John 2:16
ਫ਼ਿਰ ਯਿਸੂ ਨੇ ਘੁੱਗੀਆਂ ਵੇਚਣ ਵਾਲੇ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਮੰਡੀ ਨਾ ਬਣਾਓ।”
John 2:16 in Other Translations
King James Version (KJV)
And said unto them that sold doves, Take these things hence; make not my Father's house an house of merchandise.
American Standard Version (ASV)
and to them that sold the doves he said, Take these things hence; make not my Father's house a house of merchandise.
Bible in Basic English (BBE)
And to those who were trading in doves he said, Take these things away; do not make my Father's house a market.
Darby English Bible (DBY)
and said to the sellers of doves, Take these things hence; make not my Father's house a house of merchandise.
World English Bible (WEB)
To those who sold the doves, he said, "Take these things out of here! Don't make my Father's house a marketplace!"
Young's Literal Translation (YLT)
and to those selling the doves he said, `Take these things hence; make not the house of my Father a house of merchandise.'
| And | καὶ | kai | kay |
| said | τοῖς | tois | toos |
| sold that them unto | τὰς | tas | tahs |
| περιστερὰς | peristeras | pay-ree-stay-RAHS | |
| doves, | πωλοῦσιν | pōlousin | poh-LOO-seen |
| Take | εἶπεν | eipen | EE-pane |
| these things | Ἄρατε | arate | AH-ra-tay |
| hence; | ταῦτα | tauta | TAF-ta |
| make | ἐντεῦθεν | enteuthen | ane-TAYF-thane |
| not | μὴ | mē | may |
| my | ποιεῖτε | poieite | poo-EE-tay |
| τὸν | ton | tone | |
| Father's | οἶκον | oikon | OO-kone |
| τοῦ | tou | too | |
| house | πατρός | patros | pa-TROSE |
| an house | μου | mou | moo |
| of merchandise. | οἶκον | oikon | OO-kone |
| ἐμπορίου | emporiou | ame-poh-REE-oo |
Cross Reference
Matthew 21:13
“ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।’”
Luke 2:49
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੈਨੂੰ ਮੇਰੇ ਪਿਤਾ ਦੇ ਘਰ ਵਿੱਚ ਹੋਣਾ ਚਾਹੀਦਾ ਸੀ।”
Jeremiah 7:11
ਇਹ ਮੰਦਰ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ! ਕੀ ਤੁਹਾਡੇ ਲਈ ਇਹ ਮੰਦਰ ਡਾਕੂਆਂ ਦੀ ਛੁਪਣਗਾਹ ਤੋਂ ਵੱਧੇਰੇ ਕੁਝ ਨਹੀਂ? ਮੈਂ ਤੁਹਾਡੀ ਨਿਗਰਾਨੀ ਕਰਦਾ ਰਿਹਾ ਹਾਂ!’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Mark 11:17
ਫ਼ੇਰ ਉਸ ਨੇ ਲੋਕਾਂ ਨੂੰ ਸਮਝਾਇਆ ਅਤੇ ਆਖਿਆ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਸਾਰੀਆਂ ਕੌਮਾਂ ਵਾਸਤੇ ਪ੍ਰਾਰਥਨਾ ਦਾ ਅਸਥਾਨ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੇ ਲੁਕਣ ਦੀ ਜਗ੍ਹਾ ਬਣਾ ਦਿੱਤਾ ਹੈ।’”
John 5:17
ਪਰ ਯਿਸੂ ਨੇ ਯਹੂਦੀਆਂ ਨੂੰ ਆਖਿਆ, “ਮੇਰਾ ਪਿਤਾ ਹਮੇਸ਼ਾ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
2 Peter 2:14
ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲੱਭਦੇ ਰਹਿੰਦੇ ਹਨ। ਉਹ ਹਮੇਛਾਂ ਪਾਪ ਕਰਨ ਵਿੱਚ ਲਗੇ ਰਹਿੰਦੇ ਹਨ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹੜੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ।
John 20:17
ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਛੂਹ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਦੱਸ: ‘ਮੈਂ ਵਾਪਸ ਆਪਣੇ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੁਹਾਡੇ ਪਰਮੇਸ਼ੁਰ ਕੋਲ।’”
Acts 19:24
ਇਹ ਸਭ ਇਵੇਂ ਵਾਪਰਿਆ; ਉੱਥੇ ਇੱਕ ਦੇਮੇਤ੍ਰਿਯੁਸ ਨਾਂ ਦਾ ਇੱਕ ਮਨੁੱਖ ਸੀ, ਉਹ ਚਾਂਦੀ ਦਾ ਕੰਮ ਕਰਦਾ ਸੀ। ਉਹ ਚਾਂਦੀ ਦੇ ਛੋਟੇ-ਛੋਟੇ ਅਰਤਿਮਿਸ ਦੇ ਮੰਦਰ ਜਿਹੇ ਬਣਾਉਂਦਾ ਸੀ। ਇਉਂ ਉਹ ਕਾਰੀਗਰਾਂ ਨੂੰ ਬਹੁਤ ਕੰਮ ਦਵਾਉਂਦਾ ਸੀ ਜਿਸ ਨਾਲ ਉਹ ਖਾਸਾ ਧਨ ਕਮਾ ਲੈਂਦੇ ਸਨ।
John 10:29
ਮੇਰੇ ਪਿਤਾ ਨੇ ਉਨ੍ਹਾਂ ਨੂੰ ਮੈਨੂੰ ਦਿੱਤਾ ਹੈ। ਉਹ ਸਭ ਤੋਂ ਮਹਾਨ ਹੈ।
2 Peter 2:3
ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।
Hosea 12:7
“ਯਾਕੂਬ ਅਸਲੀ ਵਪਾਰੀ ਹੈ। ਉਹ ਆਪਣੇ ਮਿੱਤਰ ਨੂੰ ਵੀ ਧੋਖਾ ਦੇ ਦਿੰਦਾ। ਉਹ ਗ਼ਲਤ ਤੋਂਲ ਇਸਤੇਮਾਲ ਕਰਦਾ ਹੈ।
1 Timothy 6:5
ਅਤੇ ਇਸ ਨਾਲ ਉਨ੍ਹਾਂ ਲੋਕਾਂ ਦੀ ਦਲੀਲ ਬਾਜ਼ੀ ਵੀ ਸਾਹਮਣੇ ਆਉਂਦੀ ਹੈ ਜਿਨ੍ਹਾਂ ਦੇ ਦਿਮਾਗ ਬਦੀ ਨਾਲ ਭਰੇ ਹੋਏ ਹਨ। ਉਨ੍ਹਾਂ ਲੋਕਾਂ ਨੇ ਸੱਚ ਨੂੰ ਗੁਆ ਲਿਆ ਹੈ। ਉਹ ਸੋਚਦੇ ਹਨ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਅਮੀਰ ਬਣਨ ਦਾ ਸਾਧਣ ਹੈ।
John 8:49
ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਸਨਮਾਨ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।