John 8:22
ਫੇਰ ਯਹੂਦੀ ਆਗੂ ਆਪਸ ਵਿੱਚ ਬੋਲੇ, “ਕੀ ਯਿਸੂ ਆਪਣੇ-ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸੱਕਦੇ।’”
Then | ἔλεγον | elegon | A-lay-gone |
said | οὖν | oun | oon |
the | οἱ | hoi | oo |
Jews, | Ἰουδαῖοι | ioudaioi | ee-oo-THAY-oo |
Will | Μήτι | mēti | MAY-tee |
kill he | ἀποκτενεῖ | apoktenei | ah-poke-tay-NEE |
himself? | ἑαυτόν | heauton | ay-af-TONE |
because | ὅτι | hoti | OH-tee |
saith, he | λέγει | legei | LAY-gee |
Whither | Ὅπου | hopou | OH-poo |
I | ἐγὼ | egō | ay-GOH |
go, | ὑπάγω | hypagō | yoo-PA-goh |
ye | ὑμεῖς | hymeis | yoo-MEES |
cannot | οὐ | ou | oo |
δύνασθε | dynasthe | THYOO-na-sthay | |
come. | ἐλθεῖν | elthein | ale-THEEN |
Cross Reference
John 8:52
ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇੱਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਨਾ ਕਿ ਜੇਕਰ ਕੋਈ ਮੇਰੇ ਉਪਦੇਸ਼ ਦਾ ਅਨੁਸਰਣ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ‘ਉਹ ਕਦੇ ਵੀ ਨਹੀਂ ਮਰੇਗਾ।’
John 8:48
ਯਿਸੂ ਆਪਣੇ ਅਤੇ ਅਬਰਾਹਾਮ ਬਾਰੇ ਦੱਸਦਾ ਹੈ ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਆਖਿਆ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਪ੍ਰਵੇਸ਼ ਕਰ ਗਿਆ ਹੈ।”
Hebrews 13:13
ਇਸੇ ਲਈ ਆਓ ਅਸੀਂ ਵੀ ਡੇਰਿਆਂ ਤੋਂ ਬਾਹਰ ਯਿਸੂ ਕੋਲ ਚੱਲੀਏ। ਸਾਨੂੰ ਵੀ ਉਸੇ ਸ਼ਰਮ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਜਿਸ ਨੂੰ ਮਸੀਹ ਨੇ ਕੀਤਾ ਸੀ।
Hebrews 12:3
ਯਿਸੂ ਬਾਰੇ ਸੋਚੋ। ਜਦੋਂ ਗੁਨਾਹਗਾਰ ਲੋਕ ਉਸ ਦੇ ਖਿਲਾਫ਼ ਮੰਦੀਆਂ ਗੱਲਾਂ ਕਰ ਰਹੇ ਸਨ ਉਹ ਸਾਬਰ ਸੀ। ਉਸ ਬਾਰੇ ਸੋਚੋ ਤਾਂ ਜੋ ਤੁਸੀਂ ਵੀ ਸਬਰ ਵਾਲੇ ਬਣੋ ਅਤੇ ਕੋਸ਼ਿਸ਼ ਕਰਨੋ ਨਾ ਹਟੋ।
John 10:20
ਬਹੁਤਿਆਂ ਨੇ ਆਖਿਆ, “ਇਸ ਦੇ ਅੰਦਰ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਵਾਂਗ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”
John 7:35
ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚੱਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸੱਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਉਪਦੇਸ਼ ਦੇਣ ਜਾ ਰਿਹਾ ਹੈ?
John 7:20
ਲੋਕਾਂ ਨੇ ਜਵਾਬ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”
Psalm 123:4
ਅਸੀਂ ਉਨ੍ਹਾਂ ਸੁਸਤ ਗੁਮਾਨੀ ਲੋਕਾਂ ਵੱਲੋਂ ਬਹੁਤ ਬੇਇੱਜ਼ਤੀਆ ਅਤੇ ਤੁਹਮਤਾਂ ਸਹਾਰੀਆਂ ਹਨ।
Psalm 31:18
ਉਹ ਮੰਦੇ ਲੋਕ ਬਹੁਤ ਗੁਮਾਨੀ ਹਨ। ਉਹ ਆਪਣੇ ਬਾਰੇ ਸ੍ਵੈਂ-ਪ੍ਰਸ਼ੰਸਾ ਕਰਦੇ ਹਨ ਅਤੇ ਚੰਗੇ ਲੋਕਾਂ ਬਾਰੇ ਝੂਠ ਦੱਸਦੇ ਹਨ। ਪਰ ਉਨ੍ਹਾਂ ਦੇ ਝੂਠ ਬੋਲਣ ਵਾਲੇ ਬੁਲ੍ਹ ਖਾਮੋਸ਼ ਹੋ ਜਾਣਗੇ।
Psalm 22:6
ਇਸ ਲਈ, ਕੀ ਮੈਂ ਨਿਰਾ ਕੀੜਾ ਹੀ ਹਾਂ ਅਤੇ ਇੱਕ ਬੰਦਾ ਨਹੀਂ? ਲੋਕੀਂ ਮੇਰੇ ਉੱਤੇ ਸ਼ਰਮਸਾਰ ਹਨ। ਲੋਕੀਂ ਮੈਨੂੰ ਨਫ਼ਰਤ ਕਰਦੇ ਹਨ।