Bible

James 2 - DBY (Punjabi)

1 My brethren, do not have the faith of our Lord Jesus Christ, [Lord] of glory, with respect of persons:ਸਮੂਹ ਲੋਕਾਂ ਨੂੰ ਪ੍ਰੇਮ ਕਰੋ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਨੂੰ ਮਹਾਨ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਹੈ। ਇਸ ਲਈ ਇਹ ਨਾ ਸੋਚੋ ਕਿ ਕੁਝ ਲੋਕ ਦੂਸਰੇ ਲੋਕਾਂ ਨਾਲੋਂ ਜ਼ਿਆਦਾ ਮਹੱਤਵਪੂਰਣ ਹਨ।

2 for if there come unto your synagogue a man with a gold ring in splendid apparel, and a poor man also come in in vile apparel,ਫ਼ਰਜ਼ ਕਰੋ ਕਿ ਕੋਈ ਵਿਅਕਤੀ ਚੰਗੇ ਕੱਪੜੇ ਅਤੇ ਇੱਕ ਸੋਨੇ ਦੀ ਮੁੰਦਰੀ ਪਾਕੇ ਤੁਹਾਡੀ ਸੰਗਤ ਵਿੱਚ ਆਉਂਦਾ ਹੈ। ਉਸੇ ਸਮੇਂ ਹੀ, ਇੱਕ ਗਰੀਬ ਆਦਮੀ ਵੀ ਪੁਰਾਣੇ ਗੰਦੇ ਕੱਪੜੇ ਪਾਕੇ ਆਉਂਦਾ ਹੈ।

3 and ye look upon him who wears the splendid apparel, and say, Do thou sit here well, and say to the poor, Do thou stand there, or sit here under my footstool:ਤੁਸੀਂ ਚੰਗੇ ਕੱਪੜਿਆਂ ਵਾਲੇ ਵਿਅਕਤੀ ਵੱਲ ਖਾਸ ਧਿਆਨ ਦਿੰਦੇ ਹੋ। ਤੁਸੀਂ ਆਖਦੇ ਹੋ, “ਆਓ ਇੱਥੇ ਇਸ ਚੰਗੀ ਥਾਂ ਤੇ ਬੈਠੋ?” ਪਰ ਤੁਸੀਂ ਗਰੀਬ ਵਿਅਕਤੀ ਨੂੰ ਕਹੋਂਗੇ, “ਜਾ ਉੱਥੇ ਖੜ੍ਹਾ ਹੋ ਜਾ।” ਜਾਂ “ਥੱਲੇ ਫ਼ਰਸ਼ ਤੇ ਮੇਰੇ ਪੈਰਾਂ ਕੋਲ ਬੈਠ ਜਾ।”

4 have ye not made a difference among yourselves, and become judges having evil thoughts?ਤੁਸੀਂ ਕੀ ਕਰ ਰਹੇ ਹੋ? ਤੁਸੀਂ ਕੁਝ ਲੋਕਾਂ ਨੂੰ ਹੋਰਨਾਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾ ਰਹੇ ਹੋ। ਮੰਦੇ ਵਿੱਚਾਰਾਂ ਨਾਲ ਤੁਸੀਂ ਇਹ ਨਿਆਂ ਕਰ ਰਹੇ ਹੋ ਕਿ ਕਿਹੜਾ ਵਿਅਕਤੀ ਬਿਹਤਰ ਹੈ।

5 Hear, my beloved brethren: Has not God chosen the poor as to the world, rich in faith, and heirs of the kingdom, which he has promised to them that love him?ਮੇਰੇ ਪਿਆਰੇ ਭਰਾਵੋ ਅਤੇ ਭੈਣੋ ਸੁਣੋ। ਪਰਮੇਸ਼ੁਰ ਨੇ ਦੁਨੀਆਂ ਦੇ ਗਰੀਬ ਲੋਕਾਂ ਨੂੰ ਨਿਹਚਾ ਦੇ ਸੰਗ ਅਮੀਰ ਹੋਣ ਲਈ ਚੁਣਿਆ ਹੈ। ਉਸ ਨੇ ਉਨ੍ਹਾਂ ਨੂੰ ਉਹ ਰਾਜ ਪ੍ਰਾਪਤ ਕਰਨ ਲਈ ਚੁਣਿਆ ਹੈ ਜਿਸਦਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵਾਅਦਾ ਕੀਤਾ ਸੀ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।

6 But *ye* have despised the poor [man]. Do not the rich oppress you, and [do not] *they* drag you before [the] tribunals?ਪਰ ਤੁਸੀਂ ਗਰੀਬ ਆਦਮੀ ਨੂੰ ਕੋਈ ਆਦਰ ਮਾਣ ਨਹੀਂ ਦਿੰਦੇ। ਅਤੇ ਤੁਸੀਂ ਜਾਣਦੇ ਹੋ ਕਿ ਅਮੀਰ ਆਦਮੀ ਹੀ ਹਨ ਜਿਹੜੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਨਿਯੰਤ੍ਰਣ ਕਰਦੇ ਹਨ। ਤੇ ਇਹ ਉਹੀ ਲੋਕ ਹਨ ਜਿਹੜੇ ਤੁਹਾਨੂੰ ਕਚਿਹਰੀਆਂ ਵਿੱਚ ਲੈ ਜਾਂਦੇ ਹਨ।

7 And [do not] *they* blaspheme the excellent name which has been called upon you?ਅਮੀਰ ਲੋਕ ਹੀ ਹਨ ਜਿਹੜੇ ਉਸ ਇੱਕ ਦੇ ਸ਼ੁਭ ਨਾਂ ਦੇ ਵਿਰੁੱਧ ਬੋਲਦੇ ਹਨ ਜਿਹੜਾ ਤੁਹਾਡਾ ਮਾਲਕ ਹੈ।

8 If indeed ye keep [the] royal law according to the scripture, Thou shalt love thy neighbour as thyself, ye do well.ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ।

9 But if ye have respect of persons, ye commit sin, being convicted by the law as transgressors.ਪਰ ਜੇ ਤੁਸੀਂ ਇੱਕ ਵਿਅਕਤੀ ਨਾਲ ਇਸ ਤਰ੍ਹਾਂ ਦਾ ਵਰਤਾਉ ਕਰ ਰਹੇ ਹੋ ਜਿਵੇਂ ਉਹ ਦੂਸਰੇ ਵਿਅਕਤੀ ਨਾਲੋਂ ਵੱਧੇਰੇ ਮਹੱਤਵਪੂਰਣ ਹੈ ਤਾਂ ਤੁਸੀਂ ਪਾਪ ਕਰ ਰਹੇ ਹੋ। ਸ਼ਾਹੀ ਨੇਮ ਸਾਬਤ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।

10 For whoever shall keep the whole law and shall offend in one [point], he has come under the guilt of [breaking] all.ਹੋ ਸੱਕਦਾ ਹੈ ਭਾਵੇਂ ਕੋਈ ਵਿਅਕਤੀ ਪਰਮੇਸ਼ੁਰ ਦੇ ਸਾਰੇ ਨੇਮਾਂ ਦੇ ਹੁਕਮਾਂ ਦਾ ਅਨੁਸਰਣ ਕਰਦਾ ਹੋਵੇ। ਪਰ ਜੇ ਉਹ ਵਿਅਕਤੀ ਉਸ ਨੇਮ ਦੇ ਸਿਰਫ਼ ਇੱਕ ਆਦੇਸ਼ ਦਾ ਵੀ ਅਵੱਗਿਆਕਾਰੀ ਹੈ ਤਾਂ ਉਹ ਪੂਰੇ ਨੇਮ ਦੀ ਅਵੱਗਿਆ ਕਰਨ ਦਾ ਦੋਸ਼ੀ ਹੋਵੇਗਾ।

11 For he who said, Thou shalt not commit adultery, said also, Thou shalt not kill. Now if thou dost not commit adultery, but killest, thou art become transgressor of [the] law.ਪਰਮੇਸ਼ੁਰ ਨੇ ਆਖਿਆ ਹੈ, “ਬਦਕਾਰੀ ਦਾ ਪਾਪ ਨਾ ਕਰੋ।” ਉਸੇ ਪਰਮੇਸ਼ੁਰ ਨੇ ਇਹ ਵੀ ਆਖਿਆ, “ਕਿਸੇ ਨੂੰ ਨਾ ਮਾਰੋ।” ਇਸੇ ਲਈ, ਜੇ ਤੁਸੀਂ ਵਿੱਭਚਾਰ ਦਾ ਗੁਨਾਹ ਨਾ ਕਰੋ, ਪਰ ਕਿਸੇ ਵਿਅਕਤੀ ਨੂੰ ਮਾਰ ਦਿਉਂ, ਫ਼ੇਰ ਤੁਸੀਂ ਪਰਮੇਸ਼ੁਰ ਦੇ ਪੂਰੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।

12 So speak ye, and so act, as those that are to be judged by [the] law of liberty;ਤੁਹਾਡੀ ਪਰੱਖ ਉਸ ਨੇਮ ਦੇ ਆਧਾਰ ਤੇ ਹੋਵੇਗੀ ਜਿਹੜਾ ਲੋਕਾਂ ਨੂੰ ਮੁਕਤ ਕਰਦਾ ਹੈ। ਆਪਣੀ ਹਰ ਕਹਿਣੀ ਅਤੇ ਕਰਨੀ ਵਿੱਚ ਤੁਸੀਂ ਇਸ ਗੱਲ ਨੂੰ ਚੇਤੇ ਰੱਖੋ।

13 for judgment [will be] without mercy to him that has shewn no mercy. Mercy glories over judgment.ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਆਂ ਕਰੇਗਾ। ਪਰ ਇੱਕ ਜਿਹੜਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸੱਕਦਾ ਹੈ ਜਦੋਂ ਉਸਦਾ ਨਿਆਂ ਕੀਤਾ ਜਾ ਰਿਹਾ ਹੋਵੇਗਾ।

14 What [is] the profit, my brethren, if any one say he have faith, but have not works? can faith save him?ਨਿਹਚਾ ਅਤੇ ਚੰਗਿਆਈਆਂ ਮੇਰੇ ਭਰਾਵੋ ਅਤੇ ਭੈਣੋ ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਸ ਦੇ ਕੋਲ ਨਿਹਚਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਸਦੀ ਨਿਹਚਾ ਨਿਕਾਰਥਕ ਹੈ। ਕੀ ਇਹੋ ਜਿਹੀ ਨਿਹਚਾ ਉਸ ਨੂੰ ਬਚਾ ਸੱਕਦੀ ਹੈ? ਨਹੀਂ।

15 Now if a brother or a sister is naked and destitute of daily food,ਮਸੀਹ ਵਿੱਚ ਕੁਝ ਭਰਾ ਜਾਂ ਭੈਣ ਸ਼ਾਇਦ ਉਸ ਦਿਨ ਲਈ ਕੱਪੜੇ ਅਤੇ ਰੋਟੀ ਦੇ ਲੋੜਵੰਦ ਹੋਣ।

16 and one from amongst you say to them, Go in peace, be warmed and filled; but give not to them the needful things for the body, what [is] the profit?ਪਰ ਤੁਸੀਂ ਉਸ ਵਿਅਕਤੀ ਨੂੰ ਆਖੋ, “ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਆਪਣੇ ਆਪ ਨੂੰ ਗਰਮਾਓ ਅਤੇ ਚੋਖਾ ਖਾਓ।” ਤੁਸੀਂ ਸਿਰਫ਼ ਇਹੀ ਗੱਲਾਂ ਆਖਦੇ ਹੋ ਪਰ ਤੁਸੀਂ ਉਸ ਵਿਅਕਤੀ ਨੂੰ ਉਹ ਚੀਜ਼ਾਂ ਨਹੀਂ ਦਿੰਦੇ ਜੋ ਉਸ ਨੂੰ ਲੋੜੀਂਦੀਆਂ ਹਨ। ਜੇ ਤੁਸੀਂ ਉਸ ਵਿਅਕਤੀ ਦੀ ਸਹਾਇਤਾ ਨਹੀਂ ਕਰਦੇ, ਤਾਂ ਇਸਦਾ ਕੀ ਫ਼ਾਇਦਾ ਹੈ।

17 So also faith, if it have not works, is dead by itself.ਨਿਹਚਾ ਦੇ ਨਾਲ ਵੀ ਇਹੀ ਹੈ। ਜੇ ਨਿਹਚਾ ਕੁਝ ਨਹੀਂ ਸੰਵਾਰਦੀ ਤਾਂ ਉਹ ਨਿਹਚਾ ਨਿਰਜੀਵ ਹੈ ਕਿਉਂਕਿ ਉਹ ਇੱਕਲੀ ਹੈ।

18 But some one will say, *Thou* hast faith and *I* have works. Shew me thy faith without works, and *I* from my works will shew thee my faith.ਕੋਈ ਵਿਅਕਤੀ ਸ਼ਾਇਦ ਇਹ ਆਖੇ, “ਤੂੰ ਨਿਹਚਾ ਰੱਖਦਾ ਹੈ, ਪਰ ਮੈਂ ਕੰਮ ਕਰਦਾ ਹਾਂ।” ਮੈਨੂੰ ਆਪਣੀ ਨਿਹਚਾ ਦਿਖਾ। ਤੇਰੀ ਨਿਹਚਾ ਕੁਝ ਵੀ ਨਹੀਂ ਕਰਦੀ। ਮੈਂ ਆਪਣੇ ਅਮਲਾਂ ਰਾਹੀਂ ਤੈਨੂੰ ਆਪਣੀ ਨਿਹਚਾ ਦਿਖਾਵਾਂਗਾ।

19 *Thou* believest that God is one. Thou doest well. The demons even believe, and tremble.ਤੁਸੀਂ ਨਿਹਚਾ ਕਰਦੇ ਹੋ ਕਿ ਪਰਮੇਸ਼ੁਰ ਇੱਕ ਹੈ। ਠੀਕ ਹੈ। ਪਰ ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਹਨ ਅਤੇ ਡਰ ਨਾਲ ਕੰਬਦੀਆਂ ਹਨ।

20 But wilt thou know, O vain man, that faith without works is dead?ਓ ਮੂਰਖ ਵਿਅਕਤੀ। ਕੀ ਤੈਨੂੰ ਇਹ ਅਵਸ਼ ਦਰਸ਼ਾਉਣਾ ਪਵੇਗਾ ਕਿ ਜਿਹੜੀ ਨਿਹਚਾ ਕੁਝ ਵੀ ਨਹੀਂ ਕਰਦੀ ਉਹ ਨਿਕੰਮੀ ਹੈ?

21 Was not Abraham our father justified by works when he had offered Isaac his son upon the altar?ਅਬਰਾਹਾਮ ਸਾਡਾ ਪਿਤਾ ਸੀ। ਅਬਰਾਹਾਮ ਨੂੰ ਧਰਮੀ ਉਸ ਦੇ ਅਮਲ ਰਾਹੀਂ ਬਣਾਇਆ ਗਿਆ ਸੀ। ਉਸ ਨੇ ਜਗਵੇਦੀ ਉੱਪਰ ਪਰਮੇਸ਼ੁਰ ਨੂੰ ਆਪਣਾ ਪੁੱਤਰ ਇਸਹਾਕ ਭੇਂਟ ਕੀਤਾ।

22 Thou seest that faith wrought with his works, and that by works faith was perfected.ਇਸ ਲਈ ਤੁਸੀਂ ਸਮਝ ਲਵੋ ਕਿ ਅਬਰਾਹਾਮ ਦੀ ਨਿਹਚਾ ਅਤੇ ਉਸ ਦੇ ਅਮਲਾਂ ਨੇ ਇੱਕ ਸਾਥ ਕਾਰਜ ਕੀਤਾ। ਉਸ ਦੀ ਨਿਹਚਾ ਨੂੰ ਉਸ ਦੇ ਅਮਲਾਂ ਰਾਹੀਂ ਸੰਪੂਰਣ ਬਣਾਇਆ ਗਿਆ।

23 And the scripture was fulfilled which says, Abraham believed God, and it was reckoned to him as righteousness, and he was called Friend of God.ਹਰ ਗੱਲ ਤੋਂ ਪੋਥੀ ਦਾ ਪੂਰਾ ਅਰਥ ਸਪੱਸ਼ਟ ਹੁੰਦਾ ਹੈ ਜਿਹੜੀ ਆਖਦੀ ਹੈ, “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਇਸ ਨਿਹਚਾ ਨੇ ਅਬਰਾਹਾਮ ਨੂੰ ਧਰਮੀ ਬਣਾਇਆ।” ਅਬਰਾਹਾਮ ਨੂੰ “ਪਰਮੇਸ਼ੁਰ ਦਾ ਮਿੱਤਰ” ਆਖਿਆ ਜਾਂਦਾ ਸੀ।

24 Ye see that a man is justified on the principle of works, and not on the principle of faith only.ਇਸ ਲਈ ਤੁਸੀਂ ਦੇਖਦੇ ਹੋ ਕਿ ਕਿਸੇ ਵਿਅਕਤੀ ਨੂੰ ਉਸ ਦੇ ਅਮਲਾਂ ਰਾਹੀਂ ਤਾਂ ਧਰਮੀ ਬਣਾਇਆ ਜਾ ਸੱਕਦਾ ਹੈ ਪਰ ਉਸ ਨੂੰ ਸਿਰਫ਼ ਨਿਹਚਾ ਰਾਹੀਂ ਧਰਮੀ ਨਹੀਂ ਬਣਾਇਆ ਜਾ ਸੱਕਦਾ।

25 But was not in like manner also Rahab the harlot justified on the principle of works, when she had received the messengers and put [them] forth by another way?ਦੂਸਰੀ ਮਿਸਾਲ ਰਹਾਬ ਦੀ ਹੈ। ਰਹਾਬ ਇੱਕ ਵੇਸ਼ਵਾ ਸੀ, ਪਰ ਉਸ ਨੂੰ ਉਸ ਦੇ ਅਮਲ ਰਾਹੀਂ ਧਰਮੀ ਬਣਾਇਆ ਗਿਆ। ਉਸ ਨੇ ਪਰਮੇਸ਼ੁਰ ਦੇ ਲੋਕਾਂ ਲਈ ਸੂਹੀਆਂ ਦੀ ਸਹਾਇਤਾ ਕੀਤੀ। ਉਸ ਨੇ ਉਨ੍ਹਾਂ ਦਾ ਸਵਾਗਤ ਆਪਣੇ ਮਹਿਮਾਨਾਂ ਵਾਂਗ ਕੀਤਾ ਅਤੇ ਇੱਕ ਵੱਖਰੇ ਰਸਤੇ ਦੁਆਰਾ ਉਨ੍ਹਾਂ ਦੀ ਬਚ ਨਿਕਲਣ ਵਿੱਚ ਸਹਾਇਤਾ ਕੀਤੀ।

26 For as the body without a spirit is dead, so also faith without works is dead.ਆਤਮਾ ਤੋਂ ਬਿਨਾ ਵਿਅਕਤੀ ਦਾ ਸਰੀਰ ਇੱਕ ਲੋਥ ਹੈ। ਨਿਹਚਾ ਬਾਰੇ ਵੀ ਇਵੇਂ ਹੀ ਹੈ ਜਿਹੜਾ ਨਿਹਚਾ ਨਹੀਂ ਕਰਦਾ ਉਹ ਮੁਰਦਾ ਹੈ।

Punjabi Bible