Cross Reference
Judges 11:24
ਅਵੱਸ਼ ਹੀ ਤੁਸੀਂ ਉਸ ਧਰਤੀ ਉੱਤੇ ਰਹਿ ਸੱਕਦੇ ਹੋ ਜਿਹੜੀ ਤੁਹਾਨੂੰ ਤੁਹਾਡੇ ਦੇਵਤੇ ਸ਼ਕਮ ਨੇ ਦਿੱਤੀ ਹੈ। ਇਸ ਲਈ ਅਸੀਂ ਉਸ ਧਰਤੀ ਉੱਤੇ ਰਹਾਂਗੇ ਜਿਹੜੀ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਦਿੱਤੀ ਹੈ!
Isaiah 45:16
ਬਹੁਤੇ ਲੋਕ ਝੂਠੇ ਦੇਵਤੇ ਬਣਾਉਂਦੇ ਨੇ। ਪਰ ਉਹ ਲੋਕ ਨਿਰਾਸ਼ ਹੋਣਗੇ। ਉਹ ਸਾਰੇ ਲੋਕ ਸ਼ਰਮਸਾਰ ਹੋਕੇ ਚੱਲੇ ਜਾਣਗੇ।
Jeremiah 48:39
ਟੁੱਟ ਭੱਜ ਚੁੱਕਿਆ ਹੈ ਮੋਆਬ। ਉਸ ਲਈ ਰੋਵੋ। ਆਤਮ-ਸਮਰਪਣ ਕਰ ਦਿੱਤਾ ਸੀ ਮੋਆਬ ਨੇ। ਹੁਣ ਮੋਆਬ ਸ਼ਰਮਸਾਰ ਹੈ। ਲੋਕ ਮੋਆਬ ਦਾ ਮਜ਼ਾਕ ਉਡਾਉਂਦੇ ਹਨ-ਪਰ ਜਿਹੜੀਆਂ ਗੱਲਾਂ ਵਾਪਰ ਚੁੱਕੀਆਂ ਹਨ ਉਹ ਉਨ੍ਹਾਂ ਨੂੰ ਭੈਭੀਤ ਕਰਦੀਆਂ ਹਨ।
Hosea 8:5
ਹੇ ਸਾਮਰਿਯਾ! ਯਹੋਵਾਹ ਨੇ ਤੇਰੇ ਵੱਛੇ ਤੋਂ ਇਨਕਾਰ ਕਰ ਦਿੱਤਾ ਹੈ। ਪਰਮੇਸ਼ੁਰ ਆਖਦਾ, ‘ਮੈਂ ਇਸਰਾਏਲੀਆਂ ਨਾਲ ਬਹੁਤ ਗੁੱਸੇ ਹਾਂ।’ ਉਨ੍ਹਾਂ ਨੂੰ ਆਪਣੇ ਪਾਪਾਂ ਕਾਰਣ ਸਜ਼ਾ ਮਿਲੇਗੀ। ਇੱਕ ਕਾਰੀਗਰ ਨੇ ਉਨ੍ਹਾਂ ਮੂਰਤੀਆਂ ਨੂੰ ਬਣਾਇਆ ਹੈ ਅਤੇ ਇਹ ਪਰਮੇਸ਼ੁਰ ਨਹੀਂ ਹਨ। ਸਾਮਰਿਯਾ ਦਾ ਵੱਛਾ ਟੁਕੜੇ-ਟੁਕੜੇ ਕਰ ਦਿੱਤਾ ਜਾਵੇਗਾ।
1 Kings 18:40
ਤਦ ਏਲੀਯਾਹ ਨੇ ਕਿਹਾ, “ਬਆਲ ਦੇ ਨਬੀਆਂ ਨੂੰ ਫ਼ੜ ਲਵੋ, ਕੋਈ ਵੀ ਬਚ ਕੇ ਨੱਸੇ ਨਾ!” ਤਾਂ ਲੋਕਾਂ ਨੇ ਸਾਰੇ ਨਬੀਆਂ ਨੂੰ ਫ਼ੜ ਲਿਆ। ਏਲੀਯਾਹ ਨੇ ਉਨ੍ਹਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾਕੇ ਉੱਥੇ ਉਨ੍ਹਾਂ ਨੂੰ ਵੱਢ ਸੁੱਟਿਆ।
Isaiah 2:20
ਉਸ ਸਮੇਂ ਲੋਕ ਆਪਣੇ ਸੋਨੇ ਅਤੇ ਚਾਂਦੀ ਦੇ ਬੁੱਤ ਸੁੱਟ ਦੇਣਗੇ। (ਲੋਕਾਂ ਨੇ ਉਹ ਬੁੱਤ ਬਣਾਏ ਸਨ ਤਾਂ ਜੋ ਲੋਕ ਉਨ੍ਹਾਂ ਦੀ ਉਪਾਸਨਾ ਕਰ ਸੱਕਣ।) ਲੋਕੀ ਉਨ੍ਹਾਂ ਬੁੱਤਾਂ ਨੂੰ ਧਰਤੀ ਦੀਆਂ ਉਨ੍ਹਾਂ ਗਾਰਾਂ ਵਿੱਚ ਸੁੱਟ ਦੇਣਗੇ ਜਿੱਥੇ ਚਮਗਿਦ੍ਦੜ ਅਤੇ ਹੋਰ ਘਿਰਣਿਤ ਜਾਨਵਰ ਰਹਿੰਦੇ ਹਨ।
Isaiah 16:12
ਮੋਆਬ ਦੇ ਲੋਕ ਆਪਣੇ ਉਪਾਸਨਾ ਸਥਾਨਾਂ ਉੱਤੇ ਜਾਣਗੇ। ਲੋਕ ਪ੍ਰਾਰਥਨਾ ਕਰਨ ਦੀ ਕੋਸ਼ਿਸ਼ ਕਰਨਗੇ। ਪਰ ਉਹ ਦੇਖਣਗੇ ਕਿ ਕੀ ਵਾਪਰਿਆ ਹੈ, ਅਤੇ ਉਹ ਪ੍ਰਾਰਥਨਾ ਲਈ ਬਹੁਤ ਨਿਢਾਲ ਹੋਣਗੇ।
Isaiah 45:20
ਯਹੋਵਾਹ ਪ੍ਰਮਾਣ ਦਿੰਦਾ ਹੈ ਕਿ ਉਹੀ ਇੱਕੋ ਇੱਕ ਪਰਮੇਸ਼ੁਰ ਹੈ “ਤੁਸੀਂ ਲੋਕ ਹੋਰਨਾਂ ਕੌਮਾਂ ਤੋਂ ਬਚ ਗਏ ਹੋ। ਇਸ ਲਈ ਇਕੱਠੇ ਹੋ ਜਾਓ ਅਤੇ ਮੇਰੇ ਪਾਸ ਆਓ। (ਇਨ੍ਹਾਂ ਲੋਕਾਂ ਨੇ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਰੱਖੀਆਂ ਹੋਈਆਂ ਹਨ। ਇਹ ਲੋਕ ਉਨ੍ਹਾਂ ਨਿਕੰਮੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਪਰ ਉਹ ਲੋਕ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ।
Isaiah 46:1
ਝੂਠੇ ਦੇਵਤੇ ਬੇਕਾਰ ਹਨ ਬੇਲ ਅਤੇ ਨੇਬੋ ਮੇਰੇ ਅੱਗੇ ਝੁਕਣਗੇ। ਉਹ ਝੂਠੇ ਦੇਵਤੇ ਸਿਰਫ਼ ਮੂਰਤੀਆਂ ਹੀ ਹਨ। “ਲੋਕਾਂ ਨੇ ਉਨ੍ਹਾਂ ਮੂਰਤੀਆਂ ਨੂੰ ਜਾਨਵਰਾਂ ਦੀਆਂ ਪਿੱਠਾ ਉੱਤੇ ਲਦਿਆ ਉਹ ਮੂਰਤੀਆਂ ਸਿਰਫ਼ ਚੁੱਕਣ ਵਾਲਾ ਵੱਡਾ ਭਾਰ ਹਨ। ਝੂਠੇ ਦੇਵਤੇ ਹੋਰ ਕੁਝ ਨਹੀਂ ਕਰਦੇ ਸਿਰਫ਼ ਲੋਕਾਂ ਨੂੰ ਬਕਾਉਂਦੇ ਹਨ।
1 Samuel 5:3
ਅਗਲੀ ਸਵੇਰ ਨੂੰ ਜਦ ਅਸ਼ਦੋਦੀ ਉੱਠੇ ਤਾਂ ਉਨ੍ਹਾਂ ਵੇਖਿਆ ਕਿ ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਪਰਨੇ ਧਰਤੀ ਉੱਪਰ ਡਿੱਗਿਆ ਹੋਇਆ ਹੈ। ਤਾਂ ਅਸ਼ਦੋਦ ਦੇ ਲੋਕਾਂ ਨੇ ਦਾਗੋਨ ਦੇ ਬੁੱਤ ਨੂੰ ਚੁੱਕ ਕੇ ਵਾਪਸ ਉਸਦੀ ਥਾਵੇਂ ਖੜ੍ਹਾ ਕੀਤਾ।
Jeremiah 48:46
ਮੋਆਬ, ਤੇਰੇ ਲਈ ਬੁਰਾ ਹੋਵੇਗਾ। ਕਮੋਸ਼ ਦੇ ਲੋਕ ਤਬਾਹ ਹੋ ਗਏ ਨੇ। ਤੇਰੇ ਧੀਆਂ-ਪੁੱਤਰ ਬੰਦੀ ਬਣਾ ਕੇ ਦੂਰ ਲਿਜਾਏ ਜਾਣਗੇ।
Hosea 10:5
ਸਾਮਰਿਯਾ ਦੇ ਲੋਕ ਬੈਤ-ਆਵਨ ਦੇ ਵੱਛਿਆਂ ਦੀ ਉਪਾਸਨਾ ਕਰਦੇ ਹਨ। ਉਹ ਲੋਕ ਰੋਣਗੇ ਅਤੇ ਸੋਗ ਕਰਨਗੇ। ਜਿਨ੍ਹਾਂ ਜਾਜਕਾਂ ਨੇ ਉਸ ਬੁੱਤ ਦੀ ਖੂਬਸੂਰਤੀ ਤੇ ਆਨੰਦ ਮਾਣਿਆ, ਉਹ ਵੀ ਸੋਗ ਮਨਾਉਣਗੇ, ਕਿਉਂ ਕਿ ਇਹ ਉਨ੍ਹਾਂ ਤੋਂ ਲੈ ਲਿਆ ਗਿਆ ਹੈ।
Hosea 10:14
ਇਸੇ ਲਈ, ਤੁਹਾਡੀਆਂ ਫ਼ੌਜਾਂ ਜੰਗ ਦਾ ਰੌਲਾ ਸੁਣਨਗੀਆਂ ਅਤੇ ਤੁਹਾਡੇ ਸਾਰੇ ਕਿਲੇ ਉਵੇਂ ਹੀ ਨਸ਼ਟ ਹੋ ਜਾਣਗੇ ਜਿਵੇਂ ਸ਼ਲਮਨ ਨੇ ਬੈਤ-ਅਰਬੇਲ ਨੂੰ ਤਬਾਹ ਕੀਤਾ ਸੀ ਯੁੱਧ ਦੇ ਦਿਨਾਂ ਦੌਰਾਨ, ਮਾਵਾਂ ਆਪਣੇ ਬੱਚਿਆਂ ਸਮੇਤ ਮਾਰੀਆਂ ਗਈਆਂ ਸਨ।
Amos 5:5
ਪਰ ਬੈਤ-ਏਲ ਵਿੱਚ ਨਾ ਵੇਖੋ ਗਿਲਗਾਲ ਵੱਲ ਨਾ ਜਾਣਾ ਨਾ ਬਏਰਸ਼ਬਾ ਦੀ ਸੀਮਾ ਪਾਰ ਕਰੋ ਗਿਲਗਾਲ ਦੇ ਮਨੁੱਖ ਲੈ ਜਾਕੇ ਅਸੀਰ ਕੀਤੇ ਜਾਣਗੇ ਅਤੇ ਬੈਤ-ਏਲ ਤਬਾਹ ਹੋ ਜਾਵੇਗਾ।
Jeremiah 48:7
“ਤੁਸੀਂ ਆਪਣੀਆਂ ਬਣਾਈਆਂ ਚੀਜ਼ਾਂ ਅੰਦਰ ਅਤੇ ਆਪਣੀ ਦੌਲਤ ਵਿੱਚ ਭਰੋਸਾ ਕੀਤਾ ਸੀ। ਇਸ ਲਈ ਤੁਸੀਂ ਫ਼ੜੇ ਜਾਵੋਂਗੇ। ਕਮੋਸ਼ ਦੇਵਤੇ ਨੂੰ ਬੰਦੀ ਬਣਾ ਲਿਆ ਜਾਵੇਗਾ। ਅਤੇ ਉਸ ਦੇ ਨਾਲ ਉਸ ਦੇ ਜਾਜਕ ਅਤੇ ਅਧਿਕਾਰੀ ਵੀ ਫ਼ੜੇ ਜਾਣਗੇ।
1 Kings 11:7
ਸੁਲੇਮਾਨ ਨੇ ਇੱਕ ਪਹਾੜੀ ਉੱਤੇ, ਮੋਆਬੀਆਂ ਦੇ ਘ੍ਰਿਣਾਯੋਗ ਦੇਵਤੇ, ਕਮੋਸ਼ ਲਈ ਅਤੇ ਅੰਮੋਨੀਆਂ ਦੇ ਘ੍ਰਿਣਾਯੋਗ ਬੁੱਤ, ਮੋਲਕ ਲਈ ਇੱਕ ਉਪਾਸਨਾ ਦਾ ਸਥਾਨ ਬਣਵਾਇਆ, ਜੋ ਕਿ ਯਰੂਸ਼ਲਮ ਤੋਂ ਅਗਾਂਹ ਸੀ।
1 Kings 12:28
ਤਾਂ ਪਾਤਸ਼ਾਹ ਨੇ ਆਪਣੇ ਸਲਾਹਕਾਰਾਂ ਕੋਲੋਂ ਸਲਾਹ ਲਿੱਤੀ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਉਸ ਨੂੰ ਆਪਣੇ ਵਿੱਚਾਰ ਪ੍ਰਗਟ ਕੀਤੇ। ਤਾਂ ਪਾਤਸ਼ਾਹ ਨੇ ਸੋਨੇ ਦੇ ਦੋ ਵੱਛੇ ਬਣਾਏ। ਪਾਤਸ਼ਾਹ ਯਾਰਾਬੁਆਮ ਨੇ ਲੋਕਾਂ ਨੂੰ ਕਿਹਾ, “ਤੁਹਾਨੂੰ ਯਰੂਸ਼ਲਮ ਵਿੱਚ ਉਪਾਸਨਾ ਕਰਨ ਜਾਣ ਦੀ ਲੋੜ ਨਹੀਂ। ਵੇਖੋ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ!”
1 Kings 18:26
ਇਉਂ ਨਬੀਆਂ ਨੇ ਜਿਹੜਾ ਬਲਦ ਮਿਲਿਆ ਉਸ ਨੂੰ ਲਿਆ, ਇਸ ਦੇ ਟੁਕੜੇ ਕੀਤੇ ਤੇ ਫ਼ਿਰ ਦੁਪਹਿਰ ਤੀਕ ਬਆਲ ਅੱਗੇ ਪ੍ਰਾਰਥਨਾ ਕਰਦੇ ਰਹੇ ਕਿ, “ਹੇ ਬਆਲ, ਕਿਰਪਾ ਕਰਕੇ ਸਾਨੂੰ ਜੁਆਬ ਦੇ!” ਪਰ ਕੋਈ ਹੁੰਗਾਰਾ ਨਾ ਆਇਆ ਨਾ ਕੋਈ ਆਵਾਜ਼। ਨਬੀਆਂ ਨੂੰ ਜਿਹੜੀ ਜਗਵੇਦੀ ਤਿਆਰ ਕੀਤੀ ਸੀ ਉਸ ਅੱਗੇ ਨੱਚਦੇ ਰਹੇ ਪਰ ਅੱਗ ਨਾ ਬਲੀ।