Jeremiah 51:62
ਫ਼ਿਰ ਆਖੀਂ, ‘ਯਹੋਵਾਹ ਨੂੰ ਆਖਿਆ ਹੈ ਕਿ ਤੂੰ ਇਸ ਸਥਾਨ, ਬਾਬਲ ਨੂੰ ਤਬਾਹ ਕਰ ਦੇਵੇਂਗਾ। ਤੂੰ ਇਸ ਨੂੰ ਇਸ ਤਰ੍ਹਾਂ ਤਬਾਹ ਕਰੇਂਗਾ ਕਿ ਕੋਈ ਵੀ ਆਦਮੀ ਜਾਂ ਜਾਨਵਰ ਇੱਥੇ ਨਹੀਂ ਰਹੇਗਾ। ਇਹ ਥਾਂ ਹਮੇਸ਼ਾ ਸੱਖਣੀ ਤੇ ਉਜਾੜ ਰਹੇਗਾ।’
Jeremiah 51:62 in Other Translations
King James Version (KJV)
Then shalt thou say, O LORD, thou hast spoken against this place, to cut it off, that none shall remain in it, neither man nor beast, but that it shall be desolate for ever.
American Standard Version (ASV)
and say, O Jehovah, thou hast spoken concerning this place, to cut it off, that none shall dwell therein, neither man nor beast, but that it shall be desolate for ever.
Bible in Basic English (BBE)
And after reading them, say, O Lord, you have said about this place that it is to be cut off, so that no one will be living in it, not a man or a beast, but it will be unpeopled for ever.
Darby English Bible (DBY)
and say, Jehovah, thou hast spoken concerning this place, that thou wilt cut it off, so that none shall dwell in it, neither man nor beast, but that it shall be desolate for ever.
World English Bible (WEB)
and say, Yahweh, you have spoken concerning this place, to cut it off, that none shall dwell therein, neither man nor animal, but that it shall be desolate forever.
Young's Literal Translation (YLT)
and hast said: Jehovah, Thou, Thou hast spoken concerning this place, to cut it off, that there is none dwelling in it, from man even unto cattle, for it is a desolation age-during.
| Then shalt thou say, | וְאָמַרְתָּ֗ | wĕʾāmartā | veh-ah-mahr-TA |
| O Lord, | יְהוָה֙ | yĕhwāh | yeh-VA |
| thou | אַתָּ֨ה | ʾattâ | ah-TA |
| spoken hast | דִבַּ֜רְתָּ | dibbartā | dee-BAHR-ta |
| against | אֶל | ʾel | el |
| this | הַמָּק֤וֹם | hammāqôm | ha-ma-KOME |
| place, | הַזֶּה֙ | hazzeh | ha-ZEH |
| to cut it off, | לְהַכְרִית֔וֹ | lĕhakrîtô | leh-hahk-ree-TOH |
| none that | לְבִלְתִּ֤י | lĕbiltî | leh-veel-TEE |
| shall | הֱיֽוֹת | hĕyôt | hay-YOTE |
| remain | בּוֹ֙ | bô | boh |
| in it, neither man | יוֹשֵׁ֔ב | yôšēb | yoh-SHAVE |
| nor | לְמֵאָדָ֖ם | lĕmēʾādām | leh-may-ah-DAHM |
| beast, | וְעַד | wĕʿad | veh-AD |
| but | בְּהֵמָ֑ה | bĕhēmâ | beh-hay-MA |
| that it shall be | כִּֽי | kî | kee |
| desolate | שִׁמְמ֥וֹת | šimmôt | sheem-MOTE |
| for ever. | עוֹלָ֖ם | ʿôlām | oh-LAHM |
| תִּֽהְיֶֽה׃ | tihĕye | TEE-heh-YEH |
Cross Reference
Jeremiah 50:13
ਯਹੋਵਾਹ ਆਪਣਾ ਕਹਿਰ ਦਿਖਾਵੇਗਾ, ਇਸ ਲਈ ਓੱਥੇ ਕੋਈ ਬੰਦਾ ਨਹੀਂ ਰਹੇਗਾ। ਬਾਬਲ ਪੂਰੀ ਤਰ੍ਹਾਂ ਸੱਖਣਾ ਹੋਵੇਗਾ। ਹਰ ਕੋਈ ਜਿਹੜਾ ਬਾਬਲ ਕੋਲੋਂ ਦੀ ਲੰਘੇਗਾ, ਉਹ ਭੈਭੀਤ ਹੋਵੇਗਾ। ਉਹ ਆਪਣੇ ਸਿਰ ਹਿਲਾਉਣਗੇ ਜਦੋਂ ਉਹ ਦੇਖਣਗੇ ਕਿ ਇਹ ਕਿੰਨੀ ਬੁਰੀ ਤਰ੍ਹਾਂ ਤਬਾਹ ਹੋਇਆ ਹੈ।
Jeremiah 50:3
ਉੱਤਰ ਵੱਲੋਂ ਇੱਕ ਕੌਮ ਬਾਬਲ ਉੱਤੇ ਹਮਲਾ ਕਰੇਗੀ। ਉਹ ਕੌਮ ਬਾਬਲ ਨੂੰ ਉਜਾੜ ਮਾਰੂਬਲ ਵਾਂਗ ਬਣਾ ਦੇਵੇਗੀ। ਓੱਥੇ ਕੋਈ ਨਹੀਂ ਰਹੇਗਾ। ਓਬੋਁ ਸਾਰੇ ਆਦਮੀ ਅਤੇ ਜਾਨਵਰ ਭੱਜ ਖਲੋਣਗੇ।”
Revelation 18:20
ਹੇ ਸਵਰਗ ਖੁਸ਼ ਹੋ ਇਸ ਕਾਰਣ। ਖੁਸ਼ ਹੋਏ ਪਰਮੇਸ਼ੁਰ ਦੇ ਪਵਿੱਤਰ ਲੋਕੋ, ਰਸੂਲੋ ਅਤੇ ਨਬੀਓ। ਪਰਮੇਸ਼ੁਰ ਨੇ ਸਜ਼ਾ ਦਿੱਤੀ ਹੈ ਉਸ ਨੂੰ ਉਨ੍ਹਾਂ ਗੱਲਾਂ ਦੀ ਜਿਹੜੀਆਂ ਕੀਤੀਆਂ ਉਸ ਨੇ ਤੁਹਾਡੇ ਨਾਲ।’”
Ezekiel 35:9
ਮੈਂ ਤੈਨੂੰ ਹਮੇਸ਼ਾ ਲਈ ਵੀਰਾਨ ਕਰ ਦਿਆਂਗਾ। ਕੋਈ ਵੀ ਤੇਰੇ ਸ਼ਹਿਰਾਂ ਵਿੱਚ ਨਹੀਂ ਰਹੇਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
Jeremiah 50:39
ਬਾਬਲ ਕਦੇ ਵੀ ਲੋਕਾਂ ਨਾਲ ਭਰਿਆ ਨਹੀਂ ਹੋਵੇਗਾ। ਅਵਾਰਾ ਕੁੱਤੇ, ਸ਼ਤਰਮੁਰਗ ਅਤੇ ਮਾਰੂਬਲ ਦੇ ਹੋਰ ਜਾਨਵਰ ਓੱਥੇ ਰਹਿਣਗੇ। ਪਰ ਓੱਥੇ ਕਦੇ ਕੋਈ ਵੀ ਬੰਦਾ ਨਹੀਂ ਰਹੇਗਾ।
Isaiah 14:22
ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ, “ਮੈਂ ਖਲੋਵਾਂਗਾ ਤੇ ਉਨ੍ਹਾਂ ਲੋਕਾਂ ਵਿਰੁੱਧ ਲੜਾਂਗਾ। ਮੈਂ ਬਾਬਲ ਦੇ ਮਸ਼ਹੂਰ ਸ਼ਹਿਰ ਨੂੰ ਤਬਾਹ ਕਰ ਦਿਆਂਗਾ। ਮੈਂ ਬਾਬਲ ਦੇ ਸਾਰੇ ਲੋਕਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਦੇ ਪੁੱਤ ਪੋਤਿਆਂ ਅਤੇ ਪੜਪੋਤਿਆਂ ਨੂੰ ਤਬਾਹ ਕਰ ਦਿਆਂਗਾ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
Isaiah 13:19
ਬਾਬਲ ਤਬਾਹ ਹੋ ਜਾਵੇਗਾ। ਇਹ ਤਬਾਹੀ ਸਦੂਮ ਅਤੇ ਅਮੂਰਾਹ ਵਰਗੀ ਹੋਵੇਗੀ। ਪਰਮੇਸ਼ੁਰ ਇਹ ਤਬਾਹੀ ਲਿਆਵੇਗਾ ਅਤੇ ਓੱਥੇ ਕੁਝ ਵੀ ਨਹੀਂ ਬਚੇਗਾ। “ਬਾਬਲ ਸਮੂਹ ਰਾਜਧਾਨੀਆਂ ਨਾਲੋਂ ਸਭ ਤੋਂ ਸੁੰਦਰ ਹੈ। ਬਾਬਲ ਦੇ ਲੋਕ ਆਪਣੇ ਸ਼ਹਿਰ ਉੱਤੇ ਬਹੁਤ ਗੁਮਾਨ ਕਰਦੇ ਹਨ। ਪਰ ਬਾਬਲ ਆਪਣੀ ਮਹਿਮਾ ਕਾਇਮ ਨਹੀਂ ਰੱਖ ਸੱਕੇਗਾ।
Jeremiah 51:37
ਬਾਬਲ ਬਰਬਾਦ ਇਮਾਰਤਾਂ ਦਾ ਢੇਰ ਬਣ ਜਾਵੇਗਾ। ਬਾਬਲ ਅਵਾਰਾ ਕੁਤਿਆਂ ਦੇ ਰਹਿਣ ਦੀ ਥਾਂ ਬਣ ਜਾਵੇਗਾ। ਲੋਕ ਮਲਬੇ ਦੇ ਢੇਰਾਂ ਨੂੰ ਦੇਖਣਗੇ ਅਤੇ ਹੈਰਾਨ ਹੋਣਗੇ। ਲੋਕੀਂ ਆਪਣੇ ਸਿਰ ਹਿਲਾਉਣਗੇ, ਜਦੋਂ ਉਹ ਬਾਬਲ ਬਾਰੇ ਸੋਚਣਗੇ। ਬਾਬਲ ਅਜਿਹੀ ਥਾਂ ਬਣ ਜਾਵੇਗਾ, ਜਿੱਥੇ ਕੋਈ ਵੀ ਬੰਦਾ ਨਹੀਂ ਰਹੇਗਾ।
Jeremiah 51:29
ਧਰਤੀ ਕੰਬੇਗੀ ਜਿਵੇਂ ਇਹ ਬਹੁਤ ਤਕਲੀਫ਼ ਵਿੱਚ ਹੋਵੇ, ਇਹ ਉਦੋਂ ਹਿੱਲੇਗੀ ਜਦੋਂ ਯਹੋਵਾਹ, ਜੋ ਕੁਝ ਵੀ ਉਸ ਨੇ ਬਾਬਲ ਲਈ ਵਿਉਂਤਿਆ ਕਰੇਗਾ। ਯਹੋਵਾਹ ਦੀ ਵਿਉਂਤ ਬਾਬਲ ਨੂੰ ਇੱਕ ਉਜਾੜ ਮਾਰੂਬਲ ਵਿੱਚ ਬਦਲ ਦੇਣ ਦੀ ਵਿਉਂਤ ਹੈ, ਓੱਥੇ ਕੋਈ ਵੀ ਬੰਦਾ ਨਹੀਂ ਰਹੇਗਾ।
Jeremiah 51:25
ਯਹੋਵਾਹ ਆਖਦਾ ਹੈ, “ਬਾਬਲ ਤੂੰ ਇੱਕ ਤਬਾਹ ਕਰਨ ਵਾਲਾ ਪਰਬਤ ਹੈਂ, ਅਤੇ ਬਾਬਲ, ਮੈਂ ਤੇਰੇ ਵਿਰੁੱਧ ਹਾਂ ਤੂੰ ਸਾਰੇ ਦੇਸ਼ ਨੂੰ ਤਬਾਹ ਕਰ ਦਿੱਤਾ ਸੀ, ਅਤੇ ਮੈਂ ਤੇਰੇ ਵਿਰੁੱਧ ਹਾਂ। ਮੈਂ ਆਪਣਾ ਹੱਥ ਤੇਰੇ ਵਿਰੁੱਧ ਰੱਖ ਦੇਵਾਂਗਾ ਮੈਂ ਤੈਨੂੰ ਸਿਖਰਾਂ ਤੋਂ ਧੱਕ ਦੇਵਾਂਗਾ ਮੈਂ ਤੈਨੂੰ ਇੱਕ ਸੜਿਆ ਹੋਇਆ ਪਰਬਤ ਬਣਾ ਦੇਵਾਂਗਾ।
Jeremiah 25:12
“ਪਰ ਜਦੋਂ 70 ਵਰ੍ਹੇ ਬੀਤ ਜਾਣਗੇ, ਮੈਂ ਬਾਬਲ ਦੇ ਰਾਜੇ ਨੂੰ ਸਜ਼ਾ ਦਿਆਂਗਾ। ਮੈਂ ਬਾਬਲ ਦੀ ਕੌਮ ਨੂੰ ਸਜ਼ਾ ਦਿਆਂਗਾ।” ਇਹ ਯਹੋਵਾਹ ਵੱਲੋਂ ਸੰਦੇਸ਼ ਹੈ-“ਮੈਂ ਬਾਬਲ ਵਾਸੀਆਂ ਦੀ ਧਰਤੀ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦਿਆਂਗਾ। ਮੈਂ ਉਸ ਧਰਤੀ ਨੂੰ ਸਦਾ ਲਈ ਮਾਰੂਬਲ ਬਣਾ ਦਿਆਂਗਾ।
Jeremiah 25:9
ਇਸ ਲਈ ਛੇਤੀ ਹੀ ਮੈਂ ਉੱਤਰ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਸੱਦਾਂਗਾ” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਛੇਤੀ ਹੀ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਸੱਦਾਂਗਾ। ਉਹ ਮੇਰਾ ਸੇਵਕ ਹੈ। ਮੈਂ ਉਨ੍ਹਾਂ ਲੋਕਾਂ ਨੂੰ ਯਹੂਦਾਹ ਦੀ ਧਰਤੀ ਅਤੇ ਯਹੂਦਾਹ ਦੇ ਲੋਕਾਂ ਦੇ ਖਿਲਾਫ਼ ਸੱਦ ਲਿਆਵਾਂਗਾ। ਮੈਂ ਉਨ੍ਹਾਂ ਨੂੰ ਤੁਹਾਡੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦੇ ਵਿਰੁੱਧ ਵੀ ਸੱਦ ਬੁਲਾਵਾਂਗਾ। ਮੈਂ ਉਨ੍ਹਾਂ ਸਾਰੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਧਰਤੀਆਂ ਨੂੰ ਹਮੇਸ਼ਾ ਲਈ ਸਖਣੇ ਮਾਰੂਬਲ ਵਾਂਗ ਬਣਾ ਦਿਆਂਗਾ। ਲੋਕ ਉਨ੍ਹਾਂ ਦੇਸ਼ਾਂ ਨੂੰ ਦੇਖਣਗੇ, ਅਤੇ ਇਹ ਦੇਖਕੇ ਸੀਟੀਆਂ ਮਾਰਨਗੇ ਕਿ ਉਹ ਕਿੰਨੀ ਬੁਰੀ ਤਰ੍ਹਾਂ ਤਬਾਹ ਹੋ ਗਏ ਸਨ।