Leviticus 3:12
“ਜੇ ਭੇਟ ਬੱਕਰੀ (ਨਰ ਜਾਂ ਮਾਦਾ) ਦੀ ਹੋਵੇ, ਉਹ ਬੰਦਾ ਇਸ ਨੂੰ ਯਹੋਵਾਹ ਦੇ ਸਾਹਮਣੇ ਲੈ ਕੇ ਆਵੇ।
Leviticus 3:12 in Other Translations
King James Version (KJV)
And if his offering be a goat, then he shall offer it before the LORD.
American Standard Version (ASV)
And if his oblation be a goat, then he shall offer it before Jehovah:
Bible in Basic English (BBE)
And if his offering is a goat, then let it be placed before the Lord,
Darby English Bible (DBY)
And if his offering be a goat, then he shall present it before Jehovah.
Webster's Bible (WBT)
And if his offering shall be a goat, then he shall offer it before the LORD.
World English Bible (WEB)
"'If his offering is a goat, then he shall offer it before Yahweh:
Young's Literal Translation (YLT)
`And if his offering `is' a goat, then he hath brought it near before Jehovah,
| And if | וְאִ֥ם | wĕʾim | veh-EEM |
| his offering | עֵ֖ז | ʿēz | aze |
| be a goat, | קָרְבָּנ֑וֹ | qorbānô | kore-ba-NOH |
| offer shall he then | וְהִקְרִיב֖וֹ | wĕhiqrîbô | veh-heek-ree-VOH |
| it before | לִפְנֵ֥י | lipnê | leef-NAY |
| the Lord. | יְהוָֽה׃ | yĕhwâ | yeh-VA |
Cross Reference
Leviticus 1:2
“ਇਸਰਾਏਲ ਦੇ ਲੋਕਾਂ ਨੂੰ ਆਖ; ਜਦੋਂ ਤੁਸੀਂ ਯਹੋਵਾਹ ਲਈ ਕੋਈ ਭੇਟ ਲੈ ਕੇ ਆਵੋਂ, ਇਹ ਭੇਟ ਤੁਹਾਡੇ ਪਾਲਤੂ ਪਸ਼ੂਆਂ ਵਿੱਚੋਂ ਇੱਕ ਹੋਣੀ ਚਾਹੀਦੀ ਹੈ-ਇਹ ਗਾਂ ਵੀ ਹੋ ਸੱਕਦੀ ਹੈ, ਭੇਡ ਵੀ ਤੇ ਬੱਕਰੀ ਵੀ।
Romans 8:3
ਸ਼ਰ੍ਹਾ ਸ਼ਕਤੀਹੀਣ ਸੀ ਕਿਉਂਕਿ ਸਾਡੇ ਪਾਪੀ ਸੁਭਾਵਾਂ ਨੇ ਇਸ ਨੂੰ ਕਮਜ਼ੋਰ ਬਣਾ ਦਿੱਤਾ। ਪਰ ਪਰਮੇਸ਼ੁਰ ਨੇ ਉਹ ਕੁਝ ਕੀਤਾ ਜੋ ਸ਼ਰ੍ਹਾ ਨਾ ਕਰ ਸੱਕੀ। ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਉਸੇ ਮਨੁੱਖੀ ਸਰੀਰ ਵਿੱਚ ਧਰਤੀ ਉੱਤੇ ਭੇਜਿਆ ਜਿਸ ਨੂੰ ਅਸੀਂ ਪਾਪ ਕਰਨ ਲਈ ਇਸਤੇਮਾਲ ਕਰਦੇ ਹਾਂ। ਪਰਮੇਸ਼ੁਰ ਨੇ ਉਸੇ ਮਨੁੱਖੀ ਸਰੀਰ ਨੂੰ ਪਾਪ ਦਾ ਭੁਗਤਾਨ ਕਰਨ ਲਈ ਚਢ਼ਾਵੇ ਦੇ ਤੌਰ ਤੇ ਇਸਤੇਮਾਲ ਕੀਤਾ। ਇਸ ਲਈ ਪਰਮੇਸ਼ੁਰ ਨੇ ਪਾਪ ਨੂੰ ਨਿੰਦਣ ਲਈ ਇਨਸਾਨੀ ਜੀਵਨ ਇਸਤੇਮਾਲ ਕੀਤਾ।
Matthew 25:32
ਸਾਰੀਆਂ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਉਨ੍ਹਾਂ ਨੂੰ ਦੋ ਹਿੱਸਿਆਂ ਵਿੱਚ ਵੰਡੇਗਾ। ਇਹ ਇੰਝ ਹੋਵੇਗਾ ਜਿਵੇਂ ਆਜੜੀ ਭੇਡਾਂ ਵਿੱਚੋਂ ਬੱਕਰੀਆਂ ਨੂੰ ਵੱਖਰੀਆਂ ਕਰਦਾ ਹੈ।
Isaiah 53:6
ਅਸੀਂ ਸਾਰੇ ਹੀ ਭੇਡਾਂ ਵਾਂਗ ਭਟਕ ਗਏ। ਅਸੀਂ ਸਾਰੇ ਆਪਣੇ-ਆਪਣੇ ਰਾਹ ਤੁਰ ਗਏ। ਅਸੀਂ ਅਜਿਹਾ ਉਦੋਂ ਕੀਤਾ ਜਦੋਂ ਯਹੋਵਾਹ ਨੇ ਸਾਨੂੰ ਸਾਡੇ ਪਾਪ ਤੋਂ ਮੁਕਤ ਕਰ ਦਿੱਤਾ ਅਤੇ ਸਾਡਾ ਸਾਰਾ ਪਾਪ ਆਪਣੇ ਜ਼ਿਂਮੇ ਲੈ ਲਿਆ।
Isaiah 53:2
ਉਹ ਪਰਮੇਸ਼ੁਰ ਦੇ ਸਾਹਮਣੇ ਇੱਕ ਛੋਟੇ ਪੌਦੇ ਵਾਂਗ ਉਗਿਆ ਸੀ। ਉਹ ਖੁਸ਼ਕ ਧਰਤੀ ਉੱਤੇ ਉੱਗਣ ਵਾਲੀ ਜਢ਼ ਵਾਂਗ ਸੀ। ਉਹ ਮਹੱਤਵਪੂਰਣ ਦਿਖਾਈ ਨਹੀਂ ਦਿੰਦਾ ਸੀ। ਉਸਦਾ ਕੋਈ ਖਾਸ ਪਰਤਾਪ ਨਹੀਂ ਸੀ। ਜੇ ਅਸੀਂ ਉਸ ਵੱਲ ਦੇਖਦੇ ਤਾਂ ਸਾਨੂੰ ਕੋਈ ਅਜਿਹੀ ਖਾਸ ਗੱਲ ਨਹੀਂ ਦਿਖਾਈ ਨਹੀਂ ਸੀ ਦੇਣੀ ਜਿਹੜੀ ਉਸ ਨੂੰ ਸਾਡੀ ਨਜ਼ਰ ਵਿੱਚ ਪਸੰਦ ਕਰਨ ਯੋਗ ਬਣਾਉਂਦੀ ਹੋਵੇ।
Leviticus 22:19
ਇਹ ਸੁਗਾਤਾਂ ਹਨ ਜਿਹੜੀਆਂ ਤੁਸੀਂ ਲਿਆ ਸੱਕਦੇ ਹੋ; ਇੱਕ ਬਲਦ, ਭੇਡੂ ਜਾਂ ਬੱਕਰਾ। ਤੁਹਾਨੂੰ ਕਿਸੇ ਨੁਕਸ ਵਾਲਾ ਜਾਨਵਰ ਨਹੀਂ ਲਿਆਉਣਾ ਚਾਹੀਦਾ ਕਿਉਂਕਿ ਪਰਮੇਸ਼ੁਰ ਇਸ ਨੂੰ ਪ੍ਰਵਾਨ ਨਹੀਂ ਕਰੇਗਾ।
Leviticus 10:16
ਮੂਸਾ ਨੇ ਪਾਪ ਦੀ ਭੇਟ ਦੇ ਬੱਕਰੇ ਵੱਲ ਦੇਖਿਆ, ਪਰ ਇਹ ਪਹਿਲਾਂ ਹੀ ਸੜ ਚੁੱਕੀ ਸੀ। ਉਹ ਹਾਰੂਨ ਦੇ ਦੂਸਰੇ ਪੁੱਤਰ, ਅਲਆਜ਼ਾਰ ਅਤੇ ਈਥਾਮਾਰ ਨਾਲ ਬਹੁਤ ਨਾਰਾਜ਼ ਹੋ ਗਿਆ। ਅਤੇ ਆਖਿਆ,
Leviticus 9:15
ਫ਼ੇਰ ਹਾਰੂਨ ਨੇ ਲੋਕਾਂ ਨੂੰ ਚੜ੍ਹਾਵਾ ਲਿਆਂਦਾ। ਉਸ ਨੇ ਪਾਪ ਦੀ ਭੇਟ ਦਾ ਬੱਕਰਾ ਮਾਰਿਆ ਜਿਹੜਾ ਲੋਕਾਂ ਲਈ ਸੀ। ਉਸ ਨੇ ਪਹਿਲਾਂ ਵਾਂਗ ਪਾਪ ਲਈ ਬੱਕਰਾ ਭੇਟ ਕੀਤਾ।
Leviticus 9:3
ਇਸਰਾਏਲ ਦੇ ਲੋਕਾਂ ਨੂੰ ਆਖੋ, ‘ਪਾਪ ਦੀ ਭੇਟ ਲਈ ਇੱਕ ਬੱਕਰਾ ਲਵੋ ਅਤੇ ਹੋਮ ਦੀ ਭੇਟ ਲਈ ਇੱਕ ਵੱਛਾ ਅਤੇ ਲੇਲਾ ਲਵੋ। ਵੱਛਾ ਅਤੇ ਲੇਲਾ ਇੱਕ-ਇੱਕ ਸਾਲ ਦੇ ਹੋਣੇ ਚਾਹੀਦੇ ਹਨ। ਇਨ੍ਹਾਂ ਜਾਨਵਰਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ।
Leviticus 3:7
ਜੇ ਉਹ ਕਿਸੇ ਲੇਲੇ ਨੂੰ ਭੇਟ ਵਜੋਂ ਲਿਆਉਂਦਾ ਹੈ, ਤਾਂ ਉਸ ਨੂੰ ਇਹ ਯਹੋਵਾਹ ਦੇ ਸਾਹਮਣੇ ਲੈ ਕੇ ਆਉਣਾ ਚਾਹੀਦਾ ਹੈ।
Leviticus 3:1
ਸੁੱਖ ਸਾਂਦ ਦੀਆਂ ਭੇਟਾਂ “ਜਦੋਂ ਕੋਈ ਬੰਦਾ ਸੁੱਖ-ਸਾਂਦ ਦੀ ਭੇਟ ਵਜੋਂ ਬਲੀ ਚੜ੍ਹਾਉਂਦਾ, ਉਹ ਯਹੋਵਾਹ ਅੱਗੇ ਇੱਕ ਬੇਨੁਕਸ ਬਲਦ ਨੂੰ ਜਾਂ ਇੱਕ ਗਾਂ ਨੂੰ ਚੜ੍ਹਾ ਸੱਕਦਾ ਹੈ।
Leviticus 1:10
“ਜਦੋਂ ਕੋਈ ਬੰਦਾ ਭੇਡ ਜਾਂ ਬੱਕਰੀ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਉਂਦਾ ਹੈ, ਤਾਂ ਉਹ ਜਾਨਵਰ ਬੇਨੁਕਸ ਨਰ ਹੋਣਾ ਚਾਹੀਦਾ ਹੈ।
Leviticus 1:6
ਜਾਜਕ ਨੂੰ ਜਾਨਵਰ ਦੀ ਖੱਲ ਲਾਹ ਲੈਣੀ ਚਾਹੀਦੀ ਹੈ ਅਤੇ ਜਾਨਵਰ ਨੂੰ ਟੁਕੜਿਆਂ ਵਿੱਚ ਕੱਟ ਦੇਣਾ ਚਾਹੀਦਾ ਹੈ।
2 Corinthians 5:21
ਮਸੀਹ ਵਿੱਚ ਕੋਈ ਪਾਪ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਪਾਪ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸੱਕਦੇ ਹਾਂ।