Isaiah 48:3
“ਮੈਂ ਉਨ੍ਹਾਂ ਗੱਲਾਂ ਬਾਰੇ ਤੁਹਾਨੂੰ ਬਹੁਤ ਪਹਿਲਾਂ ਦੱਸਿਆ ਸੀ ਜਿਹੜੀਆਂ ਵਾਪਰਨਗੀਆਂ। ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ। ਤੇ ਫ਼ੇਰ ਅਚਾਨਕ, ਮੈਂ ਉਨ੍ਹਾਂ ਨੂੰ ਵਾਪਰਨ ਦਿੱਤਾ।
Isaiah 48:3 in Other Translations
King James Version (KJV)
I have declared the former things from the beginning; and they went forth out of my mouth, and I shewed them; I did them suddenly, and they came to pass.
American Standard Version (ASV)
I have declared the former things from of old; yea, they went forth out of my mouth, and I showed them: suddenly I did them, and they came to pass.
Bible in Basic English (BBE)
I gave word in the past of the things which came about; they came from my mouth, and I made them clear: suddenly I did them, and they came about.
Darby English Bible (DBY)
I have declared the former things long ago; and they went forth out of my mouth, and I caused them to be heard: I wrought suddenly, and they came to pass.
World English Bible (WEB)
I have declared the former things from of old; yes, they went forth out of my mouth, and I shown them: suddenly I did them, and they happened.
Young's Literal Translation (YLT)
The former things from that time I declared, And from my mouth they have gone forth, And I proclaim them, Suddenly I have done, and it cometh.
| I have declared | הָרִֽאשֹׁנוֹת֙ | hāriʾšōnôt | ha-ree-shoh-NOTE |
| the former things | מֵאָ֣ז | mēʾāz | may-AZ |
| beginning; the from | הִגַּ֔דְתִּי | higgadtî | hee-ɡAHD-tee |
| and they went forth | וּמִפִּ֥י | ûmippî | oo-mee-PEE |
| mouth, my of out | יָצְא֖וּ | yoṣʾû | yohts-OO |
| and I shewed | וְאַשְׁמִיעֵ֑ם | wĕʾašmîʿēm | veh-ash-mee-AME |
| did I them; | פִּתְאֹ֥ם | pitʾōm | peet-OME |
| them suddenly, | עָשִׂ֖יתִי | ʿāśîtî | ah-SEE-tee |
| and they came to pass. | וַתָּבֹֽאנָה׃ | wattābōʾnâ | va-ta-VOH-na |
Cross Reference
Isaiah 42:9
ਆਦਿ ਵਿੱਚ, ਮੈਂ ਆਖਿਆ ਸੀ ਕਿ ਕੁਝ ਗੱਲਾਂ ਵਾਪਰਨਗੀਆਂ ਤੇ ਉਹ ਗੱਲਾਂ ਵਾਪਰ ਗਈਆਂ! ਤੇ ਹੁਣ ਇਸਤੋਂ ਪਹਿਲਾਂ ਕਿ ਇਹ ਵਾਪਰਨ, ਮੈਂ ਤੁਹਾਨੂੰ ਕੁਝ ਗੱਲਾਂ ਬਾਰੇ ਦੱਸ ਰਿਹਾ ਹਾਂ, ਜੋ ਭਵਿੱਖ ਵਿੱਚ ਵਾਪਰਨਗੀਆਂ।
Isaiah 41:22
ਤੁਹਾਡੀਆਂ ਮੂਰਤੀਆਂ ਇੱਥੇ ਆਉਣ ਤੇ ਸਾਨੂੰ ਦੱਸਣ ਕਿ ਕੀ ਹੋ ਰਿਹਾ ਹੈ।” ਆਦਿ ਵਿੱਚ ਕੀ ਵਾਪਰਿਆ? ਭਵਿੱਖ ਵਿੱਚ ਕੀ ਵਾਪਰੇਗਾ? ਦੱਸੋ ਸਾਨੂੰ! ਅਸੀਂ ਧਿਆਨ ਨਾਲ ਸੁਣਾਂਗੇ। ਫ਼ੇਰ ਅਸੀਂ ਜਾਣ ਲਵਾਂਗੇ ਕਿ ਅੱਗੋਂ ਕੀ ਹੋਵੇਗਾ।
Isaiah 45:21
ਇਨ੍ਹਾਂ ਲੋਕਾਂ ਨੂੰ ਆਖੋ ਕਿ ਮੇਰੇ ਕੋਲ ਆ ਜਾਣ। ਉਨ੍ਹਾਂ ਨੂੰ ਆਪਣਾ ਪੱਖ ਦੱਸਣ ਦਿਓ ਅਤੇ ਇਨ੍ਹਾਂ ਗੱਲਾਂ ਬਾਰੇ ਬਹਿਸ ਕਰਨ ਦਿਓ।) “ਬਹੁਤ ਚਿਰ ਪਹਿਲਾਂ ਵਾਪਰੀਆਂ ਗੱਲਾਂ ਬਾਰੇ ਤੁਹਾਨੂੰ ਕਿਸਨੇ ਦੱਸਿਆ? ੱਬਹੁਤ ਚਿਰ ਪਹਿਲਾਂ ਤੋਂ ਤੁਹਾਨੂੰ ਇਹ ਗੱਲਾਂ ਕੌਣ ਦਸਦਾ ਰਿਹਾ ਹੈ? ਮੈਂ, ਯਹੋਵਾਹ ਹੀ, ਉਹ ਹਾਂ ਜਿਸਨੇ ਇਹ ਗੱਲਾਂ ਆਖੀਆਂ। ਮੈਂ ਹੀ ਇੱਕੋ ਹੀ ਇੱਕ ਪਰਮੇਸ਼ੁਰ ਹਾਂ। ਕੀ ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਹੈ? ਕੀ ਇੱਥੇ ਕੋਈ ਦੂਸਰਾ ਨੇਕ ਪਰਮੇਸ਼ੁਰ ਹੈ? ਕੀ ਇੱਥੇ ਕੋਈ ਹੋਰ ਪਰਮੇਸ਼ੁਰ ਹੈ ਜਿਹੜਾ ਆਪਣੇ ਬੰਦਿਆਂ ਨੂੰ ਬਚਾਉਂਦਾ ਹੈ? ਨਹੀਂ! ਇੱਥੇ ਕੋਈ ਹੋਰ ਪਰਮੇਸ਼ੁਰ ਨਹੀਂ ਹੈ!
Isaiah 44:7
ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਨਹੀਂ ਹੈ। ਜੇ ਇੱਥੇ ਹੈ, ਤਾਂ ਉਸ ਦੇਵਤੇ ਨੂੰ ਹੁਣ ਬੋਲਣਾ ਚਾਹੀਦਾ ਹੈ। ਉਸ ਦੇਵਤੇ ਨੂੰ ਆਉਣਾ ਚਾਹੀਦਾ ਹੈ ਅਤੇ ਇਹ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਮੇਰੇ ਵਰਗਾ ਹੈ। ਉਸ ਦੇਵਤੇ ਨੂੰ ਮੈਨੂੰ ਦੱਸਣਾ ਚਾਹੀਦਾ ਹੈ ਕਿ ਉਸ ਸਮੇਂ ਤੋਂ ਲੈ ਕੇ ਕੀ ਵਾਪਰਿਆ ਹੈ ਜਦੋਂ ਤੋਂ ਮੈਂ ਆਪਣੇ ਪ੍ਰਾਚੀਨ ਲੋਕਾਂ ਨੂੰ ਸਾਜਿਆ ਸੀ। ਉਸ ਦੇਵਤੇ ਨੂੰ ਇਹ ਦਰਸਾਉਣ ਲਈ ਸੰਕੇਤ ਦੇਣੇ ਚਾਹੀਦੇ ਹਨ ਕਿ ਉਹ ਭਵਿੱਖ ਵਿੱਚ ਵਾਪਰਨ ਬਾਰੇ ਜਾਣਦਾ ਹੈ।
Isaiah 43:9
ਸਮੂਹ ਲੋਕਾਂ ਨੂੰ ਅਤੇ ਸਮੂਹ ਕੌਮਾਂ ਨੂੰ ਵੀ ਇਕੱਠਿਆਂ ਕਰਨਾ ਚਾਹੀਦਾ ਹੈ। ਸ਼ਾਇਦ ਉਨ੍ਹਾਂ ਦੇ ਝੂਠੇ ਦੇਵਤਿਆਂ ਵਿੱਚੋਂ ਕੋਈ ਆਦਿ ਵਿੱਚ ਵਾਪਰੀਆਂ ਗੱਲਾਂ ਬਾਰੇ ਦੱਸਣਾ ਚਾਹੇ। ਉਨ੍ਹਾਂ ਨੂੰ ਆਪਣੇ ਗਵਾਹ ਵੀ ਲਿਆਉਣੇ ਚਾਹੀਦੇ ਹਨ। ਗਵਾਹਾਂ ਨੂੰ ਸੱਚ ਬੋਲਣਾ ਚਾਹੀਦਾ ਹੈ। ਇਸਤੋਂ ਪਤਾ ਚੱਲੇਗਾ ਕਿ ਉਹ ਸਹੀ ਹਨ।”
Joshua 21:45
ਯਹੋਵਾਹ ਨੇ ਉਹ ਹਰ ਇਕਰਾਰ ਨਿਭਾਇਆ ਜਿਹੜਾ ਉਸ ਨੇ ਇਸਰਾਏਲ ਦੇ ਲੋਕਾਂ ਨਾਲ ਕੀਤਾ ਸੀ। ਕੋਈ ਵੀ ਇਕਰਾਰ ਅਜਿਹਾ ਨਹੀਂ ਸੀ ਜਿਹੜਾ ਉਸ ਨੇ ਨਿਭਾਇਆ ਨਾ ਹੋਵੇ। ਹਰ ਇਕਰਾਰ ਸੱਚਾ ਸਾਬਤ ਹੋਇਆ।
Isaiah 46:9
ਉਨ੍ਹਾਂ ਗੱਲਾਂ ਨੂੰ ਚੇਤੇ ਕਰੋ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਚੇਤੇ ਰੱਖੋ ਕਿ ਮੈਂ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਉਹ ਝੂਠੇ ਦੇਵਤੇ ਮੇਰੇ ਵਾਂਗ ਨਹੀਂ ਹਨ।
Isaiah 37:36
The Assyrian Army Is Destroyed ਉਸ ਰਾਤ ਯਹੋਵਾਹ ਦਾ ਦੂਤ ਬਾਹਰ ਗਿਆ ਅਤੇ ਉਸ ਨੇ ਅੱਸ਼ੂਰ ਦੇ ਡੇਰੇ ਦੇ 1,85,000 ਬੰਦੇ ਮਾਰ ਦਿੱਤੇ। ਸਵੇਰੇ ਜਦੋਂ ਲੋਕ ਉੱਠੇ ਤਾਂ ਉਨ੍ਹਾਂ ਨੇ ਆਪਣੇ ਹਰ ਪਾਸੇ ਲਾਸ਼ਾਂ ਡਿਠ੍ਠੀਆਂ।
Isaiah 37:29
ਹਾਂ, ਤੂੰ ਉਪਰਾਮ ਮੇਰੇ ਕੋਲੋਂ ਸੈਂ। ਮੈਂ ਤੇਰੀਆਂ ਬੇ-ਅਦਬ ਗੁਮਾਨੀ ਗੱਲਾਂ ਸੁਣੀਆਂ ਹਨ। ਇਸ ਲਈ ਮੈਂ ਤੇਰੇ ਨੱਕ ਵਿੱਚ ਨੱਬ ਪਾਵਾਂਗਾ। ਅਤੇ ਮੈਂ ਤੇਰੇ ਮੂੰਹ ਅੰਦਰ ਲਗਾਮ ਪਾਵਾਂਗਾ। ਤੇ ਫ਼ੇਰ ਮੈਂ ਤੈਨੂੰ ਭੁਆਟਣੀਆਂ ਦੇਵਾਂਗਾ ਤੇ ਤੈਨੂੰ ਓਸ ਰਾਹ ਵਾਪਸ ਭੇਜ ਦੇਵਾਂਗਾ।’”
Isaiah 37:7
ਦੇਖੋ, ਮੈਂ ਅੱਸ਼ੂਰ ਦੇ ਖਿਲਾਫ਼ ਇੱਕ ਆਤਮਾ ਨੂੰ ਭੇਜਾਂਗਾ ਅੱਸ਼ੂਰ ਦਾ ਰਾਜਾ ਆਪਣੇ ਦੇਸ਼ ਉੱਤੇ ਮੰਡਲਾਉਂਦੇ ਖਤਰੇ ਬਾਰੇ ਇੱਕ ਚੇਤਾਵਨੀ ਪ੍ਰਾਪਤ ਕਰੇਗਾ। ਇਸ ਲਈ ਉਹ ਆਪਣੇ ਦੇਸ਼ ਨੂੰ ਪਰਤ ਜਾਵੇਗਾ। ਉਸ ਸਮੇਂ ਮੈਂ ਉਸ ਨੂੰ ਉਸ ਦੇ ਆਪਣੇ ਦੇਸ਼ ਅੰਦਰ ਤਲਵਾਰ ਨਾਲ ਮਾਰ ਦਿਆਂਗਾ।’”
Isaiah 10:33
ਦੇਖੋ! ਸਾਡਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਉਸ ਵੱਡੇ ਰੁੱਖ (ਅੱਸ਼ੂਰ) ਨੂੰ ਕੱਟ ਕੇ ਸੁੱਟ ਦੇਵੇਗਾ। ਇਹ ਗੱਲ ਯਹੋਵਾਹ ਆਪਣੀ ਮਹਾਨ ਸ਼ਕਤੀ ਨਾਲ ਕਰੇਗਾ। ਵੱਡੇ ਅਤੇ ਮਹੱਤਵਪੂਰਣ ਲੋਕ ਕੱਟ ਸੁੱਟੇ ਜਾਣਗੇ-ਉਹ ਗ਼ੈਰ ਮਹੱਤਵਪੂਰਣ ਬਣ ਜਾਣਗੇ।
Isaiah 10:12
ਮੇਰਾ ਪ੍ਰਭੂ ਉਨ੍ਹਾਂ ਗੱਲਾਂ ਨੂੰ ਪੂਰਾ ਕਰੇਗਾ ਜਿਸਦੀ ਯੋਜਨਾ ਉਸ ਨੇ ਯਰੂਸ਼ਲਮ ਅਤੇ ਸੀਯੋਨ ਪਰਬਤ ਲਈ ਬਣਾਈ ਸੀ। ਫ਼ੇਰ ਯਹੋਵਾਹ ਅੱਸ਼ੂਰ ਨੂੰ ਸਜ਼ਾ ਦੇਵੇਗਾ। ਅੱਸ਼ੂਰ ਦਾ ਰਾਜ ਬਹੁਤ ਗੁਮਾਨੀ ਹੈ। ਉਸ ਦੇ ਹਂਕਾਰ ਨੇ ਉਸ ਕੋਲੋਂ ਬਹੁਤ ਮੰਦੇ ਕੰਮ ਕਰਵਾਏ ਹਨ। ਇਸ ਲਈ ਪਰਮੇਸ਼ੁਰ ਉਸ ਨੂੰ ਸਜ਼ਾ ਦੇਵੇਗਾ।
Joshua 23:14
“ਮੇਰੀ ਮੌਤ ਦਾ ਸਮਾਂ ਹੁਣ ਕਰੀਬ-ਕਰੀਬ ਆ ਗਿਆ ਹੈ। ਤੁਸੀਂ ਜਾਣਦੇ ਹੋ ਕ ਅਤੇ ਸੱਚਮੁੱਚ ਯਕੀਨ ਕਰਦੇ ਹੋ ਕਿ ਯਹੋਵਾਹ ਨੇ ਤੁਹਾਡੇ ਲਈ ਬਹੁਤ ਸਾਰੀਆਂ ਮਹਾਨ ਗੱਲਾਂ ਕੀਤੀਆਂ ਹਨ। ਤੁਸੀਂ ਜਾਣਦੇ ਹੋ ਕਿ ਉਹ ਆਪਣੇ ਕਿਸੇ ਇਕਰਾਰ ਨੂੰ ਪੂਰਾ ਕਰਨ ਵਿੱਚ ਅਸਫ਼ਲ ਨਹੀਂ ਹੋਇਆ। ਯਹੋਵਾਹ ਨੇ ਉਹ ਹਰ ਇਕਰਾਰ ਪੂਰਾ ਕੀਤਾ ਹੈ ਜੋ ਉਸ ਨੇ ਸਾਡੇ ਨਾਲ ਕੀਤਾ ਹੈ।