Leviticus 15:5
ਜੇ ਕੋਈ ਉਸ ਬੰਦੇ ਦੇ ਬਿਸਤਰੇ ਨੂੰ ਛੂਹ ਲੈਂਦਾ ਹੈ, ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।
Leviticus 15:5 in Other Translations
King James Version (KJV)
And whosoever toucheth his bed shall wash his clothes, and bathe himself in water, and be unclean until the even.
American Standard Version (ASV)
And whosoever toucheth his bed shall wash his clothes, and bathe himself in water, and be unclean until the even.
Bible in Basic English (BBE)
And anyone touching his bed is to have his clothing washed and his body bathed in water and be unclean till evening.
Darby English Bible (DBY)
And whoever toucheth his bed shall wash his garments, and bathe in water, and be unclean until the even.
Webster's Bible (WBT)
And whoever toucheth his bed, shall wash his clothes, and bathe himself in water, and be unclean until the evening.
World English Bible (WEB)
Whoever touches his bed shall wash his clothes, and bathe himself in water, and be unclean until the evening.
Young's Literal Translation (YLT)
and any one who cometh against his bed doth wash his garments, and hath bathed with water, and been unclean till the evening.
| And whosoever | וְאִ֕ישׁ | wĕʾîš | veh-EESH |
| אֲשֶׁ֥ר | ʾăšer | uh-SHER | |
| toucheth | יִגַּ֖ע | yiggaʿ | yee-ɡA |
| bed his | בְּמִשְׁכָּב֑וֹ | bĕmiškābô | beh-meesh-ka-VOH |
| shall wash | יְכַבֵּ֧ס | yĕkabbēs | yeh-ha-BASE |
| his clothes, | בְּגָדָ֛יו | bĕgādāyw | beh-ɡa-DAV |
| bathe and | וְרָחַ֥ץ | wĕrāḥaṣ | veh-ra-HAHTS |
| himself in water, | בַּמַּ֖יִם | bammayim | ba-MA-yeem |
| unclean be and | וְטָמֵ֥א | wĕṭāmēʾ | veh-ta-MAY |
| until | עַד | ʿad | ad |
| the even. | הָעָֽרֶב׃ | hāʿāreb | ha-AH-rev |
Cross Reference
Leviticus 11:25
ਜੇ ਕੋਈ ਬੰਦਾ ਇਨ੍ਹਾਂ ਮਰੇ ਹੋਏ ਮਕੌੜਿਆਂ ਵਿੱਚੋਂ ਕਿਸੇ ਨੂੰ ਚੁੱਕਦਾ ਹੈ, ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਉਹ ਸ਼ਾਮ ਤੱਕ ਨਾਪਾਕ ਰਹੇਗਾ।
Leviticus 17:15
“ਇਸਤੋਂ ਇਲਾਵਾ, ਜੇ ਕੋਈ ਬੰਦਾ ਕਿਸੇ ਆਪਣੇ-ਆਪ ਮਰੇ ਹੋਏ ਜਾਨਵਰ ਨੂੰ ਖਾਂਦਾ ਹੈ, ਜਾਂ ਕੋਈ ਬੰਦਾ ਕਿਸੇ ਦੂਸਰੇ ਜਾਨਵਰ ਦੁਆਰਾ ਮਰੇ ਹੋਏ ਜਾਨਵਰ ਨੂੰ ਖਾਂਦਾ ਹੈ, ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣਾ ਸ਼ਰੀਰ ਪਾਣੀ ਨਾਲ ਧੋਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ। ਫ਼ੇਰ ਉਹ ਪਾਕ ਹੋਵੇਗਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਨਾਗਰਿਕ ਹੈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਹੈ।
Leviticus 16:26
“ਫ਼ੇਰ ਉਸ ਬੰਦੇ ਨੂੰ ਜਿਹੜਾ ਬੱਕਰੇ ਨੂੰ ਅਜ਼ਾਜ਼ੇਲ ਵੱਲ ਲੈ ਕੇ ਗਿਆ ਸੀ, ਆਪਣੇ ਕੱਪੜੇ ਅਤੇ ਆਪਣਾ ਸ਼ਰੀਰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਇਸਤੋਂ ਬਾਦ, ਉਹ ਡੇਰੇ ਵਿੱਚ ਦਾਖਲ ਹੋ ਸੱਕਦਾ ਹੈ।
Isaiah 22:14
ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ ਤੇ ਮੈਂ ਆਪਣੇ ਕੰਨਾਂ ਨਾਲ ਇਨ੍ਹਾਂ ਨੂੰ ਸੁਣਿਆ: “ਤੁਸੀਂ ਗ਼ਲਤ ਗੱਲਾਂ ਕਰਨ ਦੇ ਦੋਸ਼ੀ ਹੋ। ਅਤੇ ਮੈਂ ਇਕਰਾਰ ਕਰਦਾ ਹਾਂ। ਤੁਸੀਂ ਇਸ ਦੇਸ਼ ਤੋਂ ਬਖਸ਼ੇ ਜਾਣ ਤੋਂ ਪਹਿਲਾਂ ਮਰ ਜਾਓਗੇ।” ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
Ezekiel 36:25
ਫ਼ੇਰ ਮੈਂ ਤੁਹਾਡੇ ਉੱਤੇ ਸ਼ੁੱਧ ਪਾਣੀ ਛਿੜਕਾਂਗਾ ਅਤੇ ਤੁਹਾਨੂੰ ਸ਼ੁੱਧ ਕਰਾਂਗਾ। ਮੈਂ ਤੁਹਾਡੀ ਸਾਰੀ ਮੈਲ ਧੋ ਦਿਆਂਗਾ। ਮੈਂ ਉਨ੍ਹਾਂ ਘਿਰਣਿਤ ਬੁੱਤਾਂ ਦੀ ਸਾਰੀ ਮੈਲ ਧੋ ਦਿਆਂਗਾ ਅਤੇ ਤੁਹਾਨੂੰ ਪਵਿੱਤਰ ਬਣਾ ਦਿਆਂਗਾ।”
Ezekiel 36:29
ਪਰਮੇਸ਼ੁਰ ਨੇ ਆਖਿਆ, “ਇਸਤੋਂ ਇਲਾਵਾ, ਮੈਂ ਤੁਹਾਨੂੰ ਬਚਾਵਾਂਗਾ ਵੀ ਅਤੇ ਨਾਪਾਕ ਹੋ ਜਾਣ ਤੋਂ ਦੂਰ ਰੱਖਾਂਗਾ। ਮੈਂ ਅਨਾਜ ਨੂੰ ਉੱਗਣ ਦਾ ਆਦੇਸ਼ ਦੇਵਾਂਗਾ ਮੈਂ ਤੁਹਾਡੇ ਵਿਰੁੱਧ ਭੁੱਖਮਾਰੀ ਦਾ ਸਮਾਂ ਨਹੀਂ ਲਿਆਵਾਂਗਾ।
Hebrews 9:14
ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵੱਧ ਕਰ ਸੱਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮਾ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਵੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁੱਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸੱਕੀਏ।
Hebrews 9:26
ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸ ਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈ ਕੇ ਹੁਣ ਤੱਕ ਬਹੁਤ ਵਾਰੀ ਦੁੱਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ “ਇੱਕੋ ਵਾਰੀ” ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇ ਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।
Hebrews 10:22
ਅਸੀਂ ਦੋਸ਼ੀ ਭਾਵਨਾਵਾਂ ਤੋਂ ਸ਼ੁੱਧ ਅਤੇ ਸੁਤੰਤਰ ਬਣਾਏ ਗਏ ਹਾਂ। ਅਤੇ ਸਾਡੇ ਸਰੀਰਾਂ ਨੂੰ ਸ਼ੁੱਧ ਪਾਣੀ ਨਾਲ ਧੋ ਦਿੱਤਾ ਗਿਆ ਹੈ। ਇਸ ਲਈ ਸ਼ੁੱਧ ਦਿਲੀ ਨਾਲ ਅਤੇ ਤੁਹਾਡੇ ਵਿਸ਼ਵਾਸ ਦੇ ਭਰੋਸੇ ਪਰਮੇਸ਼ੁਰ ਦੇ ਨਜ਼ਦੀਕ ਆਓ।
James 4:8
ਪਰਮੇਸ਼ੁਰ ਦੇ ਨੇੜੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇੜੇ ਆ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਣਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿੱਚਾਰਾਂ ਨੂੰ ਸ਼ੁੱਧ ਕਰੋ।
Revelation 7:14
ਮੈਂ ਜਵਾਬ ਦਿੱਤਾ, “ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।” ਅਤੇ ਬਜ਼ੁਰਗ ਨੇ ਆਖਿਆ, “ਇਹ ਉਹੀ ਲੋਕ ਹਨ ਜਿਹੜੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟੇ ਬਣਾਇਆ।
Isaiah 1:16
“ਹੱਥ ਧੋ ਲਵੋ। ਆਪਣੇ-ਆਪ ਨੂੰ ਸਾਫ਼ ਕਰੋ! ਬੁਰੇ ਕੰਮ ਕਰਨੇ ਛੱਡ ਦਿਓ। ਮੈਂ ਉਨ੍ਹਾਂ ਬੁਰੀਆਂ ਚੀਜ਼ਾਂ ਨੂੰ ਹੋਰ ਨਹੀਂ ਦੇਖਣਾ ਚਾਹੁੰਦਾ। ਬਦੀ ਕਰਨੀ ਛੱਡ ਦਿਓ!
Psalm 51:7
ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ। ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।
Psalm 51:2
ਹੇ ਪਰਮੇਸ਼ੁਰ, ਮੇਰਾ ਦੋਸ਼ ਧੋ ਸੁੱਟ। ਮੇਰੇ ਗੁਨਾਹ ਧੋ ਸੁੱਟ, ਮੈਨੂੰ ਇੱਕ ਵਾਰ ਫ਼ੇਰ ਨਿਰਮਲ ਬਣਾ ਦੇ।
Leviticus 11:32
ਨਾਪਾਕ ਜਾਨਵਰਾਂ ਬਾਰੇ ਬਿਧੀਆਂ “ਜੇ ਇਨ੍ਹਾਂ ਵਿੱਚੋਂ ਕੋਈ ਵੀ ਨਾਪਾਕ ਜਾਨਵਰ ਮਰਕੇ ਕਿਸੇ ਚੀਜ਼ ਉੱਤੇ ਡਿੱਗ ਪਵੇ, ਤਾਂ ਉਹ ਵੀ ਨਾਪਾਕ ਹੋ ਜਾਵੇਗੀ। ਇਹ ਕੋਈ ਲੱਕੜੀ, ਕੱਪੜਾ, ਚਮੜਾ, ਬੋਰੇ ਜਾਂ ਕੋਈ ਔਜ਼ਾਰ ਹੋ ਸੱਕਦਾ ਹੈ। ਭਾਵੇਂ ਇਹ ਜੋ ਵੀ ਹੈ, ਇਸ ਨੂੰ ਪਾਣੀ ਨਾਲ ਧੋਤਾ ਜਾਣਾ ਚਾਹੀਦਾ। ਇਹ ਸ਼ਾਮ ਤੱਕ ਨਾਪਾਕ ਬਣੀ ਰਹੇਗੀ ਅਤੇ ਮਗਰੋਂ ਇਹ ਫ਼ੇਰ ਤੋਂ ਪਾਕ ਹੋ ਜਾਵੇਗੀ।
Leviticus 13:6
ਸੱਤਾਂ ਦਿਨਾਂ ਮਗਰੋਂ ਜਾਜਕ ਨੂੰ ਇੱਕ ਵਰੀ ਫ਼ੇਰ ਉਸ ਬੰਦੇ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਫ਼ੋੜਾ ਮਧਮ ਹੋ ਗਿਆ ਹੈ ਅਤੇ ਚਮੜੀ ਉੱਤੇ ਨਹੀਂ ਫ਼ੈਲਿਆ ਉਸ ਨੂੰ ਐਲਾਨ ਕਰ ਦੇਣਾ ਚਾਹੀਦਾ ਹੈ ਕਿ ਉਹ ਬੰਦਾ ਪਾਕ ਹੈ ਅਤੇ ਇਹ ਕਿ ਫ਼ੋੜਾ ਸਿਰਫ਼ ਖਾਰਸ਼ ਹੀ ਹੈ। ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਇੱਕ ਵਾਰੀ ਫ਼ੇਰ ਉਹ ਪਾਕ ਹੋ ਜਾਵੇਗਾ।
Leviticus 13:34
ਸੱਤਵੇਂ ਦਿਨ ਉਸ ਨੂੰ ਬਿਮਾਰੀ ਦਾ ਹੋਰ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਬਿਮਾਰੀ ਚਮੜੀ ਉੱਤੇ ਹੋਰ ਨਹੀਂ ਫ਼ੈਲੀ ਅਤੇ ਇਹ ਚਮੜੀ ਨਾਲੋਂ ਗਹਿਰੀ ਨਹੀਂ ਦਿਖਾਈ ਦਿੰਦੀ, ਉਸ ਨੂੰ ਐਲਾਨ ਕਰਨਾ ਚਾਹੀਦਾ ਕਿ ਬੰਦਾ ਪਾਕ ਹੈ। ਫ਼ੇਰ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਉਹ ਪਾਕ ਹੋ ਜਾਵੇਗਾ।
Leviticus 14:8
“ਫ਼ੇਰ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਸ ਨੂੰ ਆਪਣੇ ਸਾਰੇ ਵਾਲ ਮੁੱਨ ਲੈਣੇ ਚਾਹੀਦੇ ਹਨ। ਅਤੇ ਉਸ ਨੂੰ ਪਾਣੀ ਨਾਲ ਨਹਾਉਣਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋ ਜਾਵੇਗਾ। ਫ਼ੇਰ ਉਹ ਬੰਦਾ ਡੇਰੇ ਵਿੱਚ ਜਾ ਸੱਕੇਗਾ। ਪਰ ਉਸ ਨੂੰ ਸੱਤ ਦਿਨ ਤੱਕ ਆਪਣੇ ਤੰਬੂ ਤੋਂ ਬਾਹਰ ਰਹਿਣਾ ਚਾਹੀਦਾ ਹੈ।
Leviticus 14:27
ਜਾਜਕ ਆਪਣੇ ਸੱਜੇ ਹੱਥ ਦੀ ਉਂਗਲੀ ਨਾਲ ਆਪਣੇ ਖੱਬੇ ਹੱਥ ਦੀ ਹਥੇਲੀ ਤੋਂ ਥੋੜਾ ਜਿਹਾ ਤੇਲ ਯਹੋਵਾਹ ਦੇ ਸਾਹਮਣੇ ਸੱਤ ਵਾਰੀ ਛਿੜਕੇਗਾ।
Leviticus 14:46
ਕੋਈ ਵੀ ਬੰਦਾ ਜੋ ਉਸ ਘਰ ਵਿੱਚ ਜਾਂਦਾ ਹੈ ਜਦ ਉਹ ਘਰ ਬੰਦ ਪਿਆ ਹੋਵੇ, ਤਾਂ ਉਹ ਬੰਦਾ ਸ਼ਾਮ ਤੱਕ ਪਲੀਤ ਰਹੇਗਾ।
Leviticus 16:28
ਫ਼ੇਰ ਉਹ ਆਦਮੀ, ਜਿਹੜਾ ਉਨ੍ਹਾਂ ਨੂੰ ਸਾੜਦਾ ਹੈ, ਆਪਣੇ ਕੱਪੜੇ ਅਤੇ ਆਪਣੇ ਸ਼ਰੀਰ ਨੂੰ ਪਾਣੀ ਨਾਲ ਧੋ ਲਵੇ। ਇਸਤੋਂ ਮਗਰੋਂ, ਉਹ ਡੇਰੇ ਵਿੱਚ ਦਾਖਲ ਹੋ ਸੱਕਦਾ ਹੈ।
Numbers 19:10
“ਜਿਸ ਬੰਦੇ ਨੇ ਗਊ ਦੀ ਰਾਖ ਇਕੱਠੀ ਕੀਤੀ ਸੀ ਉਸ ਨੂੰ ਆਪਣੇ ਕੱਪੜੇ ਜ਼ਰੂਰ ਧੋ ਲੈਣੇ ਚਾਹੀਦੇ ਹਨ। ਉਹ ਸ਼ਾਮ ਤੱਕ ਅਪਵਿੱਤਰ ਰਹੇਗਾ। “ਇਹ ਬਿਧੀ ਹਮੇਸ਼ਾ ਜਾਰੀ ਰਹੇਗੀ ਇਹ ਬਿਧੀ ਇਸਰਾਏਲ ਦੇ ਨਾਗਰਿਕਾਂ ਲਈ ਹੈ। ਅਤੇ ਇਹ ਬਿਧੀ ਤੁਹਾਡੇ ਵਿੱਚਕਾਰ ਰਹਿਣ ਵਾਲੇ ਵਿਦੇਸ਼ੀਆਂ ਲਈ ਵੀ ਹੈ।
Numbers 19:22
ਜੇ ਕੋਈ ਅਪਵਿੱਤਰ ਬੰਦਾ ਕਿਸੇ ਪਵਿੱਤਰ ਬੰਦੇ ਨੂੰ ਛੂਹ ਲੈਂਦਾ ਹੈ ਤਾਂ ਉਹ ਦੂਸਰਾ ਬੰਦਾ ਵੀ ਅਪਵਿੱਤਰ ਹੋ ਜਾਂਦਾ ਹੈ। ਉਹ ਬੰਦਾ ਸ਼ਾਮ ਤੱਕ ਅਪਵਿੱਤਰ ਰਹੇਗਾ।”
Psalm 26:6
ਹੇ ਯਹੋਵਾਹ, ਮੈਂ ਇਹ ਦਰਸਾਉਣ ਲਈ ਆਪਣੇ ਹੱਥ ਧੋਂਦਾ ਹਾਂ ਕਿ ਮੈਂ ਪਵਿੱਤਰ ਹਾਂ ਤਾਂ ਕਿ ਮੈਂ ਤੁਹਾਡੀ ਜਗਵੇਦੀ ਦੀ ਪਰਿਕ੍ਰਮਾ ਕਰ ਸੱਕਾਂ।
Leviticus 11:28
ਜੇ ਕੋਈ ਬੰਦਾ ਉਨ੍ਹਾਂ ਦੀਆਂ ਲਾਸ਼ਾਂ ਨੂੰ ਚੁੱਕਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਬੰਦਾ ਸ਼ਾਮ ਤੱਕ ਨਾਪਾਕ ਰਹੇਗਾ। ਉਹ ਜਾਨਵਰ ਤੁਹਾਡੇ ਲਈ ਨਾਪਾਕ ਹਨ।