Luke 18 - BBE (Punjabi)
1 And he made a story for them, the point of which was that men were to go on making prayer and not get tired;ਪਰਮੇਸ਼ੁਰ ਆਪਣੇ ਲੋਕਾਂ ਨੂੰ ਉੱਤਰ ਦੇਵੇਗਾ ਯਿਸੂ ਨੇ ਉਨ੍ਹਾਂ ਨੂੰ ਇਹ ਸਮਝਾਉਣ ਲਈ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਕਿਵੇਂ ਉਨ੍ਹਾਂ ਨੂੰ ਹਮੇਸ਼ਾ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਆਸ ਨਹੀਂ ਛੱਡਣੀ ਚਾਹੀਦੀ।
2 Saying, There was a judge in a certain town, who had no fear of God or respect for man:“ਇੱਕ ਵਾਰ, ਇੱਕ ਸ਼ਹਿਰ ਵਿੱਚ, ਇੱਕ ਨਿਆਂਕਾਰ ਸੀ ਜੋ ਪਰਮੇਸ਼ੁਰ ਤੋਂ ਨਹੀਂ ਡਰਦਾ ਸੀ ਅਤੇ ਨਾ ਹੀ ਲੋਕਾਂ ਵੱਲ ਧਿਆਨ ਦਿੰਦਾ ਸੀ ਕਿ ਉਹ ਉਸ ਬਾਰੇ ਕੀ ਸੋਚਦੇ ਹਨ।
3 And there was a widow in that town, and she kept on coming to him and saying, Give me my right against the man who has done me wrong.ਉਸੇ ਸ਼ਹਿਰ ਵਿੱਚ, ਇੱਕ ਔਰਤ ਰਹਿੰਦੀ ਸੀ ਜਿਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਉਸ ਹਾਕਮ ਪਾਸ ਬਹੁਤ ਵਾਰ ਆਈ ਅਤੇ ਕਿਹਾ, ‘ਇੱਕ ਆਦਮੀ ਮੈਨੂੰ ਕਸ਼ਟ ਦਿੰਦਾ ਹੈ। ਕਿਰਪਾ ਕਰਕੇ ਮੈਨੂੰ ਨਿਆਂ ਦੇਵੋ!’
4 And for a time he would not: but later, he said to himself, Though I have no fear of God or respect for man,ਪਰ ਉਹ ਹਾਕਮ ਉਸ ਔਰਤ ਦੀ ਮਦਦ ਨਹੀਂ ਸੀ ਕਰਨਾ ਚਾਹੁੰਦਾ। ਬਹੁਤ ਦੇਰ ਬਾਦ ਹਾਕਮ ਨੇ ਆਪਣੇ ਮਨ ਵਿੱਚ ਸੋਚਿਆ, ‘ਨਾ ਤਾਂ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ਅਤੇ ਨਾ ਹੀ ਇਸ ਗੱਲ ਦੀ ਪ੍ਰਵਾਹ ਕਰਦਾ ਹਾਂ ਕਿ ਲੋਕ ਮੇਰੇ ਬਾਰੇ ਕੀ ਸੋਚਦੇ ਹਨ।
5 Because this widow is a trouble to me, I will give her her right; for if not, I will be completely tired out by her frequent coming.ਪਰ ਇਹ ਔਰਤ ਮੈਨੂੰ ਕਿੰਨਾ ਦੁੱਖ ਦਿੰਦੀ ਹੈ। ਜੇਕਰ ਇਹ ਜੋ ਚਾਹੁੰਦੀ ਹੈ ਮੈਂ ਇਸ ਨੂੰ ਦੇ ਦੇਵਾਂ ਤਾਂ ਇਹ ਮੈਨੂੰ ਇੱਕਲਿਆਂ ਛੱਡ ਜਾਵੇਗੀ ਤੇ ਜੇਕਰ ਮੈਂ ਉਸਦੀ ਸਮੱਸਿਆ ਹੱਲ ਨਾ ਕੀਤੀ, ਉਹ ਆਉਣਾ ਜਾਰੀ ਰੱਖੇਗੀ ਅਤੇ ਮੈਨੂੰ ਪਰੇਸ਼ਾਨ ਕਰਦੀ ਰਹੇਗੀ।’”
6 And the Lord said, Give ear to the words of the evil judge.ਫਿਰ ਪ੍ਰਭੂ ਨੇ ਆਖਿਆ, “ਸੁਣੋ! ਇਸ ਵਿੱਚ ਡੂੰਘਾ ਭਾਵ ਹੈ, ਜੋ ਕਿ ਹਾਕਮ ਨੇ ਕਿਹਾ।
7 And will not God do right in the cause of his saints, whose cries come day and night to his ears, though he is long in doing it?ਜਦੋਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਦਿਨ-ਰਾਤ ਉਸ ਅੱਗੇ ਦੁਹਾਈ ਦਿੰਦੇ ਰਹਿੰਦੇ ਹਨ ਤਾਂ ਨਿਸ਼ਚਿਤ ਹੀ ਉਹ ਆਪਣੇ ਲੋਕਾਂ ਨੂੰ ਨਿਆਂ ਦੇਵੇਗਾ। ਉਹ ਬਿਨਾ ਦੇਰੀ ਕੀਤਿਆਂ ਆਪਣੇ ਚੁਣੇ ਹੋਏ ਲੋਕਾਂ ਨੂੰ ਜਵਾਬ ਦੇਵੇਗਾ।
8 I say to you that he will quickly do right in their cause. But when the Son of man comes, will there be any faith on earth?ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?”
9 And he made this story for some people who were certain that they were good, and had a low opinion of others:ਪਰਮੇਸ਼ੁਰ ਨੂੰ ਨਿਮ੍ਰਤਾ ਨਾਲ ਬੇਨਤੀ ਉੱਥੇ ਕੁਝ ਲੋਕ ਸਨ ਜੋ ਆਪਣੇ-ਆਪ ਨੂੰ ਬਹੁਤ ਭਲਾ ਸਮਝਦੇ ਸਨ। ਉਹ ਬਾਕੀ ਲੋਕਾਂ ਨੂੰ ਆਪਣੇ ਨਾਲੋਂ ਹੀਣੇ ਮੰਨਦੇ ਸਨ। ਤਾਂ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ।
10 Two men went up to the Temple for prayer; one a Pharisee, and the other a tax-farmer.“ਇੱਕ ਵਾਰ ਇੱਕ ਫਰੀਸੀ ਅਤੇ ਇੱਕ ਮਸੂਲੀਆ ਸੀ। ਇੱਕ ਦਿਨ ਉਹ ਦੋਵੇ ਇਕੱਠੇ ਪ੍ਰਾਰਥਨਾ ਕਰਨ ਲਈ ਮੰਦਰ ਗਏ।
11 The Pharisee, taking up his position, said to himself these words: God, I give you praise because I am not like other men, who take more than their right, who are evil-doers, who are untrue to their wives, or even like this tax-farmer.ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖੜ੍ਹਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਨੇ ਆਖਿਆ, ‘ਹੇ ਪਰਮੇਸ਼ੁਰ! ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈੜਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ।
12 Twice in the week I go without food; I give a tenth of all I have.ਮੈਂ ਚੰਗਾ ਹਾਂ, ਮੈਂ ਹਫਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।’
13 The tax-farmer, on the other hand, keeping far away, and not lifting up even his eyes to heaven, made signs of grief and said, God, have mercy on me, a sinner.“ਮਸੂਲੀਆ ਇੱਕ ਖੂੰਜੇ ਵਿੱਚ ਖੜ੍ਹਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸ ਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸ ਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬੜਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪਰਮੇਸ਼ੁਰ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ!’
14 I say to you, This man went back to his house with God's approval, and not the other: for everyone who makes himself high will be made low and whoever makes himself low will be made high.ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਨੀਵਾਂ ਕੀਤਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁੱਕਿਆ ਜਾਵੇਗਾ।”
15 And they took their children to him, so that he might put his hands on them: but when the disciples saw it, they said sharp words to themਪਰਮੇਸ਼ੁਰ ਦੇ ਰਾਜ ਵਿੱਚ ਕੌਣ ਪਰਵੇਸ਼ ਕਰੇਗਾ? ਕੁਝ ਲੋਕ ਆਪਣੇ ਛੋਟੇ ਬੱਚਿਆਂ ਨੂੰ ਯਿਸੂ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਨੂੰ ਛੂਹਵੇ। ਪਰ ਜਦੋਂ ਉਸ ਦੇ ਚੇਲਿਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਝਿੜਕਿਆ।
16 But Jesus sent for them, saying, Let the children come to me, and do not keep them away, for of such is the kingdom of heaven.ਪਰ ਯਿਸੂ ਨੇ ਛੋਟੇ ਬਾਲਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਬੱਚਿਆਂ ਨੂੰ ਮੇਰੇ ਕੋਲ ਆਉਣ ਦੇਵੋ! ਉਨ੍ਹਾਂ ਨੂੰ ਰੋਕੋ ਨਾ। ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹੈ ਜੋ ਇਨ੍ਹਾਂ ਬੱਚਿਆਂ ਵਰਗੇ ਹਨ।
17 Truly I say to you, Whoever does not put himself under the kingdom of God like a little child, will not come into it at all.ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਕੋਈ ਵੀ ਜਿਹੜਾ ਪਰਮੇਸ਼ੁਰ ਦੇ ਰਾਜ ਨੂੰ ਬੱਚਿਆਂ ਦੇ ਵਾਂਗ ਨਹੀਂ ਕਬੂਲਦਾ, ਉਹ ਕਦੀ ਵੀ ਪਰਮੇਸ਼ੁਰ ਦੇ ਰਾਜ ਅੰਦਰ ਪ੍ਰਵੇਸ਼ ਨਹੀਂ ਕਰੇਗਾ।”
18 And a certain ruler put a question to him, saying, Good Master, what have I to do so that I may have eternal life?ਇੱਕ ਅਮੀਰ ਵਿਅਕਤੀ ਦਾ ਯਿਸੂ ਨੂੰ ਸਵਾਲ ਇੱਕ ਯਹੂਦੀ ਆਗੂ ਨੇ ਯਿਸੂ ਨੂੰ ਪੁੱਛਿਆ, “ਭੱਲੇ ਗੁਰੂ ਜੀ, ਸਦੀਪਕ ਜੀਵਨ ਪਾਉਣ ਵਾਸਤੇ ਮੈਂ ਕੀ ਕਰਾਂ?”
19 And Jesus said to him, Why do you say that I am good? No one is good, but only God.ਯਿਸੂ ਨੇ ਉਸ ਨੂੰ ਆਖਿਆ, “ਤੂੰ ਮੈਨੂੰ ਭੱਲਾ ਕਿਉਂ ਆਖਦਾ ਹੈਂ। ਇੱਕਲਾ ਪਰਮੇਸ਼ੁਰ ਹੀ ਭੱਲਾ ਹੈ।
20 You have knowledge of what the law says: Do not be untrue to your wife, Do not put anyone to death, Do not take what is not yours, Do not give false witness, Give honour to your father and mother.ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਤੂੰ ਹੁਕਮਨਾਮਿਆਂ ਨੂੰ ਜਾਣਦਾ ਹੈਂ? ‘ਤੈਨੂੰ ਬਦਕਾਰੀ ਦਾ ਪਾਪ ਨਹੀਂ ਕਰਨਾ ਚਾਹੀਦਾ, ਤੈਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ, ਤੈਨੂੰ ਚੋਰੀ ਨਹੀਂ ਕਰਨੀ ਚਾਹੀਦੀ, ਤੈਨੂੰ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ ਅਤੇ ਤੈਨੂੰ ਆਪਣੇ ਮਾਤਾ-ਪਿਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ।’”
21 And he said, All these things I have done from the time when I was a boy.ਪਰ ਆਗੂ ਨੇ ਕਿਹਾ, “ਇਹ ਸਾਰੇ ਹੁਕਮ ਤਾਂ ਮੈਂ ਬਚਪਨ ਤੋਂ ਮੰਨਦਾ ਚੱਲਿਆ ਆ ਰਿਹਾ ਹਾਂ।”
22 And Jesus, hearing it, said to him, One thing you still have need of; get money for your goods, and give it away to the poor, and you will have wealth in heaven; and come after me.ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਆਗੂ ਨੂੰ ਆਖਿਆ, “ਅਜੇ ਵੀ ਇੱਕ ਚੀਜ ਹੈ ਜਿਸਦੀ ਤੇਰੇ ਵਿੱਚ ਘਾਟ ਹੈ। ਉਹ ਇਹ ਕਿ ਤੇਰੇ ਕੋਲ ਜਿੰਨੀ ਵੀ ਦੌਲਤ ਹੈ ਉਸ ਨੂੰ ਵੇਚਕੇ ਧਨ ਗਰੀਬਾਂ ਵਿੱਚ ਵੰਡ ਦੇ। ਤੈਨੂੰ ਸਵਰਗ ਵਿੱਚ ਤੇਰਾ ਖਜਾਨਾ ਮਿਲੇਗਾ। ਇਹ ਸਭ ਕਰਕੇ ਫਿਰ ਤੂੰ ਮੇਰੇ ਕੋਲ ਆ ਤੇ ਮੇਰੇ ਪਿੱਛੇ-ਪਿੱਛੇ ਚੱਲ।”
23 But at these words he became very sad, for he had great wealth.ਪਰ ਜਦੋਂ ਉਸ ਆਗੂ ਨੇ ਇਹ ਸੁਣਿਆ ਤਾਂ ਉਹ ਬੜਾ ਉਦਾਸ ਹੋਇਆ ਕਿਉਂਕਿ ਉਹ ਬੜਾ ਅਮੀਰ ਸੀ ਅਤੇ ਸਾਰੀ ਦੌਲਤ ਆਪਣੇ ਕੋਲ ਰੱਖਣੀ ਚਾਹੁੰਦਾ ਸੀ।
24 And Jesus, looking at him, said, How hard it is for those who have wealth to get into the kingdom of God!ਜਦੋਂ ਯਿਸੂ ਨੇ ਵੇਖਿਆ ਕਿ ਉਹ ਮਨੁੱਖ ਬੜਾ ਉਦਾਸ ਹੋ ਗਿਆ ਹੈ ਤਾਂ ਉਸ ਨੇ ਆਖਿਆ “ਧਨਵਾਨ ਵਾਸਤੇ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਬੜਾ ਔਖਾ ਹੈ।
25 It is simpler for a camel to go through the eye of a needle, than for a man who has much money to come into the kingdom of God.ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਇੱਕ ਊਠ ਦਾ ਸੂਈ ਦੇ ਨੱਕੇ ਵਿੱਚੋਂ ਲੰਘਣਾ ਸੌਖਾ ਹੈ।”
26 And those who were present said, Then who may have salvation?ਕੌਣ ਬਚਾਇਆ ਜਾ ਸੱਕਦਾ ਹੈ ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਆਖਣ ਲੱਗੇ, “ਫਿਰ ਕੌਣ ਬਚਾਇਆ ਜਾ ਸੱਕਦਾ ਹੈ?”
27 But he said, Things which are not possible with man are possible with God.ਯਿਸੂ ਨੇ ਆਖਿਆ, “ਜਿਹੜੀਆਂ ਗੱਲਾਂ ਮਨੁੱਖਾਂ ਲਈ ਅਣਹੋਣੀਆਂ ਹਨ, ਉਹ ਪਰਮੇਸ਼ੁਰ ਤੋਂ ਹੋ ਸੱਕਦੀਆਂ ਹਨ।”
28 And Peter said, See, we have given up what is ours to come after you.ਪਤਰਸ ਨੇ ਕਿਹਾ, “ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ।”
29 And he said to them, Truly I say to you, There is no man who has given up house or wife or brothers or father or mother or children, because of the kingdom of God,ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਹਰ ਕੋਈ, ਜਿਸਨੇ ਆਪਣੇ ਘਰ, ਪਤਨੀ, ਭਰਾਵਾਂ, ਮਾਪਿਆਂ, ਅਤੇ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਵਾਸਤੇ ਛੱਡਿਆ ਹੈ,
30 Who will not get much more in this time, and in the world to come, eternal life.ਉਹ ਆਪਣੇ ਛੱਡੇ ਤੋਂ ਕਿਤੇ ਵੱਧ ਪਾਵੇਗਾ। ਉਹ ਆਪਣੀ ਜ਼ਿੰਦਗੀ ਵਿੱਚ ਛੱਡੇ ਹੋਏ ਤੋਂ ਕਿਤੇ ਵੱਧੇਰੇ ਪ੍ਰਾਪਤ ਕਰੇਗਾ ਅਤੇ ਜਦੋਂ ਉਹ ਮਰੇਗਾ, ਉਸਦਾ ਵਾਸਾ ਹਮੇਸ਼ਾ ਪਰਮੇਸ਼ੁਰ ਦੇ ਨਾਲ ਹੋਵੇਗਾ।”
31 And he took with him the twelve and said to them, Now we are going up to Jerusalem, and all the things which were said by the prophets will be done to the Son of man.ਯਿਸੂ ਮੌਤ ਤੋਂ ਜੀਅ ਉੱਠੇਗਾ ਫਿਰ ਯਿਸੂ ਬਾਰ੍ਹਾਂ ਰਸੂਲਾਂ ਨੂੰ ਇੱਕ ਪਾਸੇ ਲਿਆਇਆ ਅਤੇ ਉਨ੍ਹਾਂ ਨੂੰ ਆਖਿਆ, “ਸੁਣੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਉਹ ਸਾਰੀਆਂ ਗੱਲਾਂ ਜੋ ਨਬੀਆਂ ਨੇ ਮਨੁੱਖ ਦੇ ਪੁੱਤਰ ਬਾਰੇ ਲਿਖੀਆਂ ਹਨ, ਪੂਰਨ ਹੋ ਜਾਣਗੀਆਂ।
32 For he will be given up to the Gentiles, and will be made sport of and put to shame:ਉਸ ਨੂੰ ਗੈਰ-ਯਹੂਦੀ ਲੋਕਾਂ ਦੇ ਹੱਥਾਂ ਵਿੱਚ ਦੇ ਦਿੱਤਾ ਜਾਵੇਗਾ। ਉਹ ਉਸਦਾ ਮਜ਼ਾਕ ਉਡਾਉਣਗੇ, ਉਸਦੀ ਬੇਇੱਜ਼ਤੀ ਕਰਨਗੇ ਅਤੇ ਉਸ ਉੱਪਰ ਥੁੱਕਣਗੇ।
33 And he will be given cruel blows and put to death, and on the third day he will come back to life.ਉਸ ਨੂੰ ਕੁੱਟਣਗੇ ਅਤੇ ਫੇਰ ਉਸ ਨੂੰ ਮਾਰ ਦੇਣਗੇ। ਪਰ ਉਹ ਤੀਜੇ ਦਿਨ ਮੁਰਦਿਆਂ ਵਿੱਚੋਂ ਜੀਅ ਉੱਠੇਗਾ।”
34 But they did not take in the sense of any of these words, and what he said was not clear to them, and their minds were not able to see it.ਰਸੂਲਾਂ ਨੇ ਉਸਦੀ ਗੱਲ ਨੂੰ ਸਮਝਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਮਝ ਨਾ ਸੱਕੇ, ਉਨ੍ਹਾਂ ਲਈ ਅਰਥ ਗੁਪਤ ਰੱਖਿਆ ਗਿਆ ਸੀ।
35 And it came about that when he got near Jericho, a certain blind man was seated by the side of the road, making requests for money from those who went by.ਯਿਸੂ ਦਾ ਇੱਕ ਅੰਨ੍ਹੇ ਆਦਮੀ ਨੂੰ ਠੀਕ ਕਰਨਾ ਜਦੋਂ ਯਿਸੂ ਯਰੀਹੋ ਦੇ ਨੇੜੇ ਆਇਆ ਉੱਥੇ, ਪੈਸੇ ਮੰਗਦਾ ਹੋਇਆ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਸੀ।
36 And hearing the sound of a great number of people going by, he said, What is this?ਜਦੋਂ ਉਸ ਨੇ ਭੀੜ ਲੰਘਦੀ ਨੂੰ ਸੁਣਿਆ ਤਾਂ ਉਸ ਨੇ ਪੁੱਛਿਆ, “ਇਹ ਕੀ ਹੋ ਰਿਹਾ ਹੈ?”
37 And they said to him, Jesus of Nazareth is going by.ਲੋਕਾਂ ਨੇ ਉਸ ਨੂੰ ਦੱਸਿਆ, “ਯਿਸੂ ਨਾਸਰੀ, ਇੱਥੇ ਆ ਰਿਹਾ ਹੈ।”
38 And he said in a loud voice, Jesus, Son of David, have mercy on me.ਅੰਨ੍ਹਾ ਆਦਮੀ ਬੜਾ ਉਤਸਾਹਤ ਹੋਇਆ ਅਤੇ ਆਖਣ ਲੱਗਾ, “ਯਿਸੂ, ਦਾਊਦ ਦੇ ਪੁੱਤਰ ਮੇਰੇ ਤੇ ਦਯਾ ਕਰ!”
39 And those who were in front made protests and said to him, Be quiet: but he said all the more, O Son of David, have mercy on me.ਜਿਹੜੇ ਲੋਕ ਅੱਗੇ ਆਗੂ ਬਣਕੇ ਚਲ ਰਹੇ ਸਨ ਉਨ੍ਹਾਂ ਨੇ ਅੰਨ੍ਹੇ ਆਦਮੀ ਨੂੰ ਇਉਂ ਬੋਲਣ ਤੋਂ ਵਰਜਿਆ। ਪਰ ਅੰਨ੍ਹਾ ਆਦਮੀ ਹੋਰ ਵੀ ਜੋਰ ਦੀ ਰੌਲਾ ਪਾਉਣ ਲੱਗਾ, “ਯਿਸੂ, ਦਾਊਦ ਦੇ ਪੁੱਤਰ, ਮੇਰੇ ਤੇ ਮਿਹਰ ਕਰ!”
40 And Jesus, stopping, gave orders that he was to come to him, and when he came near, he said to him,ਯਿਸੂ ਉੱਥੇ ਰੁਕਿਆ ਅਤੇ ਆਖਿਆ, “ਉਸ ਅੰਨ੍ਹੇ ਆਦਮੀ ਨੂੰ ਮੇਰੇ ਕੋਲ ਲਿਆਵੋ।” ਜਦੋਂ ਅੰਨ੍ਹਾ ਆਦਮੀ ਨੇੜੇ ਆਇਆ ਤਾਂ ਉਸ ਨੇ ਉਸ ਨੂੰ ਪੁੱਛਿਆ,
41 What would you have me do for you? And he said, Lord, that I may be able to see again.“ਤੂੰ ਮੈਥੋਂ ਆਪਣੇ ਵਾਸਤੇ ਕੀ ਕਰਾਉਣਾ ਚਾਹੁੰਦਾ ਹੈ?” ਉਸ ਨੇ ਆਖਿਆ, “ਪ੍ਰਭੂ! ਮੈਂ ਵੇਖਣਾ ਚਾਹੁੰਦਾ ਹਾਂ।”
42 And Jesus said, See again: your faith has made you well.ਯਿਸੂ ਨੇ ਉਸ ਨੂੰ ਕਿਹਾ, “ਆਪਣੀ ਦ੍ਰਿਸ਼ਟੀ ਪ੍ਰਾਪਤ ਕਰ! ਤੇਰੇ ਵਿਸ਼ਵਾਸ ਨੇ ਤੈਨੂੰ ਰਾਜੀ ਕੀਤਾ ਹੈ।”
43 And straight away he was able to see, and he went after him, giving glory to God; and all the people when they saw it gave praise to God.ਤਦ ਉਹ ਮਨੁੱਖ ਵੇਖਣ ਦੇ ਸਮਰਥ ਸੀ। ਉਹ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਯਿਸੂ ਦਾ ਅਨੁਸਰਣ ਕਰਨ ਲੱਗਾ। ਜਿਨ੍ਹਾ ਸਾਰੇ ਲੋਕਾਂ ਨੇ ਇਹ ਵੇਖਿਆ ਉਨ੍ਹਾਂ ਨੇ ਵੀ ਪਰਮੇਸ਼ੁਰ ਦੀ ਉਸਤਤਿ ਕੀਤੀ।
Punjabi Bible