Bible

Jude 1 - BBE (Punjabi)

1 Jude, a servant of Jesus Christ and the brother of James, to those of God's selection who have been made holy by God the Father and are kept safe for Jesus Christ:ਯਹੂਦਾਹ ਵੱਲੋਂ, ਜੋ ਮਸੀਹ ਯਿਸੂ ਦਾ ਸੇਵਕ ਹੈ ਅਤੇ ਯਾਕੂਬ ਦਾ ਭਰਾ ਹੈ, ਉਨ੍ਹਾਂ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ ਜਿਨ੍ਹਾਂ ਨੂੰ ਪਰਮੇਸ਼ੁਰ ਦੁਆਰਾ ਸੱਦਿਆ ਗਿਆ ਹੈ। ਪਰਮੇਸ਼ੁਰ ਪਿਤਾ ਤੁਹਾਨੂੰ ਪਿਆਰ ਕਰਦਾ ਹੈ ਅਤੇ ਤੁਹਾਨੂੰ ਯਿਸੂ ਮਸੀਹ ਦੇ ਵਿੱਚ ਸੁੱਰੱਖਿਅਤ ਰੱਖਿਆ ਗਿਆ ਹੈ।

2 May mercy and peace and love be increased in you.ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਤੁਹਾਡਾ ਹੋਵੇ।

3 My loved ones, while my thoughts were full of a letter which I was going to send you about our common salvation, it was necessary for me to send you one requesting you with all my heart to go on fighting strongly for the faith which has been given to the saints once and for ever.ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜਿਹੜੇ ਮੰਦੇ ਕੰਮ ਕਰਦੇ ਹਨ ਪਿਆਰੇ ਮਿੱਤਰੋ, ਮੈਂ ਤੁਹਾਨੂੰ ਉਸ ਮੁਕਤੀ ਬਾਰੇ ਲਿਖਣ ਲਈ ਬਹੁਤ ਉਤਸੁਕ ਹਾਂ ਜਿਹੜੀ ਅਸੀਂ ਸਾਰੇ ਇਕੱਠੇ ਸਾਂਝੀ ਕਰਦੇ ਹਾਂ। ਪਰ ਮੈਂ ਇਸ ਨੂੰ ਜਰੂਰੀ ਸਮਝਿਆ ਕਿ ਤੁਹਾਨੂੰ ਕਿਸੇ ਹੋਰ ਚੀਜ਼ ਬਾਰੇ ਲਿਖਾਂ; ਮੈਂ ਤੁਹਾਨੂੰ ਉਸ ਨਿਹਚਾ ਲਈ, ਜਿਹੜੀ ਉਸ ਨੇ ਆਪਣੇ ਪਵਿੱਤਰ ਲੋਕਾਂ ਨੂੰ ਦਿੱਤੀ ਹੈ, ਸਖਤ ਸੰਘਰਸ਼ ਕਰਨ ਲਈ ਉਤਸਾਹਿਤ ਕਰਨਾ ਚਾਹੁੰਦਾ ਹਾਂ। ਪਰਮੇਸ਼ੁਰ ਨੇ ਇਹ ਨਿਹਚਾ ਇੱਕੋ ਵਾਰੀ ਪ੍ਰਦਾਨ ਕੀਤੀ ਹੈ ਅਤੇ ਇਹ ਸਦਾ ਲਈ ਦਿੱਤੀ ਗਈ ਹੈ।

4 For certain men have come among you secretly, marked out before in the holy Writings for this evil fate, men without the fear of God, turning his grace into an unclean thing, and false to our only Master and Lord, Jesus Christ.ਕੁਝ ਲੋਕ ਚੋਰੀ ਛਿਪੇ ਤੁਹਾਡੀ ਸੰਗਤ ਵਿੱਚ ਆ ਵੜੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਆਪਣੇ ਮੰਦੇ ਕਾਰਿਆਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਹੁਤ ਸਮਾਂ ਪਹਿਲਾਂ, ਉਨ੍ਹਾਂ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਗਿਆ ਹੈ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਹਨ। ਉਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਕਿਰਪਾ ਦੀ ਭਰਿਸ਼ਟ ਕਰਨੀਆਂ ਕਰਨ ਲਈ ਕੁਵਰਤੋਂ ਕੀਤੀ ਹੈ। ਇਹ ਲੋਕ ਯਿਸੂ ਮਸੀਹ, ਸਾਡੇ ਇੱਕੋ ਮਾਲਕ ਅਤੇ ਪ੍ਰਭੂ ਨੂੰ ਕਬੂਲਣ ਤੋਂ ਇਨਕਾਰ ਕਰਦੇ ਹਨ।

5 Now it is my purpose to put you in mind, though you once had knowledge of all these things, of how the Lord, having taken a people safely out of Egypt, later sent destruction on those who had no faith;ਮੈਂ ਉਨਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਸਹਾਇਤਾ ਕਰਨੀ ਚਾਹੁੰਦਾ ਹਾਂ ਜਿਨ੍ਹਾਂ ਨੂੰ ਤੁਸੀਂ ਪਹਿਲਾਂ ਹੀ ਜਾਣਦੇ ਹੋ; ਯਾਦ ਕਰੋ ਕਿ ਪ੍ਰਭੂ ਨੇ ਆਪਣੇ ਲੋਕਾਂ ਨੂੰ ਮਿਸਰ ਦੀ ਧਰਤੀ ਤੋਂ ਬਚਾਇਆ ਅਤੇ ਬਾਹਰ ਲਿਆਂਦਾ। ਪਰ ਬਾਅਦ ਵਿੱਚ ਪ੍ਰਭੂ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਜਿਨ੍ਹਾਂ ਨੂੰ ਨਿਹਚਾ ਨਹੀਂ ਸੀ।

6 And the angels who did not keep to their kingdom but went out from the place which was theirs, he has put in eternal chains and in dark night till the great day of the judging.ਇਹ ਵੀ ਚੇਤੇ ਰੱਖੋ ਕਿ, ਦੂਤਾਂ ਕੋਲ ਸ਼ਕਤੀ ਤਾਂ ਸੀ ਪਰ ਉਨ੍ਹਾਂ ਨੇ ਰੱਖੀ ਨਹੀਂ। ਉਨ੍ਹਾਂ ਨੇ ਆਪਣੇ ਘਰ ਛੱਡ ਦਿੱਤੇ ਅਤੇ ਇਸ ਲਈ ਪ੍ਰਭੂ ਨੇ ਉਨ੍ਹਾਂ ਨੂੰ ਹਨੇਰੇ ਵਿੱਚ ਰੱਖਿਆ। ਉਨ੍ਹਾਂ ਨੂੰ ਸਦੀਵੀ ਜੰਜ਼ੀਰਾਂ ਵਿੱਚ ਰੱਖਿਆ ਹੋਇਆ ਸੀ। ਉਸ ਨੇ ਉਨ੍ਹਾਂ ਨੂੰ ਉੱਥੇ ਮਹਾਨ ਦਿਨ ਉੱਤੇ ਉਨ੍ਹਾਂ ਦਾ ਨਿਆਂ ਕਰਨ ਲਈ ਰੱਖਿਆ ਹੋਇਆ ਹੈ।

7 Even as Sodom and Gomorrah, and the towns near them, having like these, given themselves up to unclean desires and gone after strange flesh, have been made an example, undergoing the punishment of eternal fire.ਸਦੂਮ ਅਤੇ ਅਮੂਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।

8 In the same way these dreamers make the flesh unclean, having no respect for authorities, and say evil of rulers.ਜਿਹੜੇ ਤੁਹਾਡੀ ਸੰਗਤ ਵਿੱਚ ਆਏ ਹਨ ਇਨ੍ਹਾਂ ਬਾਰੇ ਵੀ ਇਵੇਂ ਹੀ ਹੈ। ਉਹ ਸੁਪਨਿਆਂ ਦੇ ਪਿੱਛੇ ਲੱਗੇ ਹੋਏ ਹਨ। ਉਹ ਆਪਣੇ ਆਪ ਨੂੰ ਪਾਪ ਰਾਹੀਂ ਪਲੀਤ ਕਰਦੇ ਹਨ। ਉਹ ਪਰਮੇਸ਼ੁਰ ਦੇ ਅਧਿਕਾਰ ਨੂੰ ਰੱਦ ਕਰਦੇ ਹਨ। ਅਤੇ ਸੁਰਗੀ ਦੂਤਾਂ ਬਾਰੇ ਮੰਦਾ ਬੋਲਦੇ ਹਨ।

9 Now when Michael, one of the chief angels, was fighting against the Evil One for the body of Moses, fearing to make use of violent words against him, he only said, May the Lord be your judge.ਪਰ ਮਹਾਂ ਦੂਤ ਮੀਕਾਏਲ ਨੇ ਵੀ ਇਸ ਤਰ੍ਹਾਂ ਦਾ ਵਿਹਾਰ ਨਹੀਂ ਕੀਤਾ। ਮਹਾਂ ਦੂਤ ਮੀਕਾਏਲ ਨੇ ਸ਼ੈਤਾਨ ਨਾਲ ਵਿਵਾਦ ਕੀਤਾ ਕਿ ਮੂਸਾ ਦੇ ਸਰੀਰ ਨੂੰ ਕੌਣ ਆਪਣੇ ਕੋਲ ਰੱਖੇਗਾ। ਪਰ ਮੀਕਾਏਲ ਨੇ ਸ਼ੈਤਾਨ ਦੇ ਖਿਲਾਫ਼ ਬਦਨਾਮੀ ਦੇ ਇਲਜ਼ਾਮ ਲਾਉਣ ਦਾ ਹੌਂਸਲਾ ਨਹੀਂ ਕੀਤਾ। ਪਰ ਮੀਕਾਏਲ ਨੇ ਆਖਿਆ, “ਪ੍ਰਭੂ ਤੈਨੂੰ ਸਜ਼ਾ ਦੇਵੇਗਾ।”

10 But these men say evil about such things as they have no knowledge of; and the things of which they have natural knowledge, like beasts without reason, are the cause of their destruction.ਪਰ ਇਹ ਲੋਕ ਉਨ੍ਹਾਂ ਚੀਜ਼ਾਂ ਦੀ ਅਲੋਚਨਾ ਕਰਦੇ ਹਨ ਜਿਨ੍ਹਾਂ ਨੂੰ ਇਹ ਸਮਝਦੇ ਨਹੀਂ ਹਨ। ਉਹ ਸੋਚ ਕੇ ਗੱਲਾਂ ਨੂੰ ਨਹੀਂ ਸਮਝਦੇ, ਸਗੋਂ ਕੁਦਰਤੀ ਪ੍ਰਵਿੱਤੀ ਦੁਆਰਾ ਪਸ਼ੂਆਂ ਵਾਂਗ ਜੋ ਸੋਚ ਨਹੀਂ ਸੱਕਦੇ। ਇਹੀ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੂੰ ਤਬਾਹ ਕਰ ਦਿੰਦੀਆਂ ਹਨ।

11 A curse on them! They have gone in the way of Cain, running uncontrolled into the error of Balaam for reward, and have come to destruction by saying evil against the Lord, like Korah.ਇਹ ਇਨ੍ਹਾਂ ਲਈ ਬੁਰਾ ਹੋਵੇਗਾ। ਇਨ੍ਹਾਂ ਲੋਕਾਂ ਨੇ ਉਹੀ ਰਾਹ ਚੁਣਿਆ ਹੈ ਜਿਸ ਉੱਤੇ ਕਇਨ ਚੱਲਿਆ ਸੀ। ਪੈਸਾ ਕਮਾਉਣ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਉਸੇ ਰਾਹ ਪਾ ਲਿਆ ਹੈ ਜਿਸ ਰਾਹ ਬਿਲਆਮ ਪਿਆ ਸੀ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਕੋਰਾਹ ਵਾਂਗ ਲੜੇ ਹਨ ਅਤੇ ਕੋਰਾਹ ਵਾਂਗ ਤਬਾਹ ਹੋ ਜਾਣਗੇ।

12 These men are unseen rocks at your love-feasts, when they take part in them with you, keepers of sheep who without fear take the food of the sheep; clouds without water rushing before the wind, wasted trees without fruit, twice dead, pulled up by the roots,ਇਹ ਲੋਕ ਤੁਹਾਡੇ ਖਾਸ ਉਤਸਵਾਂ ਵਿੱਚ ਭੱਦੇ ਦਾਗਾਂ ਵਰਗੇ ਹਨ। ਉਹ ਬੇਸ਼ਰਮ ਹੋਕੇ ਤੁਹਾਡੇ ਨਾਲ ਭੋਜਨ ਖਾਂਦੇ ਹਨ। ਉਹ ਸਿਰਫ਼ ਆਪਣਾ ਹੀ ਖਿਆਲ ਰੱਖਦੇ ਹਨ। ਉਹ ਬਿਨ ਵਰੱਖਾ ਵਾਲੇ ਬੱਦਲਾਂ ਵਾਂਗ ਅਤੇ ਹਵਾ ਦੁਆਰਾ ਉਡਾਏ ਜਾਣ ਵਰਗੇ ਹਨ। ਉਹ ਫ਼ਲ ਤੋਂ ਸੱਖਣੇ ਬਿਰੱਖ ਹਨ ਅਤੇ ਸਮਾਂ ਪੈਣ ਤੇ ਉਨ੍ਹਾਂ ਨੂੰ ਧਰਤੀ ਤੋਂ ਪੁੱਟ ਦਿੱਤਾ ਜਾਂਦਾ ਹੈ। ਇਸ ਲਈ ਉਹ ਦੋਹਰੀ ਮੌਤ ਮਰਦੇ ਹਨ।

13 Violent waves of the sea, streaming with their shame, wandering stars for whom the darkest night is kept in store for ever.ਉਹ ਸਮੁੰਦਰ ਦੀਆਂ ਤੁਫ਼ਾਨੀ ਲਹਿਰਾਂ ਵਾਂਗ ਹਨ। ਜਿਹੜੀਆਂ ਝੱਗ ਬਣਾਉਂਦੀਆਂ ਹਨ। ਉਹ ਲੋਕ ਉਸੇ ਤਰ੍ਹਾਂ ਸ਼ਰਮਸਾਰੀ ਵਾਲੀਆਂ ਗੱਲਾਂ ਕਰਦੇ ਹਨ ਜਿਵੇਂ ਲਹਿਰਾਂ ਝੱਗ ਬਣਾਉਂਦੀਆਂ ਹਨ। ਇਹ ਲੋਕ ਉਨ੍ਹਾਂ ਤਾਰਿਆਂ ਵਰਗੇ ਹਨ ਜਿਹੜੇ ਅਕਾਸ਼ ਵਿੱਚ ਘੁੰਮਦੇ ਹਨ। ਘੋਰ ਅੰਧਕਾਰ ਵਿੱਚ ਇਨ੍ਹਾਂ ਲੋਕਾਂ ਲਈ ਇੱਕ ਜਗ਼੍ਹਾ ਰੱਖੀ ਗਈ ਹੈ।

14 The prophet Enoch, who was the seventh after Adam, said of these men, The Lord came with tens of thousands of his saints,ਆਦਮ ਦੀ ਸੱਤਵੀਂ ਔਲਾਦ ਹਨੋਕ ਨੇ, ਉਨ੍ਹਾਂ ਬਾਰੇ ਆਖਿਆ, “ਦੇਖੋ, ਪ੍ਰਭੂ ਆਪਣੇ ਹਜ਼ਾਰਾਂ ਅਤੇ ਹਜ਼ਾਰਾਂ ਪਵਿੱਤਰ ਦੂਤਾਂ ਨਾਲ ਆ ਰਿਹਾ ਹੈ।

15 To be the judge of all, and to give a decision against all those whose lives are unpleasing to him, because of the evil acts which they have done, and because of all the hard things which sinners without fear of God have said against him.ਪ੍ਰਭੂ ਹਰ ਵਿਅਕਤੀ ਦਾ ਨਿਆਂ ਕਰੇਗਾ। ਪ੍ਰਭੂ ਉਨ੍ਹਾਂ ਸਾਰੇ ਲੋਕਾਂ ਦਾ, ਉਸ ਦੇ ਖਿਲਾਫ਼ ਕੀਤੀਆਂ ਉਨ੍ਹਾਂ ਸਾਰੀਆਂ ਦੁਸ਼ਟ ਗੱਲਾਂ ਲਈ, ਨਿਆਂ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਇਨ੍ਹਾਂ ਪਾਪੀਆਂ ਨੂੰ ਜੋ ਉਸ ਦੇ ਖਿਲਾਫ਼ ਹਨ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਨੇ ਉਸ ਦੇ ਖਿਲਾਫ਼ ਕੀਤੀਆਂ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਉਸ ਦੇ ਖਿਲਾਫ਼ ਆਖੀਆਂ, ਸਜ਼ਾ ਦੇਵੇਗਾ।”

16 These are the men who make trouble, ever desiring change, going after evil pleasures, using high-sounding words, respecting men's position in the hope of reward.ਇਹ ਲੋਕ ਹਮੇਸ਼ਾ ਹੋਰਨਾਂ ਲੋਕਾਂ ਬਾਰੇ ਸ਼ਿਕਾਇਤ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਨੁਕਸ ਕੱਢਦੇ ਰਹਿੰਦੇ ਹਨ। ਉਹ ਹਮੇਸ਼ਾ ਉਹੀ ਬੁਰੀਆਂ ਗੱਲਾਂ ਕਰਦੇ ਹਨ ਜੋ ਉਹ ਚਾਹੁੰਦੇ ਹਨ। ਉਹ ਆਪਣੇ-ਆਪ ਬਾਰੇ ਸ਼ੇਖੀ ਮਾਰਦੇ ਹਨ। ਉਨ੍ਹਾਂ ਦਾ ਲੋਕਾਂ ਦੀ ਤਾਰੀਫ਼ ਕਰਨ ਦਾ ਕੇਵਲ ਇੱਕ ਕਾਰਣ ਹੁੰਦਾ ਹੈ, ਆਪਣੀ ਮਨ ਇਛਿੱਤ ਵਸਤੂ ਨੂੰ ਪ੍ਰਾਪਤ ਕਰਨਾ।

17 But you, my loved ones, keep in memory the words which were said before by the Apostles of our Lord Jesus Christ,ਇੱਕ ਚੇਤਾਵਨੀ ਅਤੇ ਕਰਨ ਵਾਲੀਆਂ ਗੱਲਾਂ ਪਿਆਰੇ ਮਿੱਤਰੋ ਜੋ ਕੁਝ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਆਖਿਆ ਹੈ ਉਸ ਨੂੰ ਚੇਤੇ ਰੱਖੋ।

18 How they said to you, In the last days there will be men who, guided by their evil desires, will make sport of holy things.ਉਨ੍ਹਾਂ ਨੇ ਤੁਹਾਨੂੰ ਕਿਹਾ, “ਆਖਰੀ ਸਮਿਆਂ ਵਿੱਚ, ਕੁਝ ਲੋਕ ਅਜਿਹੇ ਹੋਣਗੇ ਜਿਹੜੇ ਪਰਮੇਸ਼ੁਰ ਦਾ ਮਜ਼ਾਕ ਉਡਾਉਣਗੇ। ਇਹ ਲੋਕ ਮਨ-ਮਾਨੀਆਂ ਕਰਦੇ ਹਨ ਉਹ ਗੱਲਾਂ ਕਰਦੇ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ।”

19 These are the men who make divisions, natural men, not having the Spirit.ਇਹੀ ਲੋਕ ਹਨ ਜਿਹੜੇ ਤੁਹਾਡੇ ਵਿੱਚ ਫ਼ੁੱਟ ਪਾਉਂਦੇ ਹਨ। ਇਹ ਲੋਕ ਆਪਣੇ ਪਾਪੀ ਆਪੇ ਦੀ ਇੱਛਾ ਅਨੁਸਾਰ ਹੀ ਕਰਦੇ ਹਨ। ਉਨ੍ਹਾਂ ਕੋਲ ਆਤਮਾ ਨਹੀਂ ਹੈ।

20 But you, my loved ones, building yourselves up on your most holy faith, and making prayers in the Holy Spirit,ਪਰ ਪਿਆਰੇ ਮਿੱਤਰੋ, ਤੁਸੀਂ ਉਸ ਅੱਤ ਪਵਿੱਤਰ ਨਿਹਚਾ ਦੀ ਵਰਤੋਂ ਕਰੋ ਜੋ ਤੁਸੀਂ ਆਪਣੇ ਆਪ ਨੂੰ ਤਾਕਤਵਰ ਬਨਾਉਣ ਲਈ ਪ੍ਰਾਪਤ ਕੀਤੀ ਹੈ। ਪਵਿੱਤਰ ਆਤਮਾ ਨਾਲ ਪ੍ਰਾਰਥਨਾ ਕਰੋ।

21 Keep yourselves in the love of God, looking for life eternal through the mercy of our Lord Jesus Christ.ਆਪਣੇ ਆਪ ਨੂੰ ਪਰਮੇਸ਼ੁਰ ਦੇ ਪਿਆਰ ਵਿੱਚ ਸਥਿਰ ਰੱਖੋ। ਪ੍ਰਭੂ ਯਿਸੂ ਮਸੀਹ ਦਾ ਇੰਤਜ਼ਾਰ ਕਰੋ ਜੋ ਤੁਹਾਨੂੰ ਆਪਣੀ ਦਯਾ ਵਿਖਾਵੇਗਾ ਅਤੇ ਤੁਹਾਨੂੰ ਸਦੀਪਕ ਜੀਵਨ ਦੇਵੇਗਾ।

22 And have pity on those who are in doubt;ਉਨ੍ਹਾਂ ਲੋਕਾਂ ਦੀ ਸਹਾਇਤਾ ਕਰੋ ਜਿਹੜੇ ਅਨਿਸ਼ਚਤਤਾ ਵਿੱਚ ਘਿਰੇ ਹੋਏ ਹਨ।

23 And to some give salvation, pulling them out of the fire; and on some have mercy with fear, hating even the clothing which is made unclean by the flesh.ਤੁਹਾਨੂੰ ਕੁਝ ਲੋਕਾਂ ਨੂੰ ਬਚਾਉਣ ਦੀ ਲੋੜ ਹੈ। ਤੁਸੀਂ ਇਨ੍ਹਾਂ ਨੂੰ ਅੱਗ ਵਿੱਚੋਂ ਬਾਹਰ ਕੱਢ ਰਹੇ ਹੋਵੋਂਗੇ। ਪਰ ਤੁਹਾਨੂੰ ਉਦੋਂ ਸਾਵੱਧਾਨ ਰਹਿਣ ਦੀ ਲੋੜ ਹੈ ਜਦੋਂ ਤੁਸੀਂ ਹੋਰਨਾਂ ਲੋਕਾਂ ਦੀ ਸਹਾਇਤਾ ਕਰਦੇ ਹੋਵੋਂਗੇ। ਉਨ੍ਹਾਂ ਦੇ ਕੱਪੜਿਆਂ ਨੂੰ ਵੀ ਨਫ਼ਰਤ ਕਰੋ ਜੋ ਕਿ ਉਨ੍ਹਾਂ ਦੀਆਂ ਭ੍ਰਸ਼ਟ ਕਰਨੀਆਂ ਦੁਆਰਾ ਗੰਦੇ ਹਨ।

24 Now to him who is able to keep you from falling, and to give you a place in his glory, free from all evil, with great joy,ਪਰਮੇਸ਼ੁਰ ਦੀ ਵਡਿਆਈ ਕਰੋ ਪਰਮੇਸ਼ੁਰ ਸ਼ਕਤੀਸ਼ਾਲੀ ਹੈ ਅਤੇ ਉਹ ਡਿੱਗਣ ਤੋਂ ਤੁਹਾਡੀ ਰੱਖਿਆ ਕਰ ਸੱਕਦਾ ਹੈ। ਉਹ ਤੁਹਾਨੂੰ ਬਿਨਾ ਕਿਸੇ ਬੁਰਾਈ ਦੇ ਆਪਣੀ ਮਹਿਮਾ ਦੇ ਸਨਮੁੱਖ ਲਿਆ ਸੱਕਦਾ ਹੈ ਅਤੇ ਤੁਹਾਨੂੰ ਵੱਡੀ ਖੁਸ਼ੀ ਪ੍ਰਦਾਨ ਕਰੇਗਾ।

25 To the only God our Saviour, through Jesus Christ our Lord, let us give glory and honour and authority and power, before all time and now and for ever. So be it.ਕੇਵਲ ਉਹ ਹੀ ਪਰਮੇਸ਼ੁਰ ਹੈ। ਉਹੀ ਹੈ ਜਿਹੜਾ ਸਾਨੂੰ ਬਚਾਉਂਦਾ ਹੈ। ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਭੂਤਕਾਲ, ਵਰਤਮਾਨ ਅਤੇ ਸਦੀਵੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਉਸੇ ਦਾ ਹੋਵੇ। ਆਮੀਨ।

Punjabi Bible