Bible

James 4 - WEB (Punjabi)

1 Where do wars and fightings among you come from? Don't they come from your pleasures that war in your members?ਆਪਣੇ ਆਪ ਨੂੰ ਪਰਮੇਸੁਰ ਨੂੰ ਸੌਂਪ ਦਿਓ ਤੁਹਾਡੇ ਆਪਣੇ ਵਿੱਚਕਾਰ, ਲੜਾਈਆਂ ਅਤੇ ਝਗੜ੍ਹੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਹ ਗੱਲਾਂ ਕਿੱਥੋਂ ਆਉਂਦੀਆਂ ਹਨ? ਇਹ ਉਨ੍ਹਾਂ ਖੁਦਗਰਜ਼ ਇੱਛਾਵਾਂ ਤੋਂ ਆਉਂਦੀਆਂ ਹਨ ਜਿਹੜੀਆਂ ਤੁਹਾਡੇ ਅੰਦਰ ਲੜਦੀਆਂ ਹਨ।

2 You lust, and don't have. You kill, covet, and can't obtain. You fight and make war. You don't have, because you don't ask.ਤੁਸੀਂ ਵਸਤਾਂ ਦੀ ਕਾਮਨਾ ਕਰਦੇ ਹੋ, ਪਰ ਤੁਸੀਂ ਉਨ੍ਹਾਂ ਨੂੰ ਪ੍ਰਾਪਤ ਨਹੀਂ ਕਰਦੇ। ਇਸ ਲਈ ਤੁਸੀਂ ਕਤਲ ਕਰਦੇ ਹੋ ਅਤੇ ਦੂਸਰੇ ਲੋਕਾਂ ਨਾਲ ਈਰਖਾ ਕਰਦੇ ਹੋ। ਪਰ ਤੁਸੀਂ ਫ਼ੇਰ ਵੀ ਉਹ ਚੀਜ਼ਾਂ ਪ੍ਰਾਪਤ ਨਹੀਂ ਕਰਦੇ ਜਿਨ੍ਹਾਂ ਦੀ ਤੁਸੀਂ ਕਾਮਨਾ ਕਰਦੇ ਹੋ। ਇਸ ਕਰਕੇ ਤੁਸੀਂ ਲੜਦੇ ਅਤੇ ਝਗੜਦੇ ਹੋ। ਤੁਸੀਂ ਆਪਣੀਆਂ ਮਨ ਇਛਿੱਤ ਚੀਜ਼ਾਂ ਇਸ ਲਈ ਪ੍ਰਾਪਤ ਨਹੀਂ ਕਰਦੇ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਮੰਗਦੇ।

3 You ask, and don't receive, because you ask with wrong motives, so that you may spend it for your pleasures.ਪਰ ਜਦੋਂ ਤੁਸੀਂ ਮੰਗਦੇ ਹੋ ਤਾਂ ਵੀ ਤੁਹਾਨੂੰ ਨਹੀਂ ਮਿਲਦੀਆਂ। ਕਿਉਂ ਕਿ ਜਿਸ ਲਈ ਤੁਸੀਂ ਮੰਗਦੇ ਹੋ ਉਹ ਗਲਤ ਹੈ। ਤੁਸੀਂ ਇਹ ਚੀਜ਼ਾਂ ਇਸ ਕਰਕੇ ਮੰਗਦੇ ਹੋ ਤਾਂ ਜੋ ਤੁਸੀਂ ਉਨ੍ਹਾਂ ਨੂੰ ਕੇਵਲ ਆਪਣੀ ਪ੍ਰਸੰਨਤਾ ਲਈ ਹੀ ਵਰਤ ਸੱਕੋਂ।

4 You adulterers and adulteresses, don't you know that friendship with the world is enmity with God? Whoever therefore wants to be a friend of the world makes himself an enemy of God.ਇਸ ਲਈ ਤੁਸੀਂ ਲੋਕ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹੋ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੁਨੀਆਂ ਨੂੰ ਪਿਆਰ ਕਰਨ ਦਾ ਅਰਥ ਹੈ ਪਰਮੇਸ਼ੁਰ ਨੂੰ ਨਫ਼ਰਤ ਕਰਨਾ। ਇਸ ਲਈ ਜੋ ਵਿਅਕਤੀ ਇਸ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾ ਲੈਂਦਾ ਹੈ।

5 Or do you think that the Scripture says in vain, "The Spirit who lives in us yearns jealously"?ਕੀ ਤੁਹਾਡਾ ਖਿਆਲ ਹੈ ਕਿ ਪੋਥੀ ਅਰਥਹੀਣ ਹੈ? ਪੋਥੀ ਆਖਦੀ ਹੈ, “ਉਹ ਆਤਮਾ ਜਿਹੜਾ ਪਰਮੇਸ਼ੁਰ ਨੇ ਸਾਡੇ ਅੰਦਰ ਰਹਿਣ ਲਈ ਬਣਾਇਆ ਉਹ ਸਾਨੂੰ ਸਿਰਫ਼ ਆਪਣੇ ਲਈ ਹੀ ਚਾਹੁੰਦਾ ਹੈ।”

6 But he gives more grace. Therefore it says, "God resists the proud, but gives grace to the humble."ਪਰ ਜਿਹੜੀ ਕਿਰਪਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ ਇਸ ਤੋਂ ਵਡੇਰੀ ਹੈ। ਜਿਵੇਂ ਪੋਥੀ ਆਖਦੀ ਹੈ, “ਪਰਮੇਸ਼ੁਰ ਹੰਕਾਰੀ ਲੋਕਾਂ ਦੇ ਵਿਰੁੱਧ ਹੈ, ਪਰ ਉਹ ਆਪਣੀ ਕਿਰਪਾ ਨਿਮ੍ਰ ਲੋਕਾਂ ਉੱਤੇ ਕਰਦਾ ਹੈ।”

7 Be subject therefore to God. But resist the devil, and he will flee from you.ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਅਰਪਨ ਕਰ ਦਿਓ। ਸ਼ੈਤਾਨ ਦਾ ਵਿਰੋਧ ਕਰੋ ਅਤੇ ਸ਼ੈਤਾਨ ਤੁਹਾਡੇ ਕੋਲੋਂ ਦੂਰ ਭੱਜ ਜਾਵੇਗਾ।

8 Draw near to God, and he will draw near to you. Cleanse your hands, you sinners; and purify your hearts, you double-minded.ਪਰਮੇਸ਼ੁਰ ਦੇ ਨੇੜੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇੜੇ ਆ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਣਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿੱਚਾਰਾਂ ਨੂੰ ਸ਼ੁੱਧ ਕਰੋ।

9 Lament, mourn, and weep. Let your laughter be turned to mourning, and your joy to gloom.ਉਦਾਸ ਹੋਵੋ, ਅਫ਼ਸੋਸ ਕਰੋ ਅਤੇ ਰੋਵੋ। ਆਪਣੇ ਹਾਸਿਆਂ ਨੂੰ ਰੋਣ ਵਿੱਚ ਬਦਲ ਦਿਓ, ਆਪਣੀ ਖੁਸ਼ੀ ਨੂੰ ਉਦਾਸੀ ਵਿੱਚ ਬਦਲ ਦਿਓ।

10 Humble yourselves in the sight of the Lord, and he will exalt you.ਪਰਮੇਸ਼ੁਰ ਦੇ ਸਨਮੁੱਖ ਆਪਣੇ ਆਪ ਨੂੰ ਨਿਮਾਣੇ ਬਣਾਓ ਅਤੇ ਪਰਮੇਸ਼ੁਰ ਤੁਹਾਨੂੰ ਮਹਾਨ ਬਣਾਵੇਗਾ।

11 Don't speak against one another, brothers. He who speaks against a brother and judges his brother, speaks against the law and judges the law. But if you judge the law, you are not a doer of the law, but a judge.ਤੁਸੀਂ ਮੁਨਸਫ਼ ਨਹੀਂ ਹੋ ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਨਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ।

12 Only one is the lawgiver, who is able to save and to destroy. But who are you to judge another?ਪਰਮੇਸ਼ੁਰ ਹੀ ਹੈ ਜਿਹੜਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹੜਾ ਬਚਾ ਸੱਕਦਾ ਹੈ ਅਤੇ ਤਬਾਹ ਕਰ ਸੱਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਆਂ ਕਰੋ।

13 Come now, you who say, "Today or tomorrow let's go into this city, and spend a year there, trade, and make a profit."ਪਰਮੇਸ਼ੁਰ ਨੂੰ ਤੁਹਾਡੇ ਜੀਵਨ ਦੀ ਅਗਵਾਈ ਕਰਨ ਦਿਉ ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉੱਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ” ਸੁਣੋ। ਇਸ ਬਾਰੇ ਸੋਚੋ।

14 Whereas you don't know what your life will be like tomorrow. For what is your life? For you are a vapor, that appears for a little time, and then vanishes away.ਤੁਸੀਂ ਇਹ ਨਹੀਂ ਜਾਣਦੇ ਕਿ ਕੱਲ ਨੂੰ ਕੀ ਹੋਵੇਗਾ? ਤੁਹਾਡਾ ਜੀਵਨ ਇੱਕ ਧੁੰਦ ਵਾਂਗ ਹੈ। ਤੁਸੀਂ ਇਸ ਨੂੰ ਥੋੜੇ ਸਮੇਂ ਲਈ ਦੇਖ ਸੱਕਦੇ ਹੋ, ਪਰ ਫ਼ੇਰ ਇਹ ਛੱਟ ਜਾਂਦੀ ਹੈ।

15 For you ought to say, "If the Lord wills, we will both live, and do this or that."ਇਸ ਦੀ ਜਗ਼੍ਹਾ, ਤੁਹਾਨੂੰ ਆਖਣਾ ਚਾਹੀਦਾ ਹੈ, “ਜੇ ਪ੍ਰਭੂ ਨੇ ਚਾਹਿਆ, ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।”

16 But now you glory in your boasting. All such boasting is evil.ਪਰ ਹੁਣ ਤੁਸੀਂ ਘਮੰਡੀ ਹੋ ਅਤੇ ਗੁਨਾਹ ਕਰ ਰਹੇ ਹੋ। ਇਸ ਤਰ੍ਹਾਂ ਦੇ ਸਾਰੇ ਘਮੰਡ ਗਲਤ ਹਨ।

17 To him therefore who knows to do good, and doesn't do it, to him it is sin.ਇਸ ਲਈ ਜਦੋਂ ਕੋਈ ਵਿਅਕਤੀ ਚੰਗਿਆਈ ਕਰਨੀ ਜਾਣਦਾ ਹੈ, ਪਰ ਅਜਿਹਾ ਨਹੀਂ ਕਰਦਾ ਤਾਂ ਉਹ ਪਾਪ ਕਰਦਾ ਹੈ।

Punjabi Bible