Bible

Luke 21 - YLT (Punjabi)

1 And having looked up, he saw those who did cast their gifts to the treasury -- rich men,ਸੱਚੀ ਦੇਣ ਯਿਸੂ ਨੇ ਕੁਝ ਅਮੀਰ ਆਦਮੀਆਂ ਨੂੰ ਮੰਦਰ ਦੇ ਗੋਲਕ ਵਿੱਚ ਆਪਣਾ ਪੈਸਾ ਪਾਉਂਦਿਆਂ ਵੇਖਿਆ।

2 and he saw also a certain poor widow casting there two mites,ਤਦ ਉਸ ਨੇ ਇੱਕ ਗਰੀਬ ਵਿਧਵਾ ਵੇਖੀ।

3 and he said, `Truly I say to you, that this poor widow did cast in more than all;ਉਸ ਨੇ ਤਾਂਬੇ ਦੇ ਦੋ ਸਿੱਕੇ ਗੋਲਕ ਵਿੱਚ ਪਾਏ। ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਭਾਵੇਂ ਇਸ ਔਰਤ ਨੇ ਦੋ ਛੋਟੇ ਸਿੱਕੇ ਪਾਏ ਹਨ, ਅਸਲ ਵਿੱਚ ਉਸ ਨੇ ਅਮੀਰ ਲੋਕਾਂ ਨਾਲੋਂ ਵੱਧ ਪਾਇਆ ਹੈ।

4 for all these out of their superabundance did cast into the gifts to God, but this one out of her want, all the living that she had, did cast in.'ਅਮੀਰ ਲੋਕਾਂ ਕੋਲ ਬਹੁਤ ਅਧਿਕ ਧਨ ਹੈ। ਉਨ੍ਹਾਂ ਨੇ ਸਿਰਫ਼ ਉਹ ਦਿੱਤਾ ਜੋ ਉਨ੍ਹਾਂ ਨੂੰ ਲੋੜੀਦਾ ਨਹੀਂ ਸੀ। ਇਹ ਔਰਤ ਬਹੁਤ ਗਰੀਬ ਹੈ, ਪਰ ਜੋ ਕੁਝ ਇਸ ਕੋਲ ਸੀ ਉਸ ਨੇ ਸਭ ਦੇ ਦਿੱਤਾ ਜਦ ਕਿ ਇਹ ਪੈਸੇ ਉਸ ਨੂੰ ਜਿਉਣ ਵਾਸਤੇ ਚਾਹੀਦੇ ਸਨ।”

5 And certain saying about the temple, that with goodly stones and devoted things it hath been adorned, he said,ਮੰਦਰ ਦੀ ਤਬਾਹੀ ਕੁਝ ਚੇਲੇ ਆਪਸ ਵਿੱਚ ਮੰਦਰ ਬਾਰੇ ਗੱਲਾਂ ਕਰਦੇ ਹੋਏ ਕਹਿ ਰਹੇ ਸਨ, “ਇਹ ਬੜਾ ਖੂਬਸੂਰਤ ਮੰਦਰ ਹੈ, ਜੋ ਕਿ ਸਭ ਤੋਂ ਵੱਧੀਆ ਪੱਥਰਾਂ ਦਾ ਬਣਿਆ ਹੋਇਆ ਹੈ। ਵੇਖੋ, ਇਸ ਮੰਦਰ ਨੂੰ ਸਜਾਉਣ ਵਾਸਤੇ ਕਿੰਨੇ ਤੋਹਫ਼ੇ ਭੇਂਟ ਕੀਤੇ ਗਏ ਹਨ।”

6 `These things that ye behold -- days will come, in which there shall not be left a stone upon a stone, that shall not be thrown down.'ਪਰ ਯਿਸੂ ਨੇ ਕਿਹਾ, “ਇੱਕ ਸਮਾਂ ਆਵੇਗਾ ਜਦੋਂ ਤੁਸੀਂ ਵੇਖੋਂਗੇ ਕਿ ਜੋ ਕੁਝ ਵੀ ਇੱਥੇ ਦਿਸ ਰਿਹਾ ਹੈ ਸਭ ਨਸ਼ਟ ਹੋ ਜਾਵੇਗਾ। ਇਸ ਮੰਦਰ ਦੇ ਹਰ ਪੱਥਰ ਨੂੰ ਥੱਲੇ ਧਰਤੀ ਤੇ ਸੁੱਟਿਆ ਜਾਵੇਗਾ। ਇੱਕ ਵੀ ਪੱਥਰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹੇਗਾ।”

7 And they questioned him, saying, `Teacher, when, then, shall these things be? and what `is' the sign when these things may be about to happen?'ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ? ਕਿਹੜਾ ਨਿਸ਼ਾਨ ਵਿਖਾਵੇਗਾ ਕਿ ਇਹ ਇਨ੍ਹਾਂ ਗੱਲਾਂ ਦੇ ਹੋਣ ਦਾ ਸਮਾਂ ਹੈ?”

8 And he said, `See -- ye may not be led astray, for many shall come in my name, saying -- I am `he', and the time hath come nigh; go not on then after them;ਯਿਸੂ ਨੇ ਕਿਹਾ, “ਸਾਵੱਧਾਨ ਰਹੋ! ਤਾਂ ਜੋ ਕੋਈ ਵੀ ਤੁਹਾਨੂੰ ਮੂਰਖ ਨਾ ਬਣਾ ਸੱਕੇ। ਬਹੁਤ ਸਾਰੇ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹ ਹਾਂ’, ਅਤੇ ‘ਸਹੀ ਵਕਤ ਆ ਗਿਆ ਹੈ!’ ਪਰ ਉਨ੍ਹਾਂ ਦੇ ਪਿੱਛੇ ਨਾ ਲੱਗਿਓ।

9 and when ye may hear of wars and uprisings, be not terrified, for it behoveth these things to happen first, but the end `is' not immediately.'ਪਰ ਜਦੋਂ ਤੁਸੀਂ ਲੜਾਈਆਂ ਅਤੇ ਦੰਗਿਆਂ ਬਾਰੇ ਸੁਣੋ ਤਾਂ ਡਰਿਓ ਨਾ। ਇਹ ਸਭ ਕੁਝ ਪਹਿਲੋਂ ਹੋਣਾ ਹੈ, ਪਰ ਅੰਤ ਬਾਦ ਵਿੱਚ ਆਵੇਗਾ।”

10 Then said he to them, `Nation shall rise against nation, and kingdom against kingdom,ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੌਮਾਂ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੀਆਂ, ਅਤੇ ਰਾਜ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੇ।

11 great shakings also in every place, and famines, and pestilences, there shall be; fearful things also, and great signs from heaven there shall be;ਇੱਥੇ ਬਹੁਤ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਵੱਖ-ਵੱਖ ਥਾਵਾਂ ਤੇ ਮਹਾਮਾਰੀ ਪਵੇਗੀ, ਕੁਝ ਡਰਾਉਣੀਆਂ ਗੱਲਾਂ ਵਾਪਰਨਗੀਆਂ ਕੁਝ ਮਹਾਨ ਨਿਸ਼ਾਨ ਲੋਕਾਂ ਨੂੰ ਚੇਤਾਵਨੀ ਦੇਣ ਲਈ ਅਕਾਸ਼ ਤੋਂ ਆਉਣਗੇ।

12 and before all these, they shall lay on you their hands, and persecute, delivering up to synagogues and prisons, being brought before kings and governors for my name's sake;“ਪਰ ਇਹ ਸਭ ਗੱਲਾਂ ਵਾਪਰਨ ਤੋਂ ਪਹਿਲਾਂ, ਤੁਸੀਂ ਗਿਰਫ਼ਤਾਰ ਕੀਤੇ ਜਾਵੋਂਗੇ ਅਤੇ ਤੁਹਾਨੂੰ ਤਸੀਹੇ ਦਿੱਤੇ ਜਾਣਗੇ। ਲੋਕ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਡਾ ਨਿਰਨਾ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ। ਤੁਹਾਨੂੰ ਮੇਰੇ ਕਾਰਣ ਰਾਜਿਆਂ ਅਤੇ ਰਾਜਪਾਲਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ ਜਾਵੇਗਾ।

13 and it shall become to you for a testimony.ਇਹ ਸਭ ਗੱਲਾਂ ਮੇਰੇ ਬਾਰੇ ਗਵਾਹੀ ਦੇਣ ਲਈ ਤੁਹਾਨੂੰ ਅਵਸਰ ਦੇਣਗੀਆਂ।

14 `Settle, then, to your hearts, not to meditate beforehand to reply,ਪਰ ਆਪਣੇ ਮਨਾਂ ਨੂੰ ਪੱਕਿਆਂ ਕਰੋ ਪਹਿਲਾਂ ਤੋਂ ਹੀ ਇਸ ਗੱਲੋਂ ਨਾ ਘਬਰਾਓ ਕਿ ਤੁਹਾਨੂੰ ਖੁਦ ਦੀ ਰੱਖਿਆ ਕਰਨ ਲਈ ਕੀ ਆਖਣਾ ਚਾਹੀਦਾ ਹੈ।

15 for I will give to you a mouth and wisdom that all your opposers shall not be able to refute or resist.ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸੱਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸੱਕੇ।

16 `And ye shall be delivered up also by parents, and brothers, and kindred, and friends, and they shall put of you to death;ਇੱਥੋਂ ਤੱਕ ਕਿ ਤੁਹਾਡੇ ਮਾਂ-ਬਾਪ, ਭਰਾ, ਰਿਸ਼ਤੇਦਾਰ, ਦੋਸਤ ਤੁਹਾਡਾ ਵਿਰੋਧ ਕਰਨਗੇ। ਉਹ ਤੁਹਾਡੇ ਵਿੱਚੋਂ ਕਈਆਂ ਨੂੰ ਮਾਰ ਵੀ ਦੇਣਗੇ।

17 and ye shall be hated by all because of my name --ਸਭ ਲੋਕ ਤੁਹਾਨੂੰ ਨਫਰਤ ਕਰਨਗੇ ਕਿਉਂਕਿ ਤੁਸੀਂ ਮੇਰੇ ਪਿੱਛੇ ਤੁਰੇ।

18 and a hair out of your head shall not perish;ਪਰ ਇਹ ਸਭ ਚੀਜਾਂ ਤੁਹਾਡਾ ਕੁਝ ਵੀ ਨਹੀਂ ਵਿਗਾੜ ਸੱਕਦੀਆਂ।

19 in your patience possess ye your souls.ਤੁਸੀਂ ਆਪਣੇ ਵਿਸ਼ਵਾਸ ਵਿੱਚ ਤਕੜੇ ਰਹਿਕੇ ਆਪਣੇ-ਆਪ ਨੂੰ ਬਚਾ ਲਵੋਂਗੇ।

20 `And when ye may see Jerusalem surrounded by encampments, then know that come nigh did her desolation;ਯਰੂਸ਼ਲਮ ਦਾ ਨਾਸ਼ “ਤੁਸੀਂ ਵੇਖੋਂਗੇ ਫੌਜਾਂ ਯਰੂਸ਼ਲਮ ਨੂੰ ਘੇਰਨਗੀਆਂ। ਤਾਂ ਤੁਸੀਂ ਸਮਝ ਜਾਵੋਂਗੇ ਕਿ ਯਰੂਸ਼ਲਮ ਦੇ ਨਸ਼ਟ ਹੋਣ ਦਾ ਵੇਲਾ ਆ ਗਿਆ ਹੈ।

21 then those in Judea, let them flee to the mountains; and those in her midst, let them depart out; and those in the countries, let them not come in to her;ਉਸ ਵੇਲੇ, ਉਹ ਜਿਹੜੇ ਯਹੂਦਿਯਾ ਵਿੱਚ ਹਨ, ਪਹਾੜਾਂ ਵੱਲ ਫ਼ਰਾਰ ਹੋ ਜਾਣ ਅਤੇ ਉਨ੍ਹਾਂ ਸਾਰਿਆਂ ਨੂੰ, ਜਿਹੜੇ ਯਰੂਸ਼ਲਮ ਵਿੱਚ ਹਨ ਉੱਥੋਂ ਭੱਜ ਜਾਣਾ ਚਾਹੀਦਾ ਹੈ। ਜੇਕਰ ਤੁਸੀਂ ਸ਼ਹਿਰ ਦੇ ਕੋਲ ਹੋਵੋ ਤਾਂ ਅੰਦਰ ਨਾ ਵੜੋ।

22 because these are days of vengeance, to fulfil all things that have been written.ਨਬੀਆਂ ਨੇ ਉਸ ਸਮੇਂ ਬਾਰੇ ਬੜੀਆਂ ਗੱਲਾਂ ਲਿਖਿਆਂ ਹਨ ਜਦੋਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਸਜਾਵਾਂ ਦੇਵੇਗਾ। ਇਹ ਸਮਾਂ ਹੁਣ ਹੈ ਜਦੋਂ ਇਹ ਸਭ ਵਾਪਰੇਗਾ।

23 `And wo to those with child, and to those giving suck, in those days; for there shall be great distress on the land, and wrath on this people;“ਇਹ ਸਮਾਂ ਗਰਭਵਤੀ ਔਰਤਾਂ ਵਾਸਤੇ ਬੜਾ ਵਿਕਰਾਲ ਹੋਵੇਗਾ, ਅਤੇ ਉਨ੍ਹਾਂ ਮਾਵਾਂ ਵਾਸਤੇ ਵੀ, ਜਿਨ੍ਹਾਂ ਕੋਲ ਦੁੱਧ ਪੀਂਦੇ ਨਿਆਣੇ ਹਨ। ਕਿਉਂਕਿ ਇਸ ਧਰਤੀ ਤੇ ਬਹੁਤ ਮਾੜਾ ਸਮਾਂ ਆਉਣ ਵਾਲਾ ਹੈ। ਪਰਮੇਸ਼ੁਰ ਇਨ੍ਹਾਂ ਲੋਕਾਂ ਨਾਲ ਬੜੇ ਕਰੋਧ ਵਿੱਚ ਹੋਵੇਗਾ।

24 and they shall fall by the mouth of the sword, and shall be led captive to all the nations, and Jerusalem shall be trodden down by nations, till the times of nations be fulfilled.ਇਨ੍ਹਾਂ ਵਿੱਚੋਂ ਕੁਝ ਲੋਕ ਸਿਪਾਹੀਆਂ ਹੱਥੋਂ ਮਾਰੇ ਜਾਣਗੇ, ਕੁਝ ਲੋਕ ਕੈਦੀ ਬਣਾ ਕੇ ਸਭ ਕੌਮਾਂ ਅਤੇ ਦੇਸ਼ਾਂ ਵਿੱਚ ਪਹੁੰਚਾਏ ਜਾਣਗੇ। ਗੈਰ-ਯਹੂਦੀ ਯਰੂਸ਼ਲਮ ਤੇ ਕਬਜ਼ਾ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦਾ ਸਮਾਂ ਪੂਰਾ ਨਹੀਂ ਹੁੰਦਾ ਉਹ ਇਸ ਨੂੰ ਪੈਰਾਂ ਥੱਲੇ ਮਿੱਧਣਗੇ।

25 `And there shall be signs in sun, and moon, and stars, and on the land `is' distress of nations with perplexity, sea and billow roaring;ਘਬਰਾਉਣਾ ਨਹੀਂ “ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ।

26 men fainting at heart from fear, and expectation of the things coming on the world, for the powers of the heavens shall be shaken.ਲੋਕ ਘਬਰਾ ਜਾਣਗੇ ਅਤੇ ਉਹ ਇਸ ਗੱਲੋਂ ਚਿੰਤਿਤ ਹੋਣਗੇ ਕਿ ਦੁਨੀਆ ਦਾ ਕੀ ਬਣੇਗਾ ਹਰ ਚੀਜ਼ ਅਕਾਸ਼ ਵਿੱਚ ਬਦਲ ਜਾਵੇਗੀ।

27 `And then they shall see the Son of Man, coming in a cloud, with power and much glory;ਫ਼ਿਰ ਲੋਕ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।

28 and these things beginning to happen bend yourselves back, and lift up your heads, because your redemption doth draw nigh.'ਜਦੋਂ ਇਹ ਗੱਲਾਂ ਵਾਪਰਨੀਆਂ ਸ਼ੁਰੂ ਹੋਣ, ਖੜ੍ਹੇ ਹੋਵੋ ਅਤੇ ਹੌਂਸਲਾ ਰੱਖੋ, ਕਿਉਂਕਿ ਤੁਹਾਡੇ ਛੁਟਕਾਰੇ ਦਾ ਸਮਾਂ ਨੇੜੇ ਹੈ।”

29 And he spake a simile to them: `See the fig-tree, and all the trees,ਮੇਰੇ ਸ਼ਬਦ ਹਮੇਸ਼ਾ ਲਈ ਰਹਿਣਗੇ ਤਦ ਯਿਸੂ ਨੇ ਇਹ ਦ੍ਰਿਸ਼ਟਾਂਤ ਕਹੀ, “ਅੰਜੀਰ ਦੇ ਰੁੱਖ ਨੂੰ ਅਤੇ ਸਾਰੇ ਰੁੱਖਾਂ ਨੂੰ ਵੇਖੋ। ਅੰਜੀਰ ਦਾ ਰੁੱਖ ਇੱਕ ਵੱਧੀਆ ਮਿਸਾਲ ਹੈ।

30 when they may now cast forth, having seen, of yourselves ye know that now is the summer nigh;ਜਦੋਂ ਇਸ ਉੱਪਰ ਹਰੇ ਪੱਤੇ ਨਿਕਲਦੇ ਹਨ ਤਾਂ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਆ ਗਈ ਹੈ।

31 so also ye, when ye may see these things happening, ye know that near is the reign of God;ਇਸੇ ਤਰ੍ਹਾਂ ਹੀ ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਵਾਪਰਨੀਆਂ ਹਨ। ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਪਰਮੇਸ਼ੁਰ ਦਾ ਰਾਜ ਬਹੁਤ ਨਜ਼ਦੀਕ ਹੈ।”

32 verily I say to you -- This generation may not pass away till all may have come to pass;“ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਸ ਸਮੇਂ ਦੇ ਲੋਕਾਂ ਦੇ ਜਿਉਂਦੇ ਜੀਅ ਇਹ ਸਭ ਗੱਲਾਂ ਵਾਪਰਨਗੀਆਂ।

33 the heaven and the earth shall pass away, but my words may not pass away.ਪੂਰੀ ਦੁਨੀਆਂ, ਧਰਤੀ ਅਤੇ ਅਕਾਸ਼ ਸਭ ਨਸ਼ਟ ਹੋ ਜਾਣਗੇ ਪਰ ਜੋ ਵਾਕ ਮੈਂ ਬੋਲ ਰਿਹਾ ਹਾਂ ਕਦੇ ਵੀ ਨਸ਼ਟ ਨਹੀਂ ਕੀਤੇ ਜਾਣਗੇ।”

34 `And take heed to yourselves, lest your hearts may be weighed down with surfeiting, and drunkenness, and anxieties of life, and suddenly that day may come on you,ਹਰ ਵਕਤ ਤਿਆਰ ਰਹਿਣਾ “ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ।

35 for as a snare it shall come on all those dwelling on the face of all the land,ਕਿਉਂਕਿ ਉਹ ਦਿਨ ਧਰਤੀ ਉੱਤੇ ਸਾਰੇ ਲੋਕਾਂ ਲਈ ਅਚਾਨਕ ਇੱਕ ਝਾਂਸੇ ਵਾਂਗ ਆਵੇਗਾ।

36 watch ye, then, in every season, praying that ye may be accounted worthy to escape all these things that are about to come to pass, and to stand before the Son of Man.'ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸੱਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜਨ ਦੇ ਯੋਗ ਹੋਵੋਂ।”

37 And he was during the days in the temple teaching, and during the nights, going forth, he was lodging at the mount called of Olives;ਹਰ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦਿੰਦਾ ਅਤੇ ਹਰ ਸ਼ਾਮ ਉਹ ਜੈਤੂਨ ਦੇ ਪਹਾੜ ਤੇ ਜਾਕੇ ਰਾਤ ਵਤੀਤ ਕਰਦਾ ਹੁੰਦਾ ਸੀ।

38 and all the people were coming early unto him in the temple to hear him.ਹਰ ਸਵੇਰ ਲੋਕ ਤੜਕਸਾਰ ਉੱਠ ਕੇ, ਮੰਦਰ ਵਿੱਚ ਯਿਸੂ ਦੇ ਉਪਦੇਸ਼ ਸੁਨਣ ਲਈ ਜਾਂਦੇ।

Punjabi Bible