Judges 1
27 ਦੂਸਰੇ ਪਰਿਵਾਰ-ਸਮੂਹ ਕਨਾਨੀਆਂ ਨਾਲ ਲੜਦੇ ਹਨ ਬੈਤਸ਼ਾਨ, ਤਾਨਾਕ, ਦੋਰ, ਯਿਬਲਾਮ, ਮਗਿੱਦੋ ਅਤੇ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ ਕਨਾਨੀ ਲੋਕ ਰਹਿੰਦੇ ਸਨ। ਮਨੱਸ਼ਹ ਪਰਿਵਾਰ-ਸਮੂਹ ਦੇ ਲੋਕ ਉਨ੍ਹਾਂ ਲੋਕਾਂ ਨੂੰ ਉਹ ਕਸਬੇ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕੇ। ਇਸ ਲਈ ਕਨਾਨੀ ਲੋਕ ਉੱਥੇ ਹੀ ਰਹੇ। ਉਨ੍ਹਾਂ ਨੇ ਆਪਣੇ ਘਰ ਛੱਡਣ ਤੋਂ ਇਨਕਾਰ ਕਰ ਦਿੱਤਾ।
28 ਬਾਦ ਵਿੱਚ ਇਸਰਾਏਲੀ ਵੱਧੇਰੇ ਤਾਕਤਵਰ ਬਣ ਗਏ ਅਤੇ ਉਨ੍ਹਾਂ ਨੇ ਕਨਾਨੀਆਂ ਨੂੰ ਆਪਣੇ ਲਈ ਜ਼ਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਨ ਲਈ ਮਜ਼ਬੂਰ ਕਰ ਦਿੱਤਾ। ਪਰ ਉਹ ਉਨ੍ਹਾਂ ਨੂੰ ਉਹ ਧਰਤੀ ਛੱਡ ਕੇ ਜਾਣ ਲਈ ਮਜ਼ਬੂਰ ਨਾ ਕਰ ਸੱਕੇ।
29 ਇਫ਼ਰਾਈਂਮ ਦੇ ਪਰਿਵਾਰ-ਸਮੂਹ ਦੇ ਲੋਕਾਂ ਨਾਲ ਵੀ ਇਹੋ ਗੱਲ ਵਾਪਰੀ। ਗਜ਼ਰ ਵਿੱਚ ਕਨਾਨੀ ਲੋਕ ਰਹਿੰਦੇ ਸਨ। ਅਤੇ ਇਫ਼ਰਾਈਮ ਦੇ ਲੋਕਾਂ ਨੇ ਉਨ੍ਹਾਂ ਸਾਰੇ ਕਨਾਨੀ ਲੋਕਾਂ ਨੂੰ ਆਪਣੀ ਧਰਤੀ ਛੱਡ ਕੇ ਚੱਲੇ ਜਾਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਕਨਾਨੀ ਲੋਕ ਗਜ਼ਰ ਅੰਦਰ ਇਫ਼ਰਾਈਮ ਦੇ ਲੋਕਾਂ ਨਾਲ ਰਹਿੰਦੇ ਰਹੇ।
30 ਇਹੀ ਗੱਲ ਜ਼ਬੂਲੁਨ ਦੇ ਪਰਿਵਾਰ-ਸਮੂਹ ਨਾਲ ਵੀ ਵਾਪਰੀ। ਕੁਝ ਕਨਾਨੀ ਕਟਰੋਨ ਅਤੇ ਨਹਲੋਲ ਸ਼ਹਿਰਾਂ ਅੰਦਰ ਰਹਿੰਦੇ ਸਨ। ਜ਼ਬੂਲੁਨ ਦੇ ਲੋਕਾਂ ਨੇ ਇਨ੍ਹਾਂ ਕਨਾਨੀਆਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਕਨਾਨੀ ਉੱਥੇ ਜ਼ਬੂਲੁਨ ਦੇ ਲੋਕਾਂ ਨਾਲ ਰਹਿੰਦੇ ਰਹੇ। ਪਰ ਜ਼ਬੂਲੁਨ ਦੇ ਲੋਕਾਂ ਨੇ ਉਨ੍ਹਾਂ ਤੋਂ ਜ਼ਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਵਾਇਆ।
31 ਇਹੀ ਗੱਲ ਆਸ਼ੇਰ ਦੇ ਪਰਿਵਾਰ-ਸਮੂਹ ਦੇ ਲੋਕਾਂ ਨਾਲ ਵੀ ਵਾਪਰੀ। ਆਸ਼ੇਰ ਦੇ ਲੋਕਾਂ ਨੇ ਹੋਰਨਾਂ ਲੋਕਾਂ ਨੂੰ ਅੱਕੋ, ਸੀਦੋਨ, ਅਹਲਾਬ, ਅਕਜ਼ੀਬ, ਹਲਬਾਹ, ਅਫ਼ੀਕ ਅਤੇ ਰਹੋਬ ਸ਼ਹਿਰਾਂ ਨੂੰ ਛੱਡਣ ਲਈ ਮਜ਼ਬੂਰ ਨਹੀਂ ਕੀਤਾ।
32 ਆਸ਼ੇਰ ਦੇ ਲੋਕਾਂ ਨੇ ਉਨ੍ਹਾਂ ਕਨਾਨੀ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਨਹੀਂ ਕੀਤਾ ਇਸ ਲਈ ਕਨਾਨੀ ਲੋਕ ਆਸ਼ੇਰ ਦੇ ਲੋਕਾਂ ਨਾਲ ਹੀ ਰਹਿੰਦੇ ਰਹੇ।
33 ਇਹੀ ਗੱਲ ਨਫ਼ਤਾਲੀ ਦੇ ਪਰਿਵਾਰ-ਸਮੂਹ ਨਾਲ ਵੀ ਵਾਪਰੀ। ਨਫ਼ਤਾਲੀ ਦੇ ਲੋਕਾਂ ਨੇ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦੇ ਵਾਸੀਆਂ ਨੂੰ ਆਪਣੇ ਸ਼ਹਿਰ ਛੱਡਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਨਫ਼ਤਾਲੀ ਦਾ ਪਰਿਵਾਰ-ਸਮੂਹ ਉਨ੍ਹਾਂ ਸ਼ਹਿਰਾਂ ਦੇ ਲੋਕਾਂ ਨਾਲ ਰਹਿੰਦਾ ਰਿਹਾ। ਅਤੇ ਕਨਾਨੀ ਉਨ੍ਹਾਂ ਲਈ ਜਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਦੇ ਸਨ।
34 ਅਮੋਰੀ ਲੋਕਾਂ ਨੇ ਦਾਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੂੰ ਪਹਾੜੀ ਪ੍ਰਦੇਸ਼ ਵਿੱਚ ਰਹਿਣ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਨੂੰ ਪਹਾੜਾ ਵਿੱਚ ਰਹਿਣਾ ਪਿਆ ਕਿਉਂਕਿ ਅਮੋਰੀ ਲੋਕ ਉਨ੍ਹਾਂ ਨੂੰ ਹੇਠਾ ਆਕੇ ਵਾਦੀਆਂ ਵਿੱਚ ਨਹੀਂ ਰਹਿਣ ਦਿੰਦੇ ਸਨ।
35 ਅਮੋਰੀਆਂ ਨੇ ਹਰਸ ਪਹਾੜ, ਅਯਾਲੋਨ ਅਤੇ ਸ਼ਾਲਬੀਮ ਪਰਬਤ ਉੱਤੇ ਰਹਿਣ ਦਾ ਨਿਆਂ ਕੀਤਾ। ਬਾਦ ਵਿੱਚ ਯੂਸੁਫ਼ ਦਾ ਪਰਿਵਾਰ-ਸਮੂਹ ਵੱਧੇਰੇ ਤਾਕਤਵਰ ਹੋ ਗਿਆ ਅਤੇ ਅਮੋਰੀਆਂ ਨੂੰ ਆਪਣਾ ਜ਼ਬਰਦਸਤੀ ਮਜ਼ਦੂਰ ਬਣਾ ਲਿਆ।