Job 23:13
“ਪਰ ਪਰਮੇਸ਼ੁਰ ਕਦੇ ਵੀ ਨਹੀਂ ਬਦਲਦਾ, ਕੋਈ ਵੀ ਪਰਮੇਸ਼ੁਰ ਦੇ ਖਿਲਾਫ਼ ਖਲੋ ਨਹੀਂ ਸੱਕਦਾ। ਪਰਮੇਸ਼ੁਰ ਜੋ ਵੀ ਚਾਹੁੰਦਾ ਹੈ ਉਹ ਕਰਦਾ ਹੈ।
Job 23:13 in Other Translations
King James Version (KJV)
But he is in one mind, and who can turn him? and what his soul desireth, even that he doeth.
American Standard Version (ASV)
But he is in one `mind', and who can turn him? And what his soul desireth, even that he doeth.
Bible in Basic English (BBE)
But his purpose is fixed and there is no changing it; and he gives effect to the desire of his soul.
Darby English Bible (DBY)
But he is in one [mind], and who can turn him? And what his soul desireth, that will he do.
Webster's Bible (WBT)
But he is in one mind, and who can turn him? and what his soul desireth, even that he doeth.
World English Bible (WEB)
But he stands alone, and who can oppose him? What his soul desires, even that he does.
Young's Literal Translation (YLT)
And He `is' in one `mind', And who doth turn Him back? And His soul hath desired -- and He doth `it'.
| But he | וְה֣וּא | wĕhûʾ | veh-HOO |
| is in one | בְ֭אֶחָד | bĕʾeḥod | VEH-eh-hode |
| who and mind, | וּמִ֣י | ûmî | oo-MEE |
| can turn | יְשִׁיבֶ֑נּוּ | yĕšîbennû | yeh-shee-VEH-noo |
| soul his what and him? | וְנַפְשׁ֖וֹ | wĕnapšô | veh-nahf-SHOH |
| desireth, | אִוְּתָ֣ה | ʾiwwĕtâ | ee-weh-TA |
| even that he doeth. | וַיָּֽעַשׂ׃ | wayyāʿaś | va-YA-as |
Cross Reference
Psalm 115:3
ਪਰਮੇਸ਼ੁਰ ਸਵਰਗ ਵਿੱਚ ਹੈ, ਅਤੇ ਉਹ ਉਹੀ ਸਭ ਕੁਝ ਕਰਦਾ ਹੈ ਜੋ ਉਸ ਨੂੰ ਪਸੰਦ ਹੈ।
Daniel 4:35
ਮਹੱਤਵਪੂਰਣ ਨਹੀਂ ਹਨ, ਸੱਚਮੁੱਚ ਲੋਕ ਧਰਤ ਦੇ। ਕਰਦਾ ਹੈ ਪਰਮੇਸ਼ੁਰ ਓਹੀ ਜੋ ਉਸਦੀ ਰਜ਼ਾ ਹੈ ਅਕਾਸ਼ ਦੀਆਂ ਸ਼ਕਤੀਆਂ ਅਤੇ ਧਰਤ ਦੇ ਲੋਕਾਂ ਨਾਲ। ਰੋਕ ਸੱਕਦਾ ਨਹੀਂ ਕੋਈ ਉਸ ਦੇ ਸ਼ਕਤੀਸ਼ਾਲੀ ਹੱਥ ਨੂੰ। ਕਿਂਤੂ ਕੋਈ ਨਹੀਂ ਆਖ ਸੱਕਦਾ, “ਤੂੰ ਕੀ ਕਰ ਰਿਹਾ ਹੈਂ?”
Proverbs 19:21
ਆਦਮੀ ਅਨੇਕਾਂ ਯੋਜਨਾਵਾਂ ਬਣਾਉਂਦਾ, ਪਰ ਯਹੋਵਾਹ ਦੀ ਰਜ਼ਾ ਨਿਸ਼ਚਾ ਕਰਦੀ ਹੈ ਕਿ ਕੀ ਵਾਪਰੇਗਾ।
Job 12:14
ਜੇ ਪਰਮੇਸ਼ੁਰ ਕਿਸੇ ਚੀਜ਼ ਨੂੰ ਚੀਰ ਦਿੰਦਾ ਹੈ, ਲੋਕ ਉਸ ਨੂੰ ਫਿਰ ਨਹੀਂ ਉਸਾਰ ਸੱਕਦੇ। ਜੇ ਪਰਮੇਸ਼ੁਰ ਕਿਸੇ ਬੰਦੇ ਨੂੰ ਕੈਦ ਅੰਦਰ ਸੁੱਟ ਦਿੰਦਾ ਹੈ, ਲੋਕ ਉਸ ਬੰਦੇ ਨੂੰ ਅਜ਼ਾਦ ਨਹੀਂ ਕਰ ਸੱਕਦੇ।
Numbers 23:19
ਪਰਮੇਸ਼ੁਰ ਕੋਈ ਮਨੁੱਖ ਨਹੀਂ ਹੈ ਅਤੇ ਉਹ ਝੂਠ ਨਹੀਂ ਬੋਲਦਾ। ਪਰਮੇਸ਼ੁਰ ਕਿਸੇ ਮਨੁੱਖ ਦਾ ਪੁੱਤਰ ਨਹੀਂ ਹੈ। ਉਸ ਦੇ ਨਿਆਂ ਕਦੇ ਵੀ ਨਹੀ ਬਦਲਣਗੇ। ਜਦੋਂ ਯਹੋਵਾਹ ਕੁਝ ਆਖਦਾ, ਉਹ ਇਸ ਨੂੰ ਕਰੇਗਾ। ਜੇਕਰ ਯਹੋਵਾਹ ਕੋਈ ਇਕਰਾਰ ਕਰਦਾ, ਉਹ ਉਹੀ ਕਰੇਗਾ ਜਿਸਦਾ ਉਸ ਨੇ ਇਕਰਾਰ ਕੀਤਾ।
Isaiah 46:10
“ਆਦਿ ਵਿੱਚ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਅਖੀਰ ਵਿੱਚ ਵਾਪਰਨਗੀਆਂ। ਬਹੁਤ ਸਮਾਂ ਪਹਿਲਾਂ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਹਾਲੇ ਨਹੀਂ ਵਾਪਰੀਆਂ ਸਨ। ਜਦੋਂ ਵੀ ਮੈਂ ਕਿਸੇ ਚੀਜ਼ ਦੀ ਯੋਜਨਾ ਬਣਾਉਂਦਾ ਹਾਂ-ਉਹ ਚੀਜ਼ ਵਾਪਰਦੀ ਹੈ। ਮੈਂ ਉਹੀ ਗੱਲਾਂ ਕਰਦਾ ਹਾਂ ਜਿਹੜੀਆਂ ਮੈਂ ਕਰਨੀਆਂ ਚਾਹੁੰਦਾ ਹਾਂ।
Isaiah 14:24
ਪਰਮੇਸ਼ੁਰ ਅੱਸ਼ੂਰ ਨੂੰ ਵੀ ਸਜ਼ਾ ਦੇਵੇਗਾ ਸਰਬ ਸ਼ਕਤੀਮਾਨ ਯਹੋਵਾਹ ਨੇ ਇੱਕ ਇਕਰਾਰ ਕੀਤਾ ਹੈ। ਯਹੋਵਾਹ ਨੇ ਆਖਿਆ ਸੀ, “ਮੈਂ ਇਕਰਾਰ ਕਰਦਾ ਹਾਂ, ਇਹ ਗੱਲਾਂ ਓਵੇਂ ਵਾਪਰਨਗੀਆਂ ਜਿਵੇਂ ਮੈਂ ਸੋਚਿਆ ਸੀ। ਇਹ ਗੱਲਾਂ ਉਵੇਂ ਵਾਪਰਨਗੀਆਂ ਜਿਵੇਂ ਮੈਂ ਯੋਜਨਾ ਬਣਾਈ ਸੀ।
Ecclesiastes 3:14
ਮੈਂ ਸਮਝ ਲਿਆ ਕਿ ਜੋ ਕੁਝ ਵੀ ਪਰਮੇਸ਼ੁਰ ਕਰਦਾ ਹੈ ਉਹ ਸਦਾ ਰਹੇਗਾ। ਲੋਕ ਪਰਮੇਸ਼ੁਰ ਦੇ ਕੰਮ ਵਿੱਚ ਕਿਸੇ ਚੀਜ਼ ਦਾ ਵਾਧਾ ਨਹੀਂ ਕਰ ਸੱਕਦੇ ਅਤੇ ਲੋਕ ਪਰਮੇਸ਼ੁਰ ਦੇ ਕੰਮ ਵਿੱਚੋਂ ਕੋਈ ਚੀਜ਼ ਘਟਾ ਨਹੀਂ ਸੱਕਦੇ। ਪਰਮੇਸ਼ੁਰ ਅਜਿਹਾ ਲੋਕਾਂ ਤੋਂ ਇੱਜ਼ਤ ਪ੍ਰਾਪਤ ਕਰਨ ਲਈ ਕਰਦਾ ਹੈ।
Ecclesiastes 1:15
ਜੋ ਵਿਂਗਾ ਹੋਇਆ ਸਿੱਧਾ ਨਹੀਂ ਕੀਤਾ ਜਾ ਸੱਕਦਾ, ਅਤੇ ਜਿੱਥੇ ਕਿਤੇ ਕੁਝ ਨਾ ਹੋਵੇ, ਓੱਥੇ ਗਿਣਨ ਲਈ ਕੁਝ ਨਹੀਂ ਹੁੰਦਾ।
Job 34:29
ਪਰ ਜੇ ਪਰਮੇਸ਼ੁਰ ਉਨ੍ਹਾਂ ਦੀ ਸਹਾਇਤਾ ਨਾ ਕਰਨ ਦਾ ਨਿਆਂ ਕਰੇ ਤਾਂ ਕੋਈ ਵੀ ਬੰਦਾ ਪਰਮੇਸ਼ੁਰ ਨੂੰ ਕਸੂਰਵਾਰ ਨਹੀਂ ਠਹਿਰਾ ਸੱਕਦਾ। ਜੇ ਪਰਮੇਸ਼ੁਰ ਆਪਣੇ-ਆਪ ਨੂੰ ਲੋਕਾਂ ਪਾਸੋਂ ਛੁਪਾਉਂਦਾ ਹੈ ਤਾਂ ਕੋਈ ਵੀ ਬੰਦਾ ਉਸ ਨੂੰ ਨਹੀਂ ਲੱਭ ਸੱਕਦਾ। ਪਰਮੇਸ਼ੁਰ ਲੋਕਾਂ ਅਤੇ ਕੌਮਾਂ ਦਾ ਹਾਕਮ ਹੈ।
Job 9:12
ਜੇ ਪਰਮੇਸ਼ੁਰ ਕਿਸੇ ਚੀਜ਼ ਨੂੰ ਖੋਹ ਲੈਂਦਾ ਹੈ ਉਸ ਨੂੰ ਕੋਈ ਨਹੀਂ ਰੋਕ ਸੱਕਦਾ। ਕੋਈ ਉਸ ਨੂੰ ਨਹੀਂ ਆਖ ਸੱਕਦਾ ‘ਤੁਸੀਂ ਕੀ ਕਰ ਰਹੇ ਹੋ?’
James 1:17
ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿੱਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ।
Ephesians 1:9
ਉਸ ਨੇ ਆਪਣੀ ਗੁਪਤ ਯੋਜਨਾ ਆਪਣੀ ਇੱਛਾ ਅਨੁਸਾਰ ਸਾਨੂੰ ਪਰਗਟ ਕੀਤੀ। ਅਤੇ ਉਸ ਨੇ ਇਹ ਯੋਜਨਾ ਮਸੀਹ ਰਾਹੀਂ ਪੂਰਨ ਕਰਨ ਦਾ ਨਿਸ਼ਚਾ ਕੀਤਾ।
Romans 9:19
ਫ਼ਿਰ ਤੁਹਾਡੇ ਵਿੱਚੋਂ ਕੋਈ ਮੈਨੂੰ ਪੁੱਛੇਗਾ: “ਜੇਕਰ ਜੋ ਕੁਝ ਵੀ ਅਸੀਂ ਕਰਦੇ ਹਾਂ ਪਰਮੇਸ਼ੁਰ ਹੀ ਹੈ ਜੋ ਉਸ ਨੂੰ ਨਿਯੰਤ੍ਰਿਤ ਕਰਦਾ ਹੈ, ਤਾਂ ਪਰਮੇਸ਼ੁਰ ਸਾਨੂੰ ਸਾਡੇ ਪਾਪਾਂ ਲਈ ਕਸੂਰਵਾਰ ਕਿਉਂ ਠਹਿਰਾਉਂਦਾ ਹੈ?”
Psalm 135:6
ਯਹੋਵਾਹ ਕੋਈ ਵੀ ਗੱਲ ਕਰਦਾ ਹੈ, ਜੋ ਵੀ ਉਹ ਸਵਰਗ ਅਤੇ ਧਰਤੀ ਉੱਤੇ, ਸਾਗਰਾਂ ਤੋਂ ਡੂੰਘੇ ਸਮੁੰਦਰਾ ਵਿੱਚ ਚਾਹੁੰਦਾ ਹੈ।
Job 11:10
“ਜੇ ਪਰਮੇਸ਼ੁਰ ਤੈਨੂੰ ਗਿਰਫ਼ਤਾਰ ਕਰ ਲਵੇ ਤੇ ਕਚਿਹਰੀ ਅੰਦਰ ਲੈ ਆਵੇ ਕੋਈ ਵੀ ਉਸ ਨੂੰ ਨਹੀਂ ਰੋਕ ਸੱਕਦਾ।