Joshua 5:13 in Punjabi

Punjabi Punjabi Bible Joshua Joshua 5 Joshua 5:13

Joshua 5:13
ਯਹੋਵਾਹ ਦੀ ਫ਼ੌਜ ਦਾ ਕਮਾਂਡਰ ਜਦੋਂ ਯਹੋਸ਼ੁਆ ਯਰੀਹੋ ਦੇ ਨੇੜੇ ਸੀ ਤਾਂ ਉਸ ਨੇ ਉੱਪਰ ਵੱਲ ਨਜ਼ਰ ਮਾਰੀ ਅਤੇ ਆਪਣੇ ਸਾਹਮਣੇ ਇੱਕ ਆਦਮੀ ਨੂੰ ਖਲੋਤਿਆ ਵੇਖਿਆ। ਆਦਮੀ ਦੇ ਹੱਥ ਵਿੱਚ ਤਲਵਾਰ ਸੀ। ਯਹੋਸ਼ੁਆ ਉਸ ਆਦਮੀ ਕੋਲ ਗਿਆ ਅਤੇ ਪੁੱਛਿਆ, “ਕੀ ਤੂੰ ਸਾਡੇ ਲੋਕਾਂ ਦਾ ਮਿੱਤਰ ਹੈ ਜਾਂ ਸਾਡੇ ਦੁਸ਼ਮਣਾ ਵਿੱਚੋਂ ਹੈ?”

Joshua 5:12Joshua 5Joshua 5:14

Joshua 5:13 in Other Translations

King James Version (KJV)
And it came to pass, when Joshua was by Jericho, that he lifted up his eyes and looked, and, behold, there stood a man over against him with his sword drawn in his hand: and Joshua went unto him, and said unto him, Art thou for us, or for our adversaries?

American Standard Version (ASV)
And it came to pass, when Joshua was by Jericho, that he lifted up his eyes and looked, and, behold, there stood a man over against him with his sword drawn in his hand: and Joshua went unto him, and said unto him, Art thou for us, or for our adversaries?

Bible in Basic English (BBE)
Now when Joshua was near Jericho, lifting up his eyes he saw a man in front of him, with his sword uncovered in his hand: and Joshua went up to him and said, Are you for us or against us?

Darby English Bible (DBY)
And it came to pass when Joshua was by Jericho, that he lifted up his eyes and looked, and behold, there stood a man before him with his sword drawn in his hand. And Joshua went to him, and said to him: Art thou for us, or for our enemies?

Webster's Bible (WBT)
And it came to pass when Joshua was by Jericho, that he lifted up his eyes and looked, and behold, there stood a man over against him with his sword drawn in his hand: and Joshua went to him, and said to him, Art thou for us, or for our adversaries?

World English Bible (WEB)
It happened, when Joshua was by Jericho, that he lifted up his eyes and looked, and, behold, there stood a man over against him with his sword drawn in his hand: and Joshua went to him, and said to him, Are you for us, or for our adversaries?

Young's Literal Translation (YLT)
And it cometh to pass in Joshua's being by Jericho, that he lifteth up his eyes, and looketh, and lo, one standing over-against him, and his drawn sword in his hand, and Joshua goeth unto him, and saith to him, `Art thou for us or for our adversaries?'

And
it
came
to
pass,
וַיְהִ֗יwayhîvai-HEE
Joshua
when
בִּֽהְי֣וֹתbihĕyôtbee-heh-YOTE
was
יְהוֹשֻׁעַ֮yĕhôšuʿayeh-hoh-shoo-AH
by
Jericho,
בִּֽירִיחוֹ֒bîrîḥôbee-ree-HOH
up
lifted
he
that
וַיִּשָּׂ֤אwayyiśśāʾva-yee-SA
his
eyes
עֵינָיו֙ʿênāyway-nav
and
looked,
וַיַּ֔רְאwayyarva-YAHR
behold,
and,
וְהִנֵּהwĕhinnēveh-hee-NAY
there
stood
אִישׁ֙ʾîšeesh
a
man
עֹמֵ֣דʿōmēdoh-MADE
against
over
לְנֶגְדּ֔וֹlĕnegdôleh-neɡ-DOH
him
with
his
sword
וְחַרְבּ֥וֹwĕḥarbôveh-hahr-BOH
drawn
שְׁלוּפָ֖הšĕlûpâsheh-loo-FA
hand:
his
in
בְּיָד֑וֹbĕyādôbeh-ya-DOH
and
Joshua
וַיֵּ֨לֶךְwayyēlekva-YAY-lek
went
יְהוֹשֻׁ֤עַyĕhôšuaʿyeh-hoh-SHOO-ah
him,
unto
אֵלָיו֙ʾēlāyway-lav
and
said
וַיֹּ֣אמֶרwayyōʾmerva-YOH-mer
thou
Art
him,
unto
ל֔וֹloh
for
us,
or
הֲלָ֥נוּhălānûhuh-LA-noo
for
our
adversaries?
אַתָּ֖הʾattâah-TA
אִםʾimeem
לְצָרֵֽינוּ׃lĕṣārênûleh-tsa-RAY-noo

Cross Reference

Genesis 18:2
ਅਬਰਾਹਾਮ ਨੇ ਉੱਪਰ ਵੱਲ ਤੱਕਿਆ ਅਤੇ ਤਿੰਨ ਆਦਮੀਆਂ ਨੂੰ ਆਪਣੇ ਸਾਹਮਣੇ ਖਲੋਤਿਆਂ ਦੇਖਿਆ। ਜਦੋਂ ਉਸ ਨੇ ਉਨ੍ਹਾਂ ਨੂੰ ਦੇਖਿਆ, ਉਹ ਉਨ੍ਹਾਂ ਵੱਲ ਦੌੜਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਝੁਕ ਕੇ ਸਨਮਾਨ ਦਿੱਤਾ।

Numbers 22:23
ਬਿਲਆਮ ਦੇ ਖੋਤੇ ਨੇ ਯਹੋਵਾਹ ਦੇ ਦੂਤ ਨੂੰ ਸੜਕ ਉੱਤੇ ਖਲੋਤਿਆ ਦੇਖਿਆ, ਦੂਤ ਦੇ ਹੱਥ ਵਿੱਚ ਤਲਵਾਰ ਸੀ। ਇਸ ਲਈ ਖੋਤਾ ਸੜਕ ਤੋਂ ਮੁੜ ਪਿਆ ਅਤੇ ਖੇਤ ਵਿੱਚ ਚੱਲਾ ਗਿਆ। ਬਿਲਆਨ ਨੂੰ ਦੂਤ ਦਿਖਾਈ ਨਹੀਂ ਦਿੱਤਾ ਇਸ ਲਈ ਉਹ ਖੋਤੇ ਉੱਤੇ ਬਹੁਤ ਕਰੋਧਵਾਨ ਹੋਇਆ ਉਸ ਨੇ ਖੋਤੇ ਨੂੰ ਕੁੱਟਿਆ ਅਤੇ ਇਸ ਨੂੰ ਸੜਕ ਉੱਤੇ ਵਾਪਸ ਜਾਣ ਲਈ ਮਜਬੂਰ ਕਰ ਦਿੱਤਾ।

Daniel 10:5
ਜਦੋਂ ਮੈਂ ਓੱਥੇ ਖਲੋਤਾ ਹੋਇਆ ਸਾਂ, ਮੈਂ ਉੱਪਰ ਵੱਲ ਵੇਖਿਆ। ਅਤੇ ਮੈਂ ਇੱਕ ਆਦਮੀ ਨੂੰ ਆਪਣੇ ਸਾਹਮਣੇ ਖਲੋਤਿਆ ਦੇਖਿਆ। ਉਸ ਨੇ ਸੂਤੀ ਕੱਪੜੇ ਪਾਏ ਹੋਏ ਸਨ। ਉਸ ਦੇ ਲੱਕ ਦੁਆਲੇ ਸ਼ੁੱਧ ਸੋਨੇ ਦੀ ਪੇਟੀ ਬੰਨ੍ਹ ਹੋਈ ਸੀ।

1 Chronicles 21:30
ਦਾਊਦ ਕਿਉਂ ਕਿ ਪਰਮੇਸ਼ੁਰ ਤੋਂ ਭੈਭੀਤ ਸੀ ਇਸ ਲਈ ਉਹ ਉਸ ਕੋਲ ਪਵਿੱਤਰ ਤੰਬੂ ਵਿੱਚ ਨਾ ਜਾ ਸੱਕਿਆ। ਦਾਊਦ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।)

Numbers 22:31
ਫ਼ੇਰ ਯਹੋਵਾਹ ਨੇ ਦੂਤ ਨੂੰ ਵੇਖਣ ਲਈ ਬਿਲਆਮ ਦੀਆਂ ਅੱਖਾਂ ਖੋਲ੍ਹ ਦਿੱਤੀਆਂ। ਯਹੋਵਾਹ ਦਾ ਦੂਤ ਹੱਥ ਵਿੱਚ ਤਲਵਾਰ ਫ਼ੜਕੇ ਰਾਹ ਵਿੱਚ ਖਲੋਤਾ ਹੋਇਆ ਸੀ। ਫ਼ੇਰ ਬਿਲਆਮ ਉਸ ਦੇ ਸਾਹਮਣੇ ਧਰਤੀ ਉੱਤੇ ਝੁਕ ਗਿਆ।

Acts 1:10
ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ।

Judges 13:11
ਮਾਨੋਆਹ ਉੱਠ ਪਿਆ ਅਤੇ ਆਪਣੀ ਪਤਨੀ ਦੇ ਪਿੱਛੇ-ਪਿੱਛੇ ਗਿਆ। ਜਦੋਂ ਉਹ ਉਸ ਆਦਮੀ ਕੋਲ ਅਇਆ। ਉਸ ਨੇ ਆਖਿਆ, “ਕੀ ਤੂੰ ਉਹੀ ਆਦਮੀ ਹੈਂ ਜਿਸਨੇ ਪਹਿਲਾਂ ਮੇਰੀ ਪਤਨੀ ਨਾਲ ਗੱਲ ਕੀਤੀ ਸੀ?” ਦੂਤ ਨੇ ਆਖਿਆ, “ਮੈਂ ਹੀ ਹਾਂ।”

Exodus 23:23
ਪਰਮੇਸ਼ੁਰ ਨੇ ਆਖਿਆ, “ਮੇਰਾ ਦੂਤ ਧਰਤੀ ਉੱਤੇ ਤੁਹਾਡੀ ਅਗਵਾਈ ਕਰੇਗਾ। ਉਹ ਤੁਹਾਡੀ ਬਹੁਤ ਸਾਰੇ ਵਖਰੇ ਲੋਕਾਂ ਦੇ ਖਿਲਾਫ਼ ਅਗਵਾਈ ਕਰੇਗਾ-ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਦੇ। ਪਰ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਹਰਾ ਦਿਆਂਗਾ।

Genesis 32:24
ਪਰਮੇਸ਼ੁਰ ਨਾਲ ਯੁੱਧ ਯਾਕੂਬ ਉਹ ਆਦਮੀ ਸੀ ਜਿਸਨੇ ਅਖੀਰ ਵਿੱਚ ਨਦੀ ਪਾਰ ਕੀਤੀ। ਪਰ ਇਸਤੋਂ ਪਹਿਲਾਂ ਕਿ ਉਹ ਨਦੀ ਪਾਰ ਕਰ ਸੱਕੇ, ਜਦੋਂ ਉਹ ਹਾਲੇ ਇੱਕਲਾ ਹੀ ਸੀ, ਤਾਂ ਇੱਕ ਆਦਮੀ ਉਸ ਨਾਲ ਘੁਲਣ ਲੱਗਾ। ਉਹ ਆਦਮੀ ਸੂਰਜ ਨਿਕਲਣ ਤੱਕ ਉਸ ਨਾਲ ਲੜਦਾ ਰਿਹਾ।

Zechariah 1:8
ਰਾਤ ਵੇਲੇ, ਮੈਂ ਇੱਕ ਆਦਮੀ ਨੂੰ ਲਾਲ ਘੋੜੇ ਤੇ ਸਵਾਰ ਵੇਖਿਆ ਉਹ ਵਾਦੀ ਵਿੱਚ ਮਹਿਂਦੀ ਦੀਆਂ ਝਾੜੀਆਂ ਵਿੱਚਕਾਰ ਖੜੋਤਾ ਸੀ। ਉਸ ਦੇ ਪਿੱਛੇ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ।

Hosea 12:3
ਯਾਕੂਬ ਨੇ ਆਪਣੀ ਮਾਂ ਦੇ ਗਰਭ ਵਿੱਚੋਂ ਹੀ ਆਪਣੇ ਭਰਾ ਨਾਲ ਚਾਲਾਕੀ ਕਰਨੀ ਸ਼ੁਰੂ ਕਰ ਦਿੱਤੀ ਸੀ। ਯਾਕੂਬ ਇੱਕ ਬਹਾਦਰ ਨੌਜੁਆਨ ਸੀ ਅਤੇ ਉਸ ਵਕਤ ਉਹ ਪਰਮੇਸ਼ੁਰ ਨਾਲ ਲੜਿਆ।

Daniel 8:3
ਮੈਂ ਉੱਪਰ ਦੇਖਿਆ, ਅਤੇ ਮੈਂ ਊਲਾਈ ਨਦੀ ਦੇ ਕੰਢੇ ਖਲੋਤੇ ਹੋਏ ਇੱਕ ਮੇਢੇ ਨੂੰ ਦੇਖਿਆ। ਮੇਢੇ ਦੇ ਦੋ ਲੰਮੇ ਸਿੰਗ ਸਨ। ਦੋਵੇਂ ਸਿੰਗ ਲੰਮੇ ਸਨ ਪਰ ਇੱਕ ਸਿੰਗ ਦੂਸਰੇ ਨਾਲੋਂ ਲਂਮੇਰਾ ਸੀ। ਲੰਮਾ ਸਿੰਗ ਪਹਿਲੇ ਸਿੰਗ ਤੋਂ ਮਗਰੋਂ ਆਇਆ।

Genesis 33:1
ਯਾਕੂਬ ਬਹਾਦਰੀ ਦਿਖਾਉਂਦਾ ਯਾਕੂਬ ਨੇ ਤੱਕਿਆ ਅਤੇ ਏਸਾਓ ਨੂੰ ਆਉਂਦਿਆ ਵੇਖਿਆ। ਏਸਾਓ 400 ਆਦਮੀਆਂ ਨਾਲ ਆ ਰਿਹਾ ਸੀ। ਯਾਕੂਬ ਨੇ ਆਪਣੇ ਬੱਚਿਆਂ ਨੂੰ ਲੇਆਹ, ਰਾਖੇਲ ਅਤੇ ਆਪਣੀਆਂ ਦੋ ਦਾਸੀਆਂ ਵਿੱਚਕਾਰ ਵੰਡ ਦਿੱਤਾ।

Genesis 33:5
ਏਸਾਓ ਨੇ ਉੱਪਰ ਵੱਲ ਤੱਕਿਆ ਅਤੇ ਔਰਤਾਂ ਅਤੇ ਬੱਚਿਆਂ ਨੂੰ ਦੇਖਿਆ। ਉਸ ਨੇ ਆਖਿਆ, “ਤੇਰੇ ਨਾਲ ਇਹ ਸਾਰੇ ਲੋਕ ਕੌਣ ਹਨ?” ਯਾਕੂਬ ਨੇ ਜਵਾਬ ਦਿੱਤਾ, “ਇਹ ਉਹ ਬੱਚੇ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰਮੇਸ਼ੁਰ ਮੇਰੇ ਉੱਤੇ ਮਿਹਰਬਾਨ ਰਿਹਾ ਹੈ।”

Joshua 6:2
ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਦੇਖੋ, ਮੈਂ ਤੁਹਾਨੂੰ ਯਰੀਹੋ ਸ਼ਹਿਰ ਨੂੰ ਹਰਾਉਣ ਦੀ ਇਜਾਜ਼ਤ ਦਿਆਂਗਾ। ਤੁਸੀਂ ਸ਼ਹਿਰ ਦੇ ਰਾਜੇ ਅਤੇ ਸਾਰੇ ਲੜਾਕੂਆਂ ਨੂੰ ਹਰਾ ਦੇਵੋਂਗੇ।

Judges 13:8
ਤਾਂ ਮਾਨੋਆਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸ ਨੇ ਆਖਿਆ, “ਯਹੋਵਾਹ ਜੀ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਪਰਮੇਸ਼ੁਰ ਦੇ ਬੰਦੇ ਨੂੰ ਇੱਕ ਵਾਰੀ ਫ਼ੇਰ ਸਾਡੇ ਕੋਲ ਭੇਜੋ। ਅਸੀਂ ਚਾਹੁੰਦੇ ਹਾਂ ਕਿ ਉਹ ਸਾਨੂੰ ਇਹ ਸਿੱਖਾਵੇ ਕਿ ਅਸੀਂ ਉਸ ਲੜਕੇ ਲਈ ਕੀ ਕਰੀਏ, ਜਿਹੜਾ ਛੇਤੀ ਹੀ ਪੈਦਾ ਹੋਣ ਵਾਲਾ ਹੈ।”

Judges 13:22
ਮਾਨੋਆਹ ਨੇ ਆਪਣੀ ਪਤਨੀ ਨੂੰ ਆਖਿਆ, “ਅਸੀਂ ਪਰਮੇਸ਼ੁਰ ਦਾ ਦੀਦਾਰ ਕੀਤਾ ਹੈ! ਅਸੀਂ ਕਿਸੇ ਕਾਰਣ ਅਵੱਸ਼ ਮਰ ਜਾਵਾਂਗੇ!”

1 Chronicles 12:17
ਦਾਊਦ ਉਨ੍ਹਾਂ ਨੂੰ ਮਿਲਣ ਲਈ ਬਾਹਰ ਆਇਆ ਅਤੇ ਆਖਿਆ, “ਜੇਕਰ ਤੁਸੀਂ ਸ਼ਾਂਤੀ ਨਾਲ ਮੇਰੀ ਸਹਾਇਤਾ ਕਰਨ ਲਈ ਆਏ ਹੋ; ਤਾਂ ਜੀ ਆਇਆਂ ਨੂੰ ਪਰ ਜੇਕਰ ਤੁਸੀਂ ਮੇਰੇ ਨਾਲ ਚਾਲ ਚੱਲ ਕੇ ਮੇਰੇ ਵੈਰੀਆਂ ਹੱਥ ਮੈਨੂੰ ਫ਼ੜਾਉਣ ਲਈ ਆਏ ਹੋ ਭਾਵੇਂ ਮੇਰੇ ਹੱਥੋਂ ਕੁਝ ਮਾੜਾ ਨਹੀਂ ਹੋਇਆ ਤਾਂ ਫ਼ਿਰ ਮੇਰੇ ਪੁਰਖਿਆਂ ਦਾ ਪਰਮੇਸ਼ੁਰ ਇਸ ਨੂੰ ਵੇਖੇ ਅਤੇ ਤੁਹਾਨੂੰ ਦੰਡ ਦੇਵੇ।”

1 Chronicles 21:16
ਤਾਂ ਦਾਊਦ ਨੇ ਆਪਣੀਆਂ ਅੱਖਾਂ ਉੱਪਰ ਨੂੰ ਕਰਕੇ ਅਸਮਾਨ ਵਿੱਚ ਯਹੋਵਾਹ ਦੇ ਦੂਤ ਨੂੰ ਵੇਖਿਆ। ਦੂਤ ਦੀ ਤਲਵਾਰ ਯਰੂਸ਼ਲਮ ਸ਼ਹਿਰ ਵੱਲ ਨਿਕਲੀ ਹੋਈ ਸੀ। ਤਦ ਦਾਊਦ ਅਤੇ ਬਜ਼ੁਰਗਾਂ ਨੇ ਧਰਤੀ ਉੱਤੇ ਸਿਰ ਨਿਵਾਂ ਕੇ ਮੱਥਾ ਟੇਕਿਆ। ਦਾਊਦ ਅਤੇ ਬਜ਼ੁਰਗਾਂ ਨੇ ਆਪਣਾ ਦੁੱਖ ਪ੍ਰਗਟ ਕਰਨ ਲਈ ਖਾਸ ਤੱਪੜ ਪਾਇਆ ਹੋਇਆ ਸੀ।

1 Chronicles 21:27
ਉਸ ਵੇਲੇ ਯਹੋਵਾਹ ਨੇ ਉਸ ਦੂਤ ਨੂੰ ਆਗਿਆ ਦਿੱਤੀ ਕਿ ਉਹ ਆਪਣੀ ਤਲਵਾਰ ਫ਼ਿਰ ਮਿਆਨ ਵਿੱਚ ਪਾ ਲਵੇ।

Revelation 1:13
ਇਨ੍ਹਾਂ ਸ਼ਮਾਦਾਨਾਂ ਵਿੱਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹੜਾ “ਮਨੁੱਖ ਦੇ ਪੁੱਤਰ ਵਰਗਾ” ਸੀ। ਉਸ ਨੇ ਉਸ ਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।