Bible

John 20 - MALAYALAM (Punjabi)

1 ആഴ്ചവട്ടത്തിൽ ഒന്നാം നാൾ മഗ്ദലക്കാരത്തി മറിയ രാവിലെ ഇരുട്ടുള്ളപ്പോൾ തന്നേ കല്ലറെക്കൽ ചെന്നു കല്ലറവായ്ക്കൽ നിന്നു കല്ലു നീങ്ങിയിരിക്കുന്നതു കണ്ടു.ਕੁਝ ਚੇਲਿਆਂ ਨੇ ਯਿਸੂ ਦੀ ਕਬਰ ਨੂੰ ਖਾਲੀ ਪਾਇਆ ਹਫ਼ਤੇ ਦੇ ਪਹਿਲੇ ਦਿਨ, ਅਮ੍ਰਿਤ ਵੇਲੇ, ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨੇ ਕਬਰ ਢੱਕੀ ਹੋਈ ਸੀ ਉਹ ਹਟਿਆ ਹੋਇਆ ਸੀ।

2 അവൾ ഓടി ശിമോൻ പത്രൊസിന്റെയും യേശുവിന്നു പ്രിയനായ മറ്റെ ശിഷ്യന്റെയും അടുക്കൽ ചെന്നു: കർത്താവിനെ കല്ലറയിൽ നിന്നു എടുത്തു കൊണ്ടുപോയി; അവനെ എവിടെ വെച്ചു എന്നു ഞങ്ങൾ അറിയുന്നില്ല എന്നു അവരോടു പറഞ്ഞു;ਤਾਂ ਮਰਿਯਮ ਨੱਸਦੀ ਹੋਈ ਸ਼ਮਊਨ ਪਤਰਸ ਅਤੇ ਯਿਸੂ ਦੇ ਹੋਰ ਚੇਲਿਆਂ ਜਿਨ੍ਹਾਂ ਨੂੰ ਯਿਸੂ ਨੇ ਪਿਆਰ ਕੀਤਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”

3 അതുകൊണ്ടു പത്രൊസും മറ്റെ ശിഷ്യനും പുറപ്പെട്ടു കല്ലറെക്കൽ ചെന്നു.ਤਾਂ ਪਤਰਸ ਅਤੇ ਦੂਜੇ ਚੇਲੇ ਨੇ ਕਬਰ ਵੱਲ ਜਾਣਾ ਸ਼ੁਰੂ ਕੀਤਾ।

4 ഇരുവരും ഒന്നിച്ചു ഓടി; മറ്റെ ശിഷ്യൻ പത്രൊസിനെക്കാൾ വേഗത്തിൽ ഓടി ആദ്യം കല്ലെറക്കൽ എത്തി;ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਹਿਆ।

5 കുനിഞ്ഞുനോക്കി ശീലകൾ കിടക്കുന്നതു കണ്ടു; അകത്തു കടന്നില്ലതാനും.ਇਸਨੇ ਥੱਲੇ ਝੁਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹ ਮਲਮਲ ਦੇ ਕੱਪੜੇ ਉੱਥੇ ਪਏ ਹੋਏ ਵੇਖੇ, ਪਰ ਉਹ ਅੰਦਰ ਨਾ ਗਿਆ।

6 അവന്റെ പിന്നാലെ ശിമോൻ പത്രൊസും വന്നു കല്ലറയിൽ കടന്നുਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਮਲਮਲ ਦੇ ਕੱਪੜੇ ਪਏ ਵੇਖੇ।

7 ശീലകൾ കിടക്കുന്നതും അവന്റെ തലയിൽ ചുറ്റിയിരുന്നറൂമാൽ ശീലകളോടുകൂടെ കിടക്കാതെ വേറിട്ടു ഒരിടത്തു ചുരുട്ടി വെച്ചിരിക്കുന്നതും കണ്ടു.ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਨ੍ਹਾਂ ਮਲਮਲ ਦੇ ਕੱਪੜਿਆ ਤੋਂ ਹਟ ਕੇ ਇੱਕ ਪਾਸੇ ਪਿਆ ਹੋਇਆ ਸੀ।

8 ആദ്യം കല്ലെറക്കൽ എത്തിയ മറ്റെ ശിഷ്യനും അപ്പോൾ അകത്തു ചെന്നു കണ്ടു വിശ്വസിച്ചു.ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪੁੰਹਚਿਆ ਸੀ। ਜਦ ਉਸ ਨੇ ਇਹ ਸਭ ਵਾਪਰਿਆ ਵੇਖਿਆ ਤਾਂ ਉਸ ਨੂੰ ਨਿਹਚਾ ਹੋਈ।

9 അവൻ മരിച്ചവരിൽ നിന്നു ഉയിർത്തെഴുന്നേൽക്കേണ്ടതാകുന്നു എന്നുള്ള തിരുവെഴുത്തു അവർ അതുവരെ അറിഞ്ഞില്ല.(ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸੱਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਨੂੰ ਮੁਰਦਿਆਂ ਵਿੱਚੋਂ ਜੀ ਉੱਠਣਾ ਹੈ।)

10 അങ്ങനെ ശിഷ്യന്മാർ വീട്ടിലേക്കു മടങ്ങിപ്പോയി.ਯਿਸੂ ਦਾ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਣਾ ਫ਼ੇਰ ਚੇਲੇ ਘਰ ਨੂੰ ਵਾਪਸ ਮੁੜੇ। ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜ੍ਹੀ ਰੋ ਰਹੀ ਸੀ।

11 എന്നാൽ മറിയ കല്ലെറക്കൽ പുറത്തു കരഞ്ഞുകൊണ്ടു നിന്നു. കരയുന്നിടയിൽ അവൾ കല്ലറയിൽ കുനിഞ്ഞുനോക്കി.ਜਦੋਂ ਉਹ ਰੋ ਰਹੀ ਸੀ ਤਾਂ ਰੋਂਦੀ-ਰੋਂਦੀ ਨੇ ਝੁਕ ਕੇ ਕਬਰ ਅੰਦਰ ਵੇਖਿਆ।

12 യേശുവിന്റെ ശരീരം കിടന്നിരുന്ന ഇടത്തു വെള്ളവസ്ത്രം ധരിച്ച രണ്ടു ദൂതന്മാർ ഒരുത്തൻ തലെക്കലും ഒരുത്തൻ കാൽക്കലും ഇരിക്കുന്നതു കണ്ടു.ਮਰਿਯਮ ਨੇ ਦੂਤ ਸਫ਼ੇਦ ਪੋਸ਼ਾਕ ਪਾਏ ਹੋਏ ਵੇਖੇ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਪਾਇਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਬੈਠਾ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਬੈਠਾ ਹੋਇਆ ਸੀ।

13 അവർ അവളോടു: സ്ത്രീയേ, നീ കരയുന്നതു എന്തു എന്നു ചോദിച്ചു. എന്റെ കർത്താവിനെ എടുത്തു കൊണ്ടുപോയി; അവനെ എവിടെ വെച്ചു എന്നു ഞാൻ അറിയുന്നില്ല എന്നു അവൾ അവരോടു പറഞ്ഞു.ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕਾਂ ਨੇ ਮੇਰੇ ਪ੍ਰਭੂ ਦਾ ਸਰੀਰ ਲੈ ਲਿਆ ਹੈ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ।”

14 ഇതു പറഞ്ഞിട്ടു അവൾ പിന്നോക്കം തിരിഞ്ഞു, യേശു നില്ക്കുന്നതു കണ്ടു; യേശു എന്നു അറിഞ്ഞില്ല താനും.ਜਦੋਂ ਉਸ ਨੇ ਇਹ ਆਖਿਆ ਅਤੇ ਆਸੇ-ਪਾਸੇ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜ੍ਹਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।

15 യേശു അവളോടു: സ്ത്രീയേ, നീ കരയുന്നതു എന്തു? ആരെ തിരയുന്നു എന്നു ചോദിച്ചു. അവൻ തോട്ടക്കാരൻ എന്നു നിരൂപിച്ചിട്ടു അവൾ: യജമാനനേ, നീ അവനെ എടുത്തുകൊണ്ടു പോയി എങ്കിൽ അവനെ എവിടെ വെച്ചു എന്നു പറഞ്ഞുതരിക; ഞാൻ അവനെ എടുത്തു കൊണ്ടുപൊയ്ക്കൊള്ളാം എന്നു അവനോടു പറഞ്ഞു.ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸ ਨੂੰ ਲੱਭ ਰਹੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਜਨਾਬ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਸੱਕਾਂ ਅਤੇ ਉਸ ਨੂੰ ਲੈ ਲਵਾਂ।”

16 യേശു അവളോടു: മറിയയേ, എന്നു പറഞ്ഞു. അവൾ തിരിഞ്ഞു എബ്രായഭാഷയിൽ: റബ്ബൂനി എന്നു പറഞ്ഞു;ਯਿਸੂ ਨੇ ਉਸ ਨੂੰ ਆਖਿਆ, “ਮਰਿਯਮ।” ਮਰਿਯਮ ਮੁੜੀ ਅਤੇ ਯਿਸੂ ਵੱਲ ਤੱਕਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਗੁਰੂ।”

17 അതിന്നു ഗുരു എന്നർത്ഥം. യേശു അവളോടു: എന്നെ തൊടരുതു; ഞാൻ ഇതുവരെ പിതാവിന്റെ അടുക്കൽ കയറിപ്പോയില്ല; എങ്കിലും നീ എന്റെ സഹോദരന്മാരുടെ അടുക്കൽ ചെന്നു: എന്റെ പിതാവും നിങ്ങളുടെ പിതാവും എന്റെ ദൈവവും നിങ്ങളുടെ ദൈവവുമായവന്റെ അടുക്കൽ ഞാൻ കയറിപ്പോകുന്നു എന്നു അവരോടു പറക എന്നു പറഞ്ഞു.ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਛੂਹ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਦੱਸ: ‘ਮੈਂ ਵਾਪਸ ਆਪਣੇ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੁਹਾਡੇ ਪਰਮੇਸ਼ੁਰ ਕੋਲ।’”

18 മഗ്ദലക്കാരത്തി മറിയ വന്നു താൻ കർത്താവിനെ കണ്ടു എന്നും അവൻ ഇങ്ങനെ തന്നോടു പറഞ്ഞു എന്നും ശിഷ്യന്മാരോടു അറിയിച്ചു.ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਗੱਲਾਂ ਵੀ ਦੱਸੀਆਂ ਜੋ ਯਿਸੂ ਨੇ ਉਸ ਨੂੰ ਆਖੀਆਂ ਸਨ।

19 ആഴ്ചവട്ടത്തിന്റെ ഒന്നാം നാൾ ആയ ആ ദിവസം, നേരംവൈകിയപ്പോൾ ശിഷ്യന്മാർ ഇരുന്ന സ്ഥലത്തു യെഹൂദന്മാരെ പേടിച്ചു വാതിൽ അടെച്ചിരിക്കെ യേശു വന്നു നടുവിൽ നിന്നുകൊണ്ടു: നിങ്ങൾക്കു സമാധാനം എന്നു അവരോടു പറഞ്ഞു.ਯਿਸੂ ਦਾ ਆਪਣੇ ਚੇਲਿਆਂ ਅੱਗੇ ਪ੍ਰਗਟ ਹੋਣਾ ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇੱਕਸਾਥ ਇੱਕਤਰ ਹੋਏ। ਉਨ੍ਹਾਂ ਨੇ ਸਾਰੇ ਦਰਵਾਜੇ ਬੰਦ ਕਰ ਲਏ ਕਿਉਂ ਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਕੋਲ ਆਕੇ ਉਨ੍ਹਾਂ ਸਾਹਮਣੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”

20 ഇതു പറഞ്ഞിട്ടു അവൻ കയ്യും വിലാപ്പുറവും അവരെ കാണിച്ചു; കർത്താവിനെ കണ്ടിട്ടു ശിഷ്യന്മാർ സന്തോഷിച്ചു.ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਪ੍ਰਸੰਨ ਹੋਏ।

21 യേശു പിന്നെയും അവരോടു: നിങ്ങൾക്കു സമാധാനം; പിതാവു എന്നെ അയച്ചതുപോലെ ഞാനും നിങ്ങളെ അയക്കുന്നു എന്നു പറഞ്ഞു.ਤਦ ਯਿਸੂ ਨੇ ਮੁੜ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ।”

22 ഇങ്ങനെ പറഞ്ഞശേഷം അവൻ അവരുടെമേൽ ഊതി അവരോടു: പരിശുദ്ധാത്മാവിനെ കൈക്കൊൾവിൻ.ਮਗਰੋਂ ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫ਼ੂਕ ਮਾਰੀ। ਯਿਸੂ ਨੇ ਆਖਿਆ, “ਪਵਿੱਤਰ ਆਤਮਾ ਪ੍ਰਾਪਤ ਕਰੋ।

23 ആരുടെ പാപങ്ങൾ നിങ്ങൾ മോചിക്കുന്നവോ അവർക്കു മോചിക്കപ്പെട്ടിരിക്കുന്നു; ആരുടെ പാപങ്ങൾ നിർത്തുന്നുവോ അവർക്കു നിർത്തിയിരിക്കുന്നു എന്നു പറഞ്ഞു.ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਬਖਸ਼ੋਂਗੇ ਤਾਂ ਉਨ੍ਹਾਂ ਦੇ ਪਾਪ ਬਖਸ਼ੇ ਨਹੀਂ ਜਾਣਗੇ।”

24 എന്നാൽ യേശു വന്നപ്പോൾ പന്തിരുവരിൽ ഒരുവനായ ദിദിമൊസ് എന്ന തോമാസ് അവരോടുകൂടെ ഉണ്ടായിരുന്നില്ല.ਯਿਸੂ ਦਾ ਥੋਮਾ ਅੱਗੇ ਪ੍ਰਗਟ ਹੋਣਾ ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾਂ, ਜਿਸ ਨੂੰ ਦੀਦੁਮਸ ਵੀ ਆਖਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾਂ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ।

25 മറ്റേ ശിഷ്യന്മാർ അവനോടു: ഞങ്ങൾ കർത്താവിനെ കണ്ടു എന്നു പറഞ്ഞാറെ: ഞാൻ അവന്റെ കൈകളിൽ ആണിപ്പഴുതു കാണുകയും ആണിപ്പഴുതിൽ വിരൽ ഇടുകയും അവന്റെ വിലാപ്പുറത്തു കൈ ഇടുകയും ചെയ്തിട്ടല്ലാതെ വിശ്വസിക്കയില്ല എന്നു അവൻ അവരോടു പറഞ്ഞു.ਦੂਜੇ ਚੇਲਿਆਂ ਨੇ ਥੋਮਾਂ ਨੂੰ ਦੱਸਿਆ, “ਅਸੀਂ ਪ੍ਰਭੂ ਦੇ ਦਰਸ਼ਨ ਕੀਤੇ ਹਨ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਯਕੀਨ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਮੇਖਾਂ ਦੇ ਚਿੰਨ੍ਹ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾਕੇ ਨਾ ਵੇਖ ਲਵਾਂ ਜਿੱਥੇ ਮੇਖਾਂ ਗੱਡੀਆਂ ਗਈਆਂ ਸਨ ਅਤੇ ਆਪਣਾ ਹੱਥ ਉਸਦੀ ਵੱਖੀ ਤੇ ਨਾ ਰੱਖ ਲਵਾਂ।”

26 എട്ടു ദിവസം കഴിഞ്ഞിട്ടു ശിഷ്യന്മാർ പിന്നെയും അകത്തു കൂടിയിരിക്കുമ്പോൾ തോമാസും ഉണ്ടായിരുന്നു. വാതിൽ അടെച്ചിരിക്കെ യേശു വന്നു നടുവിൽ നിന്നുകൊണ്ടു: നിങ്ങൾക്കു സമാധാനം എന്നു പറഞ്ഞു.ਇੱਕ ਹਫ਼ਤੇ ਬਾਦ ਚੇਲੇ ਉਸੇ ਘਰ ਵਿੱਚ ਫਿਰ ਇੱਕਤਰ ਹੋਏ। ਥੋਮਾਂ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਸ਼ਾਂਤੀ ਤੁਹਾਡੇ ਨਾਲ ਹੋਵੇ।”

27 പിന്നെ തോമാസിനോടു: നിന്റെ വിരൽ ഇങ്ങോട്ടു നീട്ടി എന്റെ കൈകളെ കാൺക; നിന്റെ കൈ നീട്ടി എന്റെ വിലാപ്പുറത്തു ഇടുക; അവിശ്വാസി ആകാതെ വിശ്വാസിയായിരിക്ക എന്നു പറഞ്ഞു.ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਥੇ ਰੱਖ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਤੇ ਰੱਖ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”

28 തോമാസ് അവനോടു: എന്റെ കർത്താവും എന്റെ ദൈവവും ആയുള്ളോവേ എന്നു ഉത്തരം പറഞ്ഞു.ਥੋਮਾ ਨੇ ਯਿਸੂ ਨੂੰ ਆਖਿਆ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”

29 യേശു അവനോടു: നീ എന്നെ കണ്ടതുകൊണ്ടു വിശ്വസിച്ചു; കാണാതെ വിശ്വസിച്ചവർ ഭാഗ്യവാന്മാർ എന്നു പറഞ്ഞു.ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਪਰਤੀਤ ਕੀਤੀ ਹੈ। ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਪਰਤੀਤ ਕੀਤੀ।”

30 ഈ പുസ്തകത്തിൽ എഴുതിയിരിക്കുന്നതല്ലാതെ മറ്റു അനേകം അടയാളങ്ങളും യേശു തന്റെ ശിഷ്യന്മാർ കാൺകെ ചെയ്തു.ਯੂਹੰਨਾ ਨੇ ਇਹ ਪੁਸਤਕ ਕਿਉਂ ਲਿਖੀ ਯਿਸੂ ਨੇ ਹੋਰ ਵੀ ਕਈ ਕਰਿਸ਼ਮੇ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਕਰਿਸ਼ਮੇ ਇਸ ਪੁਸਤਕ ਵਿੱਚ ਨਹੀ ਲਿਖੇ ਗਏ ਹਨ।

31 എന്നാൽ യേശു ദൈവപുത്രനായ ക്രിസ്തുഎന്നു നിങ്ങൾ വിശ്വസിക്കേണ്ടതിന്നും വിശ്വസിച്ചിട്ടു അവന്റെ നാമത്തിൽ നിങ്ങൾക്കു ജീവൻ ഉണ്ടാകേണ്ടതിന്നും ഇതു എഴുതിയിരിക്കുന്നു.ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸੱਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਪਰਤੀਤ ਕਰਕੇ, ਉਸ ਦੇ ਨਾਂ ਰਾਹੀਂ ਤੁਸੀਂ ਜੀਵਨ ਖੱਟ ਸੱਕੋ।

Punjabi Bible