Jeremiah 24
1 ਚੰਗੇ ਅੰਜੀਰ ਅਤੇ ਬੁਰੇ ਅੰਜੀਰ ਯਹੋਵਾਹ ਨੇ ਮੈਨੂੰ ਇਹ ਚੀਜ਼ਾਂ ਦਰਸਾਈਆਂ: ਮੈਂ ਯਹੋਵਾਹ ਦੇ ਮੰਦਰ ਦੇ ਸਾਹਮਣੇ ਅੰਜੀਰਾਂ ਦੇ ਸਜਾਏ ਹੋਏ ਦੋ ਟੋਕਰੇ ਦੇਖੇ। (ਮੈਂ ਇਹ ਦਰਸ਼ਨ ਉਦੋਂ ਦੇਖਿਆ ਜਦੋਂ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਕਾਨਯਾਹ ਨੂੰ ਕੈਦੀ ਬਣਾਇਆ ਸੀ। ਯਕਾਨਯਾਹ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਯਕਾਨਯਾਹ ਅਤੇ ਉਸ ਦੇ ਮਹੱਤਵਪੂਰਣ ਅਧਿਕਾਰੀਆਂ ਨੂੰ ਯਰੂਸ਼ਲਮ ਤੋਂ ਬਾਹਰ ਲਿਜਾਇਆ ਗਿਆ ਸੀ। ਉਨ੍ਹਾਂ ਨੂੰ ਬਾਬਲ ਲਿਜਾਇਆ ਗਿਆ ਸੀ ਨਬੂਕਦਨੱਸਰ ਯਹੂਦਾਹ ਦੇ ਸਾਰੇ ਤਰੱਖਾਣਾਂ ਅਤੇ ਧਾਤ ਦੇ ਕਾਮਿਆਂ ਨੂੰ ਵੀ ਲੈ ਗਿਆ ਸੀ।)
2 ਇੱਕ ਟੋਕਰੀ ਵਿੱਚ ਬਹੁਤ ਚੰਗੇ ਅੰਜੀਰ ਸਨ। ਉਹ ਅੰਜੀਰ ਉਹੋ ਜਿਹੇ ਸਨ ਜਿਹੜੇ ਰੁੱਤ ਵਿੱਚ ਅਗੇਤੇ ਪੱਕ ਜਾਂਦੇ ਹਨ। ਪਰ ਦੂਸਰੇ ਟੋਕਰੇ ਅੰਦਰ ਸੜੇ ਹੋਏ ਅੰਜੀਰ ਪਏ ਸਨ ਉਹ ਇੰਨੇ ਸੜੇ ਹੋਏ ਸਨ ਕਿ ਖਾਣ ਦੇ ਯੋਗ ਨਹੀਂ ਸਨ।
3 ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ ਤੈਨੂੰ ਕੀ ਦਿਖਾਈ ਦਿੰਦਾ ਹੈ?” ਮੈਂ ਜਵਾਬ ਦਿੱਤਾ, “ਮੈਨੂੰ ਅੰਜੀਰ ਦਿਖਾਈ ਦਿੰਦੇ ਹਨ। ਚੰਗੇ ਅੰਜੀਰ ਬਹੁਤ ਚੰਗੇ ਹਨ। ਅਤੇ ਸੜੇ ਹੋਏ ਅੰਜੀਰ ਬਹੁਤ ਸੜੇ ਹੋਏ ਹਨ। ਉਹ ਇੰਨੇ ਸੜੇ ਹੋਏ ਹਨ ਕਿ ਖਾਧੇ ਨਹੀਂ ਜਾ ਸੱਕਦੇ।”
4 ਫ਼ੇਰ ਯਹੋਵਾਹ ਦਾ ਸੰਦੇਸ਼ ਮੈਨੂੰ ਮਿਲਿਆ।
5 ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, “ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਤੋਂ ਬਾਹਰ ਲਿਜਾਇਆ ਗਿਆ। ਉਨ੍ਹਾਂ ਦਾ ਦੁਸ਼ਮਣ ਉਨ੍ਹਾਂ ਨੂੰ ਬਾਬਲ ਲੈ ਗਿਆ। ਉਹ ਲੋਕ ਇਨ੍ਹਾਂ ਚੰਗੇ ਅੰਜੀਰਾਂ ਵਰਗੇ ਹੋਣਗੇ। ਮੈਂ ਉਨ੍ਹਾਂ ਲੋਕਾਂ ਉੱਪਰ ਮਿਹਰ ਕਰਾਂਗਾ।
6 ਮੈਂ ਉਨ੍ਹਾਂ ਦੀ ਰੱਖਿਆ ਕਰਾਂਗਾ। ਮੈਂ ਉਨ੍ਹਾਂ ਨੂੰ ਯਹੂਦਾਹ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਚੀਰਾਂਗਾ ਨਹੀਂ-ਮੈਂ ਉਨ੍ਹਾਂ ਦੀ ਉਸਾਰੀ ਕਰਾਂਗਾ। ਮੈਂ ਉਨ੍ਹਾਂ ਨੂੰ ਖਿੱਚਾਂਗਾ ਨਹੀਂ-ਮੈਂ ਉਨ੍ਹਾਂ ਨੂੰ ਬੀਜਾਂਗਾ ਤਾਂ ਜੋ ਵੱਧ ਸੱਕਣ।
7 ਮੈਂ ਉਨ੍ਹਾਂ ਦੇ ਅੰਦਰ ਮੈਨੂੰ ਜਾਨਣ ਦੀ ਇੱਛਾ ਪੈਦਾ ਕਰ ਦਿਆਂਗਾ। ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਬਾਬਲ ਵਿੱਚਲੇ ਉਹ ਕੈਦੀ ਆਪਣੇ ਪੂਰੇ ਮਨਾਂ ਨਾਲ ਮੇਰੇ ਵੱਲ ਮੁੜਨਗੇ।
8 “ਪਰ ਯਹੂਦਾਹ ਦਾ ਰਾਜਾ ਸਿਦਕੀਯਾਹ ਉਨ੍ਹਾਂ ਸੜੇ ਹੋਏ ਅੰਜੀਰਾਂ ਵਰਗਾ ਹੋਵੇਗਾ ਜੋ ਖਾਣ ਦੇ ਯੋਗ ਨਹੀਂ ਹਨ। ਸਿਦਕੀਯਾਹ, ਉਸ ਦੇ ਉੱਚ ਅਧਿਕਾਰੀ, ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਬਚ ਜਾਣਗੇ ਅਤੇ ਯਹੂਦਾਹ ਦੇ ਉਹ ਲੋਕ ਜਿਹੜੇ ਮਿਸਰ ਵਿੱਚ ਰਹਿ ਰਹੇ ਹਨ, ਉਹ ਉਨ੍ਹਾਂ ਸੜੇ ਹੋਏ ਅੰਜੀਰਾਂ ਵਰਗੇ ਹੋਣਗੇ।
9 ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਉਹ ਸਜ਼ਾ ਸਾਰੀ ਧਰਤੀ ਦੇ ਲੋਕਾਂ ਨੂੰ ਭੈਭੀਤ ਕਰ ਦੇਵੇਗੀ। ਲੋਕ ਯਹੂਦਾਹ ਦੇ ਉਨ੍ਹਾਂ ਲੋਕਾਂ ਦਾ ਮਜ਼ਾਕ ਉਡਾਉਣਗੇ। ਲੋਕ ਉਨ੍ਹਾਂ ਬਾਰੇ ਚੁਟਕਲੇ ਜੋੜਨਗੇ। ਜਿਨ੍ਹਾਂ ਥਾਵਾਂ ਉੱਤੇ ਵੀ ਮੈਂ ਉਨ੍ਹਾਂ ਨੂੰ ਖਿੰਡਾਵਾਂਗਾ, ਲੋਕ ਉਨ੍ਹਾਂ ਨੂੰ ਸਰਾਪ ਦੇਣਗੇ।
10 ਮੈਂ ਉਨ੍ਹਾਂ ਦੇ ਖਿਲਾਫ਼ ਤਲਵਾਰ, ਭੁੱਖ ਅਤੇ ਬਿਮਾਰੀ ਭੇਜਾਂਗਾ। ਮੈਂ ਉਨ੍ਹਾਂ ਉੱਤੇ ਉਦੋਂ ਤੀਕ ਹਮਲਾ ਕਰਾਂਗਾ ਜਦੋਂ ਤੀਕ ਉਹ ਸਾਰੇ ਮਰ ਨਹੀਂ ਜਾਂਦੇ। ਫ਼ੇਰ ਉਹ ਉਸ ਧਰਤੀ ਉੱਤੇ ਨਹੀਂ ਹੋਣਗੇ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ।”
1 The Lord shewed me, and, behold, two baskets of figs were set before the temple of the Lord, after that Nebuchadrezzar king of Babylon had carried away captive Jeconiah the son of Jehoiakim king of Judah, and the princes of Judah, with the carpenters and smiths, from Jerusalem, and had brought them to Babylon.
2 One basket had very good figs, even like the figs that are first ripe: and the other basket had very naughty figs, which could not be eaten, they were so bad.
3 Then said the Lord unto me, What seest thou, Jeremiah? And I said, Figs; the good figs, very good; and the evil, very evil, that cannot be eaten, they are so evil.
4 Again the word of the Lord came unto me, saying,
5 Thus saith the Lord, the God of Israel; Like these good figs, so will I acknowledge them that are carried away captive of Judah, whom I have sent out of this place into the land of the Chaldeans for their good.
6 For I will set mine eyes upon them for good, and I will bring them again to this land: and I will build them, and not pull them down; and I will plant them, and not pluck them up.
7 And I will give them an heart to know me, that I am the Lord: and they shall be my people, and I will be their God: for they shall return unto me with their whole heart.
8 And as the evil figs, which cannot be eaten, they are so evil; surely thus saith the Lord, So will I give Zedekiah the king of Judah, and his princes, and the residue of Jerusalem, that remain in this land, and them that dwell in the land of Egypt:
9 And I will deliver them to be removed into all the kingdoms of the earth for their hurt, to be a reproach and a proverb, a taunt and a curse, in all places whither I shall drive them.
10 And I will send the sword, the famine, and the pestilence, among them, till they be consumed from off the land that I gave unto them and to their fathers.