Isaiah 40:21
ਤੁਸੀਂ ਅਵੱਸ਼ ਹੀ ਸੱਚ ਨੂੰ ਜਾਣਦੇ ਹੋ, ਕੀ ਨਹੀਂ? ਤੁਸੀਂ ਅਵੱਸ਼ ਹੀ ਸੁਣਿਆ ਹੋਵੇਗਾ! ਅਵੱਸ਼ ਹੀ ਬਹੁਤ ਪਹਿਲਾਂ ਕਿਸੇ ਨੇ ਤੁਹਾਨੂੰ ਦੱਸਿਆ ਹੋਵੇਗਾ! ਤੁਸੀਂ ਅਵੱਸ਼ ਹੀ ਜਾਣਦੇ ਹੋ ਕਿ ਕਿਸਨੇ ਦੁਨੀਆਂ ਨੂੰ ਸਾਜਿਆ!
Isaiah 40:21 in Other Translations
King James Version (KJV)
Have ye not known? have ye not heard? hath it not been told you from the beginning? have ye not understood from the foundations of the earth?
American Standard Version (ASV)
Have ye not known? have yet not heard? hath it not been told you from the beginning? have ye not understood from the foundations of the earth?
Bible in Basic English (BBE)
Have you no knowledge of it? has it not come to your ears? has not news of it been given to you from the first? has it not been clear to you from the time when the earth was placed on its base?
Darby English Bible (DBY)
-- Do ye not know? Have ye not heard? Hath it not been told you from the beginning? Have ye not understood the foundation of the earth?
World English Bible (WEB)
Have you not known? have yet not heard? has it not been told you from the beginning? have you not understood from the foundations of the earth?
Young's Literal Translation (YLT)
Do ye not know -- do ye not hear? Hath it not been declared from the first to you? Have ye not understood `From' the foundations of the earth?
| Have ye not | הֲל֤וֹא | hălôʾ | huh-LOH |
| known? | תֵֽדְעוּ֙ | tēdĕʿû | tay-deh-OO |
| have ye not | הֲל֣וֹא | hălôʾ | huh-LOH |
| heard? | תִשְׁמָ֔עוּ | tišmāʿû | teesh-MA-oo |
| hath it not | הֲל֛וֹא | hălôʾ | huh-LOH |
| been told | הֻגַּ֥ד | huggad | hoo-ɡAHD |
| beginning? the from you | מֵרֹ֖אשׁ | mērōš | may-ROHSH |
| have ye not | לָכֶ֑ם | lākem | la-HEM |
| understood | הֲלוֹא֙ | hălôʾ | huh-LOH |
| foundations the from | הֲבִ֣ינוֹתֶ֔ם | hăbînôtem | huh-VEE-noh-TEM |
| of the earth? | מוֹסְד֖וֹת | môsĕdôt | moh-seh-DOTE |
| הָאָֽרֶץ׃ | hāʾāreṣ | ha-AH-rets |
Cross Reference
Acts 14:17
ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸ ਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸ ਨੇ ਅਕਾਸ਼ ਤੋਂ ਤੁਹਾਡੇ ਲਈ ਬਰੱਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰੱਖਦਾ ਹੈ।”
Romans 3:1
ਇਸ ਲਈ ਕੀ ਯਹੂਦੀਆਂ ਕੋਲ ਹੋਰਾਂ ਲੋਕਾਂ ਨਾਲੋਂ ਕੁਝ ਵੱਧੇਰੇ ਹੈ! ਕੀ ਸੁੰਨਤ ਦਾ ਕੋਈ ਮਹੱਤਵ ਹੈ?
Romans 1:28
ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ।
Romans 1:19
ਪਰਮੇਸ਼ੁਰ ਆਪਣਾ ਗੁੱਸਾ ਵਿਖਾਉਂਦਾ ਹੈ ਕਿਉਂਕਿ ਜੋ ਕੁਝ ਕੋਈ ਪਰਮੇਸ਼ੁਰ ਬਾਰੇ ਜਾਣ ਸੱਕਦਾ ਹੈ ਉਹ ਸਭ ਜਾਣਦੇ ਹਨ। ਹਾਂ, ਉਸ ਨੇ ਸਪੱਸ਼ਟ ਤੌਰ ਤੇ ਆਪਣੇ ਆਪ ਨੂੰ ਲੋਕਾਂ ਨੂੰ ਵਿਖਾਇਆ ਹੈ।
Jeremiah 10:8
ਹੋਰਨਾਂ ਕੌਮਾਂ ਦੇ ਸਾਰੇ ਲੋਕ ਮੂਰਖ ਅਤੇ ਮੂਢ਼ ਹਨ। ਉਨ੍ਹਾਂ ਦੀਆਂ ਸਾਖੀਆਂ ਨਿਕੰਮੀਆਂ ਹਨ, ਉਨ੍ਹਾਂ ਦੇ ਦੇਵਤੇ ਸਿਰਫ਼ ਲੱਕੜ ਦੀਆਂ ਮੂਰਤਾਂ ਹਨ।
Isaiah 51:13
ਤੁਹਾਨੂੰ ਯਹੋਵਾਹ ਨੇ ਸਾਜਿਆ ਸੀ। ਉਸ ਨੇ ਆਪਣੀ ਸ਼ਕਤੀ ਨਾਲ ਧਰਤੀ ਨੂੰ ਸਾਜਿਆ ਸੀ! ਅਤੇ ਉਸ ਨੇ ਆਪਣੀ ਸ਼ਕਤੀ ਨਾਲ ਧਰਤੀ ਉੱਤੇ ਅਕਾਸ਼ ਵਿਛਾੇ ਸਨ! ਪਰ ਤੁਸੀਂ ਉਸ ਨੂੰ ਤੇ ਉਸ ਦੀ ਸ਼ਕਤੀ ਨੂੰ ਭੁੱਲ ਜਾਂਦੇ ਹੋ। ਇਸ ਲਈ ਤੁਸੀਂ ਉਨ੍ਹਾਂ ਗੁਸੈਲੇ ਲੋਕਾਂ ਕੋਲੋਂ ਸਦਾ ਭੈਭੀਤ ਹੋ ਜਾਂਦੇ ਹੋ ਜਿਹੜੇ ਤੁਹਾਨੂੰ ਦੁੱਖ ਦਿੰਦੇ ਨੇ। ਉਨ੍ਹਾਂ ਲੋਕਾਂ ਨੇ ਤੁਹਾਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਸੀ। ਪਰ ਹੁਣ ਉਹ ਕਿੱਥੋ ਨੇ? ਉਹ ਸਾਰੇ ਹੀ ਖਤਮ ਹੋ ਗਏ ਨੇ।
Isaiah 48:13
ਮੈਂ ਆਪਣੇ ਹੱਥੀਂ ਧਰਤੀ ਸਾਜੀ ਸੀ। ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਸਾਜਿਆ ਸੀ। ਤੇ ਜੇ ਮੈਂ ਉਨ੍ਹਾਂ ਨੂੰ ਬੁਲਾਵਾਂਗਾ, ਉਹ ਇਕੱਠੇ ਹੋਕੇ ਮੇਰੇ ਸਾਹਮਣੇ ਆ ਜਾਣਗੇ।
Isaiah 46:8
“ਤੁਸੀਂ ਲੋਕਾਂ ਨੇ ਪਾਪ ਕੀਤਾ ਹੈ। ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਫ਼ੇਰ ਸੋਚਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਨੂੰ ਚੇਤੇ ਕਰੋ ਅਤੇ ਮਜ਼ਬੂਤ ਬਣੋ।
Isaiah 44:20
ਉਹ ਬੰਦਾ ਇਹ ਨਹੀਂ ਜਾਣਦਾ ਕਿ ਉਹ ਕੀ ਕਰ ਰਿਹਾ ਹੈ। ਉਹ ਉਲਝਣ ਵਿੱਚ ਹੈ, ਇਸ ਲਈ ਉਸਦਾ ਦਿਲ ਉਸ ਨੂੰ ਕੁਰਾਹੇ ਪਾਉਂਦਾ ਹੈ। ਉਹ ਬੰਦਾ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਅਤੇ ਉਹ ਇਹ ਨਹੀਂ ਦੇਖ ਸੱਕਦਾ ਕਿ ਉਹ ਗ਼ਲਤ ਕੰਮ ਕਰ ਰਿਹਾ ਹੈ। ਉਹ ਬੰਦਾ ਇਹ ਨਹੀਂ ਆਖੇਗਾ, “ਇਹ ਮੂਰਤੀ ਜਿਸ ਨੂੰ ਮੈਂ ਫ਼ੜਿਆ ਹੋਇਆ ਹੈ, ਇੱਕ ਝੂਠਾ ਦੇਵਤਾ ਹੈ।”
Isaiah 27:11
ਵੇਲਾਂ ਸੁੱਕ ਜਾਣਗੀਆਂ। ਸਾਰੀਆਂ ਟਾਹਣੀਆਂ ਟੁੱਟ ਜਾਣਗੀਆਂ ਔਰਤਾਂ ਇਨ੍ਹਾਂ ਟਾਹਣੀਆਂ ਨੂੰ ਬਾਲਣ ਲਈ ਵਰਤਣਗੀਆਂ।ਲੋਕ ਸਮਝਣ ਤੋਂ ਇਨਕਾਰ ਕਰਦੇ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਮਾਲਿਕ, ਉਨ੍ਹਾਂ ਨੂੰ ਹੌਸਲਾ ਨਹੀਂ ਦੇਵੇਗਾ। ਉਨ੍ਹਾਂ ਦਾ ਸਿਰਜਣਹਾਰ ਉਨ੍ਹਾਂ ਉੱਤੇ ਮਿਹਰਬਾਨ ਨਹੀਂ ਹੋਵੇਗਾ।
Psalm 115:8
ਜਿਹੜੇ ਲੋਕ ਬਣਾਉਂਦੇ ਹਨ ਅਤੇ ਉਨ੍ਹਾਂ ਬੁੱਤਾਂ ਵਿੱਚ ਵਿਸ਼ਵਾਸ ਕਰਦੇ ਹਨ ਉਹ ਵੀ ਉਨ੍ਹਾਂ ਵਰਗੇ ਹੋ ਜਾਣਗੇ।
Psalm 50:6
ਪਰਮੇਸ਼ੁਰ ਨਿਰੰਕਾਰ ਹੈ, ਅਤੇ ਅਕਾਸ਼ ਉਸਦੀ ਨੇਕੀ ਬਾਰੇ ਦੱਸਦਾ ਹੈ।
Psalm 19:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਸਵਰਗ ਪਰਮੇਸ਼ੁਰ ਦੀ ਮਹਿਮਾ ਬਾਰੇ ਗੱਲਾਂ ਕਰਦੇ ਹਨ। ਅਕਾਸ਼ ਉਨ੍ਹਾਂ ਚੰਗਿਆਂ ਚੀਜ਼ਾਂ ਬਾਰੇ ਦੱਸਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਸਾਜੀਆਂ ਗਈਆਂ ਹਨ।