Bible

Job 13 - YLT (Punjabi)

1 Lo, all -- hath mine eye seen, Heard hath mine ear, and it attendeth to it.ਅੱਯੂਬ ਨੇ ਆਖਿਆ, “ਮੈਂ ਇਹ ਸਭ ਕੁਝ ਪਹਿਲਾਂ ਵੇਖਿਆ ਹੋਇਆ। ਮੈਂ ਪਹਿਲਾਂ ਵੀ ਰਹ ਗੱਲ ਸੁਣ ਚੁੱਕਿਆ ਹ੍ਹਾਂ ਜੋ ਤੁਸੀਂ ਆਖਦੇ ਹੋ। ਮੈਂ ਉਨ੍ਹਾਂ ਸਾਰੀਆਂ ਗੱਲਾਂ ਨੂੰ ਸਮਝਦਾ ਹਾਂ।

2 According to your knowledge I have known -- also I. I am not fallen more than you.ਮੈਂ ਤੁਹਾਡੇ ਜਿੰਨਾ ਹੀ ਜਾਣਦਾ ਹਾਂ। ਮੈਂ ਤੁਹਾਡੇ ਜਿੰਨਾ ਹੀ ਚਤੁਰ ਹਾਂ।

3 Yet I for the Mighty One do speak, And to argue for God I delight.ਪਰ ਮੈਂ ਤੁਹਾਡੇ ਨਾਲ ਬਹਿਸ ਨਹੀਂ ਕਰਨਾ ਚਾਹੁੰਦਾ। ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਨਾਲ ਗੱਲ ਕਰਨੀ ਚਾਹੁੰਦਾ ਹਾਂ। ਮੈਂ ਆਪਣੀਆਂ ਮੁਸੀਬਤਾਂ ਬਾਰੇ ਪਰਮੇਸ਼ੁਰ ਨਾਲ ਬਹਿਰ ਕਰਨੀ ਚਾਹੁੰਦਾ ਹਾਂ।

4 And yet, ye `are' forgers of falsehood, Physicians of nought -- all of you,ਪਰ ਤੁਸੀਂ ਤਿੰਨੇ ਜਾਣੇ ਆਪਣੀ ਅਗਿਆਨਤਾ ਨੂੰ ਝੂਠ ਨਾਲ ਢੱਕਣਾ ਚਾਹੁੰਦੇ ਹੋ। ਤੁਸੀਂ ਉਨ੍ਹਾਂ ਨਿਕੰਮੇ ਹਕੀਮਾਂ ਵਰਗੇ ਹੋ ਜਿਹੜੇ ਕਿਸੇ ਦਾ ਵੀ ਇਲਾਜ ਨਹੀਂ ਕਰ ਸੱਕਦੇ।

5 O that ye would keep perfectly silent, And it would be to you for wisdom.ਕਾਸ਼ ਕਿ ਤੁਸੀਂ ਸਿਰਫ਼ ਖਾਮੋਸ਼ ਹੋ ਜਾਁਦੇ। ਇਹੀ ਸਭ ਤੋਂ ਸਿਆਣਪ ਭਰੀ ਗੱਲ ਹੁੰਦੀ ਜਿਹੜੀ ਤੁਸੀਂ ਕਰ ਸੱਕਦੇ ਸੀ।

6 Hear, I pray you, my argument, And to the pleadings of my lips attend,“ਹੁਣ ਮੇਰੀ ਦਲੀਲ ਨੂੰ ਸੁਣੋ। ਜੋ ਵੀ ਮੈਂ ਤੁਹਾਨੂੰ ਆਖਦਾ ਹਾਂ ਸੁਣੋ।

7 For God do ye speak perverseness? And for Him do ye speak deceit?ਕੀ ਤੁਸੀਂ ਪਰਮੇਸ਼ੁਰ ਲਈ ਝੂਠ ਬੋਲੋਁਗੇ? ਕੀ ਤੁਸੀਂ ਸੱਚਮੁੱਚ ਵਿਸ਼ਵਾਸ ਕਰਦੇ ਹੋ ਕਿ ਤੁਹਾਡਾ ਝੂਠ ਹੀ ਹੈ ਜੋ ਪਰਮੇਸ਼ੁਰ ਤੁਹਾਨੂੰ ਆਖਣਾ ਚਾਹੁੰਦਾ ਹੈ।

8 His face do ye accept, if for God ye strive?ਕੀ ਤੁਸੀਂ ਪਰਮੇਸ਼ੁਰ ਦਾ ਪੱਖ ਲੈ ਰਹੇ ਹੋ? ਕੀ ਤੁਸੀਂ ਉਸ ਖਾਤਰ ਉਸ ਦੇ ਮੁਕੱਦਮੇ ਲਈ ਦਲੀਲਬਾਜ਼ੀ ਕਰੋਂਗੇ।

9 Is `it' good that He doth search you, If, as one mocketh at a man, ye mock at Him?ਜੇ ਪਰਮੇਸ਼ੁਰ ਨੇ ਬਹੁਤ ਬਾਰੀਕੀ ਨਾਲ ਤੁਹਾਡਾ ਨਿਰੀਖਣ ਕੀਤਾ ਕੀ ਉਹ ਤੁਹਾਨੂੰ ਦਰਸਾਵੇਗਾ ਕਿ ਤੁਸੀਂ ਠੀਕ ਹੋ? ਕੀ ਤੁਸੀਂ ਸੱਚਮੁੱਚ ਸੋਚਦੇ ਹੋ ਕਿ ਤੁਸੀਂ ਪਰਮੇਸ਼ੁਰ ਨੂੰ ਮੂਰਖ ਬਣਾ ਸੱਕਦੇ ਹੋ। ਉਵੇਂ ਹੀ ਜਿਵੇਂ ਤੁਸੀਂ ਲੋਕਾਂ ਨੂੰ ਮੂਰਖ ਬਣਾਉਂਦੇ ਹਨ।

10 He doth surely reprove you, if in secret ye accept faces.ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਡੀ ਅਲੋਚਨਾ ਕਰੇਗਾ ਜੇ ਤੁਸੀਂ ਕਚਿਹਰੀ ਅੰਦਰ ਕਿਸੇ ਬੰਦੇ ਦੇ ਪੱਖ ਦੀ ਚੋਣ, ਇਸੇ ਲਈ ਕਰਦੇ ਹੋਂ ਕਿਉਂ ਕਿ ਉਹ ਮਹੱਤਵਪੂਰਣ ਹੈ।

11 Doth not His excellency terrify you? And His dread fall upon you?ਪਰਮੇਸ਼ੁਰ ਦੀ ਮਹਾਨਤਾ ਤੁਹਾਨੂੰ ਭੈਭੀਤ ਕਰਦੀ ਹੈ, ਤੁਸੀਂ ਉਸ ਤੋਂ ਡਰਦੇ ਹੋ।

12 Your remembrances `are' similes of ashes, For high places of clay your heights.ਤੁਹਾਡੇ ਰਟੇ ਹੋਏ ਪਾਠ ਸਿਰਫ਼ ਅਰਬਹੀਣ ਕਹਾਉਤਾਂ ਹਨ। ਤੁਹਾਡੀਆਂ ਦਲੀਲਾਂ ਮਿੱਟੀ ਜਿੰਨੀਆਂ ਬੇਕਾਰ ਦਲੀਲਾਂ ਹੀ ਹਨ।

13 Keep silent from me, and I speak, And pass over me doth what?“ਖਾਮੋਸ਼ ਰਹੋ ਤੇ ਮੈਨੂੰ ਗੱਲ ਕਰਨ ਦਿਉ। ਮੈਂ ਉਸ ਨੂੰ ਪ੍ਰਵਾਨ ਕਰਦਾ ਹਾਂ ਜੋ ਵੀ ਮੇਰੇ ਨਾਲ ਵਾਪਰਦਾ ਹੈ।

14 Wherefore do I take my flesh in my teeth? And my soul put in my hand?ਮੈਂ ਆਪਣੇ-ਆਪ ਨੂੰ ਖਤਰੇ ਵਿੱਚ ਪਾਵਾਂਗਾ ਤੇ ਮੈਂ ਆਪਣੇ ਜੀਵਨ ਨੂੰ ਆਪਣੇ ਹੱਥਾਂ ਵਿੱਚ ਲੈ ਲਵਾਂਗਾ।

15 Lo, He doth slay me -- I wait not! Only, my ways unto His face I argue.ਮੈਂ ਪਰਮੇਸ਼ੁਰ ਵਿੱਚ ਭਰੋਸਾ ਕਰਦਾ ਰਹਾਂਗਾ ਭਾਵੇਂ ਪਰਮੇਸ਼ੁਰ ਮੈਨੂੰ ਮਾਰ ਹੀ ਮੁਕਾਵੇ। ਪਰ ਮੈਂ ਉਸ ਦੇ ਮੁਖ ਲਈ ਆਪਣੇ-ਆਪ ਦਾ ਬਚਾਉ ਕਰਾਂਗਾ।

16 Also -- He `is' to me for salvation, For the profane cometh not before Him.ਅਤੇ ਜੇ ਪਰਮੇਸ਼ੁਰ ਮੈਨੂੰ ਜਿਉਣ ਦਿੰਦਾ ਹੈ ਇਹ ਤਾਂ ਹੀ ਹੋਵੇਗਾ ਕਿਉਂਕਿ ਮੈਂ ਬੋਲਣ ਦੀ ਦਲੇਰੀ ਕੀਤੀ ਸੀ। ਕਈ ਵੀ ਬਦ ਆਦਮੀ ਕਦੇ ਪਰਮੇਸ਼ੁਰ ਨੂੰ ਆਮੋ੍ਹ ਸਾਹਮਣੇ ਮਿਲਣ ਦਾ ਹੌਸਲਾ ਨਹੀਂ ਕਰਦਾ।

17 Hear ye diligently my word, And my declaration with your ears.ਧਿਆਨ ਨਾਲ ਸੁਣ ਜੋ ਵੀ ਮੈਂ ਆਖਦਾ ਹਾਂ। ਮੈਨੂੰ ਸਮਝਾਉਣ ਦੇ।

18 Lo, I pray you, I have set in order the cause, I have known that I am righteous.ਮੈਂ ਹੁਣ ਆਪਣਾ ਬਚਾਉ ਕਰਨ ਲਈ ਤਿਆਰ ਹਾਂ। ਮੈਂ ਆਪਣੀਆਂ ਦਲੀਲਾਂ ਹੋਸ਼ਿਆਰੀ ਨਾਲ ਪੇਸ਼ ਕਰਾਂਗਾ। ਮੈਂ ਜਾਣਦਾ ਹਾਂ ਕਿ ਮੈਂ ਧਰਮੀ ਸਾਬਿਤ ਕੀਤਾ ਜਾਵਾਂਗਾ।

19 Who `is' he that doth strive with me? For now I keep silent and gasp.ਜੇ ਕੋਈ ਵੀ ਬੰਦਾ ਸਾਬਤ ਕਰ ਸੱਕਦਾ ਹੈ ਕਿ ਮੈਂ ਗਲਤ ਹਾਂ ਤਾਂ ਮੈਂ ਫੌਰਨ ਚੁੱਪ ਹੋ ਜਾਵਾਂਗਾ।

20 Only two things, O God, do with me: Then from Thy face I am not hidden.“ਹੇ ਪਰਮੇਸ਼ੁਰ ਬਸ ਦੋ ਚੀਜ਼ਾਂ ਮੈਨੂੰ ਦੇ ਫੇਰ ਮੈਂ ਤੈਥੋਂ ਨਹੀਂ ਛੁਪਾਂਗਾ:

21 Thy hand put far off from me, And Thy terror let not terrify me.ਮੈਨੂੰ ਦੰਡ ਦੇਣਾ ਬੰਦ ਕਰ ਦੇ, ਤੇ ਮੈਨੂੰ ਤੇਰੇ ਖੌਫ਼ਾਂ ਰਾਹੀਂ ਭੈਭੀਤ ਕਰਨੋ ਰੁਕ ਜਾ।

22 And call Thou, and I -- I answer, Or -- I speak, and answer Thou me.ਫ਼ੇਰ ਮੈਨੂੰ ਬੁਲਾ ਤੇ ਮੈਂ ਤੈਨੂੰ ਜਵਾਬ ਦੇਵਾਂਗਾ ਜਾਂ ਮੈਨੂੰ ਬੋਲਣ ਦੇ ਤੇ ਤੂੰ ਮੈਨੂੰ ਜਵਾਬ ਦੇ।

23 How many iniquities and sins have I? My transgression and my sin let me know.ਮੈਂ ਕਿੰਨੇ ਕੁ ਪਾਪ ਕੀਤੇ ਨੇ, ਮੈਂ ਕੀ ਗ਼ਲਤ ਕੀਤਾ ਹੈ, ਮੈਨੂੰ ਮੇਰੇ ਪਾਪ ਤੇ ਮੇਰੀਆਂ ਗਲਤੀਆਂ ਦਿਖਾ।

24 Why dost Thou hide Thy face? And reckonest me for an enemy to Thee?ਹੇ ਪਰਮੇਸ਼ੁਰ ਤੂੰ ਮੇਰੇ ਕੋਲੋਂ ਕਿਉਂ ਲਕੋ ਰੱਖਦਾ ਹੈਂ ਤੇ ਮੇਰੇ ਨਾਲ ਦੁਸ਼ਮਣਾਂ ਵਰਗਾ ਵਿਹਾਰ ਕਰਦਾ ਹੈ?

25 A leaf driven away dost Thou terrify? And the dry stubble dost Thou pursue?ਕੀ ਤੂੰ ਮੈਨੂੰ ਡਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ? ਮੈਂ ਤਾਂ ਹਵਾ ਵਿੱਚ ਉਡਦਾ ਹੋਇਆ ਇੱਕ ਪੱਤਾ ਹਾਂ। ਤੂੰ ਇੱਕ ਨਿੱਕੇ ਤਿਨਕੇ ਉੱਤੇ ਹਮਲਾ ਕਰ ਰਿਹਾ ਹੈਂ।

26 For Thou writest against me bitter things, And causest me to possess iniquities of my youth:ਹੇ ਪਰਮੇਸ਼ੁਰ ਤੂੰ ਮੇਰੇ ਖਿਲਾਫ਼ ਕੌੜੀਆਂ ਗੱਲਾਂ ਆਖਦਾ ਹੈਂ। ਕੀ ਤੂੰ ਮੈਨੂੰ ਉਨ੍ਹਾਂ ਪਾਪਾਂ ਲਈ ਦੁੱਖ ਦੇ ਰਿਹਾ ਹੈਂ ਜਿਹੜੇ ਮੈਂ ਜਵਾਨੀ ਵੇਲੇ ਕੀਤੇ ਸਨ।

27 And puttest in the stocks my feet, And observest all my paths, On the roots of my feet Thou settest a print,ਤੂੰ ਮੇਰੇ ਪੈਰਾਂ ਵਿੱਚ ਸੰਗਲੀਆਂ ਪਾ ਦਿੱਤੀਆਂ ਨੇ, ਤੂੰ ਹਰ ਕਦਮ ਨੂੰ ਵੇਖਦਾ ਹੈਂ ਜੋ ਮੈਂ ਚੁੱਕਦਾ ਹਾਂ, ਤੂੰ ਮੇਰੇ ਵੱਧਾੇ ਹਰ ਕਦਮ ਨੂੰ ਵੇਖਦਾ ਹੈਂ।

28 And he, as a rotten thing, weareth away, As a garment hath a moth consumed him.ਇਸ ਲਈ ਮੈਂ ਲੱਕੜ ਦੇ ਉਸ ਟੁਕੜੇ ਵਾਂਗ ਕਮਜ਼ੋਰ ਤੋਂ ਕਮਜ਼ੋਰ ਹੋ ਰਿਹਾ ਹਾਂ ਜੋ ਕੱਪੜੇ ਦੇ ਉਸ ਟੁਕੜੇ ਵਾਂਗ ਗਲ ਰਿਹਾ ਹੈ ਜਿਸ ਨੂੰ ਕੀੜੇ ਖਾ ਰਹੇ ਹੋਣ।”

Punjabi Bible