Luke 21 - BBE (Punjabi)
1 And looking up, he saw the men of wealth putting their offerings in the money-box.ਸੱਚੀ ਦੇਣ ਯਿਸੂ ਨੇ ਕੁਝ ਅਮੀਰ ਆਦਮੀਆਂ ਨੂੰ ਮੰਦਰ ਦੇ ਗੋਲਕ ਵਿੱਚ ਆਪਣਾ ਪੈਸਾ ਪਾਉਂਦਿਆਂ ਵੇਖਿਆ।
2 And he saw a certain poor widow putting in a farthing.ਤਦ ਉਸ ਨੇ ਇੱਕ ਗਰੀਬ ਵਿਧਵਾ ਵੇਖੀ।
3 And he said, Truly I say to you, This poor widow has given more than all of them:ਉਸ ਨੇ ਤਾਂਬੇ ਦੇ ਦੋ ਸਿੱਕੇ ਗੋਲਕ ਵਿੱਚ ਪਾਏ। ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਭਾਵੇਂ ਇਸ ਔਰਤ ਨੇ ਦੋ ਛੋਟੇ ਸਿੱਕੇ ਪਾਏ ਹਨ, ਅਸਲ ਵਿੱਚ ਉਸ ਨੇ ਅਮੀਰ ਲੋਕਾਂ ਨਾਲੋਂ ਵੱਧ ਪਾਇਆ ਹੈ।
4 For they gave out of their wealth, having more than enough for themselves: but she, even out of her need, has put in all her living.ਅਮੀਰ ਲੋਕਾਂ ਕੋਲ ਬਹੁਤ ਅਧਿਕ ਧਨ ਹੈ। ਉਨ੍ਹਾਂ ਨੇ ਸਿਰਫ਼ ਉਹ ਦਿੱਤਾ ਜੋ ਉਨ੍ਹਾਂ ਨੂੰ ਲੋੜੀਦਾ ਨਹੀਂ ਸੀ। ਇਹ ਔਰਤ ਬਹੁਤ ਗਰੀਬ ਹੈ, ਪਰ ਜੋ ਕੁਝ ਇਸ ਕੋਲ ਸੀ ਉਸ ਨੇ ਸਭ ਦੇ ਦਿੱਤਾ ਜਦ ਕਿ ਇਹ ਪੈਸੇ ਉਸ ਨੂੰ ਜਿਉਣ ਵਾਸਤੇ ਚਾਹੀਦੇ ਸਨ।”
5 And some were talking about the Temple, how it was made fair with beautiful stones and with offerings, but he said,ਮੰਦਰ ਦੀ ਤਬਾਹੀ ਕੁਝ ਚੇਲੇ ਆਪਸ ਵਿੱਚ ਮੰਦਰ ਬਾਰੇ ਗੱਲਾਂ ਕਰਦੇ ਹੋਏ ਕਹਿ ਰਹੇ ਸਨ, “ਇਹ ਬੜਾ ਖੂਬਸੂਰਤ ਮੰਦਰ ਹੈ, ਜੋ ਕਿ ਸਭ ਤੋਂ ਵੱਧੀਆ ਪੱਥਰਾਂ ਦਾ ਬਣਿਆ ਹੋਇਆ ਹੈ। ਵੇਖੋ, ਇਸ ਮੰਦਰ ਨੂੰ ਸਜਾਉਣ ਵਾਸਤੇ ਕਿੰਨੇ ਤੋਹਫ਼ੇ ਭੇਂਟ ਕੀਤੇ ਗਏ ਹਨ।”
6 As for these things which you see, the days will come when not one stone will be resting on another, but all will be broken down.ਪਰ ਯਿਸੂ ਨੇ ਕਿਹਾ, “ਇੱਕ ਸਮਾਂ ਆਵੇਗਾ ਜਦੋਂ ਤੁਸੀਂ ਵੇਖੋਂਗੇ ਕਿ ਜੋ ਕੁਝ ਵੀ ਇੱਥੇ ਦਿਸ ਰਿਹਾ ਹੈ ਸਭ ਨਸ਼ਟ ਹੋ ਜਾਵੇਗਾ। ਇਸ ਮੰਦਰ ਦੇ ਹਰ ਪੱਥਰ ਨੂੰ ਥੱਲੇ ਧਰਤੀ ਤੇ ਸੁੱਟਿਆ ਜਾਵੇਗਾ। ਇੱਕ ਵੀ ਪੱਥਰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹੇਗਾ।”
7 And they said to him, Master, when will these things be? and what sign will there be when these events are to take place?ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ? ਕਿਹੜਾ ਨਿਸ਼ਾਨ ਵਿਖਾਵੇਗਾ ਕਿ ਇਹ ਇਨ੍ਹਾਂ ਗੱਲਾਂ ਦੇ ਹੋਣ ਦਾ ਸਮਾਂ ਹੈ?”
8 And he said, Take care that you are not tricked: for a number of people will come in my name, saying, I am he; and, The time is near: do not go after them.ਯਿਸੂ ਨੇ ਕਿਹਾ, “ਸਾਵੱਧਾਨ ਰਹੋ! ਤਾਂ ਜੋ ਕੋਈ ਵੀ ਤੁਹਾਨੂੰ ਮੂਰਖ ਨਾ ਬਣਾ ਸੱਕੇ। ਬਹੁਤ ਸਾਰੇ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹ ਹਾਂ’, ਅਤੇ ‘ਸਹੀ ਵਕਤ ਆ ਗਿਆ ਹੈ!’ ਪਰ ਉਨ੍ਹਾਂ ਦੇ ਪਿੱਛੇ ਨਾ ਲੱਗਿਓ।
9 And when news of wars and troubled times comes to your ears, have no fear; for these things have to be, but the end will not be now.ਪਰ ਜਦੋਂ ਤੁਸੀਂ ਲੜਾਈਆਂ ਅਤੇ ਦੰਗਿਆਂ ਬਾਰੇ ਸੁਣੋ ਤਾਂ ਡਰਿਓ ਨਾ। ਇਹ ਸਭ ਕੁਝ ਪਹਿਲੋਂ ਹੋਣਾ ਹੈ, ਪਰ ਅੰਤ ਬਾਦ ਵਿੱਚ ਆਵੇਗਾ।”
10 Then he said to them, Nation will be moved against nation and kingdom against kingdom:ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੌਮਾਂ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੀਆਂ, ਅਤੇ ਰਾਜ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੇ।
11 There will be great earth-shocks and outbursts of disease in a number of places, and men will be without food; and there will be wonders and great signs from heaven.ਇੱਥੇ ਬਹੁਤ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਵੱਖ-ਵੱਖ ਥਾਵਾਂ ਤੇ ਮਹਾਮਾਰੀ ਪਵੇਗੀ, ਕੁਝ ਡਰਾਉਣੀਆਂ ਗੱਲਾਂ ਵਾਪਰਨਗੀਆਂ ਕੁਝ ਮਹਾਨ ਨਿਸ਼ਾਨ ਲੋਕਾਂ ਨੂੰ ਚੇਤਾਵਨੀ ਦੇਣ ਲਈ ਅਕਾਸ਼ ਤੋਂ ਆਉਣਗੇ।
12 But before all this, they will take you and be very cruel to you, giving you up to the Synagogues and to prisons, taking you before kings and rulers, because of my name.“ਪਰ ਇਹ ਸਭ ਗੱਲਾਂ ਵਾਪਰਨ ਤੋਂ ਪਹਿਲਾਂ, ਤੁਸੀਂ ਗਿਰਫ਼ਤਾਰ ਕੀਤੇ ਜਾਵੋਂਗੇ ਅਤੇ ਤੁਹਾਨੂੰ ਤਸੀਹੇ ਦਿੱਤੇ ਜਾਣਗੇ। ਲੋਕ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਡਾ ਨਿਰਨਾ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ। ਤੁਹਾਨੂੰ ਮੇਰੇ ਕਾਰਣ ਰਾਜਿਆਂ ਅਤੇ ਰਾਜਪਾਲਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ ਜਾਵੇਗਾ।
13 And it will be turned to a witness for you.ਇਹ ਸਭ ਗੱਲਾਂ ਮੇਰੇ ਬਾਰੇ ਗਵਾਹੀ ਦੇਣ ਲਈ ਤੁਹਾਨੂੰ ਅਵਸਰ ਦੇਣਗੀਆਂ।
14 So take care not to be troubled before the time comes, about what answers you will give:ਪਰ ਆਪਣੇ ਮਨਾਂ ਨੂੰ ਪੱਕਿਆਂ ਕਰੋ ਪਹਿਲਾਂ ਤੋਂ ਹੀ ਇਸ ਗੱਲੋਂ ਨਾ ਘਬਰਾਓ ਕਿ ਤੁਹਾਨੂੰ ਖੁਦ ਦੀ ਰੱਖਿਆ ਕਰਨ ਲਈ ਕੀ ਆਖਣਾ ਚਾਹੀਦਾ ਹੈ।
15 For I will give you words and wisdom, so that not one of those who are against you will be able to get the better of you, or to put you in the wrong.ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸੱਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸੱਕੇ।
16 But you will be given up even by your fathers and mothers, your brothers and relations and friends; and some of you will be put to death.ਇੱਥੋਂ ਤੱਕ ਕਿ ਤੁਹਾਡੇ ਮਾਂ-ਬਾਪ, ਭਰਾ, ਰਿਸ਼ਤੇਦਾਰ, ਦੋਸਤ ਤੁਹਾਡਾ ਵਿਰੋਧ ਕਰਨਗੇ। ਉਹ ਤੁਹਾਡੇ ਵਿੱਚੋਂ ਕਈਆਂ ਨੂੰ ਮਾਰ ਵੀ ਦੇਣਗੇ।
17 And you will be hated by all men, because of me.ਸਭ ਲੋਕ ਤੁਹਾਨੂੰ ਨਫਰਤ ਕਰਨਗੇ ਕਿਉਂਕਿ ਤੁਸੀਂ ਮੇਰੇ ਪਿੱਛੇ ਤੁਰੇ।
18 But not a hair of your head will come to destruction.ਪਰ ਇਹ ਸਭ ਚੀਜਾਂ ਤੁਹਾਡਾ ਕੁਝ ਵੀ ਨਹੀਂ ਵਿਗਾੜ ਸੱਕਦੀਆਂ।
19 By going through all these things, you will keep your lives.ਤੁਸੀਂ ਆਪਣੇ ਵਿਸ਼ਵਾਸ ਵਿੱਚ ਤਕੜੇ ਰਹਿਕੇ ਆਪਣੇ-ਆਪ ਨੂੰ ਬਚਾ ਲਵੋਂਗੇ।
20 But when you see armies all round about Jerusalem, then be certain that her destruction is near.ਯਰੂਸ਼ਲਮ ਦਾ ਨਾਸ਼ “ਤੁਸੀਂ ਵੇਖੋਂਗੇ ਫੌਜਾਂ ਯਰੂਸ਼ਲਮ ਨੂੰ ਘੇਰਨਗੀਆਂ। ਤਾਂ ਤੁਸੀਂ ਸਮਝ ਜਾਵੋਂਗੇ ਕਿ ਯਰੂਸ਼ਲਮ ਦੇ ਨਸ਼ਟ ਹੋਣ ਦਾ ਵੇਲਾ ਆ ਗਿਆ ਹੈ।
21 Then let those who are in Judaea go in flight to the mountains; and those who are in the middle of the town go out; and let not those who are in the country come in.ਉਸ ਵੇਲੇ, ਉਹ ਜਿਹੜੇ ਯਹੂਦਿਯਾ ਵਿੱਚ ਹਨ, ਪਹਾੜਾਂ ਵੱਲ ਫ਼ਰਾਰ ਹੋ ਜਾਣ ਅਤੇ ਉਨ੍ਹਾਂ ਸਾਰਿਆਂ ਨੂੰ, ਜਿਹੜੇ ਯਰੂਸ਼ਲਮ ਵਿੱਚ ਹਨ ਉੱਥੋਂ ਭੱਜ ਜਾਣਾ ਚਾਹੀਦਾ ਹੈ। ਜੇਕਰ ਤੁਸੀਂ ਸ਼ਹਿਰ ਦੇ ਕੋਲ ਹੋਵੋ ਤਾਂ ਅੰਦਰ ਨਾ ਵੜੋ।
22 For these are the days of punishment, in which all the things in the Writings will be put into effect.ਨਬੀਆਂ ਨੇ ਉਸ ਸਮੇਂ ਬਾਰੇ ਬੜੀਆਂ ਗੱਲਾਂ ਲਿਖਿਆਂ ਹਨ ਜਦੋਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਸਜਾਵਾਂ ਦੇਵੇਗਾ। ਇਹ ਸਮਾਂ ਹੁਣ ਹੈ ਜਦੋਂ ਇਹ ਸਭ ਵਾਪਰੇਗਾ।
23 It will be hard for women who are with child, and for her with a baby at the breast, in those days. For great trouble will come on the land, and wrath on this people.“ਇਹ ਸਮਾਂ ਗਰਭਵਤੀ ਔਰਤਾਂ ਵਾਸਤੇ ਬੜਾ ਵਿਕਰਾਲ ਹੋਵੇਗਾ, ਅਤੇ ਉਨ੍ਹਾਂ ਮਾਵਾਂ ਵਾਸਤੇ ਵੀ, ਜਿਨ੍ਹਾਂ ਕੋਲ ਦੁੱਧ ਪੀਂਦੇ ਨਿਆਣੇ ਹਨ। ਕਿਉਂਕਿ ਇਸ ਧਰਤੀ ਤੇ ਬਹੁਤ ਮਾੜਾ ਸਮਾਂ ਆਉਣ ਵਾਲਾ ਹੈ। ਪਰਮੇਸ਼ੁਰ ਇਨ੍ਹਾਂ ਲੋਕਾਂ ਨਾਲ ਬੜੇ ਕਰੋਧ ਵਿੱਚ ਹੋਵੇਗਾ।
24 And they will be put to death with the sword, and will be taken as prisoners into all the nations; and Jerusalem will be crushed under the feet of the Gentiles, till the times of the Gentiles are complete.ਇਨ੍ਹਾਂ ਵਿੱਚੋਂ ਕੁਝ ਲੋਕ ਸਿਪਾਹੀਆਂ ਹੱਥੋਂ ਮਾਰੇ ਜਾਣਗੇ, ਕੁਝ ਲੋਕ ਕੈਦੀ ਬਣਾ ਕੇ ਸਭ ਕੌਮਾਂ ਅਤੇ ਦੇਸ਼ਾਂ ਵਿੱਚ ਪਹੁੰਚਾਏ ਜਾਣਗੇ। ਗੈਰ-ਯਹੂਦੀ ਯਰੂਸ਼ਲਮ ਤੇ ਕਬਜ਼ਾ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦਾ ਸਮਾਂ ਪੂਰਾ ਨਹੀਂ ਹੁੰਦਾ ਉਹ ਇਸ ਨੂੰ ਪੈਰਾਂ ਥੱਲੇ ਮਿੱਧਣਗੇ।
25 And there will be signs in the sun and moon and stars; and on the earth, fear among the nations and doubt because of the loud noise of the sea and the waves;ਘਬਰਾਉਣਾ ਨਹੀਂ “ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ।
26 Men's strength will go from them in fear and in waiting for the things which are coming on the earth; for the powers of the heavens will be moved.ਲੋਕ ਘਬਰਾ ਜਾਣਗੇ ਅਤੇ ਉਹ ਇਸ ਗੱਲੋਂ ਚਿੰਤਿਤ ਹੋਣਗੇ ਕਿ ਦੁਨੀਆ ਦਾ ਕੀ ਬਣੇਗਾ ਹਰ ਚੀਜ਼ ਅਕਾਸ਼ ਵਿੱਚ ਬਦਲ ਜਾਵੇਗੀ।
27 And then they will see the Son of man coming in a cloud, with power and great glory.ਫ਼ਿਰ ਲੋਕ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।
28 But when these things come about, let your heads be lifted up, because your salvation is near.ਜਦੋਂ ਇਹ ਗੱਲਾਂ ਵਾਪਰਨੀਆਂ ਸ਼ੁਰੂ ਹੋਣ, ਖੜ੍ਹੇ ਹੋਵੋ ਅਤੇ ਹੌਂਸਲਾ ਰੱਖੋ, ਕਿਉਂਕਿ ਤੁਹਾਡੇ ਛੁਟਕਾਰੇ ਦਾ ਸਮਾਂ ਨੇੜੇ ਹੈ।”
29 And he made a story for them: See the fig-tree, and all the trees;ਮੇਰੇ ਸ਼ਬਦ ਹਮੇਸ਼ਾ ਲਈ ਰਹਿਣਗੇ ਤਦ ਯਿਸੂ ਨੇ ਇਹ ਦ੍ਰਿਸ਼ਟਾਂਤ ਕਹੀ, “ਅੰਜੀਰ ਦੇ ਰੁੱਖ ਨੂੰ ਅਤੇ ਸਾਰੇ ਰੁੱਖਾਂ ਨੂੰ ਵੇਖੋ। ਅੰਜੀਰ ਦਾ ਰੁੱਖ ਇੱਕ ਵੱਧੀਆ ਮਿਸਾਲ ਹੈ।
30 When they put out their young leaves, you take note of it, and it is clear to you that summer is coming.ਜਦੋਂ ਇਸ ਉੱਪਰ ਹਰੇ ਪੱਤੇ ਨਿਕਲਦੇ ਹਨ ਤਾਂ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਆ ਗਈ ਹੈ।
31 In the same way, when you see these things taking place you may be certain that the kingdom of God is near.ਇਸੇ ਤਰ੍ਹਾਂ ਹੀ ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਵਾਪਰਨੀਆਂ ਹਨ। ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਪਰਮੇਸ਼ੁਰ ਦਾ ਰਾਜ ਬਹੁਤ ਨਜ਼ਦੀਕ ਹੈ।”
32 Truly I say to you, This generation will not come to an end till all things are complete.“ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਸ ਸਮੇਂ ਦੇ ਲੋਕਾਂ ਦੇ ਜਿਉਂਦੇ ਜੀਅ ਇਹ ਸਭ ਗੱਲਾਂ ਵਾਪਰਨਗੀਆਂ।
33 Heaven and earth will come to an end, but my words will not come to an end.ਪੂਰੀ ਦੁਨੀਆਂ, ਧਰਤੀ ਅਤੇ ਅਕਾਸ਼ ਸਭ ਨਸ਼ਟ ਹੋ ਜਾਣਗੇ ਪਰ ਜੋ ਵਾਕ ਮੈਂ ਬੋਲ ਰਿਹਾ ਹਾਂ ਕਦੇ ਵੀ ਨਸ਼ਟ ਨਹੀਂ ਕੀਤੇ ਜਾਣਗੇ।”
34 But give attention to yourselves, for fear that your hearts become over-full of the pleasures of food and wine, and the cares of this life, and that day may come on you suddenly, and take you as in a net:ਹਰ ਵਕਤ ਤਿਆਰ ਰਹਿਣਾ “ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ।
35 For so it will come on all those who are living on the face of all the earth.ਕਿਉਂਕਿ ਉਹ ਦਿਨ ਧਰਤੀ ਉੱਤੇ ਸਾਰੇ ਲੋਕਾਂ ਲਈ ਅਚਾਨਕ ਇੱਕ ਝਾਂਸੇ ਵਾਂਗ ਆਵੇਗਾ।
36 But keep watch at all times with prayer, that you may be strong enough to come through all these things and take your place before the Son of man.ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸੱਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜਨ ਦੇ ਯੋਗ ਹੋਵੋਂ।”
37 And every day he was teaching in the Temple and every night he went out to the mountain which is named the Mountain of Olives to take his rest.ਹਰ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦਿੰਦਾ ਅਤੇ ਹਰ ਸ਼ਾਮ ਉਹ ਜੈਤੂਨ ਦੇ ਪਹਾੜ ਤੇ ਜਾਕੇ ਰਾਤ ਵਤੀਤ ਕਰਦਾ ਹੁੰਦਾ ਸੀ।
38 And all the people came early in the morning to give ear to his words in the Temple.ਹਰ ਸਵੇਰ ਲੋਕ ਤੜਕਸਾਰ ਉੱਠ ਕੇ, ਮੰਦਰ ਵਿੱਚ ਯਿਸੂ ਦੇ ਉਪਦੇਸ਼ ਸੁਨਣ ਲਈ ਜਾਂਦੇ।
Punjabi Bible