravenous birds shall summer on them, and all the animals of the earth shall winter on them.ਵੇਲਾਂ ਪਹਾੜੀ ਪੰਛੀਆਂ ਅਤੇ ਜੰਗਲੀ ਜਾਨਵਰਾਂ ਦੇ ਖਾਣ ਲਈ ਹੀ ਰਹਿ ਜਾਣਗੀਆਂ। ਗਰਮੀਆਂ ਦੇ ਦਿਨਾਂ ਵਿੱਚ ਪੰਛੀ ਵੇਲਾਂ ਉੱਤੇ ਗੁਜ਼ਾਰਾ ਕਰਨਗੇ। ਅਤੇ ਉਸ ਸਰਦੀ ਨੂੰ ਜੰਗਲੀ ਜਾਨਵਰ ਵੇਲਾਂ ਨੂੰ ਖਾਣਗੇ।”

7 In that time shall a present be brought to Yahweh of Hosts [from] a people tall and smooth, even from a people awesome from their beginning onward, a nation that measures out and treads down, whose land the rivers divide, to the place of the name of Yahweh of Hosts, Mount Zion.ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਲਈ ਇੱਕ ਖਾਸ ਭੇਟ ਲਿਆਂਦੀ ਜਾਵੇਗੀ। ਉਹ ਭੇਟ ਉਨ੍ਹਾਂ ਲੋਕਾਂ ਵੱਲੋਂ ਆਵੇਗੀ ਜਿਹੜੇ ਲੰਮੇ ਤਕੜੇ ਹਨ। ਸਾਰੇ ਪਾਸਿਆਂ ਦੇ ਲੋਕ ਇਨ੍ਹਾਂ ਲੰਮੇ ਤਕੜੇ ਲੋਕਾਂ ਤੋਂ ਡਰਦੇ ਹਨ। ਉਹ ਬਹੁਤ ਤਾਕਤਵਰ ਕੌਮ ਹਨ। ਉਨ੍ਹਾਂ ਦੀ ਕੌਮ ਹੋਰਾਂ ਕੌਮਾਂ ਨੂੰ ਹਰਾ ਦਿੰਦੀ ਹੈ। ਉਹ ਦਰਿਆਵਾਂ ਵੰਡੇ ਦੇਸ ਵਿੱਚ ਹਨ। ਇਹ ਭੇਟ ਯਹੋਵਾਹ ਦੇ ਸੀਯੋਨ ਪਰਬਤ ਸਥਾਨ ਤੇ ਲਿਆਂਦੀ ਜਾਵੇਗੀ।

Punjabi Bible