John 17 - YLT (Punjabi)
1 These things spake Jesus, and lifted up his eyes to the heaven, and said -- `Father, the hour hath come, glorify Thy Son, that Thy Son also may glorify Thee,ਯਿਸੂ ਦਾ ਆਪਣੇ ਚੇਲਿਆਂ ਲਈ ਪ੍ਰਾਰਥਨਾ ਕਰਨਾ ਇਹ ਸਾਰੀਆਂ ਗੱਲਾਂ ਆਖਕੇ ਯਿਸੂ ਨੇ ਅਕਾਸ਼ ਵੱਲ ਤੱਕਿਆ ਅਤੇ ਪ੍ਰਾਰਥਨਾ ਕੀਤੀ, “ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਮਹਿਮਾ ਦੇ ਤਾਂ ਜੋ ਪੁੱਤਰ ਤੈਨੂੰ ਮਹਿਮਾ ਦੇ ਸੱਕੇ।
2 according as Thou didst give to him authority over all flesh, that -- all that Thou hast given to him -- he may give to them life age-during;ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਪਰ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ।
3 and this is the life age-during, that they may know Thee, the only true God, and him whom Thou didst send -- Jesus Christ;ਸਦੀਪਕ ਜੀਵਨ ਇਹ ਹੈ ਕਿ: ਸੱਚੇ ਪਰਮੇਸ਼ੁਰ ਅਤੇ ਯਿਸੂ ਮਸੀਹ, ਜਿਸ ਨੂੰ ਤੂੰ ਭੇਜਿਆ ਹੈ ਜਾਣਨ।
4 I did glorify Thee on the earth, the work I did finish that Thou hast given me, that I may do `it'.ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਤੈਨੂੰ ਧਰਤੀ ਉੱਤੇ ਮਹਿਮਾਮਈ ਕੀਤਾ ਹੈ।
5 `And now, glorify me, Thou Father, with Thyself, with the glory that I had before the world was, with Thee;ਹੇ ਪਿਤਾ, ਹੁਣ ਤੂੰ ਆਪਣੀ ਹਜ਼ੂਰੀ ਵਿੱਚ ਮੈਨੂੰ ਮਹਿਮਾਮਈ ਕਰ। ਉਸ ਨਾਂ ਦੀ ਮਹਿਮਾ ਨਾਲ ਜਿਹੜੀ ਇਸ ਦੁਨੀਆਂ ਦੀ ਸਿਰਜਣਾ ਤੋਂ ਪਹਿਲਾਂ ਮੇਰੇ ਕੋਲ ਸੀ।
6 I did manifest Thy name to the men whom Thou hast given to me out of the world; Thine they were, and to me Thou hast given them, and Thy word they have kept;“ਤੂੰ ਮੈਨੂੰ ਇਸ ਵਿੱਚੋਂ ਕੁਝ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਸੰਬੰਧਿਤ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।
7 now they have known that all things, as many as Thou hast given to me, are from Thee,ਹੁਣ ਉਹ ਜਾਣਦੇ ਹਨ ਕਿ ਜੋ ਕੁਝ ਵੀ ਤੂੰ ਮੈਨੂੰ ਬਖਸ਼ਿਆ ਹੈ ਤੈਥੋਂ ਹੀ ਆਇਆ ਹੈ।
8 because the sayings that Thou hast given to me, I have given to them, and they themselves received, and have known truly, that from Thee I came forth, and they did believe that Thou didst send me.ਮੈਂ ਉਨ੍ਹਾਂ ਨੂੰ ਉਹ ਉਪਦੇਸ਼ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲਿਆ। ਉਨ੍ਹਾਂ ਨੇ ਸੱਚਮੁੱਚ ਇਹ ਨਿਹਚਾ ਕਰ ਲਿਆ ਕਿ ਉਹ ਉਪਦੇਸ਼ ਤੇਰੇ ਤੋਂ ਆਏ ਹਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਕਿ ਤੂੰ ਹੀ ਮੈਨੂੰ ਭੇਜਿਆ ਹੈ।
9 `I ask in regard to them; not in regard to the world do I ask, but in regard to those whom Thou hast given to me, because Thine they are,ਹੁਣ ਮੈਂ ਉਨ੍ਹਾਂ ਲਈ ਪ੍ਰਾਰਥਨਾ ਕਰਦਾ ਹਾਂ। ਮੈਂ ਜਗਤ ਦੇ ਲੋਕਾਂ ਲਈ ਪ੍ਰਾਰਥਨਾ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂ ਕਿ ਉਹ ਤੇਰੇ ਹੀ ਹਨ।
10 and all mine are Thine, and Thine `are' mine, and I have been glorified in them;ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ। ਅਤੇ ਮੈਂ ਉਨ੍ਹਾਂ ਰਾਹੀਂ ਮਹਿਮਾਮਈ ਹੋਇਆ ਹਾਂ।
11 and no more am I in the world, and these are in the world, and I come unto Thee. Holy Father, keep them in Thy name, whom Thou hast given to me, that they may be one as we;“ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਹੁਣ ਮੈਂ ਇਸ ਜਗਤ ਵਿੱਚ ਨਹੀਂ ਠਹਿਰਣਾ ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਂ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ। ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਮੁੱਠ ਰਹਿ ਸੱਕਣ ਜਿਵੇਂ ਕਿ ਤੂੰ ਤੇ ਮੈਂ ਹਾਂ।
12 when I was with them in the world, I was keeping them in Thy name; those whom Thou hast given to me I did guard, and none of them was destroyed, except the son of the destruction, that the Writing may be fulfilled.ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਨੂੰ ਸੁੱਰੱਖਿਅਤ ਰੱਖਿਆ। ਮੈਂ ਉਨ੍ਹਾਂ ਨੂੰ ਤੇਰੇ ਨਾਮ ਦੀ ਸ਼ਕਤੀ ਦੁਆਰਾ ਸੁੱਰੱਖਿਅਤ ਰੱਖਿਆ। ਤੇਰੇ ਦਿੱਤੇ ਹੋਏ ਨਾਂ ਦੁਆਰਾ ਮੈਂ ਉਨ੍ਹਾਂ ਦੀ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਗੁਆਚਿਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ। ਉਹ ਗੁਆਚ ਗਿਆ ਸੀ। ਕਿਉਂ ਕਿ ਪੋਥੀ ਵਿੱਚ ਇਉਂ ਵਾਪਰਨ ਬਾਰੇ ਲਿਖਿਆ ਸੀ।
13 `And now unto Thee I come, and these things I speak in the world, that they may have my joy fulfilled in themselves;“ਹੁਣ ਮੈਂ ਤੇਰੇ ਕੋਲ ਆ ਗਿਆ ਹਾਂ। ਮੈਂ ਇਨ੍ਹਾਂ ਗੱਲਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜਦ ਕਿ ਅਜੇ ਮੈਂ ਇਸ ਦੁਨੀਆਂ ਵਿੱਚ ਹੀ ਹਾਂ। ਤਾਂ ਜੋ ਉਹ ਆਪਣੇ ਅੰਦਰ ਮੇਰੀ ਪੂਰੀ ਖੁਸ਼ੀ ਰੱਖ ਸੱਕਣ।
14 I have given to them Thy word, and the world did hate them, because they are not of the world, as I am not of the world;ਮੈਂ ਉਨ੍ਹਾਂ ਨੂੰ ਤੇਰਾ ਉਪਦੇਸ਼ ਦਿੱਤਾ ਹੈ ਅਤੇ ਦੁਨੀਆਂ ਨੇ ਇਨ੍ਹਾਂ ਆਦਮੀਆਂ ਨੂੰ ਨਫ਼ਰਤ ਕੀਤੀ ਹੈ। ਜਿਵੇਂ ਕਿ ਮੈਂ ਇਸ ਦੁਨੀਆਂ ਦਾ ਨਹੀਂ ਹਾਂ, ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ।
15 I do not ask that Thou mayest take them out of the world, but that Thou mayest keep them out of the evil.“ਮੈਂ ਤੈਥੋਂ ਇਹ ਨਹੀਂ ਮੰਗਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਜੱਗਤ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।
16 `Of the world they are not, as I of the world am not;ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ ਜਿਵੇਂ ਕਿ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।
17 sanctify them in Thy truth, Thy word is truth;ਉਨ੍ਹਾਂ ਨੂੰ ਸੱਚ ਦੁਆਰਾ ਆਪਣੀ ਸੇਵਾ ਲਈ ਤਿਆਰ ਕਰ। ਤੇਰੀਆਂ ਸਿੱਖਿਆਵਾਂ ਸੱਚ ਹਨ।
18 as Thou didst send me to the world, I also did send them to the world;ਜਿਵੇਂ ਕਿ ਤੂੰ ਮੈਨੂੰ ਦੁਨੀਆਂ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਦੁਨੀਆਂ ਵਿੱਚ ਭੇਜਿਆ ਹੈ।
19 and for them do I sanctify myself, that they also themselves may be sanctified in truth.ਮੈਂ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਕੀਤਾ ਹੈ, ਤਾਂ ਜੋ ਉਹ ਵੀ ਆਪਣੇ-ਆਪ ਨੂੰ ਸੇਵਾ ਲਈ ਸੱਚਮੁੱਚ ਤਿਆਰ ਕਰ ਸੱਕਣ।
20 `And not in regard to these alone do I ask, but also in regard to those who shall be believing, through their word, in me;“ਮੈਂ ਇਨ੍ਹਾਂ ਮਨੁੱਖਾਂ ਲਈ ਪ੍ਰਾਰਥਨਾ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਪ੍ਰਾਰਥਨਾ ਕਰਦਾ ਹਾਂ ਜੋ ਇਨ੍ਹਾਂ ਲੋਕਾਂ ਦੀਆਂ ਸਿੱਖਿਆਵਾਂ ਸਦਕਾ ਮੇਰੇ ਵਿੱਚ ਨਿਹਚਾ ਰੱਖਣਗੇ।
21 that they all may be one, as Thou Father `art' in me, and I in Thee; that they also in us may be one, that the world may believe that Thou didst send me.ਪਿਤਾ ਮੈਂ ਪ੍ਰਾਰਥਨਾ ਕਰਦਾ ਕਿ ਲੋਕ ਮੇਰੇ ਵਿੱਚ ਨਿਹਚਾ ਰੱਖਣ। ਉਹ ਇੱਕ ਜੁਟ ਹੋਕੇ ਰਹਿਣ। ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ। ਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਲੋਕ ਵੀ ਸਾਡੇ ਵਿੱਚ ਇੱਕ ਹੋਕੇ ਰਹਿਣ। ਇਸ ਤਰ੍ਹਾਂ ਦੁਨੀਆਂ ਵਿਸ਼ਵਾਸ ਕਰੇਗੀ ਕਿ ਤੂੰ ਮੈਨੂੰ ਭੇਜਿਆ ਹੈ।
22 `And I, the glory that thou hast given to me, have given to them, that they may be one as we are one;ਮੈਂ ਉਨ੍ਹਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸੱਕਣ। ਜਿਵੇਂ ਕਿ ਤੂੰ ਤੇ ਮੈਂ ਇੱਕ ਹਾਂ।
23 I in them, and Thou in me, that they may be perfected into one, and that the world may know that Thou didst send me, and didst love them as Thou didst love me.ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸੰਪੂਰਣ ਇੱਕਤਰਤਾ ਵਿੱਚ ਰਹਿਣਗੇ ਅਤੇ ਫਿਰ ਦੁਨੀਆਂ ਜਾਣ ਜਾਵੇਗੀ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨੂੰ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।
24 `Father, those whom Thou hast given to me, I will that where I am they also may be with me, that they may behold my glory that Thou didst give to me, because Thou didst love me before the foundation of the world.“ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਮਹਿਮਾ ਵੇਖ ਸੱਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਜੱਗਤ ਦੀ ਸਿਰਜਣਾ ਤੋਂ ਵੀ ਪਹਿਲਾਂ ਪਿਆਰ ਕੀਤਾ।
25 `Righteous Father, also the world did not know Thee, and I knew Thee, and these have known that Thou didst send me,ਧਰਮੀ ਪਿਤਾ, ਦੁਨੀਆਂ ਤੈਨੂੰ ਨਹੀਂ ਜਾਣਦੀ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਣ ਵਾਲਾ ਹੈਂ।
26 and I made known to them Thy name, and will make known, that the love with which Thou lovedst me in them may be, and I in them.'ਮੈਂ ਉਨ੍ਹਾਂ ਨੂੰ ਵਿਖਾਇਆ ਕਿ ਤੂੰ ਕਿਸ ਤਰ੍ਹਾਂ ਦਾ ਹੈਂ ਅਤੇ ਮੈਂ ਅਜੇ ਫੇਰ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਵਿੱਚ ਹੈ, ਉਹੀ ਪਿਆਰ ਉਨ੍ਹਾਂ ਨੂੰ ਆਪਣੇ ਵਿੱਚ ਹੋਵੇਗਾ ਅਤੇ ਮੈਂ ਉਨ੍ਹਾਂ ਵਿੱਚ ਹੋਵਾਂਗਾ।”
Punjabi Bible