Bible

John 21 - DBY (Punjabi)

1 After these things Jesus manifested himself again to the disciples at the sea of Tiberias. And he manifested [himself] thus.ਯਿਸੂ ਦਾ ਸੱਤ ਚੇਲਿਆਂ ਨੂੰ ਪ੍ਰਗਟ ਹੋਣਾ ਬਾਅਦ ਵਿੱਚ ਯਿਸੂ ਨੇ ਆਪਣੇ-ਆਪ ਨੂੰ ਚੇਲਿਆਂ ਅੱਗੇ ਦਰਸ਼ਾਇਆ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।

2 There were together Simon Peter, and Thomas called Didymus, and Nathanael who was of Cana of Galilee, and the [sons] of Zebedee, and two others of his disciples.ਕੁਝ ਚੇਲੇ ਉੱਥੇ ਇੱਕਤਰ ਹੋਏ ਸਨ। ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦਦਿਮੁਸ ਕਹਾਉਂਦਾ ਹੈ, ਨੱਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ।

3 Simon Peter says to them, I go to fish. They say to him, We also come with thee. They went forth, and went on board, and that night took nothing.ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਾਂ ਸਾਰੇ ਚੇਲੇ ਗਏ ਅਤੇ ਬੇੜੀ ਵਿੱਚ ਚੜ੍ਹ੍ਹ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕੋਈ ਮੱਛੀ ਨਾ ਫ਼ੜ ਸੱਕੇ।

4 And early morn already breaking, Jesus stood on the shore; the disciples however did not know that it was Jesus.ਅਗਲੀ ਸਵੇਰ ਯਿਸੂ ਕਿਨਾਰੇ ਤੇ ਖਲੋਤਾ ਸੀ ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।

5 Jesus therefore says to them, Children, have ye anything to eat? They answered him, No.ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਮੱਛੀਆਂ ਫ਼ੜੀਆਂ?” ਚੇਲਿਆਂ ਨੇ ਆਖਿਆ, “ਨਹੀਂ।”

6 And he said to them, Cast the net at the right side of the ship and ye will find. They cast therefore, and they could no longer draw it, from the multitude of fishes.ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਇੰਝ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਿਵੇਂ ਕਿ ਜਾਲ ਬਹੁਤ ਭਾਰਾ ਹੋ ਗਿਆ ਹੋਵੇ ਤੇ ਉਹ ਇਸ ਨੂੰ ਬੇੜੀ ਵੱਲ ਖਿੱਚਣ ਦੇ ਅਯੋਗ ਸਨ।

7 That disciple therefore whom Jesus loved says to Peter, It is the Lord. Simon Peter therefore, having heard that it was the Lord, girded his overcoat [on him] (for he was naked), and cast himself into the sea;ਉਹ ਚੇਲਾ ਜਿਸ ਨੂੰ ਯਿਸੂ ਨੇ ਪਿਆਰ ਕੀਤਾ ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ (ਇਸਤੋਂ ਪਹਿਲਾਂ ਮੱਛੀਆਂ ਫ਼ੜਦੇ ਹੋਏ ਉਸ ਨੇ ਆਪਣੇ ਕੱਪੜੇ ਲਾਹੇ ਹੋਏ ਸਨ।)

8 and the other disciples came in the small boat, for they were not far from the land, but somewhere about two hundred cubits, dragging the net of fishes.ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚੱਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ ਖਿੱਚਣ ਲੱਗੇ। ਉਹ ਕਿਨਾਰੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।

9 When therefore they went out on the land, they see a fire of coals there, and fish laid on it, and bread.ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ।

10 Jesus says to them, Bring of the fishes which ye have now taken.ਯਿਸੂ ਨੇ ਆਖਿਆ ਉਹ “ਮੱਛੀ ਲਿਆਓ ਜਿਹੜੀ ਤੁਸੀਂ ਹੁਣੇ ਫ਼ੜੀ ਹੈ।”

11 Simon Peter went up and drew the net to the land full of great fishes, a hundred and fifty-three; and though there were so many, the net was not rent.ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ ਭਾਵੇਂ ਮੱਛੀਆਂ ਬੜੀਆਂ ਭਾਰੀਆਂ ਸਨ ਪਰ ਜਾਲ ਤਾਂ ਵੀ ਨਾ ਟੁੱਟਿਆ।

12 Jesus says to them, Come [and] dine. But none of the disciples dared inquire of him, Who art thou? knowing that it was the Lord.ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦਾ ਹੌਂਸਲਾ ਨਹੀਂ ਸੀ, “ਤੂੰ ਕੌਣ ਹੈਂ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਸੀ।

13 Jesus comes and takes the bread and gives it to them, and the fish in like manner.ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇੰਝ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ।

14 This is already the third time that Jesus had been manifested to the disciples, being risen from among [the] dead.ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਚੇਲਿਆਂ ਨੂੰ ਪ੍ਰਗਟ ਹੋਇਆ ਸੀ।

15 When therefore they had dined, Jesus says to Simon Peter, Simon, [son] of Jonas, lovest thou me more than these? He says to him, Yea, Lord; thou knowest that I am attached to thee. He says to him, Feed my lambs.ਯਿਸੂ ਦਾ ਪਤਰਸ ਨਾਲ ਗੱਲ ਕਰਨਾ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”

16 He says to him again a second time, Simon, [son] of Jonas, lovest thou me? He says to him, Yea, Lord; thou knowest that I am attached to thee. He says to him, Shepherd my sheep.ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰਿਆਂ ਭੇਡਾਂ ਦੀ ਰੱਖਿਆ ਕਰ।”

17 He says to him the third time, Simon, [son] of Jonas, art thou attached to me? Peter was grieved because he said to him the third time, Art thou attached to me? and said to him, Lord, thou knowest all things; thou knowest that I am attached to thee. Jesus says to him, Feed my sheep.ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪਿਆਰ ਕਰਦਾ ਹਾਂ।” ਯਿਸੂ ਨੇ ਪਤਰਸ ਨੂੰ ਕਿਹਾ, “ਮੇਰੀਆਂ ਭੇਡਾਂ ਚਾਰ।

18 Verily, verily, I say to thee, When thou wast young, thou girdedst thyself, and walkedst where thou desiredst; but when thou shalt be old, thou shalt stretch forth thy hands, and another shall gird thee, and bring thee where thou dost not desire.ਮੈਂ ਤੈਨੂੰ ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਬਾਹਰ ਫ਼ੈਲਾਵੇਂਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਦੁਆਲੇ ਕਮਰਕਸ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”

19 But he said this signifying by what death he should glorify God. And having said this, he says to him, Follow me.(ਯਿਸੂ ਨੇ ਉਸ ਨੂੰ ਇਹ ਸੂਚਿਤ ਕਰਨ ਲਈ ਕਿਹਾ ਕਿ ਪਰਮੇਸ਼ੁਰ ਨੂੰ ਮਹਿਮਾਮਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ।) ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰਾ ਅਨੁਸਰਣ ਕਰ।”

20 Peter, turning round, sees the disciple whom Jesus loved following, who also leaned at supper on his breast, and said, Lord, who is it that delivers thee up?ਪਤਰਸ ਆਸੇ-ਪਾਸੇ ਮੁੜਿਆ ਅਤੇ ਵੇਖਿਆ ਕਿ ਜਿਸ ਨੂੰ ਯਿਸੂ ਨੇ ਬਹੁਤ ਪਿਆਰ ਕੀਤਾ ਸੀ ਉਹ ਚੇਲਾ ਪਿੱਛੇ ਆ ਰਿਹਾ ਸੀ। (ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਨੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਨਾਂ ਹੱਥੀਂ ਕੌਣ ਫ਼ੜਵਾਏਗਾ?”)

21 Peter, seeing him, says to Jesus, Lord, and what [of] this [man]?ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿੱਛੋਂ ਆਉਂਦਿਆਂ ਪਾਇਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਨਾਲ ਕੀ ਬੀਤੇਗੀ?”

22 Jesus says to him, If I will that he abide until I come, what [is that] to thee? Follow thou me.ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਵ੍ਹਾਂ ਕਿ ਮੇਰੇ ਆਉਣ ਤੱਕ ਉਹ ਜੀਵੇ, ਤਾਂ ਤੈਨੂੰ ਕੀ? ਤੂੰ ਮੇਰੇ ਪਿੱਛੇ ਹੋ ਤੁਰ।”

23 This word therefore went out among the brethren, That disciple does not die. And Jesus did not say to him, He does not die; but, If I will that he abide until I come, what [is that] to thee?ਤਾਂ ਇਹ ਕਹਾਣੀ ਚੇਲਿਆਂ ਵਿੱਚ ਫ਼ੈਲ ਗਈ। ਉਹ ਆਖ ਰਹੇ ਸਨ ਕਿ ਇਹ ਚੇਲਾ ਜਿਸ ਨੂੰ ਯਿਸੂ ਨੇ ਬਹੁਤ ਪਿਆਰ ਕੀਤਾ, ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਵ੍ਹਾਂ ਮੇਰੇ ਆਉਣ ਤੱਕ ਜ਼ਰੂਰ ਜੀਵੇ ਤਾਂ ਤੁਹਾਨੂੰ ਕੀ?”

24 This is the disciple who bears witness concerning these things, and who has written these things; and we know that his witness is true.ਇਹ ਉਹ ਚੇਲਾ ਹੈ ਜਿਸਨੇ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਹੈ। ਅਤੇ ਜਿਸਨੇ ਇਹ ਗੱਲਾਂ ਲਿੱਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸਦੀ ਪ੍ਰਮਾਣਕਤਾ ਸੱਚੀ ਹੈ।

25 And there are also many other things which Jesus did, the which if they were written one by one, I suppose that not even the world itself would contain the books written.ਯਿਸੂ ਨੇ ਹੋਰ ਵੀ ਬਹੁਤ ਗੱਲਾਂ ਕੀਤੀਆਂ। ਜੇ ਉਹ ਸਾਰੀਆਂ ਇੱਕ-ਇੱਕ ਕਰਕੇ ਲਿਖੀਆਂ ਜਾਂਦੀਆਂ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰੀ ਦੁਨੀਆਂ ਵੀ ਕਾਫ਼ੀ ਨਾ ਹੁੰਦੀ।

Punjabi Bible