Jeremiah 5:23
ਪਰ ਯਹੂਦਾਹ ਦੇ ਲੋਕ ਜ਼ਿੱਦੀ ਨੇ। ਉਹ ਸਦਾ ਮੇਰੇ ਵਿਰੁੱਧ ਹੋਣ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਨੇ। ਉਨ੍ਹਾਂ ਮੇਰੇ ਕੋਲੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਮੈਨੂੰ ਛੱਡ ਦਿੱਤਾ ਸੀ।
Jeremiah 5:23 in Other Translations
King James Version (KJV)
But this people hath a revolting and a rebellious heart; they are revolted and gone.
American Standard Version (ASV)
But this people hath a revolting and a rebellious heart; they are revolted and gone.
Bible in Basic English (BBE)
But the heart of this people is uncontrolled and turned away from me; they are broken loose and gone.
Darby English Bible (DBY)
But this people hath a stubborn and a rebellious heart; they have turned aside and are gone.
World English Bible (WEB)
But this people has a revolting and a rebellious heart; they are revolted and gone.
Young's Literal Translation (YLT)
And this people hath an apostate and rebellious heart, They have turned aside, and they go on.
| But this | וְלָעָ֤ם | wĕlāʿām | veh-la-AM |
| people | הַזֶּה֙ | hazzeh | ha-ZEH |
| hath | הָיָ֔ה | hāyâ | ha-YA |
| a revolting | לֵ֖ב | lēb | lave |
| rebellious a and | סוֹרֵ֣ר | sôrēr | soh-RARE |
| heart; | וּמוֹרֶ֑ה | ûmôre | oo-moh-REH |
| they are revolted | סָ֖רוּ | sārû | SA-roo |
| and gone. | וַיֵּלֵֽכוּ׃ | wayyēlēkû | va-yay-lay-HOO |
Cross Reference
Jeremiah 6:28
ਉਹ ਸਾਰੇ ਹੀ ਮੇਰੇ ਖਿਲਾਫ਼ ਹੋ ਗਏ ਨੇ, ਅਤੇ ਉਹ ਬਹੁਤ ਜ਼ਿੱਦੀ ਹਨ। ਉਹ ਲੋਕਾਂ ਬਾਰੇ ਮੰਦਾ ਬੋਲਦੇ ਨੇ। ਉਹ ਉਸ ਤਾਂਬੇ ਅਤੇ ਲੋਹੇ ਵਰਗੇ ਹਨ। ਜਿਨ੍ਹਾਂ ਉੱਤੇ ਜੰਗ ਲੱਗਿਆ ਹੁੰਦਾ ਹੈ।
Psalm 95:10
ਮੈਂ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨਾਲ ਸਬਰ ਨਾਲ ਰਿਹਾ। ਅਤੇ ਮੈਂ ਜਾਣਦਾ ਹਾਂ ਕਿ, ‘ਉਹ ਵਫ਼ਾਦਾਰ ਨਹੀਂ ਹਨ, ਕਿਉਂਕਿ ਉਨ੍ਹਾਂ ਲੋਕਾਂ ਨੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਣ ਤੋਂ ਇਨਕਾਰ ਕਰ ਦਿੱਤਾ।’
Deuteronomy 21:18
ਜਿਹੜੇ ਬੱਚੇ ਹੁਕਮ ਨਾ ਮੰਨਣ “ਹੋ ਸੱਕਦਾ ਹੈ ਕਿਸੇ ਬੰਦੇ ਦਾ ਅਜਿਹਾ ਪੁੱਤਰ ਹੋਵੇ ਜਿਹੜਾ ਜ਼ਿੱਦੀ ਹੋਵੇ ਅਤੇ ਹੁਕਮ ਮੰਨਣ ਤੋਂ ਇਨਕਾਰ ਕਰੇ। ਇਹ ਪੁੱਤਰ ਆਪਣੇ ਮਾਤਾ-ਪਿਤਾ ਦੀ ਆਗਿਆ ਦਾ ਪਾਲਣ ਨਹੀਂ ਕਰਦਾ। ਉਹ ਆਪਣੇ ਪੁੱਤਰ ਨੂੰ ਸਜ਼ਾ ਦਿੰਦੇ ਹਨ ਪਰ ਉਹ ਫ਼ਿਰ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ।
Hebrews 3:12
ਭਰਾਵੋ ਅਤੇ ਭੈਣੋ, ਸੁਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹੜਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ।
Hosea 11:7
“ਮੇਰੇ ਲੋਕ ਇੰਤਜ਼ਾਰ ਕਰ ਰਹੇ ਹਨ, ਉਮੀਦ ਕਰਦਿਆਂ ਹੋਇਆਂ ਕਿ ਮੈਂ ਵਾਪਸ ਆਵਾਂਗਾ। ਉਹ ਪਰਮੇਸ਼ੁਰ ਨੂੰ ਉੱਪਰ ਪੁਕਾਰ ਰਹੇ ਹਨ, ਪਰ ਉਹ ਉਨ੍ਹਾਂ ਦੀ ਮਦਦ ਨਹੀਂ ਕਰੇਗਾ।”
Hosea 4:8
“ਜਾਜਕ ਮੇਰੇ ਲੋਕਾਂ ਦੇ ਪਾਪਾਂ ਨਾਲ ਪੇਟ ਨੂੰ ਭਰਦੇ ਹਨ ਅਤੇ ਉਨ੍ਹਾਂ ਦੇ ਪਾਪਾਂ ਦੀ ਵੱਧ ਤੋਂ ਵੱਧ ਚਾਹਨਾ ਕਰਦੇ ਹਨ।
Jeremiah 17:9
“ਬੰਦੇ ਦਾ ਮਨ ਬਹੁਤ ਚਲਾਕ ਹੁੰਦਾ ਹੈ! ਹੋ ਸੱਕਦਾ ਹੈ ਕਿ ਮਨ ਰੋਗੀ ਹੋਵੇ ਅਤੇ ਕੋਈ ਸੱਚਮੁੱਚ ਇਸ ਨੂੰ ਨਾ ਸਮਝੇ।
Jeremiah 5:5
ਇਸ ਲਈ ਮੈਂ ਯਹੂਦਾਹ ਦੇ ਆਗੂਆਂ ਕੋਲ ਜਾਵਾਂਗਾ। ਮੈਂ ਉਨ੍ਹਾਂ ਨਾਲ ਗੱਲ ਕਰਾਂਗਾ। ਅਵੱਸ਼ ਹੀ, ਆਗੂ ਯਹੋਵਾਹ ਦੇ ਮਾਰਗ ਬਾਰੇ ਜਾਣਦੇ ਹਨ। ਮੈਨੂੰ ਪੱਕ ਹੈ ਕਿ ਉਹ ਪਰਮੇਸ਼ੁਰ ਦੇ ਨੇਮ ਬਾਰੇ ਜਾਣਦੇ ਨੇ।” ਪਰ ਸਾਰੇ ਹੀ ਆਗੂ ਯਹੋਵਾਹ ਦੀ ਸੇਵਾ ਤੋਂ ਦੂਰ ਹੋ ਜਾਣ ਲਈ ਇਕੱਠੇ ਹੋ ਗਏ ਸਨ।
Isaiah 31:6
ਇਸਰਾਏਲ ਦੇ ਬਚਿਓ, ਤੁਸੀਂ ਪਰਮੇਸ਼ੁਰ ਦੇ ਵਿਰੁੱਧ ਹੋ ਗਏ ਸੀ। ਤੁਹਾਨੂੰ ਪਰਮੇਸ਼ੁਰ ਵੱਲ ਵਾਪਸ ਪਰਤ ਆਉਣਾ ਚਾਹੀਦਾ ਹੈ।
Isaiah 1:5
ਪਰਮੇਸ਼ੁਰ ਆਖਦਾ ਹੈ, “ਮੈਂ ਕਿਉਂ ਤੁਹਾਨੂੰ ਸਜ਼ਾ ਦਿੰਦਾ ਰਹਾਂ? ਮੈਂ ਤੁਹਾਨੂੰ ਸਜ਼ਾ ਦਿੱਤੀ, ਪਰ ਤੁਸੀਂ ਨਹੀਂ ਬਦਲੇ। ਤੁਸੀਂ ਮੇਰੇ ਖਿਲਾਫ਼ ਬਗਾਵਤ ਜਾਰੀ ਰੱਖੀ ਹੋਈ ਹੈ। ਹੁਣ ਹਰ ਸਿਰ ਅਤੇ ਹਰ ਦਿਲ ਬਿਮਾਰ ਹੈ।