Luke 5:8
ਜਦੋਂ ਸ਼ਮਊਨ ਨੇ ਇਹ ਵੇਖਿਆ, ਤਾਂ ਉਸ ਨੇ ਯਿਸੂ ਅੱਗੇ ਸਿਰ ਝੁਕਾਇਆ ਅਤੇ ਆਖਿਆ, “ਪ੍ਰਭੂ ਮੈਂ ਇੱਕ ਪਾਪੀ ਬੰਦਾ ਹਾਂ, ਤੂੰ ਮੇਰੇ ਕੋਲੋਂ ਦੂਰ ਚੱਲਿਆ ਜਾ।” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਉਹ ਅਤੇ ਹੋਰ ਜੋ ਉਸ ਦੇ ਨਾਲ ਸਨ ਇੰਨੀਆਂ ਮੱਛੀਆਂ ਫ਼ੜੇ ਜਾਣ ਲਈ ਹੈਰਾਨ ਸਨ।
When | ἰδὼν | idōn | ee-THONE |
Simon | δὲ | de | thay |
Peter | Σίμων | simōn | SEE-mone |
saw | Πέτρος | petros | PAY-trose |
at down fell he it, | προσέπεσεν | prosepesen | prose-A-pay-sane |
τοῖς | tois | toos | |
Jesus' | γόνασιν | gonasin | GOH-na-seen |
τοῦ | tou | too | |
knees, | Ἰησοῦ | iēsou | ee-ay-SOO |
saying, | λέγων, | legōn | LAY-gone |
Depart | Ἔξελθε | exelthe | AYKS-ale-thay |
from | ἀπ' | ap | ap |
me; | ἐμοῦ | emou | ay-MOO |
for | ὅτι | hoti | OH-tee |
am I | ἀνὴρ | anēr | ah-NARE |
a sinful | ἁμαρτωλός | hamartōlos | a-mahr-toh-LOSE |
man, | εἰμι | eimi | ee-mee |
O Lord. | κύριε | kyrie | KYOO-ree-ay |
Cross Reference
Isaiah 6:5
ਮੈਂ ਬਹੁਤ ਡਰ ਗਿਆ। ਮੈਂ ਆਖਿਆ, “ਓੇ, ਨਹੀਂ! ਮੈਂ ਤਬਾਹ ਹੋ ਜਾਵਾਂਗਾ। ਮੈਂ ਪਰਮੇਸ਼ੁਰ ਨਾਲ ਗੱਲ ਕਰਨ ਲਈ ਕਾਫ਼ੀ ਸ਼ੁੱਧ ਨਹੀਂ ਹਾਂ। ਮੈਂ ਉਨ੍ਹਾਂ ਲੋਕਾਂ ਵਿੱਚਕਾਰ ਰਹਿ ਰਿਹਾ ਹਾਂ ਜਿਹੜੇ ਪਰਮੇਸ਼ੁਰ ਨਾਲ ਗੱਲ ਕਰਨ ਲਈ ਕਾਫ਼ੀ ਸ਼ੁੱਧ ਨਹੀਂ ਹਨ, ਤਾਂ ਵੀ ਮੈਂ ਰਾਜੇ, ਯਹੋਵਾਹ ਸਰਬ ਸ਼ਕਤੀਮਾਨ ਨੂੰ ਦੇਖਿਆ ਹੈ।”
Revelation 1:17
ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।
Job 42:5
ਯਹੋਵਾਹ ਜੀ ਅਤੀਤ ਵਿੱਚ ਮੈਂ ਤੁਹਾਡੇ ਬਾਰੇ ਸੁਣਿਆ ਸੀ, ਪਰ ਹੁਣ ਮੈਂ ਆਪਣੀਆਂ ਅੱਖਾਂ ਨਾਲ ਤੁਹਾਡਾ ਦੀਦਾਰ ਕੀਤਾ ਹੈ।
Revelation 22:8
ਮੈਂ ਯੂਹੰਨਾ ਹਾਂ। ਮੈਂ ਹੀ ਸੀ ਜਿਸਨੇ ਇਹ ਗੱਲਾਂ ਸੁਣੀਆਂ ਤੇ ਦੇਖੀਆਂ ਸਨ। ਇਹ ਗੱਲਾਂ ਸੁਨਣ ਅਤੇ ਦੇਖਣ ਤੋਂ ਬਾਅਦ, ਮੈਂ ਉਸ ਦੂਤ ਦੇ ਚਰਣਾਂ ਉੱਤੇ ਸ਼ੀਸ਼ ਨਿਵਾਇਆ ਜਿਸਨੇ ਉਸਦੀ ਉਪਾਸਨਾ ਕਰਾਉਣ ਲਈ ਮੈਨੂੰ ਇਹ ਸਭ ਗੱਲਾਂ ਦਰਸ਼ਾਈਆਂ।
1 Corinthians 13:12
ਸਾਡੇ ਨਾਲ ਇਸੇ ਤਰ੍ਹਾਂ ਹੀ ਹੁੰਦਾ ਹੈ। ਹੁਣ ਅਸੀਂ ਇਉਂ ਦੇਖ ਰਹੇ ਹਾਂ ਜਿਵੇਂ ਕਿਸੇ ਕਾਲੇ ਸ਼ੀਸ਼ੇ ਵਿੱਚ ਝਾਕ ਰਹੇ ਹੋਈਏ। ਪਰ ਉਦੋਂ, ਭਵਿੱਖ ਵਿੱਚ, ਸਾਨੂੰ ਸਾਫ਼-ਸਾਫ਼ ਦਿਖਾਈ ਦੇ ਜਾਵੇਗਾ। ਹੁਣ ਮੈਨੂੰ ਕੇਵਲ ਇੱਕ ਅੰਗ ਦਾ ਹੀ ਗਿਆਨ ਹੈ। ਪਰ ਉਦੋਂ ਮੈਨੂੰ ਸੰਪੂਰਣ ਗਿਆਨ ਹੋ ਜਾਵੇਗਾ ਜਿਵੇਂ ਮੈਨੂੰ ਪਰਮੇਸ਼ੁਰ ਨੇ ਜਾਣਿਆ ਸੀ।
Acts 10:25
ਜਦੋਂ ਪਤਰਸ ਨੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਪਤਰਸ ਨੂੰ ਕੁਰਨੇਲਿਯੁਸ ਮਿਲਿਆ ਅਤੇ ਉਸ ਦੇ ਪੈਰਾਂ ਤੇ ਮੱਥਾ ਟੇਕਿਆ।
John 11:32
ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਮੇਰਾ ਭਰਾ ਨਾ ਮਰਿਆ ਹੁੰਦਾ।”
Matthew 17:6
ਜਦੋਂ ਚੇਲਿਆਂ ਨੇ ਇਹ ਅਵਾਜ਼ ਸੁਣੀ ਤਾਂ ਉਹ ਘਬਰਾ ਗਏ। ਉਹ ਮੂਧੇ ਮੂੰਹ ਡਿੱਗ ਪਏ।
Matthew 8:8
ਪਰ ਸੂਬੇਦਾਰ ਨੇ ਉੱਤਰ ਦਿੱਤਾ, “ਪ੍ਰਭੂ ਜੀ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ, ਜੇਕਰ ਤੁਸੀਂ ਸਿਰਫ਼ ਬਚਨ ਵੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
Matthew 2:11
ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।
Daniel 10:16
ਫ਼ੇਰ ਉਸ ਨੇ, ਜਿਹੜਾ ਆਦਮੀ ਵਰਗਾ ਦਿਖਾਈ ਦਿੰਦਾ ਸੀ, ਮੇਰੇ ਹੋਠਾਂ ਨੂੰ ਛੁਹਿਆ। ਮੈਂ ਆਪਣਾ ਮੂੰਹ ਖੋਲ੍ਹਿਆ ਅਤੇ ਬੋਲਣਾ ਸ਼ੁਰੂ ਕੀਤਾ। ਮੈਂ ਆਪਣੇ ਸਾਹਮਣੇ ਖਲੋਤੇ ਹੋਏ ਨੂੰ ਆਖਿਆ, ‘ਸ਼੍ਰੀਮਾਨ, ਜੋ ਮੈਂ ਦਰਸ਼ਨ ਵਿੱਚ ਵੇਖਿਆ ਉਸ ਕਾਰਣ ਮੇਰਾ ਢਿੱਡ ਰਿੜਕ ਰਿਹਾ ਹੈ। ਮੈਂ ਬੇਸਹਾਰਾ ਅਨੁਭਵ ਕਰਦਾ ਹਾਂ।
Job 40:4
“ਮੈਂ ਇੰਨਾ ਨਿਮਾਣਾ ਹਾਂ ਕਿ ਮੈਂ ਕਿਵੇਂ ਬੋਲਾਂ। ਮੈਂ ਤੈਨੂੰ ਕੀ ਆਖ ਸੱਕਦਾ ਹਾਂ? ਮੈਂ ਤੈਨੂੰ ਜਵਾਬ ਨਹੀਂ ਦੇ ਸੱਕਦਾ, ਮੈਂ ਆਪਣੇ ਮੂੰਹ ਉੱਤੇ ਹੱਥ ਰੱਖ ਲਵਾਂਗਾ।
1 Kings 17:18
ਤਾਂ ਉਸ ਔਰਤ ਨੇ ਏਲੀਯਾਹ ਨੂੰ ਕਿਹਾ, “ਤੂੰ ਪਰਮੇਸ਼ੁਰ ਦਾ ਮਨੁੱਖ ਹੈਂ, ਕੀ ਤੂੰ ਮੇਰੀ ਮਦਦ ਕਰ ਸੱਕਦਾ ਹੈਂ? ਜਾਂ ਤੂੰ ਇੱਥੇ ਮੈਨੂੰ ਮੇਰੇ ਪਾਪਾਂ ਦਾ ਚੇਤਾ ਹੀ ਕਰਵਾਉਣ ਲਈ ਆਇਆ ਹੈਂ? ਜਾਂ ਤੂੰ ਇੱਥੇ ਮੇਰੇ ਪੁੱਤਰ ਦੀ ਮੌਤ ਦਾ ਕਾਰਣ ਬਣਨ ਲਈ ਆਇਆ ਹੈਂ?”
2 Samuel 6:9
ਦਾਊਦ ਉਸ ਦਿਨ ਯਹੋਵਾਹ ਕੋਲੋਂ ਡਰਿਆ ਅਤੇ ਕਹਿਣ ਲੱਗਾ, “ਹੁਣ ਇੱਥੇ ਮੈਂ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਕਿਵੇਂ ਲਿਆ ਸੱਕਦਾ ਹਾਂ?”
1 Samuel 6:20
ਤਾਂ ਬੈਤਸ਼ਮਸ਼ ਦੇ ਲੋਕਾਂ ਨੇ ਕਿਹਾ, “ਭਲਾ ਕਿਸੇ ਦੀ ਕੀ ਮਜ਼ਾਲ ਹੈ ਕੋਈ ਇਸ ਪਵਿੱਤਰ ਯਹੋਵਾਹ ਪਰਮੇਸ਼ੁਰ ਅੱਗੇ ਖੜ੍ਹਾ ਹੋ ਸੱਕੇਗਾ, ਕੌਣ ਜਾਜਕ ਹੈ ਜੋ ਇਸ ਪਵਿੱਤਰ ਸੰਦੂਕ ਦੀ ਸੰਭਾਲ ਕਰ ਸੱਕੇ। ਇੱਥੇ ਇਹ ਸੰਦੂਕ ਕਿਸ ਕੋਲ ਜਾਵੇ?”
Judges 13:22
ਮਾਨੋਆਹ ਨੇ ਆਪਣੀ ਪਤਨੀ ਨੂੰ ਆਖਿਆ, “ਅਸੀਂ ਪਰਮੇਸ਼ੁਰ ਦਾ ਦੀਦਾਰ ਕੀਤਾ ਹੈ! ਅਸੀਂ ਕਿਸੇ ਕਾਰਣ ਅਵੱਸ਼ ਮਰ ਜਾਵਾਂਗੇ!”
Exodus 20:19
ਤਾਂ ਲੋਕਾਂ ਨੇ ਮੂਸਾ ਨੂੰ ਆਖਿਆ, “ਜੇ ਤੁਸੀਂ ਸਾਡੇ ਨਾਲ ਗੱਲ ਕਰਨਾ ਚਾਹੁੰਦੇ ਹੋ, ਤਾਂ ਅਸੀਂ ਸੁਣਾਂਗੇ। ਪਰ ਮਿਹਰਬਾਨੀ ਕਰਕੇ ਪਰਮੇਸ਼ੁਰ ਨੂੰ ਸਾਡੇ ਨਾਲ ਗੱਲ ਨਾ ਕਰਨ ਦਿਓ। ਜੇ ਅਜਿਹਾ ਹੋਇਆ ਤਾਂ ਅਸੀਂ ਮਾਰੇ ਜਾਵਾਂਗੇ।”