Bible

Luke 21 - ASV (Punjabi)

1 And he looked up, and saw the rich men that were casting their gifts into the treasury.ਸੱਚੀ ਦੇਣ ਯਿਸੂ ਨੇ ਕੁਝ ਅਮੀਰ ਆਦਮੀਆਂ ਨੂੰ ਮੰਦਰ ਦੇ ਗੋਲਕ ਵਿੱਚ ਆਪਣਾ ਪੈਸਾ ਪਾਉਂਦਿਆਂ ਵੇਖਿਆ।

2 And he saw a certain poor widow casting in thither two mites.ਤਦ ਉਸ ਨੇ ਇੱਕ ਗਰੀਬ ਵਿਧਵਾ ਵੇਖੀ।

3 And he said, Of a truth I say unto you, This poor widow cast in more than they all:ਉਸ ਨੇ ਤਾਂਬੇ ਦੇ ਦੋ ਸਿੱਕੇ ਗੋਲਕ ਵਿੱਚ ਪਾਏ। ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਭਾਵੇਂ ਇਸ ਔਰਤ ਨੇ ਦੋ ਛੋਟੇ ਸਿੱਕੇ ਪਾਏ ਹਨ, ਅਸਲ ਵਿੱਚ ਉਸ ਨੇ ਅਮੀਰ ਲੋਕਾਂ ਨਾਲੋਂ ਵੱਧ ਪਾਇਆ ਹੈ।

4 for all these did of their superfluity cast in unto the gifts; but she of her want did cast in all the living that she had.ਅਮੀਰ ਲੋਕਾਂ ਕੋਲ ਬਹੁਤ ਅਧਿਕ ਧਨ ਹੈ। ਉਨ੍ਹਾਂ ਨੇ ਸਿਰਫ਼ ਉਹ ਦਿੱਤਾ ਜੋ ਉਨ੍ਹਾਂ ਨੂੰ ਲੋੜੀਦਾ ਨਹੀਂ ਸੀ। ਇਹ ਔਰਤ ਬਹੁਤ ਗਰੀਬ ਹੈ, ਪਰ ਜੋ ਕੁਝ ਇਸ ਕੋਲ ਸੀ ਉਸ ਨੇ ਸਭ ਦੇ ਦਿੱਤਾ ਜਦ ਕਿ ਇਹ ਪੈਸੇ ਉਸ ਨੂੰ ਜਿਉਣ ਵਾਸਤੇ ਚਾਹੀਦੇ ਸਨ।”

5 And as some spake of the temple, how it was adorned with goodly stones and offerings, he said,ਮੰਦਰ ਦੀ ਤਬਾਹੀ ਕੁਝ ਚੇਲੇ ਆਪਸ ਵਿੱਚ ਮੰਦਰ ਬਾਰੇ ਗੱਲਾਂ ਕਰਦੇ ਹੋਏ ਕਹਿ ਰਹੇ ਸਨ, “ਇਹ ਬੜਾ ਖੂਬਸੂਰਤ ਮੰਦਰ ਹੈ, ਜੋ ਕਿ ਸਭ ਤੋਂ ਵੱਧੀਆ ਪੱਥਰਾਂ ਦਾ ਬਣਿਆ ਹੋਇਆ ਹੈ। ਵੇਖੋ, ਇਸ ਮੰਦਰ ਨੂੰ ਸਜਾਉਣ ਵਾਸਤੇ ਕਿੰਨੇ ਤੋਹਫ਼ੇ ਭੇਂਟ ਕੀਤੇ ਗਏ ਹਨ।”

6 As for these things which ye behold, the days will come, in which there shall not be left here one stone upon another, that shall not be thrown down.ਪਰ ਯਿਸੂ ਨੇ ਕਿਹਾ, “ਇੱਕ ਸਮਾਂ ਆਵੇਗਾ ਜਦੋਂ ਤੁਸੀਂ ਵੇਖੋਂਗੇ ਕਿ ਜੋ ਕੁਝ ਵੀ ਇੱਥੇ ਦਿਸ ਰਿਹਾ ਹੈ ਸਭ ਨਸ਼ਟ ਹੋ ਜਾਵੇਗਾ। ਇਸ ਮੰਦਰ ਦੇ ਹਰ ਪੱਥਰ ਨੂੰ ਥੱਲੇ ਧਰਤੀ ਤੇ ਸੁੱਟਿਆ ਜਾਵੇਗਾ। ਇੱਕ ਵੀ ਪੱਥਰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹੇਗਾ।”

7 And they asked him, saying, Teacher, when therefore shall these things be? and what `shall be' the sign when these things are about to come to pass?ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ? ਕਿਹੜਾ ਨਿਸ਼ਾਨ ਵਿਖਾਵੇਗਾ ਕਿ ਇਹ ਇਨ੍ਹਾਂ ਗੱਲਾਂ ਦੇ ਹੋਣ ਦਾ ਸਮਾਂ ਹੈ?”

8 And he said, Take heed that ye be not led astray: for many shall come in my name, saying, I am `he'; and, The time is at hand: go ye not after them.ਯਿਸੂ ਨੇ ਕਿਹਾ, “ਸਾਵੱਧਾਨ ਰਹੋ! ਤਾਂ ਜੋ ਕੋਈ ਵੀ ਤੁਹਾਨੂੰ ਮੂਰਖ ਨਾ ਬਣਾ ਸੱਕੇ। ਬਹੁਤ ਸਾਰੇ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹ ਹਾਂ’, ਅਤੇ ‘ਸਹੀ ਵਕਤ ਆ ਗਿਆ ਹੈ!’ ਪਰ ਉਨ੍ਹਾਂ ਦੇ ਪਿੱਛੇ ਨਾ ਲੱਗਿਓ।

9 And when ye shall hear of wars and tumults, be not terrified: for these things must needs come to pass first; but the end is not immediately.ਪਰ ਜਦੋਂ ਤੁਸੀਂ ਲੜਾਈਆਂ ਅਤੇ ਦੰਗਿਆਂ ਬਾਰੇ ਸੁਣੋ ਤਾਂ ਡਰਿਓ ਨਾ। ਇਹ ਸਭ ਕੁਝ ਪਹਿਲੋਂ ਹੋਣਾ ਹੈ, ਪਰ ਅੰਤ ਬਾਦ ਵਿੱਚ ਆਵੇਗਾ।”

10 Then said he unto them, Nation shall rise against nation, and kingdom against kingdom;ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੌਮਾਂ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੀਆਂ, ਅਤੇ ਰਾਜ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੇ।

11 and there shall be great earthquakes, and in divers places famines and pestilences; and there shall be terrors and great signs from heaven.ਇੱਥੇ ਬਹੁਤ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਵੱਖ-ਵੱਖ ਥਾਵਾਂ ਤੇ ਮਹਾਮਾਰੀ ਪਵੇਗੀ, ਕੁਝ ਡਰਾਉਣੀਆਂ ਗੱਲਾਂ ਵਾਪਰਨਗੀਆਂ ਕੁਝ ਮਹਾਨ ਨਿਸ਼ਾਨ ਲੋਕਾਂ ਨੂੰ ਚੇਤਾਵਨੀ ਦੇਣ ਲਈ ਅਕਾਸ਼ ਤੋਂ ਆਉਣਗੇ।

12 But before all these things, they shall lay their hands on you, and shall persecute you, delivering you up to the synagogues and prisons, bringing you before kings and governors for my name's sake.“ਪਰ ਇਹ ਸਭ ਗੱਲਾਂ ਵਾਪਰਨ ਤੋਂ ਪਹਿਲਾਂ, ਤੁਸੀਂ ਗਿਰਫ਼ਤਾਰ ਕੀਤੇ ਜਾਵੋਂਗੇ ਅਤੇ ਤੁਹਾਨੂੰ ਤਸੀਹੇ ਦਿੱਤੇ ਜਾਣਗੇ। ਲੋਕ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਡਾ ਨਿਰਨਾ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ। ਤੁਹਾਨੂੰ ਮੇਰੇ ਕਾਰਣ ਰਾਜਿਆਂ ਅਤੇ ਰਾਜਪਾਲਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ ਜਾਵੇਗਾ।

13 It shall turn out unto you for a testimony.ਇਹ ਸਭ ਗੱਲਾਂ ਮੇਰੇ ਬਾਰੇ ਗਵਾਹੀ ਦੇਣ ਲਈ ਤੁਹਾਨੂੰ ਅਵਸਰ ਦੇਣਗੀਆਂ।

14 Settle it therefore in your hearts, not to meditate beforehand how to answer:ਪਰ ਆਪਣੇ ਮਨਾਂ ਨੂੰ ਪੱਕਿਆਂ ਕਰੋ ਪਹਿਲਾਂ ਤੋਂ ਹੀ ਇਸ ਗੱਲੋਂ ਨਾ ਘਬਰਾਓ ਕਿ ਤੁਹਾਨੂੰ ਖੁਦ ਦੀ ਰੱਖਿਆ ਕਰਨ ਲਈ ਕੀ ਆਖਣਾ ਚਾਹੀਦਾ ਹੈ।

15 for I will give you a mouth and wisdom, which all your adversaries shall not be able to withstand or to gainsay.ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸੱਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸੱਕੇ।

16 But ye shall be delivered up even by parents, and brethren, and kinsfolk, and friends; and `some' of you shall they cause to be put to death.ਇੱਥੋਂ ਤੱਕ ਕਿ ਤੁਹਾਡੇ ਮਾਂ-ਬਾਪ, ਭਰਾ, ਰਿਸ਼ਤੇਦਾਰ, ਦੋਸਤ ਤੁਹਾਡਾ ਵਿਰੋਧ ਕਰਨਗੇ। ਉਹ ਤੁਹਾਡੇ ਵਿੱਚੋਂ ਕਈਆਂ ਨੂੰ ਮਾਰ ਵੀ ਦੇਣਗੇ।

17 And ye shall be hated of all men for my name's sake.ਸਭ ਲੋਕ ਤੁਹਾਨੂੰ ਨਫਰਤ ਕਰਨਗੇ ਕਿਉਂਕਿ ਤੁਸੀਂ ਮੇਰੇ ਪਿੱਛੇ ਤੁਰੇ।

18 And not a hair of your head shall perish.ਪਰ ਇਹ ਸਭ ਚੀਜਾਂ ਤੁਹਾਡਾ ਕੁਝ ਵੀ ਨਹੀਂ ਵਿਗਾੜ ਸੱਕਦੀਆਂ।

19 In your patience ye shall win your souls.ਤੁਸੀਂ ਆਪਣੇ ਵਿਸ਼ਵਾਸ ਵਿੱਚ ਤਕੜੇ ਰਹਿਕੇ ਆਪਣੇ-ਆਪ ਨੂੰ ਬਚਾ ਲਵੋਂਗੇ।

20 But when ye see Jerusalem compassed with armies, then know that her desolation is at hand.ਯਰੂਸ਼ਲਮ ਦਾ ਨਾਸ਼ “ਤੁਸੀਂ ਵੇਖੋਂਗੇ ਫੌਜਾਂ ਯਰੂਸ਼ਲਮ ਨੂੰ ਘੇਰਨਗੀਆਂ। ਤਾਂ ਤੁਸੀਂ ਸਮਝ ਜਾਵੋਂਗੇ ਕਿ ਯਰੂਸ਼ਲਮ ਦੇ ਨਸ਼ਟ ਹੋਣ ਦਾ ਵੇਲਾ ਆ ਗਿਆ ਹੈ।

21 Then let them that are in Judaea flee unto the mountains; and let them that are in the midst of her depart out; and let not them that are in the country enter therein.ਉਸ ਵੇਲੇ, ਉਹ ਜਿਹੜੇ ਯਹੂਦਿਯਾ ਵਿੱਚ ਹਨ, ਪਹਾੜਾਂ ਵੱਲ ਫ਼ਰਾਰ ਹੋ ਜਾਣ ਅਤੇ ਉਨ੍ਹਾਂ ਸਾਰਿਆਂ ਨੂੰ, ਜਿਹੜੇ ਯਰੂਸ਼ਲਮ ਵਿੱਚ ਹਨ ਉੱਥੋਂ ਭੱਜ ਜਾਣਾ ਚਾਹੀਦਾ ਹੈ। ਜੇਕਰ ਤੁਸੀਂ ਸ਼ਹਿਰ ਦੇ ਕੋਲ ਹੋਵੋ ਤਾਂ ਅੰਦਰ ਨਾ ਵੜੋ।

22 For these are days of vengeance, that all things which are written may be fulfilled.ਨਬੀਆਂ ਨੇ ਉਸ ਸਮੇਂ ਬਾਰੇ ਬੜੀਆਂ ਗੱਲਾਂ ਲਿਖਿਆਂ ਹਨ ਜਦੋਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਸਜਾਵਾਂ ਦੇਵੇਗਾ। ਇਹ ਸਮਾਂ ਹੁਣ ਹੈ ਜਦੋਂ ਇਹ ਸਭ ਵਾਪਰੇਗਾ।

23 Woe unto them that are with child and to them that give suck in those days! for there shall be great distress upon the land, and wrath unto this people.“ਇਹ ਸਮਾਂ ਗਰਭਵਤੀ ਔਰਤਾਂ ਵਾਸਤੇ ਬੜਾ ਵਿਕਰਾਲ ਹੋਵੇਗਾ, ਅਤੇ ਉਨ੍ਹਾਂ ਮਾਵਾਂ ਵਾਸਤੇ ਵੀ, ਜਿਨ੍ਹਾਂ ਕੋਲ ਦੁੱਧ ਪੀਂਦੇ ਨਿਆਣੇ ਹਨ। ਕਿਉਂਕਿ ਇਸ ਧਰਤੀ ਤੇ ਬਹੁਤ ਮਾੜਾ ਸਮਾਂ ਆਉਣ ਵਾਲਾ ਹੈ। ਪਰਮੇਸ਼ੁਰ ਇਨ੍ਹਾਂ ਲੋਕਾਂ ਨਾਲ ਬੜੇ ਕਰੋਧ ਵਿੱਚ ਹੋਵੇਗਾ।

24 And they shall fall by the edge of the sword, and shall be led captive into all the nations: and Jerusalem shall be trodden down of the Gentiles, until the times of the Gentiles be fulfilled.ਇਨ੍ਹਾਂ ਵਿੱਚੋਂ ਕੁਝ ਲੋਕ ਸਿਪਾਹੀਆਂ ਹੱਥੋਂ ਮਾਰੇ ਜਾਣਗੇ, ਕੁਝ ਲੋਕ ਕੈਦੀ ਬਣਾ ਕੇ ਸਭ ਕੌਮਾਂ ਅਤੇ ਦੇਸ਼ਾਂ ਵਿੱਚ ਪਹੁੰਚਾਏ ਜਾਣਗੇ। ਗੈਰ-ਯਹੂਦੀ ਯਰੂਸ਼ਲਮ ਤੇ ਕਬਜ਼ਾ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦਾ ਸਮਾਂ ਪੂਰਾ ਨਹੀਂ ਹੁੰਦਾ ਉਹ ਇਸ ਨੂੰ ਪੈਰਾਂ ਥੱਲੇ ਮਿੱਧਣਗੇ।

25 And there shall be signs in sun and moon and stars; and upon the earth distress of nations, in perplexity for the roaring of the sea and the billows;ਘਬਰਾਉਣਾ ਨਹੀਂ “ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ।

26 men fainting for fear, and for expectation of the things which are coming on the world: for the powers of the heavens shall be shaken.ਲੋਕ ਘਬਰਾ ਜਾਣਗੇ ਅਤੇ ਉਹ ਇਸ ਗੱਲੋਂ ਚਿੰਤਿਤ ਹੋਣਗੇ ਕਿ ਦੁਨੀਆ ਦਾ ਕੀ ਬਣੇਗਾ ਹਰ ਚੀਜ਼ ਅਕਾਸ਼ ਵਿੱਚ ਬਦਲ ਜਾਵੇਗੀ।

27 And then shall they see the Son of man coming in a cloud with power and great glory.ਫ਼ਿਰ ਲੋਕ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।

28 But when these things begin to come to pass, look up, and lift up your heads; because your redemption draweth nigh.ਜਦੋਂ ਇਹ ਗੱਲਾਂ ਵਾਪਰਨੀਆਂ ਸ਼ੁਰੂ ਹੋਣ, ਖੜ੍ਹੇ ਹੋਵੋ ਅਤੇ ਹੌਂਸਲਾ ਰੱਖੋ, ਕਿਉਂਕਿ ਤੁਹਾਡੇ ਛੁਟਕਾਰੇ ਦਾ ਸਮਾਂ ਨੇੜੇ ਹੈ।”

29 And he spake to them a parable: Behold the fig tree, and all the trees:ਮੇਰੇ ਸ਼ਬਦ ਹਮੇਸ਼ਾ ਲਈ ਰਹਿਣਗੇ ਤਦ ਯਿਸੂ ਨੇ ਇਹ ਦ੍ਰਿਸ਼ਟਾਂਤ ਕਹੀ, “ਅੰਜੀਰ ਦੇ ਰੁੱਖ ਨੂੰ ਅਤੇ ਸਾਰੇ ਰੁੱਖਾਂ ਨੂੰ ਵੇਖੋ। ਅੰਜੀਰ ਦਾ ਰੁੱਖ ਇੱਕ ਵੱਧੀਆ ਮਿਸਾਲ ਹੈ।

30 when they now shoot forth, ye see it and know of your own selves that the summer is now nigh.ਜਦੋਂ ਇਸ ਉੱਪਰ ਹਰੇ ਪੱਤੇ ਨਿਕਲਦੇ ਹਨ ਤਾਂ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਆ ਗਈ ਹੈ।

31 Even so ye also, when ye see these things coming to pass, know ye that the kingdom of God is nigh.ਇਸੇ ਤਰ੍ਹਾਂ ਹੀ ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਵਾਪਰਨੀਆਂ ਹਨ। ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਪਰਮੇਸ਼ੁਰ ਦਾ ਰਾਜ ਬਹੁਤ ਨਜ਼ਦੀਕ ਹੈ।”

32 Verily I say unto you, This generation shall not pass away, till all things be accomplished.“ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਸ ਸਮੇਂ ਦੇ ਲੋਕਾਂ ਦੇ ਜਿਉਂਦੇ ਜੀਅ ਇਹ ਸਭ ਗੱਲਾਂ ਵਾਪਰਨਗੀਆਂ।

33 Heaven and earth shall pass away: but my words shall not pass away.ਪੂਰੀ ਦੁਨੀਆਂ, ਧਰਤੀ ਅਤੇ ਅਕਾਸ਼ ਸਭ ਨਸ਼ਟ ਹੋ ਜਾਣਗੇ ਪਰ ਜੋ ਵਾਕ ਮੈਂ ਬੋਲ ਰਿਹਾ ਹਾਂ ਕਦੇ ਵੀ ਨਸ਼ਟ ਨਹੀਂ ਕੀਤੇ ਜਾਣਗੇ।”

34 But take heed to yourselves, lest haply your hearts be overcharged with surfeiting, and drunkenness, and cares of this life, and that day come on you suddenly as a snare:ਹਰ ਵਕਤ ਤਿਆਰ ਰਹਿਣਾ “ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ।

35 for `so' shall it come upon all them that dwell on the face of all the earth.ਕਿਉਂਕਿ ਉਹ ਦਿਨ ਧਰਤੀ ਉੱਤੇ ਸਾਰੇ ਲੋਕਾਂ ਲਈ ਅਚਾਨਕ ਇੱਕ ਝਾਂਸੇ ਵਾਂਗ ਆਵੇਗਾ।

36 But watch ye at every season, making supplication, that ye may prevail to escape all these things that shall come to pass, and to stand before the Son of man.ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸੱਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜਨ ਦੇ ਯੋਗ ਹੋਵੋਂ।”

37 And every day he was teaching in the temple; and every night he went out, and lodged in the mount that is called Olivet.ਹਰ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦਿੰਦਾ ਅਤੇ ਹਰ ਸ਼ਾਮ ਉਹ ਜੈਤੂਨ ਦੇ ਪਹਾੜ ਤੇ ਜਾਕੇ ਰਾਤ ਵਤੀਤ ਕਰਦਾ ਹੁੰਦਾ ਸੀ।

38 And all the people came early in the morning to him in the temple, to hear him.ਹਰ ਸਵੇਰ ਲੋਕ ਤੜਕਸਾਰ ਉੱਠ ਕੇ, ਮੰਦਰ ਵਿੱਚ ਯਿਸੂ ਦੇ ਉਪਦੇਸ਼ ਸੁਨਣ ਲਈ ਜਾਂਦੇ।

Punjabi Bible