Jeremiah 48:20
ਮੋਆਬ ਬਰਬਾਦ ਹੋ ਜਾਵੇਗਾ ਅਤੇ ਸ਼ਰਮ ਨਾਲ ਭਰ ਜਾਵੇਗਾ। ਮੋਆਬ ਰੋਵੇਗਾ, ਰੋਵੇਗਾ। ਅਰਨੋਨ ਵਾਦੀ ਉੱਤੇ ਐਲਾਨ ਕਰ ਦੇਵੋ ਕਿ ਮੋਆਬ ਤਬਾਹ ਹੋ ਗਿਆ ਹੈ।
Jeremiah 48:20 in Other Translations
King James Version (KJV)
Moab is confounded; for it is broken down: howl and cry; tell ye it in Arnon, that Moab is spoiled,
American Standard Version (ASV)
Moab is put to shame; for it is broken down: wail and cry; tell ye it by the Arnon, that Moab is laid waste.
Bible in Basic English (BBE)
Moab has been put to shame, she is broken: make loud sounds of grief, crying out for help; give the news in Arnon, that Moab has been made waste.
Darby English Bible (DBY)
Moab is put to shame; for he is broken down: howl and cry; tell it in Arnon, that Moab is laid waste.
World English Bible (WEB)
Moab is disappointed; for it is broken down: wail and cry; tell you it by the Arnon, that Moab is laid waste.
Young's Literal Translation (YLT)
Put to shame hath been Moab, For it hath been broken down, Howl and cry, declare ye in Arnon, For spoiled is Moab,
| Moab | הֹבִ֥ישׁ | hōbîš | hoh-VEESH |
| is confounded; | מוֹאָ֛ב | môʾāb | moh-AV |
| for | כִּֽי | kî | kee |
| down: broken is it | חַ֖תָּה | ḥattâ | HA-ta |
| howl | הֵילִ֣יליּ׀ | hêlîly | hay-LEEL-y |
| cry; and | וּֽזְעָ֑קיּ | ûzĕʿāqy | oo-zeh-AK-y |
| tell | הַגִּ֣ידוּ | haggîdû | ha-ɡEE-doo |
| Arnon, in it ye | בְאַרְנ֔וֹן | bĕʾarnôn | veh-ar-NONE |
| that | כִּ֥י | kî | kee |
| Moab | שֻׁדַּ֖ד | šuddad | shoo-DAHD |
| is spoiled, | מוֹאָֽב׃ | môʾāb | moh-AV |
Cross Reference
Isaiah 16:2
ਮੋਆਬ ਦੀਆਂ ਔਰਤਾਂ ਅਰਨੋਨ ਨਦੀ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰਦੀਆਂ ਹਨ। ਉਹ ਸਹਾਇਤਾ ਲਈ ਤਕਦੀਆਂ ਹੋਈਆਂ ਇੱਕ ਥਾਂ ਤੋਂ ਦੂਜੀ ਥਾਂ ਵੱਲ ਭੱਜਦੀਆਂ ਹਨ। ਉਹ ਧਰਤੀ ਉੱਤੇ ਗੁਆਚੀਆਂ ਪੰਛੀਆਂ ਦੇ ਬੋਟਾਂ ਵਾਂਗ ਹਨ ਜਦੋਂ ਉਨ੍ਹਾਂ ਦਾ ਆਲ੍ਹਣਾ ਰੁੱਖ ਉੱਤੋਂ ਡਿੱਗ ਪਿਆ ਹੈ।
Jeremiah 48:1
ਮੋਆਬ ਬਾਰੇ ਇੱਕ ਸੰਦੇਸ਼ ਇਹ ਸੰਦੇਸ਼ ਮੋਆਬ ਦੇ ਦੇਸ਼ ਬਾਰੇ ਹੈ। ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: “ਨਬੋ ਪਰਬਤ ਲਈ ਇਹ ਬਹੁਤ ਬੁਰਾ ਹੋਵੇਗਾ। ਨਬੋ ਪਰਬਤ ਨੂੰ ਤਬਾਹ ਕਰ ਦਿੱਤਾ ਜਾਵੇਗਾ। ਕਿਕਿਯਾਤਾਇਮ ਸ਼ਹਿਰ ਨੂੰ ਨਿਮਾਣਾ ਕੀਤਾ ਜਾਵੇਗਾ। ਇਸ ਉੱਤੇ ਕਬਜ਼ਾ ਕਰ ਲਿਆ ਜਾਵੇਗਾ। ਮਜ਼ਬੂਤ ਥਾਂ ਨੂੰ ਹੀਣਾ ਬਣਾ ਦਿੱਤਾ ਜਾਵੇਗਾ। ਇਸ ਉੱਤੇ ਸੱਟ ਮਾਰੀ ਜਾਵੇਗੀ।
Isaiah 16:7
ਉਸ ਗੁਮਾਨ ਕਾਰਣ ਮੋਆਬ ਦਾ ਸਾਰਾ ਦੇਸ਼ ਦੁੱਖ ਭੋਗੇਗਾ। ਮੋਆਬ ਦੇ ਸਾਰੇ ਲੋਕ ਰੋਣਗੇ। ਲੋਕ ਉਦਾਸ ਹੋਣਗੇ। ਉਹ ਅਜਿਹੀਆਂ ਗੱਲਾਂ ਚਾਹੁਣਗੇ ਜਿਹੜੀਆਂ ਅਤੀਤ ਵਿੱਚ ਉਨ੍ਹਾਂ ਕੋਲ ਸਨ। ਉਹ ਕੀਰ ਹਰਸਬ ਵਿੱਚ ਬਣੇ ਹੋਏ ਅੰਜੀਰ ਦੇ ਕੇਕ ਚਾਹੁਣਗੇ।
Isaiah 15:8
ਹਰ ਥਾਂ ਮੋਆਬ ਵਿੱਚ ਰੋਣਾ ਸੁਣਿਆ ਜਾ ਸੱਕਦਾ ਹੈ। ਉਨ੍ਹਾਂ ਦੀਆਂ ਚੀਕਾ ਬੇਰ ਏਲੀਮ ਜਿੰਨੀ ਦੂਰ ਤਾਈਂ ਅਤੇ ਅਗਲਇਮ ਜਿੰਨੀ ਦੂਰ ਤਾਈਂ ਸੁਣੀਆਂ ਜਾ ਸੱਕਦੀਆਂ ਹਨ।
Isaiah 15:1
ਮੋਆਬ ਨੂੰ ਪਰਮੇਸ਼ੁਰ ਦਾ ਸੰਦੇਸ਼ ਇਹ ਉਦਾਸ ਸੁਨੇਹਾ ਮੋਆਬ ਬਾਰੇ ਹੈ: ਇੱਕ ਰਾਤ ਵਿੱਚ ਫ਼ੌਜਾਂ ਨੇ ਆਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ, ਸ਼ਹਿਰ ਤਬਾਹ ਕੀਤਾ ਗਿਆ ਸੀ। ਇੱਕ ਰਾਤ ਵਿੱਚ ਫੌਜ ਨੇ ਕੀਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ ਸ਼ਹਿਰ ਤਬਾਹ ਕੀਤਾ ਗਿਆ ਸੀ।
Judges 11:18
“ਫ਼ੇਰ ਇਸਰਾਏਲ ਦੇ ਲੋਕ ਮਾਰੂਥਲ ਵਿੱਚੋਂ ਹੋਕੇ ਅਤ ਅਦੋਮ ਦੀ ਧਰਤੀ ਅਤੇ ਮੋਆਬ ਦੀ ਧਰਤੀ ਦੇ ਕਿਨਾਰਿਆਂ ਦੁਆਲਿਉਂ ਦੀ ਲੰਘੇ। ਉਨ੍ਹਾਂ ਨੇ ਮੋਆਬ ਦੀ ਧਰਤੀ ਦੇ ਪੂਰਬ ਵੱਲ ਸਫ਼ਰ ਕੀਤਾ। ਉਨ੍ਹਾਂ ਨੇ ਅਰਨੋਨ ਨਦੀ ਦੇ ਦੂਸਰੇ ਪਾਸੇ ਮੋਆਬ ਦੀ ਧਰਤੀ ਦੀ ਸਰਹੱਦ ਉੱਤੇ ਆਪਣਾ ਡੇਰਾ ਲਾ ਲਿਆ। ਉਨ੍ਹਾਂ ਨੇ ਮੋਆਬ ਦੀ ਧਰਤੀ ਦੀ ਸਰਹੱਦ ਪਾਰ ਨਹੀਂ ਕੀਤੀ ਸੀ।
Joshua 13:9
ਉਨ੍ਹਾਂ ਦੀ ਧਰਤੀ ਅਰਨੋਨ ਘਾਟੀ ਦੇ ਕੋਲ ਅਰੋਏਰ ਤੋਂ ਸ਼ੁਰੂ ਹੁੰਦੀ ਸੀ ਅਤੇ ਘਾਟੀ ਦੇ ਅੱਧ ਵਿੱਚਾਲੇ ਸ਼ਹਿਰ ਤੱਕ ਜਾਂਦੀ ਸੀ। ਅਤੇ ਇਸ ਵਿੱਚ ਮੇਦਬਾ ਤੋਂ ਦੀਬੋਨ ਤੱਕ ਦਾ ਸਾਰਾ ਮੈਦਾਨ ਸ਼ਾਮਿਲ ਸੀ।
Deuteronomy 2:36
ਅਸੀਂ ਅਰਨੋਨ ਵਾਦੀ ਦੇ ਕੰਢੇ ਅਰੋਏਰ ਸ਼ਹਿਰ ਨੂੰ ਅਤੇ ਅਰਨੋਨ ਵਾਦੀ ਅਤੇ ਗਿਲਆਦ ਦੇ ਵਿੱਚਕਾਰਲੇ ਬਾਕੀ ਸ਼ਹਿਰਾਂ ਨੂੰ ਹਰਾਇਆ। ਕੋਈ ਅਜਿਹਾ ਸ਼ਹਿਰ ਨਹੀਂ ਸੀ ਜਿਸ ਉੱਤੇ ਅਸੀਂ ਕਬਜ਼ਾ ਨਾ ਕਰ ਸੱਕੇ ਹੋਈਏ। ਯਹੋਵਾਹ ਸਾਡੇ ਪਰਮੇਸ਼ੁਰ ਨੇ ਉਨ੍ਹਾਂ ਸਾਰਿਆਂ ਨੂੰ ਸਾਨੂੰ ਦੇ ਦਿੱਤਾ।
Numbers 21:26
ਹਸ਼ਬੋਨ ਉਹ ਸ਼ਹਿਰ ਸੀ ਜਿੱਥੇ ਅਮੋਰੀਆਂ ਦਾ ਰਾਜਾ ਸੀਹੋਨ ਰਹਿੰਦਾ ਸੀ। ਅਤੀਤ ਵਿੱਚ, ਸੀਹੋਨ ਨੇ ਮੋਆਬ ਦੇ ਰਾਜੇ ਵਿਰੁੱਧ ਲੜਾਈ ਕੀਤੀ ਸੀ। ਸੀਹੋਨ ਨੇ ਅਰਨੋਨ ਨਦੀ ਤੱਕ ਦਾ ਇਲਾਕਾ ਜਿੱਤ ਲਿਆ ਸੀ।
Numbers 21:13
ਫ਼ੇਰ ਉਨ੍ਹਾਂ ਨੇ ਉਹ ਥਾਂ ਛੱਡ ਕੇ ਮਾਰੂਥਲ ਵਿੱਚ ਅਰਨੋਨ ਨਦੀ ਦੇ ਪਰਲੇ ਪਾਸੇ ਡੇਰਾ ਲਾਇਆ। ਇਹ ਨਦੀ ਅਮੋਰੀਆਂ ਦੀ ਸਰਹੱਦ ਤੋਂ ਸ਼ੁਰੂ ਹੁੰਦੀ ਸੀ। ਵਾਦੀ, ਮੋਆਬ ਅਤੇ ਅਮੋਰੀਆਂ ਦੀਆਂ ਸਰਹੱਦਾਂ ਦੇ ਵਿੱਚਾਲੇ ਸੀ।