Isaiah 45:5
ਮੈਂ ਯਹੋਵਾਹ ਹਾਂ! ਮੈਂ ਹੀ ਇੱਕ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਮੈਂ ਤੈਨੂੰ ਤਾਕਤਵਰ ਬਣਾਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।
Isaiah 45:5 in Other Translations
King James Version (KJV)
I am the LORD, and there is none else, there is no God beside me: I girded thee, though thou hast not known me:
American Standard Version (ASV)
I am Jehovah, and there is none else; besides me there is no God. I will gird thee, though thou hast not known me;
Bible in Basic English (BBE)
I am the Lord, and there is no other; there is no God but me: I will make you ready for war, though you had no knowledge of me:
Darby English Bible (DBY)
I [am] Jehovah, and there is none else; there is no God beside me: I girded thee, and thou hast not known me;
World English Bible (WEB)
I am Yahweh, and there is none else; besides me there is no God. I will gird you, though you have not known me;
Young's Literal Translation (YLT)
I `am' Jehovah, and there is none else, Except Me there is no God, I gird thee, and thou hast not known Me.
| I | אֲנִ֤י | ʾănî | uh-NEE |
| am the Lord, | יְהוָה֙ | yĕhwāh | yeh-VA |
| none is there and | וְאֵ֣ין | wĕʾên | veh-ANE |
| else, | ע֔וֹד | ʿôd | ode |
| there is no | זוּלָתִ֖י | zûlātî | zoo-la-TEE |
| God | אֵ֣ין | ʾên | ane |
| beside | אֱלֹהִ֑ים | ʾĕlōhîm | ay-loh-HEEM |
| me: I girded | אֲאַזֶּרְךָ֖ | ʾăʾazzerkā | uh-ah-zer-HA |
| not hast thou though thee, | וְלֹ֥א | wĕlōʾ | veh-LOH |
| known | יְדַעְתָּֽנִי׃ | yĕdaʿtānî | yeh-da-TA-nee |
Cross Reference
Isaiah 44:8
“ਭੈਭੀਤ ਨਾ ਹੋਵੋ! ਫ਼ਿਕਰ ਨਾ ਕਰੋ। ਮੈਂ ਹਮੇਸ਼ਾ ਤੁਹਾਨੂੰ ਦੱਸਿਆ ਹੈ ਕਿ ਕੀ ਵਾਪਰੇਗਾ। ਤਸੀਁ ਮੇਰੇ ਗਵਾਹ ਹੋ। ਇੱਥੇ ਕੋਈ ਦੂਸਰਾ ਪਰਮੇਸ਼ੁਰ ਨਹੀਂ ਹੈ ਸਿਰਫ਼ ਮੈਂ ਹੀ ਹਾਂ ਇੱਕ। ਇੱਥੇ ਕੋਈ ਹੋਰ ‘ਆਸਰਾ’ ਨਹੀਂ ਹੈ ਮੈਂ ਜਾਣਦਾ ਹਾਂ ਕਿ ਸਿਰਫ਼ ਮੈਂ ਹੀ ਹਾਂ ਉਹ।”
Psalm 18:39
ਹੇ ਪਰਮੇਸ਼ੁਰ, ਤੁਸੀਂ ਮੈਨੂੰ ਯੁੱਧ ਵਿੱਚ ਸ਼ਕਤੀਸ਼ਾਲੀ ਬਣਾਇਆ। ਤੁਸੀਂ ਮੇਰੇ ਦੁਸ਼ਮਣਾਂ ਨੂੰ ਮੇਰੇ ਅੱਗੇ ਡੇਗਿਆ।
Isaiah 46:9
ਉਨ੍ਹਾਂ ਗੱਲਾਂ ਨੂੰ ਚੇਤੇ ਕਰੋ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਚੇਤੇ ਰੱਖੋ ਕਿ ਮੈਂ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਉਹ ਝੂਠੇ ਦੇਵਤੇ ਮੇਰੇ ਵਾਂਗ ਨਹੀਂ ਹਨ।
Isaiah 22:21
ਮੈਂ ਤੇਰਾ ਚੋਲਾ ਲਾਹ ਕੇ ਉਸ ਸੇਵਕ ਦੇ ਉੱਤੇ ਪਹਿਨਾ ਦਿਆਂਗਾ। ਮੈਂ ਉਸ ਨੂੰ ਤੇਰਾ ਹਾਕਮ ਵਾਲਾ ਡੰਡਾ ਦੇ ਦੇਵਾਂਗਾ। ਮੈਂ ਉਸ ਨੂੰ ਤੇਰੇ ਵਾਲਾ ਮਹੱਤਵਪੂਰਣ ਕੰਮ ਦੇ ਦਿਆਂਗਾ। ਉਹ ਸੇਵਕ ਯਰੂਸ਼ਲਮ ਅਤੇ ਯਹੂਦਾਹ ਦੇ ਪਰਿਵਾਰ ਦੇ ਬੰਦਿਆਂ ਲਈ ਪਿਤਾ ਵਾਂਗ ਹੋਵੇਗਾ।
Psalm 18:32
ਪਰਮੇਸ਼ੁਰ ਮੈਨੂੰ ਤਾਕਤ ਬਖਸ਼ਦਾ ਹੈ। ਉਹ ਮੈਨੂੰ ਸ਼ੁੱਧ ਜੀਵਨ ਜਿਉਣ ਵਿੱਚ ਸਹਾਰਾ ਦਿੰਦਾ ਹੈ।
Job 12:21
ਪਰਮੇਸ਼ੁਰ ਆਗੂਆਂ ਤੇ ਬਦਨਾਮੀ ਲਿਆਉਂਦਾ ਅਤੇ ਉਹ ਸ਼ਾਸਕਾਂ ਕੋਲੋ ਸ਼ਕਤੀ ਖੋਹ ਲੈਂਦਾ।
Hebrews 1:8
ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਇਹ ਆਖਿਆ: “ਹੇ ਪਰਮੇਸ਼ੁਰ, ਤੇਰਾ ਤਖਤ ਸਦਾ ਸਦਾ ਲਈ ਸਲਾਮਤ ਰਹੇਗਾ, ਤੂੰ ਆਪਣੀ ਬਾਦਸ਼ਾਹਤ ਉੱਪਰ ਸਹੀ ਨਿਆਂ ਵਾਲੀ ਹਕੂਮਤ ਕਰੇਗਾ।
John 1:1
ਯਿਸੂ ਦਾ ਸੰਸਾਰ ਵਿੱਚ ਆਉਣਾ ਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ।
Joel 2:27
ਤੁਸੀਂ ਜਾਣ ਜਾਵੋਂਗੇ ਕਿ ਮੈਂ ਇਸਰਾਏਲ ਦੇ ਵਿੱਚਕਾਰ ਹਾਂ। ਤੁਸੀਂ ਜਾਣ ਜਾਵੋਂਗੇ ਕਿ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਹੋਰ ਕੋਈ ਦੂਜਾ ਪਰਮੇਸ਼ੁਰ ਨਹੀਂ ਮੇਰੇ ਲੋਕ ਮੁੜ ਕਦੇ ਸ਼ਰਮਿੰਦਗੀ ਨਾ ਉੱਠਾਉਣਗੇ।”
Isaiah 45:21
ਇਨ੍ਹਾਂ ਲੋਕਾਂ ਨੂੰ ਆਖੋ ਕਿ ਮੇਰੇ ਕੋਲ ਆ ਜਾਣ। ਉਨ੍ਹਾਂ ਨੂੰ ਆਪਣਾ ਪੱਖ ਦੱਸਣ ਦਿਓ ਅਤੇ ਇਨ੍ਹਾਂ ਗੱਲਾਂ ਬਾਰੇ ਬਹਿਸ ਕਰਨ ਦਿਓ।) “ਬਹੁਤ ਚਿਰ ਪਹਿਲਾਂ ਵਾਪਰੀਆਂ ਗੱਲਾਂ ਬਾਰੇ ਤੁਹਾਨੂੰ ਕਿਸਨੇ ਦੱਸਿਆ? ੱਬਹੁਤ ਚਿਰ ਪਹਿਲਾਂ ਤੋਂ ਤੁਹਾਨੂੰ ਇਹ ਗੱਲਾਂ ਕੌਣ ਦਸਦਾ ਰਿਹਾ ਹੈ? ਮੈਂ, ਯਹੋਵਾਹ ਹੀ, ਉਹ ਹਾਂ ਜਿਸਨੇ ਇਹ ਗੱਲਾਂ ਆਖੀਆਂ। ਮੈਂ ਹੀ ਇੱਕੋ ਹੀ ਇੱਕ ਪਰਮੇਸ਼ੁਰ ਹਾਂ। ਕੀ ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਹੈ? ਕੀ ਇੱਥੇ ਕੋਈ ਦੂਸਰਾ ਨੇਕ ਪਰਮੇਸ਼ੁਰ ਹੈ? ਕੀ ਇੱਥੇ ਕੋਈ ਹੋਰ ਪਰਮੇਸ਼ੁਰ ਹੈ ਜਿਹੜਾ ਆਪਣੇ ਬੰਦਿਆਂ ਨੂੰ ਬਚਾਉਂਦਾ ਹੈ? ਨਹੀਂ! ਇੱਥੇ ਕੋਈ ਹੋਰ ਪਰਮੇਸ਼ੁਰ ਨਹੀਂ ਹੈ!
Isaiah 45:14
ਯਹੋਵਾਹ ਆਖਦਾ ਹੈ, “ਮਿਸਰ ਤੇ ਇਬੋਪੀਆ ਅਮੀਰ ਹਨ, ਪਰ ਹੇ ਇਸਰਾਏਲ ਇਹ ਦੌਲਤਾਂ ਤੈਨੂੰ ਮਿਲਣਗੀਆਂ। ਸੇਬਾ ਦੇ ਲੰਮੇ ਕਦ੍ਦ ਵਾਲੇ ਲੋਕ ਤੇਰੇ ਹੋਣਗੇ, ਉਹ ਆਪਣੀਆਂ ਗਰਦਨਾਂ ਵਿੱਚ ਪਾਈਆਂ ਹੋਈਆਂ ਜ਼ੰਜ਼ੀਰਾਂ ਸੰਗ ਚੱਲਣਗੇ। ਉਹ ਤੇਰੇ ਸਾਹਮਣੇ ਝੁਕਣਗੇ ਅਤੇ ਉਹ ਤੇਰੇ ਸਾਹਮਣੇ ਪ੍ਰਾਰਥਨਾ ਕਰਨਗੇ।” ਇਸਰਾਏਲ ਪਰਮੇਸ਼ੁਰ ਤੇਰੇ ਨਾਲ ਹੈ। ਅਤੇ ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।
Isaiah 44:6
ਯਹੋਵਾਹ ਇਸਰਾਏਲ ਦਾ ਰਾਜਾ ਹੈ। ਯਹੋਵਾਹ ਸਰਬ ਸ਼ਕਤੀਮਾਨ ਇਸਰਾਏਲ ਦੀ ਰੱਖਿਆ ਕਰਦਾ ਹੈ। ਯਹੋਵਾਹ ਆਖਦਾ ਹੈ, “ਮੈਂ ਹੀ ਇੱਕ ਪਰਮੇਸ਼ੁਰ ਹਾਂ। ਹੋਰ ਕੋਈ ਦੇਵਤੇ ਨਹੀਂ ਹਨ। ਮੈਂ ਹੀ ਆਦਿ ਅਤੇ ਅੰਤ ਹਾਂ।
Job 12:18
ਭਾਵੇਂ ਰਾਜਾ ਲੋਕਾਂ ਨੂੰ ਕੈਦ ਅੰਦਰ ਸੁੱਟ ਦੇਵੇ ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦਿੰਦਾ ਹੈ ਤੇ ਉਨ੍ਹਾਂ ਨੂੰ ਸ਼ਕਤੀਸ਼ਾਲੀ ਬਣਾਉਂਦਾ ਹੈ।
Ezra 1:2
ਫਾਰਸ ਦਾ ਪਾਤਸ਼ਾਹ ਕੋਰਸ਼ ਇਉਂ ਫੁਰਮਾਉਂਦਾ ਹੈ: ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਨੇ ਦੁਨੀਆਂ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਅਤੇ ਯਹੋਵਾਹ ਨੇ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਮੰਦਰ ਬਨਾਉਣ ਲਈ ਮੈਨੂੰ ਚੁਣਿਆ ਹੈ।
1 Kings 8:60
ਜੇਕਰ ਯਹੋਵਾਹ ਅਜਿਹਾ ਕਰੇ, ਤਾਂ ਦੁਨੀਆਂ ਦੀਆਂ ਸਾਰੀਆਂ ਕੌਮਾਂ ਜਾਣ ਲੈਣਗੀਆਂ ਕਿ ਯਹੋਵਾਹ ਹੀ ਇੱਕੋ ਸੱਚਾ ਪਰਮੇਸ਼ੁਰ ਹੈ।
Deuteronomy 32:39
“‘ਹੁਣ, ਦੇਖੋ ਕਿ ਮੈਂ ਖੁਦ ਉਹ ਹਾਂ! ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ। ਮੈਂ ਹੀ ਲੋਕਾਂ ਨੂੰ ਮੌਤ ਦਿੰਦਾ ਹਾਂ ਅਤੇ ਲੋਕਾਂ ਨੂੰ ਜਿਉਣ ਦਿੰਦਾ ਹਾਂ। ਮੈਂ ਲੋਕਾਂ ਨੂੰ ਜ਼ਖਮੀ ਕਰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਰਾਜ਼ੀ ਕਰਦਾ ਹਾਂ। ਕੋਈ ਵੀ, ਕਿਸੇ ਹੋਰ ਬੰਦੇ ਨੂੰ ਮੇਰੇ ਹੱਥੋਂ, ਨਹੀਂ ਛੁਡਾ ਸੱਕਦਾ!
Deuteronomy 4:39
“ਇਸ ਲਈ ਅੱਜ ਤੁਹਾਨੂੰ ਜ਼ਰੂਰ ਚੇਤੇ ਕਰਨਾ ਚਾਹੀਦਾ ਹੈ ਅਤੇ ਮੰਨ ਲੈਣਾ ਚਾਹੀਦਾ ਹੈ ਕਿ ਯਹੋਵਾਹ ਪਰਮੇਸ਼ੁਰ ਹੈ। ਉਹ ਅਕਾਸ਼ ਵਿੱਚ ਉੱਪਰ ਅਤੇ ਧਰਤੀ ਉੱਤੇ ਇੱਥੇ ਹੇਠਾਂ, ਪਰਮੇਸ਼ੁਰ ਹੈ। ਕੋਈ ਹੋਰ ਪਰਮੇਸ਼ੁਰ ਨਹੀਂ!
Deuteronomy 4:35
ਯਹੋਵਾਹ ਨੇ ਤੁਹਾਨੂੰ ਇਹ ਗੱਲਾਂ ਇਸ ਵਾਸਤੇ ਦਰਸਾਈਆਂ ਤਾਂ ਜੋ ਤੁਸੀਂ ਜਾਣ ਲਵੋਂ ਕਿ ਉਹ ਪਰਮੇਸ਼ੁਰ ਹੈ। ਉਸਤੋਂ ਸਿਵਾ ਹੋਰ ਕੋਈ ਪਰਮੇਸ਼ੁਰ ਨਹੀਂ ਹੈ!