Isaiah 8:14
ਜੇ ਤੁਸੀਂ ਯਹੋਵਾਹ ਦਾ ਆਦਰ ਕਰੋਗੇ ਅਤੇ ਉਸ ਨੂੰ ਪਵਿੱਤਰ ਜਾਣੋਗੇ ਤਾਂ ਉਹ ਤੁਹਾਡੇ ਲਈ ਸੁਰੱਖਿਅਤ ਟਿਕਾਣਾ ਹੋਵੇਗਾ। ਪਰ ਤੁਸੀਂ ਉਸਦਾ ਆਦਰ ਨਹੀਂ ਕਰਦੇ। ਇਸ ਲਈ ਪਰਮੇਸ਼ੁਰ ਉਸ ਚੱਟਾਨ ਵਰਗਾ ਹੈ ਜਿਸਤੋਂ ਤੁਸੀਂ ਲੋਕ ਠੋਕਰ ਖਾਂਦੇ ਹੋ। ਉਹ ਅਜਿਹੀ ਚੱਟਾਨ ਹੈ ਜਿਹੜੀ ਇਸਰਾਏਲ ਦੇ ਦੋ ਪਰਿਵਾਰਾਂ ਨੂੰ ਡੇਗਦੀ ਹੈ। ਯਹੋਵਾਹ ਸਾਰੇ ਯਰੂਸ਼ਲਮ ਦੇ ਲੋਕਾਂ ਨੂੰ ਫ਼ੜਨ ਲਈ ਇੱਕ ਜਾਲ ਹੈ।
And he shall be | וְהָיָ֖ה | wĕhāyâ | veh-ha-YA |
for a sanctuary; | לְמִקְדָּ֑שׁ | lĕmiqdāš | leh-meek-DAHSH |
stone a for but | וּלְאֶ֣בֶן | ûlĕʾeben | oo-leh-EH-ven |
of stumbling | נֶ֠גֶף | negep | NEH-ɡef |
and for a rock | וּלְצ֨וּר | ûlĕṣûr | oo-leh-TSOOR |
offence of | מִכְשׁ֜וֹל | mikšôl | meek-SHOLE |
to both | לִשְׁנֵ֨י | lišnê | leesh-NAY |
the houses | בָתֵּ֤י | bottê | voh-TAY |
of Israel, | יִשְׂרָאֵל֙ | yiśrāʾēl | yees-ra-ALE |
gin a for | לְפַ֣ח | lĕpaḥ | leh-FAHK |
and for a snare | וּלְמוֹקֵ֔שׁ | ûlĕmôqēš | oo-leh-moh-KAYSH |
inhabitants the to | לְיוֹשֵׁ֖ב | lĕyôšēb | leh-yoh-SHAVE |
of Jerusalem. | יְרוּשָׁלִָֽם׃ | yĕrûšāloim | yeh-roo-sha-loh-EEM |
Cross Reference
1 Peter 2:8
ਅਤੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ, ਉਹ ਹੈ: “ਇੱਕ ਪੱਥਰ ਜਿਹੜਾ ਲੋਕਾਂ ਲਈ ਠੋਕਰ ਖਾਣ ਦਾ ਕਾਰਣ ਬਣਦਾ ਹੈ ਅਤੇ ਇੱਕ ਪੱਥਰ ਜਿਹੜਾ ਲੋਕਾਂ ਨੂੰ ਡੇਗਣ ਦਾ ਕਾਰਣ ਬਣਦਾ ਹੈ।” ਲੋਕ ਇਸ ਲਈ ਠੋਕਰ ਖਾਕੇ ਡਿੱਗਦੇ ਹਨ ਕਿਉਂ ਕਿ ਉਹ ਉਸਦੀ ਅਵੱਗਿਆ ਕਰਦੇ ਹਨ ਜੋ ਪਰਮੇਸ਼ੁਰ ਆਖਦਾ ਹੈ। ਪਰਮੇਸ਼ੁਰ ਨੇ ਇਹ ਉਨ੍ਹਾਂ ਨਾਲ ਵਾਪਰਨ ਲਈ ਵਿਉਂਤਿਆ।
Luke 2:34
ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸਦੀ ਮਾਤਾ ਮਰਿਯਮ ਨੂੰ ਆਖਿਆ, “ਇਸ ਬਾਲਕ ਦੇ ਕਾਰਣ ਬਹੁਤ ਸਾਰੇ ਇਸਰਾਏਲੀ ਡਿੱਗਣਗੇ ਅਤੇ ਬਹੁਤ ਸਾਰੇ ਉੱਠਣਗੇ। ਉਹ ਪਰਮੇਸ਼ੁਰ ਵੱਲੋਂ ਇੱਕ ਅਜਿਹਾ ਨਿਸ਼ਾਨ ਹੋਵੇਗਾ ਜਿਸਦਾ ਲੋਕਾਂ ਦੁਆਰਾ ਵਿਰੋਧ ਕੀਤਾ ਜਾਵੇਗਾ।
Romans 9:32
ਕਿਉਂ? ਕਿਉਂਕਿ ਉਹ ਆਪਣੇ ਕੰਮਾਂ ਰਾਹੀਂ ਧਰਮੀ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਨਾ ਕਿ ਨਿਹਚਾ ਰਾਹੀਂ। ਉਹ ਉਨ੍ਹਾਂ ਪੱਥਰਾਂ ਤੇ ਅੜਕੇ ਜਿਹੜੇ ਲੋਕਾਂ ਨੂੰ ਠੋਕਰ ਖੁਆਉਂਦੇ ਹਨ।
Ezekiel 11:16
“ਇਸ ਲਈ ਉਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਯਹੋਵਾਹ ਸਾਡਾ ਪ੍ਰਭੂ, ਆਖਦਾ ਹੈ, ‘ਇਹ ਸੱਚ ਹੈ, ਮੈਂ ਆਪਣੇ ਲੋਕਾਂ ਨੂੰ ਹੋਰਨਾਂ ਕੌਮਾਂ ਵੱਲ ਦੂਰ ਦੁਰਾਡੇ ਜਾਣ ਲਈ ਮਜ਼ਬੂਰ ਕੀਤਾ। ਮੈਂ ਉਨ੍ਹਾਂ ਨੂੰ ਅਵੱਸ਼ ਅਨੇਕਾਂ ਦੇਸਾਂ ਅੰਦਰ ਖਿੰਡਾਇਆ। ਪਰ ਉਸ ਬੋੜੇ ਸਮੇਂ ਲਈ ਜਦੋਂ ਕਿ ਉਹ ਉਨ੍ਹਾਂ ਹੋਰਨਾਂ ਦੇਸਾਂ ਅੰਦਰ ਹਨ, ਮੈਂ ਉਨ੍ਹਾਂ ਦਾ ਮੰਦਰ ਹੋਵਾਂਗਾ।
Isaiah 28:16
ਉਨ੍ਹਾਂ ਗੱਲਾਂ ਕਾਰਣ, ਮੇਰਾ ਮਾਲਿਕ, ਯਹੋਵਾਹ ਆਖਦਾ ਹੈ, “ਮੈਂ ਸੀਯੋਨ ਦੀ ਧਰਤੀ ਉੱਤੇ ਇੱਕ ਚੱਟਾਨ ਰੱਖ ਦਿਆਂਗਾ ਇੱਕ ਬੁਨਿਆਦ ਵਾਲਾ ਪੱਥਰ। ਇਹ ਬਹੁਤ ਕੀਮਤੀ ਪੱਥਰ ਹੋਵੇਗਾ। ਹਰ ਚੀਜ਼ ਇਸ ਮਹੱਤਵਪੂਰਣ ਪੱਥਰ ਉੱਤੇ ਉਸਾਰੀ ਜਾਵੇਗੀ। ਜਿਹੜਾ ਬੰਦਾ ਵੀ ਉਸ ਪੱਥਰ ਉੱਤੇ ਭਰੋਸਾ ਕਰਦਾ ਹੈ, ਉਹ ਨਿਰਾਸ਼ ਨਹੀਂ ਹੋਵੇਗਾ।
Psalm 46:1
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ। ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
Matthew 13:57
ਇੰਝ ਉਨ੍ਹਾਂ ਨੇ ਯਿਸੂ ਨੂੰ ਕਬੂਲਣ ਤੋਂ ਇਨਕਾਰ ਕਰ ਦਿੱਤਾ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਨਬੀ ਨੂੰ ਉਸ ਦੇ ਆਪਣੇ ਸ਼ਹਿਰ ਜਾਂ ਆਪਣੇ ਘਰ ਵਿੱਚ ਨਹੀਂ ਸਤਿਕਾਰਿਆ ਜਾਂਦਾ। ਬਾਕੀ ਲੋਕ ਉਸਦਾ ਸਤਿਕਾਰ ਕਰਦੇ ਹਨ।”
Proverbs 18:10
ਯਹੋਵਾਹ ਦਾ ਨਾਮ ਇੱਕ ਮਜ਼ਬੂਤ ਕਿਲ੍ਹੇ ਵਾਂਗ ਹੈ। ਇੱਕ ਚੰਗਾ ਵਿਅਕਤੀ ਭੱਜ ਕੇ ਇਸ ਵਿੱਚ ਵੜ ਜਾਂਦਾ ਅਤੇ ਸੁੱਰੱਖਿਅਤ ਹੋ ਜਾਂਦਾ।
Psalm 69:22
ਉਨ੍ਹਾਂ ਦੇ ਮੇਜ਼ ਭੋਜਨ ਨਾਲ ਢੱਕੇ ਹੋਏ ਹਨ, ਉਹ ਬਹੁਤ ਸਾਰੀਆਂ ਵੱਡੀਆਂ ਸਭਾ ਦਾਅਵਤਾਂ ਕਰਦੇ ਹਨ। ਉਹ ਭੋਜਨ ਉਨ੍ਹਾਂ ਦਾ ਵਿਨਾਸ਼ ਕਰ ਦੇਣਗੇ।
Psalm 11:6
ਉਹ ਭਖਦੇ ਹੋਏ ਕੋਲਿਆਂ ਅਤੇ ਬਲਦੀ ਹੋਈ ਗੰਧਕ ਦੀ ਵਰੱਖਾ ਬਦ ਰੂਹਾਂ ਉੱਤੇ ਕਰੇਗਾ। ਇਸ ਲਈ ਇਨ੍ਹਾਂ ਬਦ ਰੂਹਾਂ ਨੂੰ ਤਪਦੀਆਂ ਸੜਦੀਆਂ ਲਹਿਰਾਂ ਬਾਝੋਂ ਕੁਝ ਨਹੀਂ ਮਿਲੇਗਾ।
Romans 11:35
“ਕਿਸਨੇ ਪਰਮੇਸ਼ੁਰ ਨੂੰ ਕੁਝ ਦਿੱਤਾ? ਜਿਹ ਦਾ ਉਸ ਨੂੰ ਮੁੜ ਵਾਪਸ ਦਿੱਤਾ ਜਾਵੇ।”
Romans 11:9
ਅਤੇ ਦਾਊਦ ਆਖਦਾ ਹੈ: “ਉਨ੍ਹਾਂ ਦੀ ਆਪਣੀ ਦਾਵਤ ਨੂੰ ਉਨ੍ਹਾਂ ਲਈ ਝਾਂਸਾ ਬਣ ਜਾਣ ਦਿਉ। ਉਨ੍ਹਾਂ ਨੂੰ ਫ਼ੰਦੇ ਵਿੱਚ ਫ਼ਸ ਜਾਣ ਦਿਉ। ਉਨ੍ਹਾਂ ਨੂੰ ਡਿੱਗਣ ਅਤੇ ਸਜ਼ਾ ਪਾਉਣ ਦਿਉ।
Luke 21:35
ਕਿਉਂਕਿ ਉਹ ਦਿਨ ਧਰਤੀ ਉੱਤੇ ਸਾਰੇ ਲੋਕਾਂ ਲਈ ਅਚਾਨਕ ਇੱਕ ਝਾਂਸੇ ਵਾਂਗ ਆਵੇਗਾ।
Isaiah 26:20
ਨਿਆਂ: ਇਨਾਮ ਜਾਂ ਸਜ਼ਾ ਮੇਰੇ ਲੋਕੋ, ਆਪਣੇ ਕਮਰਿਆਂ ਵਿੱਚ ਜਾਓ। ਆਪਣੇ ਦਰਵਾਜ਼ੇ ਬੰਦ ਕਰ ਲਵੋ। ਬੋੜੇ ਸਮੇਂ ਲਈ ਆਪਣੇ ਕਮਰਿਆਂ ਵਿੱਚ ਛੁਪ ਜਾਓ। ਉਦੋਂ ਤੱਕ ਛੁੱਪੇ ਰਹੋ ਜਦੋਂ ਤੱਕ ਪਰਮੇਸ਼ੁਰ ਦਾ ਕਹਿਰ ਸ਼ਾਂਤ ਨਹੀਂ ਹੁੰਦਾ।
Isaiah 24:17
ਮੈਂ ਉਨ੍ਹਾਂ ਲੋਕਾਂ ਲਈ ਖਤਰਾ ਦੇਖਦਾ ਹਾਂ ਜੋ ਇਸ ਧਰਤੀ ਉੱਤੇ ਰਹਿ ਰਹੇ ਨੇ। ਮੈਂ ਡਰ, ਖੱਡਾਂ ਅਤੇ ਜਾਲ ਦੇਖਦਾ ਹਾਂ।
Isaiah 4:6
ਇਹ ਪਰਦਾ ਸੁਰੱਖਿਆ ਦਾ ਸਥਾਨ ਹੋਵੇਗਾ। ਇਹ ਪਰਦਾ ਲੋਕਾਂ ਨੂੰ ਸੂਰਜ ਦੀ ਗਰਮੀ ਤੋਂ ਬਚਾਵੇਗਾ। ਇਹ ਪਰਦਾ ਹਰ ਤਰ੍ਹਾਂ ਦੇ ਹੜ੍ਹ ਅਤੇ ਬਰੱਖਾ ਤੋਂ ਬਚਾ ਲਈ ਹੋਵੇਗਾ।