Jeremiah 32:38 in Punjabi

Punjabi Punjabi Bible Jeremiah Jeremiah 32 Jeremiah 32:38

Jeremiah 32:38
ਇਸਰਾਏਲ ਅਤੇ ਯਹੂਦਾਹ ਦੇ ਲੋਕ ਮੇਰੇ ਬੰਦੇ ਹੋਣਗੇ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।

Jeremiah 32:37Jeremiah 32Jeremiah 32:39

Jeremiah 32:38 in Other Translations

King James Version (KJV)
And they shall be my people, and I will be their God:

American Standard Version (ASV)
and they shall be my people, and I will be their God:

Bible in Basic English (BBE)
And they will be my people, and I will be their God:

Darby English Bible (DBY)
And they shall be my people, and I will be their God.

World English Bible (WEB)
and they shall be my people, and I will be their God:

Young's Literal Translation (YLT)
and they have been to Me for a people, and I am to them for God;

And
they
shall
be
וְהָ֥יוּwĕhāyûveh-HA-yoo
my
people,
לִ֖יlee
I
and
לְעָ֑םlĕʿāmleh-AM
will
be
וַאֲנִ֕יwaʾănîva-uh-NEE
their
God:
אֶהְיֶ֥הʾehyeeh-YEH
לָהֶ֖םlāhemla-HEM
לֵאלֹהִֽים׃lēʾlōhîmlay-loh-HEEM

Cross Reference

Jeremiah 24:7
ਮੈਂ ਉਨ੍ਹਾਂ ਦੇ ਅੰਦਰ ਮੈਨੂੰ ਜਾਨਣ ਦੀ ਇੱਛਾ ਪੈਦਾ ਕਰ ਦਿਆਂਗਾ। ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਬਾਬਲ ਵਿੱਚਲੇ ਉਹ ਕੈਦੀ ਆਪਣੇ ਪੂਰੇ ਮਨਾਂ ਨਾਲ ਮੇਰੇ ਵੱਲ ਮੁੜਨਗੇ।

Revelation 21:7
ਜਿਹੜਾ ਵੀ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਇਸ ਸਭ ਕੁਝ ਨੂੰ ਪ੍ਰਾਪਤ ਕਰੇਗਾ। ਅਤੇ ਮੈਂ ਉਸਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।

Hebrews 8:10
ਇਹ ਨਵਾਂ ਕਰਾਰ ਹੈ ਜਿਹੜਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ। ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।

Zechariah 13:9
ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰੱਖਾਂਗਾ। ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ। ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰੱਖਾਂਗਾ। ਮੈਂ ਉਨ੍ਹਾਂ ਨੂੰ ਉਵੇਂ ਪਰੱਖਾਂਗਾ ਜਿਵੇਂ ਸੋਨਾ ਪਰੱਖਿਆ ਜਾਂਦਾ ਹੈ। ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ। ਮੈਂ ਆਖਾਂਗਾ, ‘ਤੁਸੀਂ ਮੇਰੇ ਲੋਕ ਹੋ।’ ਉਹ ਆਖਣਗੇ, ‘ਯਹੋਵਾਹ, ਸਾਡਾ ਪਰਮੇਸ਼ੁਰ ਹੈ।’”

Ezekiel 39:28
ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਪਰਮੇਸ਼ੁਰ ਉਨ੍ਹਾਂ ਦਾ ਯਹੋਵਾਹ ਹਾਂ। ਕਿਉਂਕਿ ਮੈਂ ਉਨ੍ਹਾਂ ਨੂੰ ਆਪਣੇ ਘਰਾਂ ਨੂੰ ਛੱਡਣ ਲਈ ਮਜ਼ਬੂਰ ਕੀਤਾ ਅਤੇ ਹੋਰਨਾਂ ਦੇਸਾਂ ਵਿੱਚ ਬੰਦੀ ਬਣਕੇ ਜਾਣ ਲਈ ਮਜ਼ਬੂਰ ਕੀਤਾ। ਅਤੇ ਫ਼ੇਰ ਮੈਂ ਉਨ੍ਹਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਦੀ ਆਪਣੀ ਧਰਤੀ ਉੱਤੇ ਉਨ੍ਹਾਂ ਨੂੰ ਵਾਪਸ ਲਿਆਂਦਾ।

Ezekiel 37:27
ਮੇਰਾ ਪਵਿੱਤਰ ਤੰਬੂ ਉਨ੍ਹਾਂ ਕੋਲ ਹੋਵੇਗਾ। ਹਾਂ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।

Ezekiel 36:28
ਫ਼ੇਰ ਤੁਸੀਂ ਉਸ ਧਰਤੀ ਉੱਤੇ ਰਹੋਁਗੇ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਤੁਸੀਂ ਮੇਰੇ ਬੰਦੇ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”

Ezekiel 11:19
ਮੈਂ ਉਨ੍ਹਾਂ ਨੂੰ ਲਿਆਕੇ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਇੱਕ ਮੁੱਠ੍ਠ ਕਰਾਂਗਾ। ਮੈਂ ਉਨ੍ਹਾਂ ਅੰਦਰ ਨਵਾਂ ਆਤਮਾ ਪਾਵਾਂਗਾ। ਮੈਂ ਉਨ੍ਹਾਂ ਦਾ ਪੱਥਰ ਦਾ ਦਿਲ ਲੈ ਲਵਾਂਗਾ ਅਤੇ ਉਸਦੀ ਬਾਵੇਂ ਸੱਚਮੁੱਚ ਦਾ ਦਿਲ ਧਰ ਦਿਆਂਗਾ।

Jeremiah 31:33
“ਭਵਿੱਖ ਵਿੱਚ ਮੈਂ ਇਸਰਾਏਲ ਦੇ ਲੋਕਾਂ ਨਾਲ ਇਹ ਇਕਰਾਰਨਾਮਾ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਆਪਣੀ ਬਿਵਸਬਾ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦਿਲਾਂ ਉੱਤੇ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।

Jeremiah 31:1
ਨਵਾਂ ਇਸਰਾਏਲ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਉਸ ਸਮੇਂ, ਮੈਂ ਇਸਰਾਏਲ ਦੇ ਸਮੂਹ ਪਰਿਵਾਰ-ਸਮੂਹਾਂ ਦਾ ਪਰਮੇਸ਼ੁਰ ਹੋਵਾਂਗਾ। ਅਤੇ ਉਹ ਮੇਰੇ ਬੰਦੇ ਹੋਣਗੇ।”

Jeremiah 30:22
ਤੁਸੀਂ ਮੇਰੇ ਬੰਦੇ ਹੋਵੋਂਗੇ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”

Deuteronomy 26:17
ਅੱਜ ਤੁਸੀਂ ਆਖਿਆ ਹੈ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਤੁਸੀਂ ਉਸਦੀ ਰਜ਼ਾ ਅਨੁਸਾਰ ਜਿਉਣ ਦਾ ਇਕਰਾਰ ਕੀਤਾ ਹੈ। ਤੁਸੀਂ ਉਸ ਦੀਆਂ ਸਿੱਖਿਆਵਾਂ ਅਤੇ ਚੱਲਣ, ਅਤੇ ਉਸ ਦੇ ਨੇਮਾਂ ਅਤੇ ਆਦੇਸ਼ਾ ਦੀ ਪਾਲਣਾ ਕਰਨ ਦਾ ਇਕਰਾਰ ਕੀਤਾ ਹੈ। ਤੁਸੀਂ ਆਖਿਆ ਸੀ ਕਿ ਤੁਸੀਂ ਹਰ ਉਸ ਗੱਲ ਕਰੋਂਗੇ ਜਿਹੜੀ ਉਹ ਤੁਹਾਨੂੰ ਕਰਨ ਲਈ ਆਖਦਾ ਹੈ।

Genesis 17:7
ਮੈਂ ਆਪਣਾ ਇਕਰਾਰਨਾਮਾ ਮੇਰੇ ਅਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਵਿੱਚਕਾਰ ਹਮੇਸ਼ਾ ਲਈ ਸਦੀਵੀ ਇਕਰਾਰਨਾਮੇ ਵਜੋਂ ਸਥਾਪਿਤ ਕਰ ਰਿਹਾ ਹਾਂ। ਮੈਂ ਤੇਰਾ ਪਰਮੇਸ਼ੁਰ ਹੋਵਾਂਗਾ ਅਤੇ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਪਰਮੇਸ਼ੁਰ ਹੋਵਾਂਗਾ।

Hebrews 11:16
ਪਰ ਉਹ ਲੋਕ ਇੱਕ ਬਿਹਤਰ ਦੇਸ਼ ਦਾ ਇੰਤਜ਼ਾਰ ਕਰ ਰਹੇ ਸਨ – ਕਿਸੇ ਸਵਰਗੀ ਦੇਸ਼ ਦਾ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਪਰਮੇਸ਼ੁਰ ਅਖਵਾਉਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦਾ। ਅਤੇ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।

Ezekiel 39:22
ਫ਼ੇਰ ਉਸ ਦਿਨ ਤੋਂ, ਇਸਰਾਏਲ ਦੇ ਪਰਿਵਾਰ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦਾ ਪਰਮੇਸ਼ੁਰ ਹਾਂ।

Psalm 144:15
ਇਸੇ ਤਰ੍ਹਾਂ, ਦੇ ਵੇਲਿਆਂ ਵਿੱਚ ਲੋਕ ਬਹੁਤ ਹੀ ਖੁਸ਼ ਹੁੰਦੇ ਹਨ ਜੇ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹੋਵੇ ਲੋਕ ਬਹੁਤ ਹੀ ਖੁਸ਼ ਹੁੰਦੇ ਹਨ।