Joshua 7
1 ਆਕਾਨ ਦਾ ਪਾਪ ਪਰ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਉੱਥੇ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਇੱਕ ਆਦਮੀ ਸੀ ਜਿਸਦਾ ਨਾਮ ਸੀ ਆਕਾਨ ਵਲਦ ਕਰਮੀ ਜਿਹੜਾ ਜ਼ਬਦੀ ਦਾ ਪੋਤਾ ਸੀ। ਆਕਾਨ ਨੇ ਕੁਝ ਉਹ ਚੀਜ਼ਾਂ ਰੱਖ ਲਈਆਂ ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਸੀ। ਇਸ ਲਈ ਯਹੋਵਾਹ ਇਸਰਾਏਲ ਦੇ ਲੋਕਾਂ ਉੱਤੇ ਬਹੁਤ ਕਰੋਧਵਾਨ ਹੋ ਗਿਆ।
2 ਜਦੋਂ ਉਨ੍ਹਾਂ ਨੇ ਯਰੀਹੋ ਨੂੰ ਹਰਾ ਦਿੱਤਾ ਤਾਂ ਯਹੋਸ਼ੁਆ ਨੇ ਕੁਝ ਬੰਦਿਆਂ ਨੂੰ ਅਈ ਵਿਖੇ ਭੇਜਿਆ। ਅਈ ਬੈਤਏਲ ਦੇ ਪੂਰਬ ਵੱਲ ਬੈਤ-ਆਵਾਨ ਦੇ ਨੇੜੇ ਸੀ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਅਈ ਵਲ ਜਾਉ ਅਤੇ ਉਸ ਇਲਾਕੇ ਦੀਆਂ ਕਮਜ਼ੋਰੀਆਂ ਦਾ ਪਤਾ ਲਾਉ।” ਇਸ ਲਈ ਉਹ ਆਦਮੀ ਉਸ ਧਰਤੀ ਦੀ ਜਸੂਸੀ ਕਰਨ ਲਈ ਗਏ।
3 ਬਾਦ ਵਿੱਚ ਉਹ ਆਦਮੀ ਯਹੋਸ਼ੁਆ ਵੱਲ ਵਾਪਸ ਆ ਗਏ। ਉਨ੍ਹਾਂ ਨੇ ਆਖਿਆ, “ਅਈ ਇੱਕ ਕਮਜ਼ੋਰ ਇਲਾਕਾ ਹੈ। ਇਸ ਥਾਂ ਨੂੰ ਹਰਾਉਣ ਲਈ ਸਾਨੂੰ ਆਪਣੇ ਸਾਰੇ ਬੰਦਿਆਂ ਦੀ ਲੋੜ ਨਹੀਂ ਪਵੇਗੀ। ਦੋ ਜਾਂ ਤਿੰਨ ਹਜ਼ਾਰ ਬੰਦੇ ਉੱਥੇ ਲੜਨ ਲਈ ਭੇਜ ਦਿਉ। ਸਾਰੀ ਫ਼ੌਜ ਨੂੰ ਵਰਤਨ ਦੀ ਕੋਈ ਲੋੜ ਨਹੀਂ। ਉੱਥੇ ਸਾਡੇ ਵਿਰੁੱਧ ਲੜਨ ਵਾਲੇ ਕੁਝ ਹੀ ਆਦਮੀ ਹਨ।”
4 ਇਸ ਲਈ ਤਕਰੀਬਨ 3,000 ਆਦਮੀ ਅਈ ਨੂੰ ਗਏ। ਪਰ ਅਈ ਦੇ ਲੋਕਾਂ ਨੇ ਇਸਰਾਏਲ ਦੇ ਤਕਰੀਬਨ 36 ਆਦਮੀਆਂ ਨੂੰ ਮਾਰ ਦਿੱਤਾ। ਇਸ ਲਈ ਇਸਰਾਏਲ ਦੇ ਲੋਕ ਭੱਜ ਗਏ ਅਤੇ ਅਈ ਦੇ ਲੋਕਾਂ ਨੇ ਉਨ੍ਹਾਂ ਨੂੰ ਸ਼ਹਿਰ ਦੇ ਫ਼ਾਟਕਾਂ ਤੋਂ ਲੈ ਕੇ ਖਦਾਨਾ ਤੀਕ ਭਜਾਇਆ। ਅਈ ਦੇ ਲੋਕਾਂ ਨੇ ਢਲਾਣ ਉੱਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ ਸੀ। ਜਦੋਂ ਇਸਰਾਏਲ ਦੇ ਲੋਕਾਂ ਨੇ ਇਹ ਦੇਖਿਆ, ਉਹ ਬਹੁਤ ਭੈਭੀਤ ਹੋ ਗਏ ਅਤੇ ਆਪਣਾ ਹੌਂਸਲਾ ਗੁਆ ਬੈਠੇ।
5 ਜਦੋਂ ਯਹੋਸ਼ੁਆ ਨੇ ਇਸ ਬਾਰੇ ਸੁਣਿਆ, ਉਸ ਨੇ ਆਪਣਾ ਗਮ ਪ੍ਰਗਟਾਉਣ ਲਈ ਕੱਪੜੇ ਪਾੜ ਲਏ। ਉਹ ਪਵਿੱਤਰ ਸੰਦੂਕ ਅੱਗੇ ਧਰਤੀ ਉੱਤੇ ਝੁਕ ਗਿਆ। ਯਹੋਸ਼ੁਆ ਸ਼ਾਮ ਤੀਕ ਉੱਥੇ ਹੀ ਰਿਹਾ। ਇਸਰਾਏਲ ਦੇ ਆਗੂਆਂ ਨੇ ਵੀ ਅਜਿਹਾ ਹੀ ਕੀਤਾ। ਉਨ੍ਹਾਂ ਨੇ ਆਪਣੇ ਸਿਰਾਂ ਵਿੱਚ ਘੱਟਾ ਪਾ ਲਿਆ। ਆਪਣਾ ਗਮ ਪ੍ਰਗਟ ਕਰਨ ਲਈ।
6 ਯਹੋਸ਼ੁਆ ਨੇ ਆਖਿਆ, “ਯਹੋਵਾਹ ਮੇਰੇ ਪ੍ਰਭੂ! ਤੁਸੀਂ ਸਾਡੇ ਲੋਕਾਂ ਨੂੰ ਯਰਦਨ ਨਦੀ ਦੇ ਪਾਰ ਲਿਆਂਦਾ। ਤੁਸੀਂ ਸਾਨੂੰ ਇੰਨੀ ਦੂਰ ਤੀਕ ਕਿਉਂ ਲਿਆਂਦਾ ਅਤੇ ਫ਼ੇਰ ਅਮੋਰੀ ਲੋਕਾਂ ਨੂੰ ਇਜਾਜ਼ਤ ਦਿੱਤੀ ਕਿ ਉਹ ਸਾਨੂੰ ਤਬਾਹ ਕਰ ਸੱਕਣ? ਸਾਨੂੰ ਯਰਦਨ ਨਦੀ ਦੇ ਦੂਸਰੇ ਕੰਢੇ ਰਹਿ ਕੇ ਹੀ ਸੰਤੁਸ਼ਟ ਹੋ ਜਾਣਾ ਚਾਹੀਦਾ ਸੀ।
7 ਮੈਂ ਆਪਣੀ ਜਾਨ ਦੀ ਕਸਮ ਖਾਂਦਾ ਹਾਂ, ਯਹੋਵਾਹ! ਇੱਥੇ ਹੁਣ ਮੇਰੇ ਆਖਣ ਲਈ ਹੋਰ ਕੁਝ ਵੀ ਨਹੀਂ ਹੈ। ਇਸਰਾਏਲ ਨੇ ਦੁਸ਼ਮਣ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।
8 ਕਨਾਨੀ ਲੋਕ ਅਤੇ ਇਸ ਦੇਸ਼ ਦੇ ਹੋਰ ਸਾਰੇ ਲੋਕ ਇਸ ਘਟਨਾ ਬਾਰੇ ਸੁਣਨਗੇ। ਫ਼ੇਰ ਉਹ ਸਾਡੇ ਉੱਤੇ ਹਮਲਾ ਕਰ ਦੇਣਗੇ ਅਤੇ ਸਾਨੂੰ ਸਾਰਿਆਂ ਨੂੰ ਮਾਰ ਦੇਣਗੇ! ਫ਼ੇਰ ਤੁਸੀਂ ਮਹਾਨ ਨਾਮ ਦੀ ਰੱਖਿਆ ਕਰਨ ਲਈ ਕੀ ਕਰੋਂਗੇ?”
9 ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਤੂੰ ਆਪਣਾ ਮੂੰਹ ਧਰਤੀ ਵੱਲ ਸੁੱਟ ਕੇ ਉਦਾਸ ਕਿਉਂ ਹੈ? ਉੱਠ ਖਲੋ!
10 ਇਸਰਾਏਲ ਦੇ ਲੋਕਾਂ ਨੇ ਮੇਰੇ ਵਿਰੁੱਧ ਗੁਨਾਹ ਕੀਤਾ। ਉਨ੍ਹਾਂ ਨੇ ਮੇਰਾ ਉਹ ਇਕਰਾਰਨਾਮਾ ਤੋੜਿਆ ਜਿਸ ਨੂੰ ਮੰਨਣ ਦਾ ਮੈਂ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਕੁਝ ਉਹ ਚੀਜ਼ਾਂ ਚੁੱਕੇ ਰੱਖ ਲਈਆਂ ਜਿਨ੍ਹਾਂ ਨੂੰ ਮੈਂ ਤਬਾਹ ਕਰਨ ਦਾ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਮੇਰੀ ਚੋਰੀ ਕੀਤੀ ਹੈ। ਉਨ੍ਹਾਂ ਨੇ ਝੂਠ ਬੋਲਿਆ ਹੈ। ਉਨ੍ਹਾਂ ਨੇ ਉਹ ਚੀਜ਼ਾਂ ਆਪਣੇ ਵਾਸਤੇ ਰੱਖ ਲਈਆਂ ਹਨ।
11 ਇਹੀ ਕਾਰਣ ਹੈ ਕਿ ਇਸਰਾਏਲ ਦੀ ਫ਼ੌਜ ਆਪਣੀ ਪਿੱਠ ਦਿਖਾਕੇ ਭੱਜ ਗਈ। ਕਿਉਂਕਿ ਉਨ੍ਹਾਂ ਨੇ ਪਾਪ ਕੀਤਾ ਸੀ ਇਸ ਲਈ ਉਨ੍ਹਾਂ ਨੂੰ ਤਬਾਹ ਕੀਤਾ ਜਾਣਾ ਚਾਹੀਦਾ। ਮੈਂ ਹੋਰ ਵੱਧੇਰੇ ਤੁਹਾਡੇ ਸੰਗ ਨਹੀਂ ਹੋਵਾਂਗਾ ਜਦੋਂ ਤੀਕ ਕਿ ਤੁਸੀਂ ਉਹ ਸਾਰੀਆਂ ਚੀਜ਼ਾਂ ਤਬਾਹ ਨਹੀਂ ਕਰ ਦਿੰਦੇ ਜਿਨ੍ਹਾਂ ਨੂੰ ਮੈਂ ਤੁਹਾਨੂੰ ਤਬਾਹ ਕਰਨ ਦਾ ਹੁਕਮ ਦਿੱਤਾ ਹੈ।
12 “ਹੁਣ ਜਾਉ ਅਤੇ ਲੋਕਾਂ ਨੂੰ ਪਵਿੱਤਰ ਬਣਾਉ। ਲੋਕਾਂ ਨੂੰ ਆਖੋ, ‘ਆਪਣੇ-ਆਪ ਨੂੰ ਪਵਿੱਤਰ ਬਣਾਉ। ਕੱਲ੍ਹ ਦੀ ਤਿਆਰੀ ਕਰੋ। ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ ਕਿ ਕੁਝ ਲੋਕਾਂ ਨੇ ਉਹ ਚੀਜ਼ਾਂ ਰੱਖ ਲਈਆਂ ਹਨ ਜਿਨ੍ਹਾਂ ਨੂੰ ਤਬਾਹ ਕਰਨ ਦਾ ਉਸ ਨੇ ਆਦੇਸ਼ ਦਿੱਤਾ ਸੀ। ਤੁਸੀਂ ਕਦੇ ਵੀ ਆਪਣੇ ਦੁਸ਼ਮਣਾ ਨੂੰ ਹਰਾ ਨਹੀਂ ਸੱਕੋਂਗੇ ਜਦੋਂ ਤੀਕ ਕਿ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸੁੱਟ ਨਹੀਂ ਦਿੰਦੇ।
13 “‘ਕੱਲ੍ਹ ਸਵੇਰੇ ਤੁਹਾਨੂੰ ਸਾਰਿਆਂ ਨੂੰ ਆਪਣੇ ਪਰਿਵਾਰ-ਸਮੂਹਾਂ ਅਨੁਸਾਰ ਯਹੋਵਾਹ ਦੇ ਸਾਹਮਣੇ ਖਲੋਣਾ ਚਾਹੀਦਾ ਹੈ। ਫ਼ੇਰ ਯਹੋਵਾਹ ਤੁਹਾਡੇ ਵਿੱਚੋਂ ਇੱਕ ਪਰਿਵਾਰ-ਸਮੂਹ ਨੂੰ ਕੱਢੇਗਾ। ਯਹੋਵਾਹ ਦੁਆਰਾ ਕੱਢੇ ਹੋਏ ਪਰਿਵਾਰ-ਸਮੂਹ ਨੂੰ ਵੰਸ਼ ਦਰ ਵੰਸ਼ ਅੱਗੇ ਆਉਣਾ ਚਾਹੀਦਾ। ਜਿਸ ਵੰਸ਼ ਨੂੰ ਯਹੋਵਾਹ ਕੱਢੇਗਾ, ਪਰਿਵਾਰ ਦਰ ਪਰਿਵਾਰ ਅੱਗੇ ਆਵੇਗਾ। ਜਿਸ ਪਰਿਵਾਰ ਨੂੰ ਯਹੋਵਾਹ ਕੱਢੇਗਾ ਆਦਮੀ ਦਰ ਆਦਮੀ ਅੱਗੇ ਆਵੇਗਾ।
14 ਜਿਹੜਾ ਆਦਮੀ ਉਨ੍ਹਾਂ ਚੀਜ਼ਾਂ ਨੂੰ ਰੱਖੇਗਾ, ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਸੀ, ਫ਼ੜਿਆ ਜਾਵੇਗਾ। ਫ਼ੇਰ ਉਸ ਨੂੰ ਸਾੜਕੇ ਮਾਰ ਦਿੱਤਾ ਜਾਵੇਗਾ ਅਤੇ ਉਸਦੀ ਹਰ ਸ਼ੈਅ ਉਸ ਦੇ ਨਾਲ ਹੀ ਤਬਾਹ ਕਰ ਦਿੱਤੀ ਜਾਵੇਗੀ। ਉਸ ਨੇ ਯਹੋਵਾਹ ਦੇ ਇਕਰਾਰਨਾਮੇ ਨੂੰ ਤੋੜਿਆ ਸੀ ਅਤੇ ਉਸ ਨੇ ਇਸਰਾਏਲ ਦੇ ਲੋਕਾਂ ਦਰਮਿਆਨ ਬਹੁਤ ਭਿਆਨਕ ਪਾਪ ਕੀਤਾ ਹੈ!’”
15 ਅਗਲੀ ਸਵੇਰ ਸੁਵਖਤੇ ਹੀ, ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਯਹੋਵਾਹ ਦੇ ਸਾਹਮਣੇ ਇਕੱਠਾ ਕੀਤਾ। ਸਾਰੇ ਪਰਿਵਾਰ-ਸਮੂਹ ਯਹੋਵਾਹ ਦੇ ਸਾਹਮਣੇ ਖਲੋ ਗਏ। ਯਹੋਵਾਹ ਨੇ ਯਹੂਦਾਹ ਦੇ ਪਰਿਵਾਰ-ਸਮੂਹ ਦੀ ਚੋਣ ਕੀਤੀ।
16 ਇਸ ਲਈ ਯਹੂਦਾਹ ਦੇ ਸਾਰੇ ਵੰਸ਼ ਯਹੋਵਾਹ ਦੇ ਸਾਹਮਣੇ ਖਲੋ ਗਏ ਯਹੋਵਾਹ ਨੇ ਜ਼ਰਾਹ ਵੰਸ਼ ਦੀ ਚੋਣ ਕੀਤੀ। ਫ਼ੇਰ ਜ਼ਰਾਹ ਵੰਸ਼ ਦੇ ਸਾਰੇ ਪਰਿਵਾਰ-ਸਮੂਹ ਯਹੋਵਾਹ ਦੇ ਅੱਗੇ ਖਲੋ ਗਏ। ਜ਼ਬਦੀ ਦੇ ਪਰਿਵਾਰ ਦੀ ਚੋਣ ਕੀਤੀ ਗਈ।
17 ਯਹੋਵਾਹ ਨੇ ਕਰਮੀ ਦੇ ਪੁੱਤਰ ਆਕਾਨ ਦੀ ਚੋਣ ਕੀਤੀ। ਕਰਮੀ ਜ਼ਬਦੀ ਦਾ ਪੁੱਤਰ ਸੀ। ਅਤੇ ਜ਼ਬਦੀ ਜ਼ਰਾਹ ਦਾ ਪੁੱਤਰ ਸੀ।
18 ਫ਼ੇਰ ਯਹੋਸ਼ੁਆ ਨੇ ਆਕਾਨ ਨੂੰ ਆਖਿਆ, “ਪੁੱਤਰ, ਆਪਣੀ ਪ੍ਰਾਰਥਨਾ ਕਰ ਲੈ ਤੈਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਉਸ ਦੇ ਸਾਹਮਣੇ ਆਪਣੇ ਪਾਪਾ ਦਾ ਇਕਰਾਰ ਕਰਨਾ ਚਾਹੀਦਾ ਹੈ। ਮੈਨੂੰ ਦੱਸ ਕਿ ਤੂੰ ਕੀ ਕੀਤਾ ਸੀ, ਅਤੇ ਕੋਈ ਵੀ ਗੱਲ ਮੇਰੇ ਕੋਲੋਂ ਛੁਪਾਉਣ ਦੀ ਕੋਸ਼ਿਸ਼ ਨਾ ਕਰ!”
19 ਆਕਾਨ ਨੇ ਜਵਾਬ ਦਿੱਤਾ, “ਇਹ ਠੀਕ ਹੈ! ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਪਾਪ ਕੀਤਾ ਹੈ। ਇਹੀ ਹੈ ਜੋ ਮੈਂ ਕੀਤਾ ਸੀ:
20 ਅਸੀਂ ਯਰੀਹੋ ਦੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਸੀ ਅਤੇ ਉਸ ਦੇ ਨਾਲ ਸਾਰੀਆਂ ਚੀਜ਼ਾਂ ਉੱਤੇ ਵੀ ਮੈਂ ਬੇਬੀਲੋਨ ਦਾ ਇੱਕ ਖੂਬਸੂਰਤ ਕੋਟ ਤਕਰੀਬਨ 15 ਪੌਂਡ ਚਾਂਦੀ, ਅਤੇ ਸੋਨੇ ਦਾ ਇੱਕ ਪੌਂਡ ਦੇਖਿਆ। ਮੈਂ ਇਹ ਚੀਜ਼ਾਂ ਆਪਣੇ ਵਾਸਤੇ ਚਾਹੁੰਦਾ ਸੀ। ਇਸ ਲਈ ਮੈਂ ਇਹ ਚੁੱਕ ਲਈਆਂ। ਤੁਹਾਨੂੰ ਉਹ ਚੀਜ਼ਾਂ ਮੇਰੇ ਤੰਬੂ ਦੀ ਜ਼ਮੀਨ ਹੇਠਾਂ ਦੱਬੀਆਂ ਹੋਈਆਂ ਮਿਲਣਗੀਆਂ। ਚਾਂਦੀ ਕੋਟ ਦੇ ਹੇਠਾਂ ਹੈ।”
21 ਇਸ ਲਈ ਯਹੋਸ਼ੁਆ ਨੇ ਕੁਝ ਆਦਮੀਆਂ ਨੂੰ ਤੰਬੂ ਵੱਲ ਭੇਜਿਆ। ਉਹ ਤੰਬੂ ਵੱਲ ਦੌੜ ਗਏ ਅਤੇ ਤੰਬੂ ਵਿੱਚ ਛੁਪੀਆਂ ਹੋਈਆਂ ਉਨ੍ਹਾਂ ਚੀਜ਼ਾਂ ਨੂੰ ਲੱਭ ਲਿਆ। ਚਾਂਦੀ ਕੋਟ ਦੇ ਹੇਠਾਂ ਸੀ।
22 ਆਦਮੀਆਂ ਨੇ ਤੰਬੂ ਵਿੱਚੋਂ ਚੀਜ਼ਾਂ ਬਾਹਰ ਲਿਆਂਦੀਆਂ। ਉਹ ਉਨ੍ਹਾਂ ਚੀਜ਼ਾਂ ਨੂੰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕਾਂ ਦੇ ਕੋਲ ਲੈ ਗਏ। ਉਨ੍ਹਾਂ ਨੇ ਉਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਧਰਤੀ ਉੱਤੇ ਸੁੱਟ ਦਿੱਤਾ।
23 ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਆਕਾਨ ਵਲਦ ਜ਼ਰਹ ਨੂੰ ਆਕੋਰ ਦੀ ਵਾਦੀ ਵਿੱਚ ਲੈ ਗਏ। ਉਨ੍ਹਾਂ ਨੇ ਚਾਂਦੀ, ਕੋਟ, ਸੋਨਾ, ਆਕਾਨ ਦੇ ਧੀਆਂ, ਪੁੱਤਰਾਂ ਉਸ ਦੇ ਪਸ਼ੂਆਂ ਉਸ ਦੇ ਗਧਿਆਂ ਉਸ ਦੀਆਂ ਭੇਡਾਂ ਉਸ ਦੇ ਤੰਬੂ ਅਤੇ ਉਸਦੀ ਹਰ ਸ਼ੈਅ ਨੂੰ ਵੀ ਨਾਲ ਲੈ ਲਿਆ। ਉਹ ਇਹ ਸਾਰੀਆਂ ਚੀਜ਼ਾਂ ਆਕਾਨ ਦੇ ਨਾਲ ਹੀ ਆਕੋਰ ਦੀ ਵਾਦੀ ਵਿੱਚ ਲੈ ਗਏ।
24 ਫ਼ੇਰ ਯਹੋਸ਼ੁਆ ਨੇ ਆਖਿਆ, “ਤੂੰ ਸਾਡੇ ਲਈ ਬਹੁਤ ਮੁਸੀਬਤ ਪੈਦਾ ਕੀਤੀ! ਪਰ ਹੁਣ ਯਹੋਵਾਹ ਤੈਨੂੰ ਮੁਸੀਬਤ ਵਿੱਚ ਪਾਏਗਾ!” ਫ਼ੇਰ ਸਾਰੇ ਲੋਕਾਂ ਨੇ ਉਦੋਂ ਤੀਕ ਆਕਾਨ ਅਤੇ ਉਸ ਦੇ ਪਰਿਵਾਰ ਉੱਤੇ ਪੱਥਰ ਸੁੱਟੇ ਜਦੋਂ ਤੀਕ ਕਿ ਉਹ ਮਰ ਨਹੀਂ ਗਏ। ਫ਼ੇਰ ਲੋਕਾਂ ਨੇ ਉਨ੍ਹਾਂ ਨੂੰ ਅਤੇ ਉਸਦੀ ਹਰ ਸ਼ੈਅ ਨੂੰ ਸਾੜ ਦਿੱਤਾ।
25 ਜਦੋਂ ਉਨ੍ਹਾਂ ਨੇ ਆਕਾਨ ਨੂੰ ਸਾੜ ਦਿੱਤਾ ਤਾਂ ਉਨ੍ਹਾਂ ਨੇ ਉਸ ਦੇ ਸ਼ਰੀਰ ਉੱਤੇ ਬਹੁਤ ਸਾਰੇ ਪੱਥਰ ਰੱਖ ਦਿੱਤੇ। ਉਹ ਪੱਥਰ ਅੱਜ ਤੱਕ ਉੱਥੇ ਹੀ ਹਨ। ਇਸ ਲਈ ਪਰਮੇਸ਼ੁਰ ਨੇ ਆਕਾਨ ਲਈ ਮੁਸੀਬਤ ਲਿਆਂਦੀ। ਇਹੀ ਕਾਰਣ ਹੈ ਕਿ ਉਸ ਥਾਂ ਨੂੰ ਆਕੋਰ ਦੀ ਵਾਦੀ ਆਖਿਆ ਜਾਂਦਾ ਹੈ। ਇਸ ਤੋਂ ਮਗਰੋਂ ਯਹੋਵਾਹ ਲੋਕਾਂ ਨਾਲ ਕਰੋਧਵਾਨ ਨਹੀਂ ਸੀ।
1 But the children of Israel committed a trespass in the accursed thing: for Achan, the son of Carmi, the son of Zabdi, the son of Zerah, of the tribe of Judah, took of the accursed thing: and the anger of the Lord was kindled against the children of Israel.
2 And Joshua sent men from Jericho to Ai, which is beside Beth-aven, on the east side of Beth-el, and spake unto them, saying, Go up and view the country. And the men went up and viewed Ai.
3 And they returned to Joshua, and said unto him, Let not all the people go up; but let about two or three thousand men go up and smite Ai; and make not all the people to labour thither; for they are but few.
4 So there went up thither of the people about three thousand men: and they fled before the men of Ai.
5 And the men of Ai smote of them about thirty and six men: for they chased them from before the gate even unto Shebarim, and smote them in the going down: wherefore the hearts of the people melted, and became as water.
6 And Joshua rent his clothes, and fell to the earth upon his face before the ark of the Lord until the eventide, he and the elders of Israel, and put dust upon their heads.
7 And Joshua said, Alas, O Lord God, wherefore hast thou at all brought this people over Jordan, to deliver us into the hand of the Amorites, to destroy us? would to God we had been content, and dwelt on the other side Jordan!
8 O Lord, what shall I say, when Israel turneth their backs before their enemies!
9 For the Canaanites and all the inhabitants of the land shall hear of it, and shall environ us round, and cut off our name from the earth: and what wilt thou do unto thy great name?
10 And the Lord said unto Joshua, Get thee up; wherefore liest thou thus upon thy face?
11 Israel hath sinned, and they have also transgressed my covenant which I commanded them: for they have even taken of the accursed thing, and have also stolen, and dissembled also, and they have put it even among their own stuff.
12 Therefore the children of Israel could not stand before their enemies, but turned their backs before their enemies, because they were accursed: neither will I be with you any more, except ye destroy the accursed from among you.
13 Up, sanctify the people, and say, Sanctify yourselves against to morrow: for thus saith the Lord God of Israel, There is an accursed thing in the midst of thee, O Israel: thou canst not stand before thine enemies, until ye take away the accursed thing from among you.
14 In the morning therefore ye shall be brought according to your tribes: and it shall be, that the tribe which the Lord taketh shall come according to the families thereof; and the family which the Lord shall take shall come by households; and the household which the Lord shall take shall come man by man.
15 And it shall be, that he that is taken with the accursed thing shall be burnt with fire, he and all that he hath: because he hath transgressed the covenant of the Lord, and because he hath wrought folly in Israel.
16 So Joshua rose up early in the morning, and brought Israel by their tribes; and the tribe of Judah was taken:
17 And he brought the family of Judah; and he took the family of the Zarhites: and he brought the family of the Zarhites man by man; and Zabdi was taken:
18 And he brought his household man by man; and Achan, the son of Carmi, the son of Zabdi, the son of Zerah, of the tribe of Judah, was taken.
19 And Joshua said unto Achan, My son, give, I pray thee, glory to the Lord God of Israel, and make confession unto him; and tell me now what thou hast done; hide it not from me.
20 And Achan answered Joshua, and said, Indeed I have sinned against the Lord God of Israel, and thus and thus have I done:
21 When I saw among the spoils a goodly Babylonish garment, and two hundred shekels of silver, and a wedge of gold of fifty shekels weight, then I coveted them, and took them; and, behold, they are hid in the earth in the midst of my tent, and the silver under it.
22 So Joshua sent messengers, and they ran unto the tent; and, behold, it was hid in his tent, and the silver under it.
23 And they took them out of the midst of the tent, and brought them unto Joshua, and unto all the children of Israel, and laid them out before the Lord.
24 And Joshua, and all Israel with him, took Achan the son of Zerah, and the silver, and the garment, and the wedge of gold, and his sons, and his daughters, and his oxen, and his asses, and his sheep, and his tent, and all that he had: and they brought them unto the valley of Achor.
25 And Joshua said, Why hast thou troubled us? the Lord shall trouble thee this day. And all Israel stoned him with stones, and burned them with fire, after they had stoned them with stones.
26 And they raised over him a great heap of stones unto this day. So the Lord turned from the fierceness of his anger. Wherefore the name of that place was called, The valley of Achor, unto this day.