Bible

Luke 10 - WEB (Punjabi)

1 Now after these things, the Lord also appointed seventy others, and sent them two by two ahead of him{literally, "before his face"} into every city and place, where he was about to come.ਯਿਸੂ ਵੱਲੋਂ 72 ਮਨੁੱਖ ਭੇਜੇ ਜਾਣੇ ਇਸਤੋਂ ਬਾਦ ਪ੍ਰਭੂ ਨੇ 72 ਹੋਰ ਆਦਮੀ ਚੁਣੇ। ਉਸ ਨੇ ਉਨ੍ਹਾਂ ਨੂੰ ਦੋ-ਦੋ ਆਦਮੀਆਂ ਦੇ ਸਮੂਹਾਂ ਵਿੱਚ ਕੀਤਾ। ਅਤੇ ਉਨ੍ਹਾਂ ਨੂੰ ਸਾਰੇ ਨਗਰਾਂ ਅਤੇ ਸਾਰੀਆਂ ਥਾਵਾਂ ਤੇ ਆਪਣੇ ਅੱਗੇ-ਅੱਗੇ ਭੇਜਿਆ ਜਿੱਥੇ ਉਹ ਖੁਦ ਜਾਣ ਵਾਲਾ ਸੀ।

2 Then he said to them, "The harvest is indeed plentiful, but the laborers are few. Pray therefore to the Lord of the harvest, that he may send out laborers into his harvest.ਉਸ ਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ।

3 Go your ways. Behold, I send you out as lambs among wolves.“ਤੁਸੀਂ ਜਾਓ। ਪਰ ਸਾਵੱਧਾਨ ਰਹੋ! ਮੈਂ ਤੁਹਾਨੂੰ ਬਘਿਆੜਾਂ ਵਿੱਚ ਲੇਲਿਆਂ ਵਾਂਗ ਭੇਜ ਰਿਹਾ ਹਾਂ।

4 Carry no purse, nor wallet, nor sandals. Greet no one on the way.ਆਪਣੇ ਨਾਲ ਕੋਈ ਪੈਸਾ, ਥੈਲਾ, ਜਾਂ ਜੁੱਤੇ ਵਗੈਰਾ ਨਾ ਲੈਣਾ ਅਤੇ ਨਾ ਹੀ ਰਾਹ ਜਾਂਦੇ ਲੋਕਾਂ ਨਾਲ ਗੱਲੀ ਲੱਗਣਾ।

5 Into whatever house you enter, first say, 'Peace be to this house.'ਜਿਸ ਘਰ ਵਿੱਚ ਵੀ ਤੁਸੀਂ ਜਾਵੋ ਪਹਿਲਾਂ ਇਹ ਆਖੋ ਕਿ ‘ਇਸ ਘਰ ਵਿੱਚ ਸ਼ਾਂਤੀ ਰਹੇ।’

6 If a son of peace is there, your peace will rest on him; but if not, it will return to you.ਜੇਕਰ ਉੱਥੇ ਕੋਈ ਸ਼ਾਂਤੀ ਨੂੰ ਪਿਆਰ ਕਰਨ ਵਾਲਾ ਬੰਦਾ ਹੈ, ਤੁਹਾਡੀ ਸ਼ਾਂਤੀ ਦੀ ਅਸੀਸ ਉਸ ਦੇ ਨਾਲ ਹੋਵੇਗੀ। ਜੇਕਰ ਨਹੀਂ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਤੁਹਾਡੇ ਕੋਲ ਵਾਪਸ ਆ ਜਾਵੇਗੀ।

7 Remain in that same house, eating and drinking the things they give, for the laborer is worthy of his wages. Don't go from house to house.ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡ ਕੇ ਦੂਜੇ ਘਰ ਨਾ ਜਾਣਾ।

8 Into whatever city you enter, and they receive you, eat the things that are set before you.“ਅਤੇ ਜਦੋਂ ਤੁਸੀਂ ਇੱਕ ਨਗਰ ਵਿੱਚ ਪ੍ਰਵੇਸ਼ ਕਰੋ ਅਤੇ ਲੋਕ ਤੁਹਾਡਾ ਸੁਆਗਤ ਕਰਨ ਤਾਂ ਉਹੀ ਭੋਜਨ ਖਾਓ ਜੋ ਉਹ ਤੁਹਾਨੂੰ ਦੇਣ।

9 Heal the sick who are therein, and tell them, 'The Kingdom of God has come near to you.'ਅਤੇ ਉੱਥੇ ਦੋ ਬਿਮਾਰ ਲੋਕਾਂ ਨੂੰ ਜਾਕੇ ਰਾਜੀ ਕਰਨਾ ਅਤੇ ਉਨ੍ਹਾਂ ਨੂੰ ਜਾਕੇ ਆਖਣਾ, ‘ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਰਿਹਾ ਹੈ।’

10 But into whatever city you enter, and they don't receive you, go out into the streets of it and say,“ਅਤੇ ਜਦੋਂ ਤੁਸੀਂ ਕਿਸੇ ਨਗਰ ਵਿੱਚ ਜਾਓ ਅਤੇ ਲੋਕ ਤੁਹਾਡਾ ਸੁਆਗਤ ਨਾ ਕਰਨ ਤਾਂ ਉਸ ਸ਼ਹਿਰ ਦੀਆਂ ਗਲੀਆਂ ਵਿੱਚ ਜਾਓ ਅਤੇ ਕਹੋ,

11 'Even the dust from your city that clings to us, we wipe off against you. Nevertheless know this, that the Kingdom of God has come near to you.'‘ਅਸੀਂ ਤੁਹਾਡੇ ਨਗਰ ਦੀ ਧੂੜ, ਵੀ ਝਾੜ ਰਹੇ ਹਾਂ ਜੋ ਸਾਡੇ ਪੈਰਾਂ ਨਾਲ ਲੱਗ ਗਈ ਸੀ। ਪਰ ਇਹ ਯਾਦ ਰੱਖਣਾ ਕਿ ਜਲਦੀ ਹੀ ਪਰਮੇਸ਼ੁਰ ਦਾ ਰਾਜ ਆਉਣ ਵਾਲਾ ਹੈ।’

12 I tell you, it will be more tolerable in that day for Sodom than for that city.ਮੈਂ ਤੁਹਾਨੂੰ ਦੱਸਦਾ ਹਾਂ, ਕਿ ਨਿਆਂ ਦੇ ਦਿਨ ਸਦੂਮ ਦੇ ਲੋਕਾਂ ਦਾ ਹਾਲ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਚੰਗਾ ਹੋਵੇਗਾ।”

13 "Woe to you, Chorazin! Woe to you, Bethsaida! For if the mighty works had been done in Tyre and Sidon which were done in you, they would have repented long ago, sitting in sackcloth and ashes.ਯਿਸੂ ਵੱਲੋਂ ਨਿਹਚਾਹੀਣਾ ਨੂੰ ਚੌਕਸੀ “ਖੁਰਾਜ਼ੀਨ ਤੇਰੇ ਤੇ ਲਾਹਨਤ, ਬੈਤਸੈਦਾ ਤੇਰੇ ਤੇ ਲਾਹਨਤ। ਮੈਂ ਤੁਹਾਡੇ ਦਰਮਿਆਨ ਬਹੁਤ ਸਾਰੇ ਕਰਿਸ਼ਮੇ ਕੀਤੇ। ਜੇ ਮੈਂ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਹੁੰਦੇ ਤਾਂ ਉਨ੍ਹਾਂ ਨੇ ਕਦੋਂ ਦੇ ਆਪਣੇ ਜੀਵਨ ਬਦਲ ਲਏ ਹੁੰਦੇ। ਅਤੇ ਤੱਪੜ ਪਹਿਨ ਕੇ ਆਪਣੇ ਉੱਪਰ ਸੁਆਹ ਮਲ ਲੈਂਦੇ ਇਹ ਦਰਸ਼ਾਉਣ ਲਈ ਕਿ ਉਹ ਆਪਣੇ ਪਾਪਾਂ ਲਈ ਮਾਫ਼ੀ ਮੰਗਦੇ ਹਨ।

14 But it will be more tolerable for Tyre and Sidon in the judgment than for you.ਪਰ ਨਿਆਂ ਦੇ ਦਿਨ ਸੂਰ ਅਤੇ ਸੈਦਾ ਕੋਲੋਂ ਤੁਹਾਡਾ ਹਸ਼ਰ ਵੱਧ ਮਾੜਾ ਹੋਵੇਗਾ।

15 You, Capernaum, who are exalted to heaven, will be brought down to Hades.{Hades is the lower realm of the dead, or Hell.}ਅਤੇ ਤੂੰ ਕਫ਼ਰਨਾਹੂਮ! ਕੀ ਤੂੰ ਸੋਚਦਾ ਹੈਂ ਕਿ ਤੂੰ ਸੁਰਗਾਂ ਤੱਕ ਉੱਚਾ ਚੁੱਕਿਆ ਜਾਵੇਗਾ? ਨਹੀਂ! ਤੂੰ ਮੌਤ ਦੀ ਥਾਵੇਂ ਥੱਲੇ ਸੁੱਟਿਆ ਜਾਵੇਂਗਾ।

16 Whoever listens to you listens to me, and whoever rejects you rejects me. Whoever rejects me rejects him who sent me."“ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸ ਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”

17 The seventy returned with joy, saying, "Lord, even the demons are subject to us in your name!"ਸ਼ੈਤਾਨ ਦਾ ਡਿੱਗਣਾ ਜਦੋਂ 72 ਆਦਮੀ ਆਪਣੀ ਯਾਤਰਾ ਤੋਂ ਵਾਪਸ ਮੁੜੇ ਤਾਂ ਉਹ ਬੜੇ ਖੁਸ਼ ਸਨ। ਉਨ੍ਹਾਂ ਆਖਿਆ, “ਪ੍ਰਭੂ, ਜਦੋਂ ਅਸੀਂ ਤੇਰੇ ਨਾਮ ਦਾ ਜ਼ਿਕਰ ਕੀਤਾ ਤਾਂ ਭੂਤਾਂ ਨੇ ਵੀ ਸਾਡੀ ਆਗਿਆ ਦਾ ਪਾਲਣ ਕੀਤਾ।”

18 He said to them, "I saw Satan having fallen like lightning from heaven.ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ।

19 Behold, I give you authority to tread on serpents and scorpions, and over all the power of the enemy. Nothing will in any way hurt you.ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂੰਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ।

20 Nevertheless, don't rejoice in this, that the spirits are subject to you, but rejoice that your names are written in heaven."ਪਰ ਪ੍ਰਸੰਨ ਨਾ ਹੋਵੋ ਕਿ ਰੂਹਾਂ ਤੁਹਾਡੀ ਆਗਿਆ ਮੰਨਦੀਆਂ ਹਨ। ਸਗੋਂ ਖੁਸ਼ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।”

21 In that same hour Jesus rejoiced in the Holy Spirit, and said, "I thank you, O Father, Lord of heaven and earth, that you have hidden these things from the wise and understanding, and revealed them to little children. Yes, Father, for so it was well-pleasing in your sight."ਯਿਸੂ ਦਾ ਪਿਤਾ ਅੱਗੇ ਪ੍ਰਾਰਥਨਾ ਕਰਨਾ ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਾਲਾਕ ਲੋਕਾਂ ਤੋਂ ਲੁਕਾਇਆ, ਪਰ ਬੱਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।

22 Turning to the disciples, he said, "All things have been delivered to me by my Father. No one knows who the Son is, except the Father, and who the Father is, except the Son, and he to whomever the Son desires to reveal him."“ਮੇਰੇ ਪਿਤਾ ਨੇ ਮੈਨੂੰ ਸਭ ਕੁਝ ਸੌਂਪਿਆ ਹੈ। ਕੋਈ ਮਨੁੱਖ ਨਹੀਂ ਜਾਣਦਾ ਹੈ ਕਿ ਪੁੱਤਰ ਕੌਣ ਹੈ, ਕੇਵਲ ਪਿਤਾ ਜਾਣਦਾ ਹੈ। ਅਤੇ ਇਹ ਵੀ ਕੇਵਲ ਪੁੱਤਰ ਹੀ ਜਾਣਦਾ ਹੈ ਕਿ ਪਿਤਾ ਕੌਣ ਹੈ। ਅਤੇ ਜਿਹੜੇ ਲੋਕਾਂ ਨੂੰ ਪੁੱਤਰ ਪ੍ਰਗਟ ਕਰਨਾ ਚਾਹੇਗਾ ਕਿ ਪਿਤਾ ਕੌਣ ਹੈ ਕੇਵਲ ਓਹੀ ਪਿਤਾ ਨੂੰ ਜਾਣ ਸੱਕਣਗੇ।”

23 Turning to the disciples, he said privately, "Blessed are the eyes which see the things that you see,ਤਦ ਉਹ ਆਪਣੇ ਚੇਲਿਆਂ ਵੱਲ ਮੁੜਿਆ, ਅਤੇ ਉਨ੍ਹਾਂ ਨੂੰ ਗੁਪਤ ਤਰੀਕੇ ਨਾਲ ਕਿਹਾ, “ਧੰਨ ਹਨ ਉਹ ਅੱਖੀਆਂ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।

24 for I tell you that many prophets and kings desired to see the things which you see, and didn't see them, and to hear the things which you hear, and didn't hear them."ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਬਹੁਤ ਸਾਰੇ ਰਾਜੇ ਨਬੀ ਵੀ ਉਹ ਗੱਲਾਂ ਦੇਖਣੀਆਂ ਚਾਹੁੰਦੇ ਹਨ ਜੋ ਉਹ ਨਹੀਂ ਵੇਖ ਸੱਕੇ। ਉਹ ਉਹੀ ਸੁਨਣਾ ਚਾਹੁੰਦੇ ਹਨ ਜੋ ਤੁਸੀਂ ਸੁਣਦੇ ਹੋ। ਪਰ ਸੁਣ ਨਾ ਸੱਕੇ।”

25 Behold, a certain lawyer stood up and tested him, saying, "Teacher, what shall I do to inherit eternal life?"ਨੇਕ ਸਾਮਰੀਆਂ ਬਾਰੇ ਦ੍ਰਿਸ਼ਟਾਂਤ ਤਦ ਇੱਕ ਨੇਮ ਦਾ ਉਪਦੇਸ਼ਕ ਉੱਠ ਖਲੋਇਆ। ਉਹ ਯਿਸੂ ਨੂੰ ਪਰੱਖਣਾ ਚਾਹੁੰਦਾ ਸੀ ਤਾਂ ਉਸ ਨੇ ਕਿਹਾ, “ਗੁਰੂ ਜੀ! ਸਦੀਪਕ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ।”

26 He said to him, "What is written in the law? How do you read it?"ਯਿਸੂ ਨੇ ਆਖਿਆ, “ਨੇਮ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਉਸ ਵਿੱਚ ਕੀ ਪੜ੍ਹਿਆ ਹੈ?”

27 He answered, "You shall love the Lord your God with all your heart, with all your soul, with all your strength, and with all your mind; and your neighbor as yourself."ਉਸ ਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮਾ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ।’ ਅਤੇ, ‘ਆਪਣੇ ਗੁਆਂਢੀ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।’”

28 He said to him, "You have answered correctly. Do this, and you will live."ਯਿਸੂ ਨੇ ਉਸ ਨੂੰ ਆਖਿਆ, “ਤੂੰ ਬਿਲਕੁਲ ਦਰੁਸਤ ਜਵਾਬ ਦਿੱਤਾ ਹੈ, ਇਸ ਤੇ ਅਮਲ ਕਰੇਂ ਤਾਂ ਤੂੰ ਜਿਉਂਦਾ ਰਹੇਂਗਾ।”

29 But he, desiring to justify himself, asked Jesus, "Who is my neighbor?"ਉਹ ਆਦਮੀ ਦਰਸ਼ਾਉਣਾ ਚਾਹੁੰਦਾ ਸੀ ਕਿ ਉਹ ਸਵਾਲ ਪੁੱਛਣ ਵਿੱਚ ਸਹੀ ਸੀ, ਇਸ ਲਈ ਉਸ ਨੇ ਯਿਸੂ ਨੂੰ ਆਖਿਆ, “ਮੇਰਾ ਗੁਆਂਢੀ ਕੌਣ ਹੈ?”

30 Jesus answered, "A certain man was going down from Jerusalem to Jericho, and he fell among robbers, who both stripped him and beat him, and departed, leaving him half dead.ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸ ਨੂੰ ਘੇਰ ਲਿਆ। ਉਨ੍ਹਾਂ ਨੇ ਉਸ ਦੇ ਕੱਪੜੇ ਪਾੜ ਦਿੱਤੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸ ਨੂੰ ਅੱਧ ਮੋਇਆ ਛੱਡ ਕੇ ਚੱਲੇ ਗਏ।

31 By chance a certain priest was going down that way. When he saw him, he passed by on the other side.“ਸੱਬਬ ਨਾਲ ਇੱਕ ਯਹੂਦੀ ਜਾਜਕ ਉਸ ਸੜਕ ਤੋਂ ਲੰਘ ਰਿਹਾ ਸੀ, ਜਿਸ ਵਕਤ ਉਸ ਜਾਜਕ ਨੇ ਉਸ ਅਧਮਰੇ ਮਨੁੱਖ ਨੂੰ ਸੜਕ ਤੇ ਪਿਆ ਵੇਖਿਆ ਤਾਂ ਉਹ ਉਸਦੀ ਮਦਦ ਕਰਨ ਲਈ ਰੁਕਿਆ ਨਹੀਂ ਸਗੋਂ ਅਗ੍ਹਾਂ, ਲੰਘ ਗਿਆ।

32 In the same way a Levite also, when he came to the place, and saw him, passed by on the other side.ਇੱਕ ਲੇਵੀ ਵੀ ਉਸ ਰਾਹ ਤੋਂ ਲੰਘ ਰਿਹਾ ਸੀ ਅਤੇ ਉਹ ਵੀ ਉਸ ਆਦਮੀ ਨੂੰ ਵੇਖਕੇ ਇੱਕ ਪਾਸੇ ਹੋਕੇ ਲੰਘ ਗਿਆ, ਉਹ ਵੀ ਉਸਦੀ ਮਦਦ ਲਈ ਨਹੀਂ ਰੁਕਿਆ।

33 But a certain Samaritan, as he traveled, came where he was. When he saw him, he was moved with compassion,“ਉਸ ਰਾਹ ਫ਼ਿਰ ਇੱਕ ਸਾਮਰੀ ਆਇਆ। ਉਹ ਉਸ ਜਗ੍ਹਾ ਪਹੁੰਚਿਆ ਜਿੱਥੇ ਉਹ ਅੱਧ ਮੋਇਆ ਮਨੁੱਖ ਬੇਹਾਲ ਪਿਆ ਸੀ। ਜਦੋਂ ਉਹ ਨੇੜੇ ਆਇਆ ਅਤੇ ਬੰਦੇ ਨੂੰ ਵੇਖਿਆ, ਅਤੇ ਉਸ ਉੱਤੇ ਤਰਸ ਖਾਧਾ।

34 came to him, and bound up his wounds, pouring on oil and wine. He set him on his own animal, and brought him to an inn, and took care of him.ਉਹ ਉਸ ਦੇ ਨੇੜੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸ ਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸ ਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸ ਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉੱਥੇ ਜਾਕੇ ਉਸਦੀ ਟਹਿਲ ਕੀਤੀ।

35 On the next day, when he departed, he took out two denarii, and gave them to the host, and said to him, 'Take care of him. Whatever you spend beyond that, I will repay you when I return.'ਅਗਲੇ ਦਿਨ ਉਸ ਨੇ ਦੋ ਚਾਂਦੀ ਦੇ ਸਿੱਕੇ ਕੱਢੇ ਅਤੇ ਸਰ੍ਹਾਂ ਵਾਲੇ ਨੂੰ ਦਿੱਤੇ ਅਤੇ ਉਸ ਨੂੰ ਆਖਿਆ, ‘ਇਸ ਘਾਇਲ ਮਨੁੱਖ ਦੀ ਦੇਖਭਾਲ ਕਰੀ। ਜੇਕਰ ਤੂੰ ਇਸਤੋਂ ਵੱਧ ਪੈਸਾ ਇਸ ਮਨੁੱਖ ਉੱਪਰ ਖਰਚ ਕਰੇ ਤਾਂ ਜਦੋਂ ਮੈਂ ਇੱਥੇ ਦੋਬਾਰਾ ਵਾਪਸ ਆਵਾਂਗਾ ਤਾਂ ਤੈਨੂੰ ਮੋੜ ਦੇਵਾਂਗਾ।’”

36 Now which of these three do you think seemed to be a neighbor to him who fell among the robbers?"ਮੈਨੂੰ ਦੱਸੋ, “ਇਨ੍ਹਾਂ ਤਿੰਨਾਂ ਆਦਮੀਆਂ ਵਿੱਚੋਂ ਕਿਸ ਆਦਮੀ ਨੇ ਉਸ ਬੰਦੇ ਨਾਲ ਗੁਆਂਢੀ ਹੋਣ ਦਾ ਸਬੂਤ ਦਿੱਤਾ ਜਿਸ ਉੱਤੇ ਡਾਕੂਆਂ ਨੇ ਹਮਲਾ ਕੀਤਾ ਸੀ?”

37 He said, "He who showed mercy on him." Then Jesus said to him, "Go and do likewise."ਨੇਮ ਦੇ ਉਪਦੇਸ਼ਕ ਨੇ ਆਖਿਆ, “ਉਸ ਆਦਮੀ ਨੇ, ਜਿਸਨੇ ਉਸ ਉੱਪਰ ਰਹਿਮ ਦਰਸਾਇਆ।” ਤਾਂ ਯਿਸੂ ਨੇ ਉਸ ਨੂੰ ਕਿਹਾ, “ਤਾਂ ਜਾ, ਤੂੰ ਵੀ ਜਾਕੇ ਇਵੇਂ ਹੀ ਕਰ।”

38 It happened as they went on their way, he entered into a certain village, and a certain woman named Martha received him into her house.ਮਰਿਯਮ ਅਤੇ ਮਾਰਥਾ ਜਦੋਂ ਯਿਸੂ ਅਤੇ ਉਸ ਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਨਿਉਂਤਾ ਦਿੱਤਾ।

39 She had a sister called Mary, who also sat at Jesus' feet, and heard his word.ਮਾਰਥਾ ਦੀ ਇੱਕ ਭੈਣ ਸੀ ਜਿਸਦਾ ਨਾਉਂ ਮਰਿਯਮ ਸੀ। ਮਰਿਯਮ ਯਿਸੂ ਦੇ ਚਰਨਾਂ ਵਿੱਚ ਬੈਠਕੇ ਉਸ ਦੇ ਬਚਨ ਸੁਣ ਰਹੀ ਸੀ।

40 But Martha was distracted with much serving, and she came up to him, and said, "Lord, don't you care that my sister left me to serve alone? Ask her therefore to help me."ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿੱਧੀ ਯਿਸੂ ਕੋਲ ਗਈ ਅਤੇ ਉਸ ਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇੱਕਲਿਆਂ ਕਰਨ ਲਈ ਛੱਡ ਗਈ ਹੈ। ਉਸ ਨੂੰ ਆਖੋ ਕਿ ਮੇਰੀ ਮਦਦ ਕਰੇ।”

41 Jesus answered her, "Martha, Martha, you are anxious and troubled about many things,ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ।

42 but one thing is needed. Mary has chosen the good part, which will not be taken away from her."ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।”

Punjabi Bible